X
X

Fact Check : ਜੁੱਤੀਆਂ ਦਾ ਹਾਰ ਪਾਉਣ ਵਾਲੇ ਵੀਡੀਓ ਦਾ ਬਿਹਾਰ ਚੋਣਾਂ ਨਾਲ ਨਹੀਂ ਹੈ ਕੋਈ ਸਬੰਧ

ਵਿਸ਼ਵਾਸ ਨਿਊਜ਼ ਦੀ ਪੜਤਾਲ ਵਿਚ ਬਿਹਾਰ ਚੋਣਾਂ ਦੇ ਨਾਂ ‘ਤੇ ਵਾਇਰਲ ਪੋਸਟ ਫਰਜੀ ਸਾਬਤ ਹੋਈ। ਮੱਧ ਪ੍ਰਦੇਸ਼ ਦੇ ਪੁਰਾਣੇ ਵੀਡੀਓ ਨੂੰ ਹੁਣ ਬਿਹਾਰ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

  • By: Ashish Maharishi
  • Published: Oct 24, 2020 at 04:00 PM
  • Updated: Oct 24, 2020 at 04:03 PM

ਨਵੀਂ ਦਿੱਲੀ (Vishvas News)। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸਦੇ ਵਿਚ ਇੱਕ ਬੁਜ਼ਰਗ ਨੂੰ ਭਾਜਪਾ ਨੇਤਾ ਨੂੰ ਜੁੱਤੀਆਂ ਦਾ ਹਾਰ ਪਾਉਂਦੇ ਵੇਖਿਆ ਜਾ ਸਕਦਾ ਹੈ। ਯੂਜ਼ਰ ਦਾਅਵਾ ਕਰ ਰਹੇ ਹਨ ਕਿ ਵੀਡੀਓ ਬਿਹਾਰ ਚੋਣਾਂ ਨਾਲ ਜੁੜਿਆ ਹੋਇਆ ਹੈ।

ਵਿਸ਼ਵਾਸ ਟੀਮ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ। ਸਾਨੂੰ ਪਤਾ ਚਲਿਆ ਕਿ ਮੱਧ ਪ੍ਰਦੇਸ਼ ਦੇ ਇੱਕ ਪੁਰਾਣੇ ਵੀਡੀਓ ਨੂੰ ਹੁਣ ਕੁਝ ਲੋਕ ਬਿਹਾਰ ਚੋਣਾਂ ਨਾਲ ਜੋੜਕੇ ਝੂਠ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਡੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਸਾਬਤ ਹੋਈ। ਵਾਇਰਲ ਵੀਡੀਓ ਦਾ ਬਿਹਾਰ ਨਾਲ ਕੋਈ ਸਬੰਧ ਨਹੀਂ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ “Jatinder Singh Khalsa” ਨੇ 12 ਅਕਤੂਬਰ ਨੂੰ ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ: “ਬਿਹਾਰ ਚੋਣਾਂ BJP ਦਾ ਜ਼ੋਰਦਾਰ ਸਵਾਗਤ”

ਵਾਇਰਲ ਪੋਸਟ ਦਾ ਫੇਸਬੁੱਕ ਅਤੇ ਆਰਕਾਇਵਡ ਲਿੰਕ।

ਪੜਤਾਲ

ਵਿਸ਼ਵਾਸ ਟੀਮ ਨੇ ਸਬਤੋਂ ਪਹਿਲਾਂ ਵਾਇਰਲ ਵੀਡੀਓ ਨੂੰ InVID ਟੂਲ ਵਿਚ ਅਪਲੋਡ ਕਰਕੇ ਕਈ ਗਰੇਬ ਕੱਢੇ। ਫੇਰ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਵਿਚ ਸਰਚ ਕੀਤਾ। ਖੋਜ ਦੌਰਾਨ ਵਾਇਰਲ ਵੀਡੀਓ ਸਾਨੂੰ ਕਈ ਥਾਵਾਂ ‘ਤੇ ਮਿਲਿਆ। ਨਿਊਜ਼ 18 ਦੀ ਵੈੱਬਸਾਈਟ ‘ਤੇ ਅਪਲੋਡ ਇੱਕ ਖਬਰ ਵਿਚ ਵੀ ਇਸੇ ਵੀਡੀਓ ਦਾ ਇਸਤੇਮਾਲ ਕੀਤਾ ਗਿਆ ਸੀ। 8 ਜਨਵਰੀ 2018 ਨੂੰ ਅਪਲੋਡ ਖਬਰ ਵਿਚ ਦੱਸਿਆ ਗਿਆ ਕਿ ਮੱਧ ਪ੍ਰਦੇਸ਼ ਦੇ ਧਾਰ ਵਿਚ ਨਗਰ ਪਰਿਸ਼ਦ ਦੇ ਮੁਖੀ ਦੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਦਿਨੇਸ਼ ਸ਼ਰਮਾ ਵੋਟ ਮੰਗਣ ਪੁੱਜੇ ਤਾਂ ਇੱਕ ਬੁਜ਼ਰਗ ਨੇ ਉਨ੍ਹਾਂ ਨੂੰ ਜੁੱਤੀਆਂ ਦਾ ਹਾਰ ਪਾ ਦਿੱਤਾ। ਪੂਰੀ ਖਬਰ ਵੇਖੋ।

ਪੜਤਾਲ ਦੌਰਾਨ ਸਾਨੂੰ ਨਵੀਂਦੁਨੀਆ ਦੀ ਵੈੱਬਸਾਈਟ ‘ਤੇ ਸਬੰਧਿਤ ਖਬਰ ਮਿਲੀ। 8 ਜਨਵਰੀ 2018 ਨੂੰ ਪ੍ਰਕਾਸ਼ਿਤ ਖਬਰ ਵਿਚ ਦੱਸਿਆ ਗਿਆ ਕਿ ਧਾਰ ਦੇ ਧਾਮਨੋਦ ਵਿਚ ਭਾਜਪਾ ਪਦ ਦੇ ਉਮੀਦਵਾਰ ਦਿਨੇਸ਼ ਸ਼ਰਮਾ ਨੂੰ ਰੋਸ ਦਾ ਸਾਹਮਣਾ ਕਰਨਾ ਪੈ ਗਿਆ। ਇੱਕ ਬੁਜ਼ਰਗ ਨੇ ਉਨ੍ਹਾਂ ਨੂੰ ਜੁੱਤੀਆਂ ਦਾ ਹਾਰ ਪਾਇਆ। ਪੂਰੀ ਖਬਰ ਪੜ੍ਹੋ।

ਪੜਤਾਲ ਦੇ ਅਗਲੇ ਚਰਣ ਵਿਚ ਵਿਸ਼ਵਾਸ ਨਿਊਜ਼ ਨੇ ਧਾਰ ਦੇ ਨਵੀਂਦੁਨੀਆ ਪ੍ਰਮੁੱਖ ਪ੍ਰੇਮ ਵਿਜਯ ਪਾਟਿਲ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਸ ਵੀਡੀਓ ਦਾ ਬਿਹਾਰ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ। ਅਸਲ ਵਿਚ ਇਹ ਵੀਡੀਓ ਧਾਰ ਜਿਲੇ ਦੇ ਧਾਮਨੋਦ ਖੇਤਰ ਦੇ ਸਥਾਨਕ ਨਿਕਾਯ ਚੋਣਾਂ ਦਾ ਹੈ। ਇਸਦੇ ਵਿਚ ਭਾਜਪਾ ਉਮੀਦਵਾਰ ਨੂੰ ਜੁੱਤੀਆਂ ਦਾ ਹਾਰ ਪਾਇਆ ਗਿਆ ਸੀ। ਵੀਡੀਓ ਪੁਰਾਣਾ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਈ ਯੂਜ਼ਰ ਵਾਇਰਲ ਕਰ ਰਹੇ ਹਨ ਅਤੇ ਇਨ੍ਹਾਂ ਵਿਚੋਂ ਦੀ ਹੀ ਇੱਕ ਹੈ Jatinder Singh Khalsa ਨਾਂ ਦਾ ਫੇਸਬੁੱਕ ਯੂਜ਼ਰ। ਇਹ ਯੂਜ਼ਰ ਪੰਜਾਬ ਦੇ ਲੁਧਿਆਣਾ ਵਿਚ ਰਹਿੰਦਾ ਹੈ ਅਤੇ ਯੂਥ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿਚ ਬਿਹਾਰ ਚੋਣਾਂ ਦੇ ਨਾਂ ‘ਤੇ ਵਾਇਰਲ ਪੋਸਟ ਫਰਜੀ ਸਾਬਤ ਹੋਈ। ਮੱਧ ਪ੍ਰਦੇਸ਼ ਦੇ ਪੁਰਾਣੇ ਵੀਡੀਓ ਨੂੰ ਹੁਣ ਬਿਹਾਰ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।

  • Claim Review : ਯੂਜ਼ਰ ਦਾਅਵਾ ਕਰ ਰਹੇ ਹਨ ਕਿ ਵੀਡੀਓ ਬਿਹਾਰ ਚੋਣਾਂ ਨਾਲ ਜੁੜਿਆ ਹੋਇਆ ਹੈ।
  • Claimed By : FB User- Jatinder Singh Khalsa
  • Fact Check : ਫਰਜ਼ੀ
ਫਰਜ਼ੀ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later