Fact Check : ਪੁਲਿਸ ਬੈਰੀਕੇਡਾਂ ਉੱਪਰ ਤਲਵਾਰ ਲੈ ਕੇ ਖੜ੍ਹੇ ਵਿਅਕਤੀ ਦੀ ਤਸਵੀਰ ਹਾਲੀਆ ਕਿਸਾਨ ਅੰਦੋਲਨ ਦੀ ਨਹੀਂ ਹੈ, ਵਾਇਰਲ ਦਾਅਵਾ ਗੁੰਮਰਾਹਕੁੰਨ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿਚ ਪਾਇਆ ਕਿ ਬੈਰੀਕੇਡਾਂ ‘ਤੇ ਤਲਵਾਰ ਲੈ ਕੇ ਖੜ੍ਹੇ ਵਿਅਕਤੀ ਦੀ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਤਸਵੀਰ ਦਾ ਹਾਲੀਆ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਅਸਲ ਵਿੱਚ ਇਹ ਤਸਵੀਰ ਸਾਲ 2021 ਦੇ ਕਿਸਾਨ ਅੰਦੋਲਨ ਦੀ ਹੈ।
- By: Pragya Shukla
- Published: Feb 19, 2024 at 06:49 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ )। ਹੱਥ ‘ਚ ਤਲਵਾਰ ਫੜੀ ਪੁਲਸ ਦੇ ਬੈਰੀਕੇਡ ‘ਤੇ ਖੜ੍ਹੇ ਇਕ ਵਿਅਕਤੀ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਤਸਵੀਰ ਨੂੰ ਹਾਲੀਆ ਕਿਸਾਨ ਅੰਦੋਲਨ ਦਾ ਦੱਸਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਤਸਵੀਰ ਦਾ ਹਾਲੀਆ ਚੱਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਦਰਅਸਲ, ਇਹ ਤਸਵੀਰ ਸਾਲ 2021 ਵਿੱਚ ਹੋਏ ਕਿਸਾਨ ਅੰਦੋਲਨ ਦੀ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਅਰੁਣ ਗੋਇਲ ਨੇ 17 ਫਰਵਰੀ 2024 ਨੂੰ ਵਾਇਰਲ ਤਸਵੀਰ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “ਤਲਵਾਰ ਲੈ ਕੇ ਬੈਰੀਕੇਡਿੰਗ ‘ਤੇ ਚੜ ਗਿਆ MSP ਲੈਣ ਜਾਂਦਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਇੱਕ ਕਿਸਾਨ।”
ਫੇਸਬੁੱਕ ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ਰਾਹੀਂ ਫੋਟੋ ਸਰਚ ਕੀਤੀ। ਇਸ ਦੌਰਾਨ ਸਾਨੂੰ ਇੰਡੀਆ ਟੀਵੀ ਦੀ ਇੱਕ ਰਿਪੋਰਟ ਵਿੱਚ ਵਾਇਰਲ ਤਸਵੀਰ ਮਿਲੀ। ਇਹ ਰਿਪੋਰਟ 26 ਜਨਵਰੀ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਰਿਪੋਰਟ ਮੁਤਾਬਕ, 72ਵੇਂ ਗਣਤੰਤਰ ਦਿਵਸ ਦੇ ਦਿਨ ਕਿਸਾਨ ਅਤੇ ਪੁਲਸ ਵਿਚਾਲੇ ਦਿੱਲੀ ‘ਚ ਹੋਈ ਝੜਪ ਦਾ ਹੈ।
ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਤਸਵੀਰ ਨਾਲ ਜੁੜੀ ਕਈ ਹੋਰ ਨਿਊਜ ਰਿਪੋਰਟਸ ਸਾਲ 2021 ਵਿੱਚ ਪ੍ਰਕਾਸ਼ਿਤ ਮਿਲੀਆਂ। ਰਿਪੋਰਟਾਂ ਮੁਤਾਬਕ, ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਵਿਰੋਧ ਕਰ ਰਹੇ ਸਨ। ਇਸੇ ਨੂੰ ਲੈ ਕੇ ਉਹ ਟਰੈਕਟਰ ਮਾਰਚ ਕੱਢ ਰਹੇ ਸਨ। ਪਰ ਉਹ ਨਿਰਧਾਰਤ ਰੂਟ ਤੋਂ ਨਾ ਜਾ ਕੇ ਪ੍ਰਤੀਬੰਧਿਤ ਰੂਟ ਤੋਂ ਜਾਣ ਲੱਗੇ, ਜਿਸ ਕਾਰਨ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ।
ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਲੁਧਿਆਣਾ ਦੇ ਪੱਤਰਕਾਰ ਅਵਿਨਾਸ਼ ਮਿਸ਼ਰਾ ਨਾਲ ਸੰਪਰਕ ਕੀਤਾ ।ਉਨ੍ਹਾਂ ਨੇ ਦੱਸਿਆ ਕਿ ਇਹ ਤਸਵੀਰ ਇਸ ਅੰਦੋਲਨ ਦੀ ਨਹੀਂ, ਸਗੋਂ ਸਾਲ 2021 ਦੇ ਅੰਦੋਲਨ ਦੀ ਹੈ।
ਅੰਤ ਵਿੱਚ ਅਸੀਂ ਗੁੰਮਰਾਹਕੁੰਨ ਦਾਅਵੇ ਨਾਲ ਫੋਟੋ ਸਾਂਝੀ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੂੰ 88 ਲੋਕ ਫੋਲੋ ਕਰਦੇ ਹਨ। ਯੂਜ਼ਰ ਇੱਕ ਵਿਚਾਰਧਾਰਾ ਨਾਲ ਸਬੰਧਤ ਪੋਸਟ ਕਰਨ ਵਾਲੇ ਗਰੁੱਪ ਨਾਲ ਜੁੜਿਆ ਹੋਇਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿਚ ਪਾਇਆ ਕਿ ਬੈਰੀਕੇਡਾਂ ‘ਤੇ ਤਲਵਾਰ ਲੈ ਕੇ ਖੜ੍ਹੇ ਵਿਅਕਤੀ ਦੀ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਤਸਵੀਰ ਦਾ ਹਾਲੀਆ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਅਸਲ ਵਿੱਚ ਇਹ ਤਸਵੀਰ ਸਾਲ 2021 ਦੇ ਕਿਸਾਨ ਅੰਦੋਲਨ ਦੀ ਹੈ।
- Claim Review : ਕਿਸਾਨ ਅੰਦੋਲਨ ਵਿੱਚ ਤਲਵਾਰ ਲੈ ਕੇ ਖੜ੍ਹੇ ਵਿਅਕਤੀ ਦੀ ਤਸਵੀਰ।
- Claimed By : ਫੇਸਬੁੱਕ ਯੂਜ਼ਰ - ਅਰੁਣ ਗੋਇਲ
- Fact Check : ਭ੍ਰਮਕ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...