Fact Check: ਮੁੱਖ ਮੰਤਰੀ ਭਗਵੰਤ ਮਾਨ ਦਾ ਐਡੀਟੇਡ ਵੀਡੀਓ ਗ਼ਲਤ ਦਾਅਵੇ ਨਾਲ ਕੀਤਾ ਜਾ ਰਿਹਾ ਹੈ ਸ਼ੇਅਰ
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਸੋਸ਼ਲ ਮੀਡਿਆ ਦੇ ਵੱਖ – ਵੱਖ ਪਲੇਟਫਾਰਮ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਹੈ। ਅਸਲ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਸੀਐਮ ਮਾਨ ਨੇ ਆਪਣੀ ਇੱਕ ਰੈਲੀ ਦੌਰਾਨ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਇਹ ਗੱਲ ਆਖੀਂ ਸੀ। ਵੀਡੀਓ ਦੇ ਇੱਕ ਹਿੱਸੇ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
- By: Jyoti Kumari
- Published: Jun 16, 2022 at 01:57 PM
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੋਸ਼ਲ ਮੀਡਿਆ ਤੇ ਵਾਇਰਲ 11 ਸੈਕੰਡ ਦੇ ਇੱਕ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਵੀਡੀਓ ਹਾਲੀਆ ਹੈ ਅਤੇ ਉਹ ਆਪ ਆਪਣੀ ਪਾਰਟੀ ਦੇ ਕੰਮ ਬਾਰੇ ਦੱਸ ਰਹੇ ਹਨ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਸੋਸ਼ਲ ਮੀਡਿਆ ਦੇ ਵੱਖ – ਵੱਖ ਪਲੇਟਫਾਰਮ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਹੈ। ਅਸਲ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਸੀਐਮ ਮਾਨ ਨੇ ਆਪਣੀ ਇੱਕ ਰੈਲੀ ਦੌਰਾਨ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਇਹ ਗੱਲ ਆਖੀਂ ਸੀ। ਵੀਡੀਓ ਦੇ ਇੱਕ ਹਿੱਸੇ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ BJP-Mandal Malout- Muktsar ਨੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿੱਚ 100 ਦਿਨ ਦੀ ਸਰਕਾਰ ਦਾ ਹਾਲ ਮੁੱਖ ਮੰਤਰੀ ਦੀ ਜ਼ੁਬਾਨੀ”
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ- ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ। ਵੀਡੀਓ ਵਿੱਚ ਸਾਨੂੰ ਦੈਨਿਕ ਟ੍ਰਿਬਿਊਨ ਲਿਖਿਆ ਹੋਇਆ ਨਜ਼ਰ ਆਇਆ , ਇਸ ਲਈ ਅਸੀਂ ਇਸ ਵੀਡੀਓ ਨੂੰ ਦੈਨਿਕ ਟ੍ਰਿਬਿਊਨ ਦੇ ਯੂਟਿਊਬ ਚੈਨਲ ਤੇ ਖੋਜਣਾ ਸ਼ੁਰੂ ਕੀਤਾ। ਖੋਜ ਦੌਰਾਨ ਸਾਨੂੰ ਔਰਿਜੀਨਾਲ ਵੀਡੀਓ The Tribune ਦੇ ਯੂਟਿਊਬ ਚੈਨਲ ਤੇ 4 ਜਨਵਰੀ 2022 ਨੂੰ ਅਪਲੋਡ ਮਿਲਿਆ। ਵੀਡੀਓ ਚ ਵਾਇਰਲ ਵੀਡੀਓ ਦੇ ਹਿੱਸੇ ਨੂੰ 8 ਮਿੰਟ 13 ਸਕਿੰਟ ਤੋਂ ਲੈ ਕੇ 8 ਮਿੰਟ 23 ਸਕਿੰਟ ਤੱਕ ਸੁਣਿਆ ਜਾ ਸਕਦਾ ਹੈ। ਭਗਵੰਤ ਮਾਨ ਕਾਂਗਰਸ ਸਰਕਾਰ ਬਾਰੇ ਗੱਲ ਕਰਦੇ ਹੋਏ ਇਹ ਕਹਿੰਦੇ ਹਨ ਕਿ ਇੱਥੇ ਸਰਕਾਰ ਨਹੀਂ ਚੱਲ ਰਹੀ ,ਪਿਛਲੇ ਸੌ ਦਿਨ ਤੋਂ ਸਰਕਾਰ ਨਹੀਂ ਚੱਲ ਰਹੀ। ਸਰਕਸ ਚੱਲ ਰਹੀ ਹੈ। ਖਬਰ ਅਨੁਸਾਰ ਇਹ ਵੀਡੀਓ ਆਮ ਆਦਮੀ ਪਾਰਟੀ ਦੀ ਮੁਕਤਸਰ ਵਿਖੇ ਕੀਤੀ ਗਈ ਰੈਲੀ ਦਾ ਹੈ।
ਭਗਵੰਤ ਮਾਨ ਦੇ ਅਧਿਕਾਰਿਤ ਯੂਟਿਊਬ ਚੈਨਲ ਤੇ ਵੀ 4 ਜਨਵਰੀ 2022 ਨੂੰ ਇਹ ਵੀਡੀਓ ਅਪਲੋਡ ਕੀਤਾ ਗਿਆ ਸੀ। 35 ਮਿੰਟ 16 ਸੈਕੰਡ ਦੇ ਵੀਡੀਓ ਵਿੱਚ ਵਾਇਰਲ ਵੀਡੀਓ ਨੂੰ 17 ਮਿੰਟ 32 ਸਕਿੰਟ ਤੋਂ ਲੈ ਕੇ 17 ਮਿੰਟ 41 ਸਕਿੰਟ ਵਿੱਚਕਾਰ ਸੁਣਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਬਾਰੇ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਵਕਤਾ ਨੀਲ ਗਰਗ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਪੋਸਟ ਦੇ ਲਿੰਕ ਨੂੰ ਸ਼ੇਅਰ ਵੀ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਹਾਲੀਆ ਨਹੀਂ ਹੈ ਅਤੇ ਨਾਲ ਕੀਤਾ ਜਾ ਰਿਹਾ ਦਾਅਵਾ ਵੀ ਗ਼ਲਤੀ ਹੈ। ਵੀਡੀਓ ਦੇ ਇੱਕ ਹਿੱਸੇ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ ਉਸ ਸਮੇਂ ਭਗਵੰਤ ਮਾਨ ਕਾਂਗਰਸ ਬਾਰੇ ਗੱਲ ਕਰ ਰਹੇ ਸੀ। ਵੀਡੀਓ ਪੁਰਾਣਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕਿ ਇਸ ਪੇਜ ਨੂੰ 9 ਹਜ਼ਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ ਅਤੇ ਫੇਸਬੁੱਕ ਤੇ ਇਸ ਪੇਜ ਨੂੰ 8 ਜੂਨ 2020 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਸੋਸ਼ਲ ਮੀਡਿਆ ਦੇ ਵੱਖ – ਵੱਖ ਪਲੇਟਫਾਰਮ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਹੈ। ਅਸਲ ਵੀਡੀਓ ਚੋਣਾਂ ਤੋਂ ਪਹਿਲਾਂ ਦਾ ਹੈ ਜਦੋਂ ਸੀਐਮ ਮਾਨ ਨੇ ਆਪਣੀ ਇੱਕ ਰੈਲੀ ਦੌਰਾਨ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਇਹ ਗੱਲ ਆਖੀਂ ਸੀ। ਵੀਡੀਓ ਦੇ ਇੱਕ ਹਿੱਸੇ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
- Claim Review : ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿੱਚ 100 ਦਿਨ ਦੀ ਸਰਕਾਰ ਦਾ ਹਾਲ ਮੁੱਖ ਮੰਤਰੀ ਦੀ ਜ਼ੁਬਾਨੀ
- Claimed By : BJP-Mandal Malout- Muktsar
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...