Fact Check : ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਜੋੜ ਕੇ ਵਾਇਰਲ ਕੀਤਾ ਜਾ ਰਿਹਾ ਇਹ ਵੀਡੀਓ ਇੱਕ ਸਾਲ ਪੁਰਾਣਾ ਹੈ
ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ, ਸਗੋਂ 2022 ਦਾ ਹੈ। ਵੀਡੀਓ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਕੋਈ ਸਬੰਧ ਨਹੀਂ ਹੈ।
- By: Jyoti Kumari
- Published: Sep 15, 2023 at 04:05 PM
- Updated: Sep 15, 2023 at 04:15 PM
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਬੀਤੇ ਦਿਨਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੰਮ੍ਰਿਤਸਰ ਵਿਖੇ ‘ਸਿੱਖਿਆ ਕ੍ਰਾਂਤੀ ਰੈਲੀ’ ਦਾ ਸੰਬੋਧਨ ਕੀਤਾ। ਹੁਣ ਇਸ ਰੈਲੀ ਨਾਲ ਜੋੜਤੇ ਹੋਏ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ। ਜਿਸ ਵਿੱਚ ਇੱਕ ਆਦਮੀ ਨੂੰ ਬਸ ਕੰਡਕਟਰ ਅਤੇ ਡਰਾਈਵਰ ਨਾਲ ਆਉਣ-ਜਾਣ ‘ਤੇ ਹੋਣ ਵਾਲੀ ਪਰੇਸ਼ਾਨੀ ਕਰਨਾ ਬਹਿਸ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਅਰਵਿੰਦ ਕੇਜਰੀਵਾਲ ਦੀ ਹਾਲੀਆ ਪੰਜਾਬ ਰੈਲੀ ਦਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ। ਅਸਲ ਵੀਡੀਓ ਸਾਲ 2022 ਦਾ ਹੈ। ਇਸ ਵੀਡੀਓ ਦਾ ਸੀਐਮ ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਵਿੱਚ ਹੋਈ ਹਾਲੀਆ ਰੈਲੀ ਨਾਲ ਕੋਈ ਸਬੰਧ ਨਹੀਂ ਹੈ। ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Sukh Ambedkar ਨੇ (ਆਰਕਾਈਵ ਲਿੰਕ )14 ਸਤੰਬਰ 2023 ਨੂੰ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “ਪੰਜਾਬ ਦੀਆਂ ਸਰਕਾਰੀ ਬੱਸਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਰੈਲੀ ਵਾਸਤੇ ਲਗਾ ਕੇ ਸਾਰੇ ਰੂਟ ਬੰਦ ਕਰ ਕੇ ਸਵਾਰੀਆਂ ਨੂੰ ਖਜੱਲ ਖੁਆਰ ਕਰਨਾ ਬੇਹੱਦ ਨਿੰਦਣਯੋਗ ਹੈ। ਆਪ ਸਰਕਾਰ ਦੇ ਰਾਜ ਵਿਚ ਆਮ ਆਦਮੀ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ। ਸਰਕਾਰੀ ਬੱਸਾਂ ਆਪਣੀ ਪਰਸਨਲ ਰੈਲੀ ਲਈ ਵਰਤ ਰਹੇ ਨੇ।”
ਪੜਤਾਲ
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ 14 ਸਤੰਬਰ ਨੂੰ ਇਸ ਵੀਡੀਓ ਕਲਿਪ ਨੂੰ ਸ਼ੇਅਰ ਕੀਤਾ ਹੈ। ਵੀਡੀਓ ਨੂੰ ਸ਼ੇਅਰ ਕਰ ਉਨ੍ਹਾਂ ਨੇ ਇਸ ਵੀਡੀਓ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਹਾਲੀਆ ਅੰਮ੍ਰਿਤਸਰ ਰੈਲੀ ਦਾ ਦੱਸਿਆ ਹੈ।
ਵਾਇਰਲ ਵੀਡੀਓ ਦੀ ਪੜਤਾਲ ਲਈ ਅਸੀਂ ਕੀਵਰਡ( ਭਗਵੰਤ ਮਾਨ ਰੈਲੀ) ਤੋਂ ਸਰਚ ਕੀਤਾ। ਇਸ ਦੌਰਾਨ ਕਈ ਫੇਸਬੁੱਕ ਪੋਸਟ ‘ਤੇ ਸਾਨੂੰ ਇਹ ਵੀਡੀਓ ਅਪਲੋਡ ਮਿਲਾ। ‘ਪੰਜਾਬੀ ਨਿਊਜ ਕੋਰਨਰ’ ਦੇ ਫੇਸਬੁੱਕ ਪੇਜ ‘ਤੇ 14 ਮਾਰਚ 2022 ਨੂੰ ਅਪਲੋਡ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਿਕ, “ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਸਰਕਾਰੀ ਬੱਸਾਂ ਜਾਣ ਕਾਰਨ ਪਰੇਸ਼ਾਨ ਹੋਈਆਂ ਸਵਾਰੀਆਂ ਦੇਖੋ ਕਿਵੇਂ ਰੈਲੀ ਲਈ ਬੁੱਕ ਹੋਈਆਂ ਬੱਸ ਡਰਾਈਵਰ ਤੇ ‘ਆਪ’ ਵਰਕਰਾਂ ਨਾਲ ਭਿੜੇ ਲੋਕ।”
‘HN1 News’ ਦੇ ਫੇਸਬੁੱਕ ਪੇਜ ‘ਤੇ ਵੀ ਵਾਇਰਲ ਵੀਡੀਓ ਨੂੰ 14 ਮਾਰਚ 2022 ਨੂੰ ਸ਼ੇਅਰ ਕੀਤਾ ਗਿਆ ਹੈ। ਦਿੱਤੀ ਗਈ ਜਾਣਕਾਰੀ ਮੁਤਾਬਕ, “ਵੀਡੀਓ ਭਗਵੰਤ ਮਾਨ ਦੀ ਰੈਲੀ ਵਿਚ ਭੇਜੀ ਬੱਸ ਦਾ ਹੈ।
ਸਰਚ ਦੌਰਾਨ ਸਾਨੂੰ ‘ਲਾਈਵ ਪੰਜਾਬੀ ਟੀਵੀ’ ਦੇ ਯੂਟਿਊਬ ਚੈਨਲ ‘ਤੇ ਵੀ ਵਾਇਰਲ ਵੀਡੀਓ ਅਪਲੋਡ ਮਿਲਾ। 14 ਮਾਰਚ 2022 ਨੂੰ ਅਪਲੋਡ ਵੀਡੀਓ ਵਿੱਚ ਇਸ ਨੂੰ ਭਗਵੰਤ ਮਾਨ ਦੀ ਰੈਲੀ ਦਾ ਦੱਸਿਆ ਗਿਆ ਹੈ।
ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਅੰਮ੍ਰਿਤਸਰ ਦੇ ਰਿਪੋਰਟਰ ਅਮ੍ਰਿਤਪਾਲ ਸਿੰਘ ਨਾਲ ਗੱਲ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਵੀਡੀਓ ਹੁਣ ਦਾ ਨਹੀਂ। ਪਿਛਲੇ ਸਾਲ ਅਜਿਹਾ ਇੱਕ ਵੀਡੀਓ ਵਾਇਰਲ ਹੋਇਆ ਸੀ।
ਕਈ ਨਿਊਜ ਰਿਪੋਰਟਸ ਤੋਂ ਸਾਨੂੰ ਪਤਾ ਲਗਿਆ ਕਿ, ਅੰਮ੍ਰਿਤਸਰ ਵਿਖੇ ਹੋਏ ਸਕੂਲ ਆਫ਼ ਐਮੀਨੈਂਸ ਦੇ ਰਾਜ ਪੱਧਰੀ ਸਮਾਗਮ ਵਿਚ ‘ਆਪ’ ਵਰਕਰਾਂ ਨੂੰ ਬੱਸਾਂ ਰਾਹੀਂ ਪਹੁੰਚਾਉਣ ਲਈ ਸਰਕਾਰੀ ਅਧਿਆਪਕਾਂ ਦੀਆਂ ਡਿਉਟੀਆਂ ਲਗਾਉਣ ਕਾਰਨ ਦੁੱਜੀ ਸਿਆਸੀ ਪਾਰਟੀਆਂ ਵਲੋਂ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।”
ਪੜਤਾਲ ਦੇ ਅੰਤ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਿਆ ਕਿ ਫੇਸਬੁੱਕ ‘ਤੇ ਯੂਜ਼ਰ ਨੂੰ 4 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ, ਸਗੋਂ 2022 ਦਾ ਹੈ। ਵੀਡੀਓ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨਾਲ ਕੋਈ ਸਬੰਧ ਨਹੀਂ ਹੈ।
- Claim Review : ਪੰਜਾਬ ਦੀਆਂ ਸਰਕਾਰੀ ਬੱਸਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਰੈਲੀ ਵਾਸਤੇ ਲਗਾ ਦਿੱਤੀ।
- Claimed By : ਫੇਸਬੁੱਕ ਯੂਜ਼ਰ -Sukh Ambedkar
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...