Fact Check: ਪੰਜਾਬੀ ਐਕਟਰ ਬੀਨੂੰ ਢਿੱਲੋਂ ਦੀ ਦਿਹਾਂਤ ਦੀ ਅਫਵਾਹ ਵਾਇਰਲ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਐਕਟਰ ਬਿਨੂੰ ਢਿੱਲੋਂ ਦੀ ਮੌਤ ਨਾਲ ਜੁੜੀ ਪੋਸਟ ਫਰਜ਼ੀ ਹੈ। ਬਿਨੂੰ ਢਿੱਲੋਂ ਸਹੀ ਸਲਾਮਤ ਹਨ। ਸੋਸ਼ਲ ਮੀਡਿਆ ‘ਤੇ ਗਲਤ ਪੋਸਟ ਵਾਇਰਲ ਕੀਤੀ ਜਾ ਰਹੀ ਹੈ।
- By: Jyoti Kumari
- Published: Jun 24, 2024 at 05:44 PM
- Updated: Jun 24, 2024 at 06:09 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਪੰਜਾਬੀ ਐਕਟਰ ਬਿਨੂੰ ਢਿੱਲੋਂ ਦੇ ਦਿਹਾਂਤ ਦੀ ਖਬਰ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਐਕਸੀਡੈਂਟ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ।
ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਫਰਜੀ ਪਾਇਆ ਹੈ। ਐਕਟਰ ਬਿਨੂੰ ਢਿੱਲੋਂ ਸਹੀ ਸਲਾਮਤ ਹਨ। ਸੋਸ਼ਲ ਮੀਡਿਆ ‘ਤੇ ਗਲਤ ਪੋਸਟ ਸ਼ੇਅਰ ਕੀਤੀ ਜਾ ਰਹੀ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ Preet Digpal ਨੇ 23 ਜੂਨ 2024 ਨੂੰ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਪੰਜਾਬੀ ਐਕਟਰ ਬੀਨੂੰ ਢਿੱਲੋ ਦੀ ਰੋਡ ਐਕਸੀਡੈਂਟ ਵਿੱਚ ਹੋਈ ਮੌਤ
ਪੰਜਾਬੀ industry ਨੂੰ ਇੱਕ ਹੋਰ ਸਦਮਾ RIP”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਮਨੀ ਸੰਧੂ ਨਾਮ ਦੇ ਫੇਸਬੁੱਕ ਯੂਜ਼ਰ ਨੇ ਵੀ ਬਿਨੂੰ ਢਿੱਲੋਂ ਦੇ ਦਿਹਾਂਤ ਦੀ ਪੋਸਟ ਨੂੰ ਸ਼ੇਅਰ ਕੀਤਾ ਹੈ। ਪੋਸਟ ‘ਤੇ ਪ੍ਰੋ ਪੰਜਾਬ ਟੀਵੀ ਦਾ ਲੋਗੋ ਲੱਗਿਆ ਹੋਇਆ ਹੈ। ਦਾਅਵਾ ਕੀਤਾ ਗਿਆ ਹੈ ਕਿ, “ਨਹੀਂ ਰਹੇ ਪੰਜਾਬੀ ਅਦਾਕਾਰ ਬੀਨੂ ਸਿੰਘ ਢਿੱਲੋ ਪੰਜਾਬੀ ਫ਼ਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਪਿੰਡ ਚੂਹੜ ਮਾਜਰਾ ਵਿਖੇ ਅੱਜ ਹੋਵੇਗਾ ਅੰਤਿਮ ਸਸਕਾਰ”
ਪੜਤਾਲ
ਵਾਇਰਲ ਦਾਅਵੇ ਦੀ ਪੜਤਾਲ ਲਈ ਅਸੀਂ ਸੰਬੰਧਿਤ ਕੀਵਰਡ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਦਾਅਵੇ ਨਾਲ ਜੁੜੀ ਕੋਈ ਵੀ ਮੀਡਿਆ ਰਿਪੋਰਟ ਨਹੀਂ ਮਿਲੀ।
ਜਾਂਚ ਵਿੱਚ ਅੱਗੇ ਅਸੀਂ ਐਕਟਰ ਬਿਨੂੰ ਢਿੱਲੋਂ ਦੇ ਸੋਸ਼ਲ ਮੀਡਿਆ ਅਕਾਊਂਟ ਨੂੰ ਚੈੱਕ ਕੀਤਾ। ਬਿਨੂੰ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਤੇ 24 ਜੂਨ 2024 ਨੂੰ ਦੋ ਵੀਡੀਓ ਸ਼ੇਅਰ ਕੀਤੇ ਹਨ। ਜਿਨ੍ਹਾਂ ਦੇ ਸਕ੍ਰੀਨਸ਼ੋਟ ਨੂੰ ਹੇਂਠਾ ਵੇਖਿਆ ਜਾ ਸਕਦਾ ਹੈ।
ਸਾਨੂੰ ਵਾਇਰਲ ਦਾਅਵੇ ਨੂੰ ਲੈ ਕੇ ਪ੍ਰੋ ਪੰਜਾਬ ਟੀਵੀ ਦਾ ਇੱਕ ਪੋਸਟ ਮਿਲਾ। ਜਿਸ ਵਿੱਚ ਵਾਇਰਲ ਪੋਸਟ ਨੂੰ ਐਡੀਟੇਡ ਦੱਸਿਆ ਗਿਆ ਹੈ। 23 ਜੂਨ 2024 ਨੂੰ ਸ਼ੇਅਰ ਕੀਤੇ ਪੋਸਟ ਵਿੱਚ ਦੱਸਿਆ ਗਿਆ, ਸ਼ਰਾਰਤੀ ਅਨਸਰਾਂ ਨੇ Pro Punjab TV ਦੇ ਗ੍ਰਾਫਿਕ ਨਾਲ ਛੇੜਛਾੜ ਕਰਕੇ ਵਾਇਰਲ ਕੀਤਾ ਹੈ।#ProPunjabTv “
ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਬਰਨਾਲਾ ਦੇ ਰਿਪੋਰਟਰ ਯਾਦਵਿੰਦਰ ਸਿੰਘ ਭੁੱਲਰ ਨਾਲ ਗੱਲ ਕੀਤੀ। ਉਨ੍ਹਾਂ ਨੇ ਦਾਅਵੇ ਨੂੰ ਫਰਜੀ ਦੱਸਿਆ ਹੈ।
ਅੰਤ ਵਿਚ ਅਸੀਂ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 2 ਹਜਾਰ ਤੋਂ ਵੱਧ ਲੋਕ ਫੋਲੋ ਕਰਦੇ ਹਨ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਯੂਜ਼ਰ ਪਟਿਆਲਾ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਐਕਟਰ ਬਿਨੂੰ ਢਿੱਲੋਂ ਦੀ ਮੌਤ ਨਾਲ ਜੁੜੀ ਪੋਸਟ ਫਰਜ਼ੀ ਹੈ। ਬਿਨੂੰ ਢਿੱਲੋਂ ਸਹੀ ਸਲਾਮਤ ਹਨ। ਸੋਸ਼ਲ ਮੀਡਿਆ ‘ਤੇ ਗਲਤ ਪੋਸਟ ਵਾਇਰਲ ਕੀਤੀ ਜਾ ਰਹੀ ਹੈ।
- Claim Review : ਪੰਜਾਬੀ ਐਕਟਰ ਬੀਨੂੰ ਢਿੱਲੋ ਦੀ ਰੋਡ ਐਕਸੀਡੈਂਟ ਵਿੱਚ ਹੋਈ ਮੌਤ
- Claimed By : ਫੇਸਬੁੱਕ ਯੂਜ਼ਰ - Preet Digpal
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...