Fact Check : ਰਾਘਵ ਚੱਢਾ ਦੀ ਐਡੀਟੇਡ ਤਸਵੀਰ ਗ਼ਲਤ ਦਾਅਵੇ ਨਾਲ ਵਾਇਰਲ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਫਰਜੀ ਹੈ ਅਤੇ ਇਹ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿੱਚ ਰਾਘਵ ਚੱਢਾ ਨਵੀਂ MSP ਨੂੰ ਲੈ ਕੇ ਬਣੀ ਕਮੇਟੀ ਖਿਲਾਫ ਪ੍ਰਦਰਸ਼ਨ ਕਰਕੇ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਬਾਰੇ ਗੱਲ ਕਰ ਰਹੇ ਸਨ।
- By: Jyoti Kumari
- Published: Jul 25, 2022 at 03:25 PM
- Updated: Jul 25, 2022 at 04:46 PM
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਦੇ ਪੰਜਾਬ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਇੱਕ ਤਸਵੀਰ ਨੂੰ ਵਾਇਰਲ ਕੀਤਾ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਨੂੰ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ 2 ਪੋਸਟਰ ਫੜ੍ਹੇ ਹੋਏ ਦੇਖਿਆ ਜਾ ਸਕਦਾ ਹੈ। ਪਹਿਲੇ ਪੋਸਟਰ ਵਿੱਚ ਲਿਖਿਆ ਹੈ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਦੂਜੇ ‘ਤੇ ਲਿਖਿਆ ਹੈ ਦਿੱਲੀ ਅਤੇ ਹਰਿਆਣਾ ਨੂੰ ਪਾਣੀ ਦਾ ਬਰਾਬਰ ਹੱਕ ਦਿੱਤਾ ਜਾਵੇ। ਸੋਸ਼ਲ ਮੀਡਿਆ ‘ਤੇ ਹੁਣ ਇਸ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਦੇ ਹਿੱਤਾਂ ਖਿਲਾਫ ਗੱਲ ਕਰ ਰਹੇ ਹਨ। ਯੂਜ਼ਰਸ ਇਸਨੂੰ ਸੱਚ ਮੰਨਦੇ ਹੋਏ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਇਸਨੂੰ ਪੜਤਾਲ ਵਿੱਚ ਫਰਜੀ ਪਾਇਆ। ਅਸਲ ਤਸਵੀਰ ਨੂੰ ਐਡਿਟ ਕਰਕੇ ਇਸਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੋ ਰਿਹਾ ਹੈ ਵਾਇਰਲ ?
ਫੇਸਬੁੱਕ ਯੂਜ਼ਰ “Harwinder Jassowal ” ਨੇ 22 ਜੁਲਾਈ ਨੂੰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ,”ਪੰਜਾਬ ਦਾ ਰਾਜ ਸਭਾ ਮੈਂਬਰ ਕੀ ਪੰਜਾਬ ਦੇ ਹਿੱਤਾਂ ਲਈ ਇਨਸਾਫ ਮੰਗ ਰਿਹਾ ..?ਜਰਾ ਫੋਟੋ ਦੇਖ ਲਓ”
ਸੋਸ਼ਲ ਮੀਡਿਆ ਤੇ ਕਈ ਹੋਰ ਯੂਜ਼ਰਸ ਨੇ ਵੀ ਇਸ ਪੋਸਟ ਨੂੰ ਸਮਾਨ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਪੋਸਟ ਦੇ ਆਰਕਾਈਵ ਵਰਜਨ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ਦੀ ਮਦਦ ਲਈ। ਇਸ ਦੌਰਾਨ ਸਾਨੂੰ ਅਸਲ ਤਸਵੀਰ 21 ਜੁਲਾਈ 2022 ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੋਂ ਕੀਤੇ ਗਏ ਇੱਕ ਟਵੀਟ ਵਿੱਚ ਮਿਲੀ। ਟਵੀਟ ਵਿੱਚ ਲਿਖਿਆ ਹੈ,” AAP MP @raghav_chadha ਲਗਾਤਾਰ ਤੀਜੇ ਦਿਨ ਸੰਸਦ ਵਿੱਚ MSP ਕਮੇਟੀ ਦੇ ਖਿਲਾਫ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ ਪੰਜਾਬ ਇਸ ਕਮੇਟੀ ਦਾ ਹਿੱਸਾ ਕਿਉਂ ਨਹੀਂ ਹੈ? ਸੱਤਾਧਾਰੀ ਪਾਰਟੀ (ਜਿਨ੍ਹਾਂ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ) ਇਸ ਕਮੇਟੀ ਦੇ ਮੈਂਬਰ ਕਿਉਂ ਹਨ?” ਪੋਸਟ ਚ ਰਾਘਵ ਚੱਢਾ ਦੇ ਹੱਥ ਵਿੱਚ ਫੜੇ ਇੱਕ ਪੋਸਟਰ ਵਿੱਚ ਲਿਖਿਆ ਹੈ MSP ਦੀ ਕਮੇਟੀ ਖਾਰਿਜ ਕਰੋ!! ਮੋਦੀ ਸਰਕਾਰ ਹਾਏ ਹਾਏ! ਅਤੇ ਦੂੱਜੇ ਪੋਸਟਰ ‘ਤੇ ਲਿਖਿਆ ਹੈ ਪੰਜਾਬ ਦੇ ਕਿਸਾਨਾਂ ਦਾ ਹੱਕ ਇੱਥੇ ਰੱਖ! “
ਜਾਂਚ ਦੇ ਦੌਰਾਨ ਸਾਨੂੰ ਆਮ ਆਦਮੀ ਪਾਰਟੀ ਦੇ ਅਧਿਕਾਰਿਕ ਸੋਸ਼ਲ ਮੀਡਿਆ ਹੈਂਡਲ ਤੋਂ ਵਾਇਰਲ ਤਸਵੀਰ ਬਾਰੇ 23 ਜੁਲਾਈ ਨੂੰ ਕੀਤੀ ਗਈ ਪੋਸਟ ਮਿਲੀ। ਤਸਵੀਰ ਨੂੰ ਪੋਸਟ ਕਰਕੇ ਲਿਖਿਆ ਗਿਆ,”FAKE NEWS ALERT‼️ ਬੀਜੇਪੀ-ਕਾਂਗਰਸ ਨੇਤਾਵਾਂ ਨੇ ‘ਆਪ’ ਸੰਸਦ ਰਾਘਵ ਚੱਢਾ ਦੁਆਰਾ ਫੜੇ ਪਲੇਕਾਰਡਾਂ ਦੀ ਫਰਜ਼ੀ – ਫੋਟੋਸ਼ਾਪ ਵਾਲੀ ਤਸਵੀਰ ਕੀਤੀ ਪੋਸਟ, ਜਾਅਲੀ ਖ਼ਬਰਾਂ ਚਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ”
ਰਾਘਵ ਚੱਢਾ ਨੇ ਵੀ 21 ਜੁਲਾਈ 2022 ਨੂੰ ਆਪਣੇ ਅਧਿਕਾਰਿਕ ਫੇਸਬੁੱਕ ਅਕਾਊਂਟ ‘ਤੇ ਅਸਲ ਤਸਵੀਰ ਸ਼ੇਅਰ ਕੀਤੀ ਹੈ । ਇਹ ਤਸਵੀਰ ਵਾਇਰਲ ਤਸਵੀਰ ਤੋਂ ਬਿਲਕੁਲ ਵੱਖ ਹੈ।
ਪੜਤਾਲ ਵਿੱਚ ਸਾਨੂੰ ਵਾਇਰਲ ਤਸਵੀਰ ਨੂੰ ਲੈ ਕੇ ਪ੍ਰਕਾਸ਼ਿਤ ਕਈ ਨਿਊਜ਼ ਰਿਪੋਰਟਾਂ ਮਿਲੀਆਂ। 24 ਜੁਲਾਈ 2022 ਨੂੰ webkhabristan.com ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਪੋਸਟ ਦੇ ਸਕ੍ਰੀਨਸ਼ੋਟ ਨੂੰ ਇਸਤੇਮਾਲ ਕਰਦੇ ਹੋਏ ਦੱਸਿਆ ਗਿਆ ,” ਪੰਜਾਬ ਤੋਂ ਆਮ ਆਦਮੀ ਪਾਰਟੀ ਕੇ ਰਾਜ ਸਭਾ ਸੰਸਦ ਰਾਘਵ ਚੱਢਾ ਦੀ ਫੋਟੋ ਐਡੀਟੇਡ ਕਰਨ ‘ਤੇ ਪਾਰਟੀ ਭੜਕ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਤਸਵੀਰ ਨੂੰ ਫਰਜੀ ਕਰਾਰ ਦਿੰਦੇ ਹੋਏ ਕਾਨੂੰਨੀ ਕਾਰਵਾਹੀ ਕਰਨ ਦੀ ਚੇਤਾਵਨੀ ਦਿੱਤੀ ਹੈ। ਪੂਰੀ ਖਬਰ ਇੱਥੇ ਪੜ੍ਹੋ।
ਵਾਇਰਲ ਦਾਅਵੇ ਨੂੰ ਲੈ ਕੇ ਅਸੀਂ ਆਮ ਆਦਮੀ ਪਾਰਟੀ ਦੇ ਚੀਫ ਸਪੋਕਸਪਰਸਨ ਮਾਲਵਿੰਦਰ ਸਿੰਘ ਕੰਗ ਨੂੰ ਸੰਪਰਕ ਕੀਤਾ।ਅਸੀਂ ਉਨ੍ਹਾਂ ਨਾਲ ਵਾਇਰਲ ਲਿੰਕ ਨੂੰ ਵੀ ਸ਼ੇਅਰ ਕੀਤਾ ,ਮਾਲਵਿੰਦਰ ਸਿੰਘ ਕੰਗ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ ਇਹ ਐਡੀਟੇਡ ਤਸਵੀਰ ਹੈ। ਉਨ੍ਹਾਂ ਨੇ ਸਾਡੇ ਨਾਲ ਇੱਕ ਫੇਸਬੁੱਕ ਪੋਸਟ ਦਾ ਲਿੰਕ ਵੀ ਸ਼ੇਅਰ ਕੀਤਾ ਹੈ ਜਿਸ ਵਿੱਚ ਇਸਨੂੰ ਫਰਜੀ ਦੱਸਿਆ ਗਿਆ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਐਡੀਟੇਡ ਫੋਟੋ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਵਿੱਚ ਸਾਨੂੰ ਪਤਾ ਲੱਗਿਆ ਕਿ ਯੂਜ਼ਰ ਪੰਜਾਬ ਦੇ ਜੱਸੋਵਾਲ ਪਿੰਡ ਦਾ ਰਹਿਣ ਵਾਲਾ ਹੈ। ਫੇਸਬੁੱਕ ਤੇ ਯੂਜ਼ਰ ਦੇ ਪੰਜ ਹਾਜ਼ਰ ਮਿੱਤਰ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਫਰਜੀ ਹੈ ਅਤੇ ਇਹ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿੱਚ ਰਾਘਵ ਚੱਢਾ ਨਵੀਂ MSP ਨੂੰ ਲੈ ਕੇ ਬਣੀ ਕਮੇਟੀ ਖਿਲਾਫ ਪ੍ਰਦਰਸ਼ਨ ਕਰਕੇ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਬਾਰੇ ਗੱਲ ਕਰ ਰਹੇ ਸਨ।
- Claim Review : ਪੰਜਾਬ ਦਾ ਰਾਜ ਸਭਾ ਮੈਂਬਰ ਕੀ ਪੰਜਾਬ ਦੇ ਹਿੱਤਾਂ ਲਈ ਇਨਸਾਫ ਮੰਗ ਰਿਹਾ
- Claimed By : Harwinder Jassowal
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...