Fact Check : ਰਾਜਾ ਵੜਿੰਗ ਦਾ ਪੁਰਾਣਾ ਵੀਡੀਓ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਨਿਕਲਿਆ। ਰਾਜਾ ਵੜਿੰਗ ਦਾ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਇਹ ਵੀਡੀਓ ਪੁਰਾਣਾ ਹੈ।
- By: Jyoti Kumari
- Published: Jul 1, 2022 at 04:07 PM
- Updated: Jul 15, 2022 at 03:26 PM
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। 21 ਸੈਕੰਡ ਦੇ ਇਸ ਵੀਡੀਓ ਵਿੱਚ ਰਾਜਾ ਵੜਿੰਗ ਨੂੰ ਇੱਕ ਵਿਅਕਤੀ ਨੂੰ ਥੱਪੜ ਮਾਰਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲੀਆ ਸੰਗਰੂਰ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਰਾਜਾ ਵੜਿੰਗ ਨੇ ਗੁੱਸੇ ਵਿੱਚ ਇੱਕ ਵਿਅਕਤੀ ਨੂੰ ਥੱਪੜ ਮਾਰਿਆ। ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਇਸਨੂੰ ਗੁੰਮਰਾਹਕੁਨ ਪਾਇਆ। ਵਾਇਰਲ ਵੀਡੀਓ ਪੁਰਾਣਾ ਹੈ ਜਿਸਨੂੰ ਹੁਣ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ “Pro Punjabi ” ਨੇ 26 ਜੂਨ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ “ਆ ਦੇਖੋ ਕਿਵੇ ਅੱਕਿਆ ਪਿਆ ਰਾਜਾ ਵੜਿੰਗ ਹਾਰ ਤੋਂ ਬਾਅਦ”
ਫੇਸਬੁੱਕ ਤੇ ਕਈ ਯੂਜ਼ਰਸ ਨੇ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਤੇ ਕੀਵਰਡਸ ਦੀ ਮਦਦ ਨਾਲ ਅਸਲੀ ਵੀਡੀਓ ਨੂੰ ਸਰਚ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਇਸ ਮਾਮਲੇ ਨੂੰ ਲੈ ਕੇ ਫੇਸਬੁੱਕ ਪੇਜ “We Support All Aap Candidates” ਤੇ ਵੀ ਇਹ ਵੀਡੀਓ ਸ਼ੇਅਰ ਮਿਲਿਆ।10 ਸਿਤੰਬਰ 2016 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਗਿਆ ਸੀ, “ਕਾਂਗਰਸ ਅਪਣੇ ਚੋਣ ਨਿਸ਼ਾਨ ਦਾ ਪ੍ਰਚਾਰ practically ਕਰਦੀ ਹੋਈ। ਕੱਲ ਹੰਸ ਰਾਜ ਹੰਸ ਨੇ ਕੀਤਾ ਅੱਜ ਰਾਜਾ ਵੜਿੰਗ ਨੇ ਕਰਤਾ। ਕਾਂਗਰਸ ਥਪੜੋ-ਥਪੜੀ ਹੋ ਰਹੀ।”
tribuneindia.com ਦੀ ਇਸ ਮਾਮਲੇ ਨੂੰ ਲੈ ਕੇ ਪੂਰੀ ਖਬਰ ਮਿਲੀ। Tribune ਦੀ ਇਸ ਖਬਰ ਵਿੱਚ ਵੀਡੀਓ ਦਾ ਸਕ੍ਰੀਨਸ਼ੋਟ ਇਸਤੇਮਾਲ ਕੀਤਾ ਗਿਆ ਸੀ। ਖਬਰ ਅਨੁਸਾਰ, ‘ਵੀਡੀਓ ਕਲਿੱਪ ਵਿੱਚ, ਰਾਜਾ ਵੜਿੰਗ ਨੂੰ ਆਪਣਾ ਆਪਾ ਖੋਂਦੇ ਹੋਏ ਦਿਖਾਇਆ ਗਿਆ ਹੈ ਜਦੋਂ ਉਨ੍ਹਾਂ ਦੇ ਰਿਸ਼ਤੇਦਾਰ ਡੰਪੀ ਨੇ 30 ਅਪ੍ਰੈਲ (ਪੰਜਾਬ ਵਿੱਚ ਮਤਦਾਨ ਵਾਲੇ ਦਿਨ) ਨੂੰ ਗਿੱਦੜਬਾਹਾ ਵਿੱਚ ਆਪਣੇ ਸਹਿਯੋਗੀ ਦੇ ਘਰ ਤੋਂ ਬਾਹਰ ਨਿਕਲਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ , ਇਸ ਡਰ ਤੋਂ ਕਿ ਸਥਿਤੀ ਹਿੰਸਕ ਹੋ ਜਾਵੇਗੀ ਕਿਉਂਕਿ ਅਕਾਲੀ ਸਮਰਥਕ ਬਾਹਰ ਜਮਾ ਹੋ ਗਏ ਸੀ। ਵਿਧਾਇਕ ਨੇ ਡੰਪੀ ਦੇ ਮੂੰਹ ਤੇ ਥੱਪੜ ਮਾਰਿਆ, ਧੱਕਾ ਦਿੱਤਾ ਅਤੇ ਜਨਤਕ ਤੌਰ ਤੇ ਗਾਲ੍ਹਾਂ ਕੱਢੀਆਂ। ‘
ਵਿਸ਼ਵਾਸ ਨਿਊਜ਼ ਸੁਤੰਤਰ ਤੌਰ ਤੇ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਹੈ ਕਿ ਵਾਇਰਲ ਵੀਡੀਓ ਦੀ ਘਟਨਾ ਕਿੰਨੀ ਪੁਰਾਣੀ ਹੈ। ਪਰ ਇਹ ਤੈਅ ਹੈ ਕਿ ਇਹ ਵੀਡੀਓ ਸਾਲ 2014 ਤੋਂ ਇੰਟਰਨੈੱਟ ਤੇ ਮੌਜੂਦ ਹੈ।
ਪਹਿਲਾਂ ਵੀ ਇਹ ਵੀਡੀਓ ਵਾਇਰਲ ਕੀਤਾ ਜਾ ਚੁੱਕਿਆ ਹੈ , ਜਿਸਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਸਾਡੀ ਪਹਿਲਾਂ ਦੀ ਪੜਤਾਲ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।
ਵੀਡੀਓ ਬਾਰੇ ਵੱਧ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਮੁਕਤਸਰ ਦੇ ਰਿਪੋਰਟਰ ਜਤਿੰਦਰ ਭਵਰਾ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਬਹੁਤ ਪੁਰਾਣਾ ਹੈ। ਵਾਇਰਲ ਵੀਡੀਓ ਸੰਗਰੂਰ ਜ਼ਿਮਨੀ ਚੋਣ ਤੋਂ ਬਾਅਦ ਦਾ ਨਹੀਂ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੀ ਵੀਡੀਓ ਨੂੰ ਮੁੜ ਤੋਂ ਵਾਇਰਲ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਪੇਜ ਨੂੰ 109,021 ਲੋਕ ਫੋਲੋ ਕਰਦੇ ਹਨ ਅਤੇ ਫੇਸਬੁੱਕ ਤੇ ਇਸ ਪੇਜ ਨੂੰ 9 ਫਰਵਰੀ 2022 ਨੂੰ ਬਣਾਇਆ ਗਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁਨ ਨਿਕਲਿਆ। ਰਾਜਾ ਵੜਿੰਗ ਦਾ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਇਹ ਵੀਡੀਓ ਪੁਰਾਣਾ ਹੈ।
- Claim Review : ਆ ਦੇਖੋ ਕਿਵੇ ਅੱਕਿਆ ਪਿਆ ਰਾਜਾ ਵੜਿੰਗ ਹਾਰ ਤੋਂ ਬਾਅਦ
- Claimed By : Pro Punjabi
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...