Fact Check: UNESCO ਨਹੀਂ ਕਰਦਾ ਰਾਸ਼ਟਰੀ ਗੀਤ ਦੀ ਰੈਂਕਿੰਗ, ਫਰਜ਼ੀ ਦਾਅਵਾ ਵਾਇਰਲ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਭਾਰਤੀ ਰਾਸ਼ਟਰੀ ਗੀਤ ਨੂੰ ਲੈ ਕੇ ਵਾਇਰਲ ਹੋ ਰਿਹਾ ਇਹ ਦਾਅਵਾ ਫਰਜ਼ੀ ਹੈ। UNESCO ਕਿਸੇ ਵੀ ਦੇਸ਼ ਦੇ ਰਾਸ਼ਟਰੀ ਗੀਤ ਨੂੰ ਰੈਂਕਿੰਗ ਨਹੀਂ ਦਿੰਦਾ ਹੈ।
- By: Pallavi Mishra
- Published: Dec 18, 2023 at 06:00 PM
ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ‘ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੰਸਕ੍ਰਿਤਿਕ ਸੰਗਠਨ’ (UNESCO) ਨੇ ਭਾਰਤੀ ਰਾਸ਼ਟਰੀ ਗੀਤ ‘ਜਨ ਗਣ ਮਨ’ ਨੂੰ ਦੁਨੀਆ ਦਾ ਸਭ ਤੋਂ ਚੰਗਾ ਰਾਸ਼ਟਰੀ ਗੀਤ ਘੋਸ਼ਿਤ ਕੀਤਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਦਾਅਵਾ ਫਰਜ਼ੀ ਹੈ। UNESCO ਨੇ ਅਜਿਹੀ ਕੋਈ ਘੋਸ਼ਣਾ ਨਹੀਂ ਕੀਤੀ ਹੈ। ਅਸੀਂ ਪਾਇਆ ਕਿ UNESCO ਕਿਸੇ ਵੀ ਦੇਸ਼ ਦੇ ਰਾਸ਼ਟਰੀ ਗੀਤ ਨੂੰ ਰੈਂਕਿੰਗ ਨਹੀਂ ਕਰਦਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Kanchan Gupta ( ਆਰਕਾਈਵ ਲਿੰਕ) ਨੇ 2 ਦਸੰਬਰ ਨੂੰ ਪੋਸਟ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ, “Congratulation to all of us Our national anthem “Jana Gana Mana… “is now declared as the BEST ANTHEM OF THE WORLD by UNESCO. Just few minutes ago.
Kindly share this. Very proud to be an INDIAN.”
ਪੜਤਾਲ
ਪੋਸਟ ਦੀ ਪੁਸ਼ਟੀ ਕਰਨ ਲਈ ਅਸੀਂ ਪਹਿਲਾਂ ਗੂਗਲ ਓਪਨ ਸਰਚ ‘ਤੇ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਸਰਚ ਕੀਤਾ, ਪਰ ਸਾਨੂੰ ਦਾਅਵੇ ਨਾਲ ਸਬੰਧਤ ਕੋਈ ਭਰੋਸੇਯੋਗ ਮੀਡੀਆ ਰਿਪੋਰਟ ਨਹੀਂ ਮਿਲੀ।
ਇਸ ਤੋਂ ਬਾਅਦ ਅਸੀਂ UNESCO ਦੀ ਅਧਿਕਾਰਤ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਖੰਗਾਲਿਆ। ਇੱਥੇ ਵੀ ਸਾਨੂੰ ਵਾਇਰਲ ਦਾਅਵੇ ਨਾਲ ਸਬੰਧਤ ਕੋਈ ਜਾਣਕਾਰੀ ਨਹੀਂ ਮਿਲੀ।
ਇਹ ਦਾਅਵਾ ਪਹਿਲਾਂ ਵੀ ਇੱਕ ਵਾਰ ਵਾਇਰਲ ਹੋਇਆ ਸੀ। ਉਸ ਸਮੇਂ ਵਿਸ਼ਵਾਸ ਨਿਊਜ਼ ਨੇ ਇਸ ਦੀ ਜਾਂਚ ਕੀਤੀ ਸੀ। ਅਸੀਂ ਸੱਚਾਈ ਜਾਣਨ ਲਈ ਯੂਨੈਸਕੋ ਦੇ ਦਿੱਲੀ ਸਥਿਤ ਦਫਤਰ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਸਾਨੂੰ ਦੱਸਿਆ ਸੀ ਕਿ ਵਾਇਰਲ ਦਾਅਵਾ ਗ਼ਲਤ ਹੈ। ਯੂਨੈਸਕੋ ਰਾਸ਼ਟਰੀ ਗੀਤਾਂ ਦੀ ਰੈਂਕਿੰਗ ਨਹੀਂ ਦਿੰਦਾ। ਸਾਡੇ ਵੱਲੋਂ ਅਜਿਹਾ ਕੋਈ ਸਰਵੇਖਣ ਜਾਂ ਰੈਂਕਿੰਗ ਨਹੀਂ ਕੀਤੀ ਜਾਂਦੀ ਹੈ। ਰਾਸ਼ਟਰੀ ਗੀਤ ਸਾਰੇ ਦੇਸ਼ਾਂ ਵਲੋਂ ਉਨ੍ਹਾਂ ਦਾ ਆਪਣੇ ਦੇਸ਼ ਪ੍ਰਤੀ ਪਿਆਰ ਦਿਖਾਉਣ ਦਾ ਇੱਕ ਤਰੀਕਾ ਹੈ।”
ਇਹ ਦਾਅਵਾ ਸੋਸ਼ਲ ਮੀਡੀਆ ‘ਤੇ ਪਹਿਲਾਂ ਹੀ ਵਾਇਰਲ ਹੋ ਚੁੱਕਾ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਇੱਥੇ ਪੜ੍ਹੀ ਜਾ ਸਕਦੀ ਹੈ।
ਜਾਂਚ ਦੇ ਆਖਰੀ ਪੜਾਅ ਵਿੱਚ ਅਸੀਂ ਪੋਸਟ ਸ਼ੇਅਰ ਕਰਨ ਵਾਲੀ ਯੂਜ਼ਰ ਕੰਚਨ ਗੁਪਤਾ ਦੇ ਪਿਛੋਕੜ ਦੀ ਜਾਂਚ ਕੀਤੀ। ਅਸੀਂ ਪਾਇਆ ਕਿ ਫੇਸਬੁੱਕ ‘ਤੇ ਯੂਜ਼ਰ ਦੇ 4 ਹਜ਼ਾਰ ਤੋਂ ਵੱਧ ਦੋਸਤ ਹਨ। ਪ੍ਰੋਫਾਈਲ ‘ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਯੂਜ਼ਰ ਉੱਤਰ ਪ੍ਰਦੇਸ਼ ਦੇ ਜੌਨਪੁਰ ਦੀ ਰਹਿਣ ਵਾਲੀ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਭਾਰਤੀ ਰਾਸ਼ਟਰੀ ਗੀਤ ਨੂੰ ਲੈ ਕੇ ਵਾਇਰਲ ਹੋ ਰਿਹਾ ਇਹ ਦਾਅਵਾ ਫਰਜ਼ੀ ਹੈ। UNESCO ਕਿਸੇ ਵੀ ਦੇਸ਼ ਦੇ ਰਾਸ਼ਟਰੀ ਗੀਤ ਨੂੰ ਰੈਂਕਿੰਗ ਨਹੀਂ ਦਿੰਦਾ ਹੈ।
- Claim Review : Our national anthem “Jana Gana Mana… “is now declared as the BEST ANTHEM OF THE WORLD by UNESCO.
- Claimed By : Kanchan Gupta
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...