Fact Check: ਵਲਾਦੀਮੀਰ ਪੁਤਿਨ ਨੇ ਨਹੀਂ ਦਿੱਤਾ ਪੀਓਕੇ ਨੂੰ ਖਾਲੀ ਕਰਨ ਬਾਰੇ ਇਹ ਬਿਆਨ, ਵਾਇਰਲ ਪੋਸਟ ਫਰਜ਼ੀ ਹੈ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਕੀਤੀ ਤਾਂ ਪਾਇਆ ਕਿ ਇਹ ਦਾਅਵਾ ਫਰਜੀ ਹੈ। ਵਲਾਦੀਮੀਰ ਪੁਤਿਨ ਨੇ ਪੀਓਕੇ ਨੂੰ ਲੈ ਕੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ, ਫਰਜ਼ੀ ਪੋਸਟ ਵਾਇਰਲ ਹੋ ਰਹੀ ਹੈ।
- By: Umam Noor
- Published: Aug 9, 2022 at 12:03 PM
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ ) : ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ-ਪਾਕਿਸਤਾਨ ਦੇ ਮੁੱਦੇ ‘ਤੇ ਭਾਰਤ ਦਾ ਸਾਥ ਦਿੰਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਨੂੰ ਖਾਲੀ ਕਰੋ। ਜਦੋਂ ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਦਾਅਵਾ ਫਰਜੀ ਹੈ। ਵਲਾਦੀਮੀਰ ਪੁਤਿਨ ਨੇ ਪੀਓਕੇ ਨੂੰ ਲੈ ਕੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ, ਫਰਜ਼ੀ ਪੋਸਟ ਵਾਇਰਲ ਹੋ ਰਹੀ ਹੈ।
ਕੀ ਹੈ ਵਾਇਰਲ ਪੋਸਟ ਵਿੱਚ
ਫੇਸਬੁੱਕ ਯੂਜ਼ਰ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ , ‘POK ਖਾਲੀ ਕਰੋ, PoK ਭਾਰਤ ਦਾ ਅਨਿੱਖੜਵਾਂ ਹਿੱਸਾ -#ਵਲਾਦੀਮੀਰਪੂਤਿਨਰੂਸ 🙏ਮਤਲਬ ਇਹ ਕਿ ਹੁਣ ਕੁਝ ਵੱਡਾ ਹੋਣ ਵਾਲਾ ਹੈ💪”.
ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਆਪਣੀ ਪੜਤਾਲ ਨੂੰ ਸ਼ੁਰੂ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਗੂਗਲ ਨਿਊਜ਼ ਸਰਚ ਦੇ ਕੀਵਰਡਸ ਨਾਲ ਵਾਇਰਲ ਦਾਅਵੇ ਦੀ ਸੱਚਾਈ ਜਾਣਨਾ ਚਾਹੁੰਦੇ ਸੀ। ਸਰਚ ਵਿੱਚ ਸਾਨੂੰ ਅਜਿਹੀ ਕੋਈ ਖ਼ਬਰ ਨਹੀਂ ਮਿਲੀ ਅਤੇ ਨਾ ਹੀ ਪੁਤਿਨ ਦਾ ਕੋਈ ਬਿਆਨ, ਜੋ ਇਸ ਦਾਅਵੇ ਦੀ ਪੁਸ਼ਟੀ ਕਰਦਾ ਹੋਵੇ।
ਗੂਗਲ ਟ੍ਰਾਂਸਲੇਟ ਦੇ ਰਾਹੀਂ ਅਸੀਂ ਵਾਇਰਲ ਪੋਸਟ ਦੇ ਕੀਵਰਡਸ ਦਾ ਰਸ਼ੀਅਨ ਭਾਸ਼ਾ ਵਿੱਚ ਅਨੁਵਾਦ ਕੀਤਾ ਅਤੇ ਗੂਗਲ ਓਪਨ ਸਰਚ ਕੀਤਾ। ਸਰਚ ਦੌਰਾਨ ਸਾਨੂੰ ਅਜਿਹੀ ਕੋਈ ਖ਼ਬਰ ਨਹੀਂ ਮਿਲੀ ਅਤੇ ਨਾ ਹੀ ਸਾਨੂੰ ਉਨ੍ਹਾਂ ਦਾ ਅਜਿਹਾ ਕੋਈ ਬਿਆਨ ਮਿਲਿਆ।
ਵਾਇਰਲ ਪੋਸਟ ਨਾਲ ਜੁੜੀ ਪੁਸ਼ਟੀ ਦੇ ਲਈ ਅਸੀਂ ਰੂਸੀ ਪੱਤਰਕਾਰ ਗੈਬਰੀਅਲ ਗੈਵਿਨ ਨਾਲ ਸੰਪਰਕ ਕੀਤਾ ਅਤੇ ਵਾਇਰਲ ਪੋਸਟ ਨੂੰ ਉਨ੍ਹਾਂ ਦੇ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, ‘ਵਲਾਦੀਮੀਰ ਪੁਤਿਨ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।’
7 ਫਰਵਰੀ 2022 ਦੀ ਬਿਜ਼ਨਸ ਸਟੈਂਡਰਡ ਦੀ ਖਬਰ ਦੇ ਮੁਤਾਬਿਕ, ‘ਰੂਸੀ ਦੂਤਾਵਾਸ ਨੇ ਇੱਕ ਬਿਆਨ ਵਿੱਚ ਕਿਹਾ, “ਕਸ਼ਮੀਰ ਦੇ ਮੁੱਦੇ ‘ਤੇ ਰੂਸੀ ਅਧਿਕਾਰਿਤ ਪੱਖ ਅਤੇ ਬਾਈਲੇਟਰਲ ਵਿਵਾਦਾਂ ਵਿੱਚ ਦਖਲ ਨਾ ਕਰਨ ‘ਤੇ ਰੂਸ ਦੇ ਸਿਧਾਂਤਕ ਪੱਖ ਵਿੱਚ ਕੋਈ ਬਦਲਾਵ ਨਹੀਂ ਆਇਆ ਹੈ।”
ਫਰਜੀ ਪੋਸਟ ਨੂੰ ਸਾਂਝਾ ਕਰਨ ਵਾਲੇ ਫੇਸਬੁੱਕ ਯੂਜ਼ਰ ਉਮੇਸ਼ ਜਿੱਦੀ ਦੀ ਸੋਸ਼ਲ ਸਕੈਨਿੰਗ ਵਿੱਚ ਅਸੀਂ ਪਾਇਆ ਕਿ ਯੂਜ਼ਰ ਦੁਆਰਾ ਇੱਕ ਵਿਸ਼ੇਸ਼ ਵਿਚਾਰਧਾਰਾ ਤੋਂ ਪ੍ਰੇਰਿਤ ਵਾਲੀ ਪੋਸਟ ਸਾਂਝੀ ਕੀਤੀ ਜਾਂਦੀ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਕੀਤੀ ਤਾਂ ਪਾਇਆ ਕਿ ਇਹ ਦਾਅਵਾ ਫਰਜੀ ਹੈ। ਵਲਾਦੀਮੀਰ ਪੁਤਿਨ ਨੇ ਪੀਓਕੇ ਨੂੰ ਲੈ ਕੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ, ਫਰਜ਼ੀ ਪੋਸਟ ਵਾਇਰਲ ਹੋ ਰਹੀ ਹੈ।
- Claim Review : ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਪਾਕਿਸਤਾਨ ਅਧਿਕ੍ਰਿਤ ਕਸ਼ਮੀਰ (ਪੀਓਕੇ) ਨੂੰ ਖਾਲੀ ਕਰੋ।
- Claimed By : ਉਮੇਸ਼ ਜਿੱਦੀ
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...