X
X

Fact Check : ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵਾਇਰਲ ਹੋਈ ਖ਼ਬਰ ਹੈ ਫਰਜ਼ੀ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਨਿਕਲਿਆ। ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਪੂਰੀ ਤਰ੍ਹਾਂ ਗ਼ਲਤ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਦਿੱਲੀ ਪੁਲਿਸ ਵੱਲੋਂ ਇਸ ਖ਼ਬਰ ਨੂੰ ਫਰਜ਼ੀ ਦੱਸਿਆ ਗਿਆ ਹੈ।

  • By: Jyoti Kumari
  • Published: Jun 28, 2021 at 05:22 PM
  • Updated: Jun 28, 2021 at 05:46 PM

ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਜਿੱਥੇ 26 ਜੂਨ 2021 ਨੂੰ ਕਿਸਾਨ ਅੰਦੋਲਨ ਨੂੰ 7 ਮਹੀਨੇ ਪੂਰੇ ਹੋ ਗਏ ਉੱਥੇ ਹੀ ਸੋਸ਼ਲ ਮੀਡਿਆ ਤੇ ਇੱਕ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੋਸਟ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਨਾਮ ਦਾ ਇਸਤੇਮਾਲ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰੀ ਕਰ ਲਿਆ ਹੈ। ਯੂਜ਼ਰਸ ਇਸ ਖ਼ਬਰ ਨੂੰ ਸੱਚ ਮੰਨਦਿਆਂ ਵਾਇਰਲ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਦਾਅਵਾ ਗ਼ਲਤ ਪਾਇਆ ਹੈ, ਜਾਂਚ ਵਿੱਚ ਪਤਾ ਲੱਗਿਆ ਕਿ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਦਿੱਲੀ ਪੁਲਿਸ ਨੇ ਆਪ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਨੂੰ ਗਲਤ ਦੱਸਿਆ ਹੈ।

ਕੀ ਹੈ ਵਾਇਰਲ ਪੋਸਟ ਵਿੱਚ

ਟਵਿਟਰ ਯੂਜ਼ਰ “Ranveer Gupta🚩”ਨੇ 26 ਜੂਨ 2021 ਨੂੰ ਇਹ ਟਵੀਟ ਕਰਦੇ ਹੋਏ ਅੰਗਰੇਜ਼ੀ ਚ ਲਿਖਿਆ ਕਿ ; #RakeshTikait arrested by Delhi police.Plz pray from heavy lathicharge on him.😂FarmersProtest , ਜਿਸਦਾ ਪੰਜਾਬੀ ਅਨੁਵਾਦ ਹੈ : ਰਾਕੇਸ਼ ਟਿਕੈਤ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ, ਕਿਰਪਾ ਉਨ੍ਹਾਂ ਤੇ ਭਾਰੀ ਲਾਠੀਚਾਰਜ ਲਈ ਪ੍ਰਾਥਨਾ ਕੀਤੀ ਜਾਵੇ😂

ਟਵੀਟ ਅਤੇ ਉਸਦੇ ਆਰਕਾਇਵਡ ਲਿੰਕ ਵੇਖੋ।

ਪੜਤਾਲ

ਪੜਤਾਲ ਦੀ ਸ਼ੁਰੂਆਤ ਅਸੀਂ ਸਭ ਤੋਂ ਪਹਿਲਾਂ ਨਿਊਜ਼ ਸਰਚ ਤੋਂ ਕੀਤੀ , ਕੁਝ ਕੀਵਰਡ ਦੀ ਮਦਦ ਨਾਲ ਮਾਮਲੇ ਨੂੰ ਲੈ ਕੇ ਅਸੀਂ ਖਬਰ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨਾਲ ਜੁੜੀ ਖ਼ਬਰ ਸਾਡੇ ਸਹਿਯੋਗੀ ਦੈਨਿਕ ਜਾਗਰਣ ਦੀ ਵੈੱਬਸਾਈਟ ਤੇ 26 ਜੂਨ 2021 ਨੂੰ ਪ੍ਰਕਾਸ਼ਿਤ ਇੱਕ ਖ਼ਬਰ ਮਿਲੀ , ਖ਼ਬਰ ਨੂੰ ਪ੍ਰਕਸ਼ਿਤ ਕਰਦੇ ਹੋਏ ਲਿਖਿਆ ਗਿਆ ਸੀ “Rakesh Tikait को दिल्ली में गिरफ्तार करने की उड़ी अफवाह, DCP ने कहा फर्जी खबरें व ट्वीट से बचें” ਇਸਤੋਂ ਸਾਫ ਹੋਇਆ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਫਰਜ਼ੀ ਹੈ। ਪੂਰੀ ਖ਼ਬਰ ਨੂੰ ਇੱਥੇ ਪੜ੍ਹੋ ।

ਅਸੀਂ ਆਪਣੀ ਜਾਂਚ ਅੱਗੇ ਵਧਾਈ ਤੇ ਸਾਨੂੰ DCP East Delhi ਦੇ ਅਧਿਕਾਰਿਕ ਅਕਾਊਂਟ ਤੋਂ ਕੀਤਾ ਗਿਆ ਇੱਕ ਟਵੀਟ ਮਿਲਿਆ, ਟਵੀਟ ਵਿੱਚ ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ। 26 ਜੂਨ ਨੂੰ ਕਰੀਬ 1 ਵਜੇ ਕੀਤੇ ਗਏ ਇਸ ਟਵੀਟ ਵਿੱਚ ਲਿਖਿਆ ਗਿਆ ਸੀ , “Fake news ! Don’t believe , strictest action will be taken for anyone trying to spread lies and indulging in mischief #Delhipolice#fightingFAKENEWS”ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਸਾਨੂੰ ਇਸ ਟਵੀਟ ਤੇ ਗ਼ਾਜ਼ਿਆਬਾਦ ਪੁਲਿਸ ਦਾ ਜਵਾਬ ਵੀ ਮਿਲਿਆ। ਗ਼ਾਜ਼ਿਆਬਾਦ ਪੁਲਿਸ ਨੇ ਟਵੀਟ ਤੇ ਜਵਾਬ ਦਿੰਦੇ ਹੋਏ ਲਿਖਿਆ ਕਿ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ ‘ਤੇ ਮੌਜੂਦ ਹਨ। ਗ੍ਰਿਫ਼ਤਾਰੀ ਕਰਨ ਵਾਲੀ ਸੂਚਨਾ ਭ੍ਰਮਕ ਅਤੇ ਝੂਠ ਹੈ , ਦਿੱਲੀ ਪੁਲਿਸ ਦੁਆਰਾ ਵੀ ਇਸ ਨੂੰ ਝੂਠਾ ਦੱਸਿਆ ਗਿਆ ਹੈ। ਇਹ ਟਵੀਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਹੋਰ ਸਰਚ ਕਰਨ ਤੇ ਸਾਨੂੰ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਇਸ ਖ਼ਬਰ ਉਤੇ ਕੀਤਾ ਗਿਆ ਟਵੀਟ ਵੀ ਮਿਲਿਆ ,ਟਵੀਟ ਵਿੱਚ ਉਨ੍ਹਾਂ ਨੇ ਸਾਫ ਕੀਤਾ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਟਵੀਟ ਕਰਦਿਆਂ ਰਾਕੇਸ਼ ਟਿਕੈਤ ਨੇ ਲਿਖਿਆ, “मेरी गिरफ्तारी की खबरे भ्रामक है। मैं गाजीपुर बॉर्डर पर हूँ। सब सामान्य हसि।”

ਇਸ ਵਿਸ਼ੇ ਵਿਚ ਹੋਰ ਪੁਸ਼ਟੀ ਕਰਨ ਲਈ, ਅਸੀਂ ਸਿੰਘੂ ਬਾਰਡਰ ਤੇ ਕਿਸਾਨ ਅੰਦੋਲਨ ਨੂੰ ਕਵਰ ਕਰ ਰਹੇ ਜਾਗਰਣ ਦੇ ਰਿਪੋਰਟਰ ਸੋਨੂ ਰਾਣਾ ਨਾਲ ਸੰਪਰਕ ਕੀਤਾ। ਉਨ੍ਹਾਂ ਨੂੰ ਸਾਨੂੰ ਦੱਸਿਆ ਕਿ ਇਹ ਖ਼ਬਰ ਪੂਰੀ ਤਰ੍ਹਾਂ ਗ਼ਲਤ ਹੈ। ਪੁਲਿਸ ਨੇ ਕਿਸੀ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ ਹੈ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਆਪ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਹੁਣ ਅਸੀਂ ਇਸ ਗ਼ਲਤ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਪ੍ਰੋਫਾਈਲ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਯੂਜ਼ਰ ਨਵੀਂ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਉਸਨੂੰ 629 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਨਿਕਲਿਆ। ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਪੂਰੀ ਤਰ੍ਹਾਂ ਗ਼ਲਤ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਦਿੱਲੀ ਪੁਲਿਸ ਵੱਲੋਂ ਇਸ ਖ਼ਬਰ ਨੂੰ ਫਰਜ਼ੀ ਦੱਸਿਆ ਗਿਆ ਹੈ।

  • Claim Review : RakeshTikait arrested by Delhi police.
  • Claimed By : ਟਵਿਟਰ ਯੂਜ਼ਰ "Ranveer Gupta
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later