Fact Check: ਪੰਜਾਬ ਵਿੱਚ ਆਰਕਸ਼ਣ ਖਤਮ ਕਰਨ ਬਾਰੇ ਅਰਵਿੰਦ ਕੇਜਰੀਵਾਲ ਨੇ ਨਹੀਂ ਬੋਲੀ ਇਹ ਗੱਲ , 2015 ਦਾ ਵੀਡੀਓ ਭ੍ਰਮਕ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਨਿਕਲਿਆ। ਅਰਵਿੰਦ ਕੇਜਰੀਵਾਲ ਦੀ ਇਹ ਵੀਡੀਓ ਹਾਲੀਆ ਦੀ ਨਹੀਂ ਬਲਕਿ 2015 ਦੀ ਹੈ। ਇਸ ਨਾਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਰਕਸ਼ਣ ਖਤਮ ਕਰਨ ਦਾ ਕੋਈ ਵਾਅਦਾ ਨਹੀਂ ਕੀਤਾ ਹੈ।
- By: Jyoti Kumari
- Published: Mar 4, 2022 at 02:36 PM
- Updated: Mar 4, 2022 at 03:29 PM
ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ਤੇ 28 ਸੈਕੰਡ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ” ਸਾਡਾ ਇਹ ਮੰਨਣਾ ਹੈ ਕਿ ਜੇਕਰ ਕਿਸੇ ਨੂੰ ਇੱਕ ਵਾਰ ਆਰਕਸ਼ਣ ਮਿਲ ਜਾਵੇ ਤਾਂ ਉਸ ਨੂੰ ਮੁੜ ਆਰਕਸ਼ਣ ਨਹੀਂ ਮਿਲਣਾ ਚਾਹੀਦਾ, ਕਿਸੇ ਹੋਰ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ। ਸਾਡਾ ਇਹ ਵੀ ਮੰਨਣਾ ਹੈ ਕਿ ਜੇਕਰ ਸਮਾਜ ‘ਚ ਜੋ ਲੋਕ ਆਰਥਿਕ ਤੌਰ ਤੇ ਸਮ੍ਰਿੱਧ ਹਨ ਤਾਂ ਉਨ੍ਹਾਂ ਨੂੰ ਆਰਕਸ਼ਣ ਨਹੀਂ ਮਿਲਣਾ ਚਾਹੀਦਾ। ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਆਰਕਸ਼ਣ ਬੰਦ ਕਰਨਾ ਚਾਹੁੰਦੇ ਹਨ ਅਰਵਿੰਦ ਕੇਜਰੀਵਾਲ।”
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਭ੍ਰਮਕ ਪਾਇਆ। ਅਰਵਿੰਦ ਕੇਜਰੀਵਾਲ ਦਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2015 ਦਾ ਹੈ। ਇਸ ਦੇ ਨਾਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਰਕਸ਼ਣ ਖਤਮ ਕਰਨ ਦਾ ਕੋਈ ਵਾਅਦਾ ਨਹੀਂ ਕੀਤਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ ” Punjab Bolda ” ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ” ਪੰਜਾਬ ‘ਚ ਆਰਕਸ਼ਣ ਬੰਦ ਕਰਨਾ ਚਾਹੁੰਦਾ ਏ ਕੇਜਰੀਵਾਲ”
ਅਜਿਹੇ ਹੀ ਇੱਕ ਹੋਰ ਪੇਜ ” Achhe Din ” ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ “पंजाब में बनी आम आदमी पार्टी की सरकार तो खत्म हो सकता है आरक्षण”
ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਪੜਤਾਲ ਦੇ ਲਈ ਅਸੀਂ ਗੂਗਲ ਦੇ InVID ਟੂਲ ਤੋਂ ਕੀ ਫ੍ਰੇਮ ਕੱਢ ਕੇ ਉਸਨੂੰ ਰਿਵਰਸ ਇਮੇਜ ਟੂਲ ਦੀ ਮਦਦ ਨਾਲ ਸਰਚ ਕੀਤਾ। ਇਸ ਵਿੱਚ ਸਾਨੂੰ NEXT9NEWS ਨਾਮ ਦੇ ਯੂਟਿਊਬ ਚੈਨਲ ਤੇ 28 ਅਗਸਤ 2015 ਨੂੰ ਇਹ ਵੀਡੀਓ ਅਪਲੋਡ ਮਿਲਿਆ। ਵੀਡੀਓ ਨੂੰ ਅਪਲੋਡ ਕਰਦੇ ਹੋਏ ਸਿਰਲੇਖ ਦਿੱਤਾ ਗਿਆ ਸੀ ” आरक्षण पर बोले अरविंद केजरीवाल | Delhi CM Arvind Kejriwal Speaks on Reservation ” ਵੀਡੀਓ ਵਿੱਚ ਵਾਇਰਲ ਵੀਡੀਓ ਵਾਲੇ ਹਿੱਸੇ ਨੂੰ 1:38 ਤੋਂ ਲੈ ਕੇ 2:05 ਵਿੱਚਕਾਰ ਸੁਣਿਆ ਜਾ ਸਕਦਾ ਹੈ। ਪੂਰੀ ਵੀਡੀਓ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਇਆ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਘੋਸ਼ਣਾ ਪੱਤਰ ਦੀ ਜਾਂਚ ਕੀਤੀ। ਸਾਨੂੰ ਇਸ ਘੋਸ਼ਣਾ ਪੱਤਰ ਵਿੱਚ ਆਮ ਆਦਮੀ ਪਾਰਟੀ ਵੱਲੋ ਪੰਜਾਬ ਚ ਆਰਕਸ਼ਣ ਖ਼ਤਮ ਕਰਨ ਬਾਰੇ ਅਜਿਹਾ ਕੋਈ ਵੀ ਵਾਅਦਾ ਨਹੀਂ ਮਿਲਿਆ।
ਅਸੀਂ ਗੂਗਲ ਤੇ ਕੁਝ ਕੀਵਰਡ ਨਾਲ ਵੀ ਵਾਇਰਲ ਦਾਅਵੇ ਬਾਰੇ ਸਰਚ ਕੀਤਾ , ਪਾਰ ਸਾਨੂੰ ਅਜਿਹੀ ਕੋਈ ਖਬਰ ਕਿਤੇ ਵੀ ਪ੍ਰਕਾਸ਼ਿਤ ਨਹੀ ਮਿਲੀ।
ਵਾਇਰਲ ਵੀਡੀਓ ਦੀ ਸੱਚਾਈ ਜਾਨਣ ਦੇ ਲਈ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸਪਰਸਨ ਨੀਲ ਗਰਗ ਨਾਲ ਸੰਪਰਕ ਕੀਤਾ। ਅਸੀਂ ਉਨ੍ਹਾਂ ਦੇ ਨਾਲ ਵਾਇਰਲ ਪੋਸਟ ਦੇ ਲਿੰਕ ਨੂੰ ਵੀ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਪਾਰਟੀ ਨੇ ਪੰਜਾਬ ਵਿੱਚ ਆਰਕਸ਼ਣ ਖਤਮ ਲਈ ਅਜਿਹਾ ਕੁਝ ਨਹੀਂ ਕਿਹਾ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਪੰਜਾਬ ਦੇ ਡਿਪਟੀ ਨਿਊਜ਼ ਐਡੀਟਰ ਕਮਲੇਸ਼ ਭੱਟ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਅਜਿਹਾ ਕੁਝ ਨਹੀਂ ਕਿਹਾ ਗਿਆ ਹੈ, ਜੇਕਰ ਅਜਿਹਾ ਕੁਝ ਵੀ ਕਿਹਾ ਗਿਆ ਹੁੰਦਾ ਤਾਂ ਹੁਣ ਤੱਕ ਤਾਂ ਹਰ ਮੀਡਿਆ ਅਦਾਰੇ ਦੀ ਸੁਰਖੀਆਂ ਵਿੱਚ ਇਹ ਖਬਰ ਹੋਣੀ ਸੀ। ਵਾਇਰਲ ਵੀਡੀਓ ਗ਼ਲਤ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਇਸ ਪੇਜ ਨੂੰ 17,391 ਲੋਕ ਫੋਲੋ ਕਰਦੇ ਹਨ। ਫੇਸਬੁੱਕ ਤੇ ਇਸ ਪੇਜ ਨੂੰ 23 ਅਕਤੂਬਰ 2021 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਨਿਕਲਿਆ। ਅਰਵਿੰਦ ਕੇਜਰੀਵਾਲ ਦੀ ਇਹ ਵੀਡੀਓ ਹਾਲੀਆ ਦੀ ਨਹੀਂ ਬਲਕਿ 2015 ਦੀ ਹੈ। ਇਸ ਨਾਲ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਰਕਸ਼ਣ ਖਤਮ ਕਰਨ ਦਾ ਕੋਈ ਵਾਅਦਾ ਨਹੀਂ ਕੀਤਾ ਹੈ।
- Claim Review : ਪੰਜਾਬ 'ਚ ਆਰਕਸ਼ਣ ਬੰਦ ਕਰਨਾ ਚਾਹੁੰਦਾ ਏ ਕੇਜਰੀਵਾਲ
- Claimed By : Punjab Bolda
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...