Fact Check : ਨਸ਼ੇ ਵਿੱਚ ਪੁਲਿਸ ਦੇ ਜਵਾਨ ਦੇ ਵਾਇਰਲ ਵੀਡੀਓ ਦਾ ਨਹੀਂ ਹੈ ਪੰਜਾਬ ਦੀ ਨਵੀਂ ਬਣੀ ਸਰਕਾਰ ਨਾਲ ਕੋਈ ਸੰਬੰਧ
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਈ। ਨਸ਼ੇ ਚ ਧੁੱਤ ਪੁਲਿਸ ਦੇ ਜਵਾਨ ਦੇ ਜਿਸ ਵੀਡੀਓ ਨੂੰ ਪੰਜਾਬ ਦੀ ਨਵੀਂ ਸਰਕਾਰ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ , ਉਹ 2017 ਤੋਂ ਇੰਟਰਨੈੱਟ ਤੇ ਮੌਜੂਦ ਹੈ।
- By: Ashish Maharishi
- Published: Mar 21, 2022 at 02:56 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਫਰਜ਼ੀ ਖਬਰਾਂ, ਵੀਡੀਓ ਅਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਹੁਣ ਪੰਜਾਬ ਪੁਲਿਸ ਦੇ ਨਸ਼ੇ ਵਿੱਚ ਧੁੱਤ ਸਿਪਾਹੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਪੁਲਿਸ ਦੀ ਇਹ ਹਾਲਤ ਹੋ ਗਈ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਇਹ ਫਰਜ਼ੀ ਸਾਬਿਤ ਹੋਇਆ। ਨਸ਼ੇ ‘ਚ ਧੁੱਤ ਜਿਸ ਪੁਲਿਸ ਦੇ ਜਵਾਨ ਦੇ ਜਿਸ ਵੀਡੀਓ ਨੂੰ ਭਗਵੰਤ ਮਾਨ ਦੀ ਸਰਕਾਰ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਹੈ , ਉਹ 2017 ਤੋਂ ਇੰਟਰਨੈੱਟ ਤੇ ਮੌਜੂਦ ਹੈ। ਇਸ ਦਾ ਪੰਜਾਬ ਦੀ ਨਵੀਂ ਸਰਕਾਰ ਨਾਲ ਕੋਈ ਸੰਬੰਧ ਨਹੀਂ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਐਡਵੋਕੇਟ ਅਨੂਪ ਸਿੰਘ ਨੇ 12 ਮਾਰਚ ਨੂੰ 57 ਸਕਿੰਟ ਦਾ ਇੱਕ ਵੀਡੀਓ ਵਾਇਰਲ ਕਰਦੇ ਹੋਏ ਦਾਅਵਾ ਕੀਤਾ : ‘Punjab police ਭਗਵੰਤ ਮਾਨ ਦੇ ਆਉਂਦੇ ਹੀ…’
ਤੱਥਾਂ ਦੀ ਜਾਂਚ ਦੇ ਉਦੇਸ਼ ਲਈ ਪੋਸਟ ਵਿੱਚ ਲਿਖੀ ਗਈ ਗੱਲਾਂ ਨੂੰ ਇੱਥੇ ਜਿਉਂ ਦਾ ਤਿਉਂ ਪੇਸ਼ ਕੀਤਾ ਗਿਆ ਹੈ। ਇਸ ਪੋਸਟ ਦੇ ਆਰਕਾਈਵ ਵਰਜਨ ਨੂੰ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਸੱਚਾਈ ਦਾ ਪਤਾ ਲਗਾਉਣ ਲਈ ਸਭ ਤੋਂ ਪਹਿਲਾਂ ਇਸ ਨੂੰ InVID ਟੂਲ ਤੇ ਅਪਲੋਡ ਕਰਕੇ ਕਈ ਗਰੇਬਸ ਕੱਢੇ। ਫਿਰ ਇਹਨਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਤੇ ਅਪਲੋਡ ਕਰਕੇ ਖੋਜ ਕਰਨੀ ਸ਼ੁਰੂ ਕੀਤੀ । ਵਾਇਰਲ ਵੀਡੀਓ ਸਾਨੂੰ ਫਨੀ ਚੈਨਲ ਨਾਮ ਦੇ ਯੂਟਿਊਬ ਅਕਾਊਂਟ ਉੱਪਰ ਮਿਲਿਆ। ਇਹ 3 ਅਗਸਤ, 2018 ਨੂੰ ਅੱਪਲੋਡ ਕੀਤਾ ਗਿਆ ਸੀ। ਇਸ ਵੀਡੀਓ ਨੂੰ ਇੱਥੇ ਦੇਖੋ।
ਵਾਇਰਲ ਵੀਡੀਓ ਸਾਨੂੰ ਅਪ੍ਰੈਲ 2017 ਵਿੱਚ ਵੀ ਅਪਲੋਡ ਮਿਲਿਆ। ਇਸਨੂੰ ਇੱਥੇ ਦੇਖਿਆ ਜਾ ਸਕਦਾ ਹੈ। ਇਸ ਨਾਲ ਇੱਕ ਗੱਲ ਤਾਂ ਸਾਫ ਹੋ ਗਈ ਹੈ ਕਿ ਵਾਇਰਲ ਵੀਡੀਓ ਦਾ ਭਗਵੰਤ ਮਾਨ ਜਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਵਿਸ਼ਵਾਸ ਨਿਊਜ਼ ਨੇ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਵਿੱਚ ਦੈਨਿਕ ਜਾਗਰਣ ਦੇ ਡਿਜੀਟਲ ਦੇ ਕਮਲੇਸ਼ ਭੱਟ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੀਡੀਓ ਤਿੰਨ-ਚਾਰ ਸਾਲ ਪਹਿਲਾਂ ਵੀ ਵਾਇਰਲ ਹੋਇਆ ਸੀ। ਇਸ ਦਾ ਨਵੀਂ ਸਰਕਾਰ ਨਾਲ ਕੋਈ ਸੰਬੰਧ ਨਹੀਂ ਹੈ।
ਜਾਂਚ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਫੇਸਬੁੱਕ ਯੂਜ਼ਰ ਐਡਵੋਕੇਟ ਅਨੂਪ ਸਿੰਘ ਦੀ ਸੋਸ਼ਲ ਸਕੈਨਿੰਗ ਕਰਨ ਤੋਂ ਬਾਅਦ ਪਤਾ ਲੱਗਾ ਕਿ ਯੂਜ਼ਰ ਨੂੰ 2128 ਲੋਕ ਫੋਲੋ ਕਰਦੇ ਹਨ। ਯੂਜ਼ਰ ਪੇਸ਼ੇ ਤੋਂ ਵਕੀਲ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਈ। ਨਸ਼ੇ ਚ ਧੁੱਤ ਪੁਲਿਸ ਦੇ ਜਵਾਨ ਦੇ ਜਿਸ ਵੀਡੀਓ ਨੂੰ ਪੰਜਾਬ ਦੀ ਨਵੀਂ ਸਰਕਾਰ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ , ਉਹ 2017 ਤੋਂ ਇੰਟਰਨੈੱਟ ਤੇ ਮੌਜੂਦ ਹੈ।
- Claim Review : ਭਗਵੰਤ ਮਾਨ ਦੇ ਆਉਣ ਤੋਂ ਬਾਅਦ ਪੰਜਾਬ ਪੁਲਿਸ
- Claimed By : ਫੇਸਬੁੱਕ ਯੂਜ਼ਰ ਐਡਵੋਕੇਟ ਅਨੂਪ ਸਿੰਘ
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...