X
X

Fact Check : ਬਿਨਾ ਮਾਸਕ ਪਾਏ ਲੋਕਾਂ ਨੂੰ ਪੁਲਿਸ ਦੀ ਗੱਡੀ ਵਿਚ ਸੁੱਟਣ ਦਾ ਇਹ ਵੀਡੀਓ ਮੱਧ ਪ੍ਰਦੇਸ਼ ਦਾ ਹੈ

ਵਿਸ਼ਵਾਸ ਟੀਮ ਦੀ ਪੜਤਾਲ ਵਿਚ ਦਿੱਲੀ ਦੇ ਨਾਂ ‘ਤੇ ਵਾਇਰਲ ਵੀਡੀਓ ਗੁੰਮਰਾਹ ਕਰਨ ਵਾਲਾ ਸਾਬਿਤ ਹੋਇਆ। ਅਸਲ ਵਿਚ, ਮਾਸਕ ਪਾਏ ਬਿਨਾ ਸੜਕ ‘ਤੇ ਘੁੱਮਣ ਵਾਲਿਆਂ ਦਾ ਇਹ ਵੀਡੀਓ ਮੱਧ ਪ੍ਰਦੇਸ਼ ਦਾ ਹੈ. ਜਿਸਨੂੰ ਕੁਝ ਯੂਜ਼ਰ ਦਿੱਲੀ ਦਾ ਦੱਸਕੇ ਵਾਇਰਲ ਕਰ ਰਹੇ ਹਨ।

ਨਵੀਂ ਦਿੱਲੀ (Vishvas News)। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸਦੇ ਵਿਚ ਬਿਨਾਂ ਮਾਸਕ ਪਾਏ ਵਿਅਕਤੀਆਂ ਨੂੰ ਪੁਲਿਸ ਵੈਨ ਵਿਚ ਪਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਯੂਜ਼ਰ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਇਹ ਘਟਨਾ ਦਿੱਲੀ ਦੀ ਹੈ।

ਵਿਸ਼ਵਾਸ ਟੀਮ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ। ਸਾਨੂੰ ਪਤਾ ਚਲਿਆ ਕਿ ਵਾਇਰਲ ਪੋਸਟ ਦਾ ਦਾਅਵਾ ਗੁੰਮਰਾਹ ਕਰਨ ਵਾਲਾ ਹੈ। ਮੱਧ ਪ੍ਰਦੇਸ਼ ਦੇ ਉੱਜੈਨ ਦੀ ਘਟਨਾ ਨੂੰ ਹੁਣ ਕੁਝ ਲੋਕ ਦਿਲੀ ਦਾ ਦੱਸਕੇ ਵਾਇਰਲ ਕਰ ਰਹੇ ਹਨ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ Shashishekar M N ਨੇ 24 ਨਵੰਬਰ ਨੂੰ ਇੱਕ ਵੀਡੀਓ ਅਪਲੋਡ ਕਰਦੇ ਹੋਏ ਦਾਅਵਾ ਕੀਤਾ ਕਿ ਬਿਨਾ ਮਾਸਕ ਪਾਏ ਲੋਕਾਂ ਨੂੰ ਜੇਲ ਭੇਜਣ ਦਾ ਇਹ ਵੀਡੀਓ ਦਿੱਲੀ ਦਾ ਹੈ। ਯੂਜ਼ਰ ਨੇ ਲਿਖਿਆ : ‘Without mask 10 hours jail in Delhi and soon to be followed on Mumbai, Bangalore, Hyderabad and other States.’

ਫੇਸਬੁੱਕ ਪੇਸਟ ਦਾ ਆਰਕਾਇਵਡ ਲਿੰਕ।

ਪੜਤਾਲ

ਵਿਸ਼ਵਾਸ ਟੀਮ ਨੇ ਜਦੋਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ ਤਾਂ ਸਾਨੂੰ ਪੁਲਿਸ ਵੈਨ ਦੀ ਨੰਬਰ ਪਲੇਟ ‘ਤੇ MP 03 ਲਿਖਿਆ ਹੋਇਆ ਨਜ਼ਰ ਆਇਆ। ਮਤਲਬ ਇਹ ਗੱਡੀ ਮੱਧ ਪ੍ਰਦੇਸ਼ ਨਾਲ ਜੁੜੀ ਹੋਈ ਹੈ। ਜਾਂਚ ਵਿਚ ਸਾਨੂੰ ਪਤਾ ਚਲਿਆ ਕਿ ਮੱਧ ਪ੍ਰਦੇਸ਼ ਪੁਲਿਸ ਵੈਨ ਦੀ ਗੱਡੀ ਦਾ RTO ਕਾਰਡ MP 03 ਹੁੰਦਾ ਹੈ।

ਪੜਤਾਲ ਦੇ ਅਗਲੇ ਚਰਣ ਵਿਚ ਅਸੀਂ ਵਾਇਰਲ ਵੀਡੀਓ ਨੂੰ InVID ਟੂਲ ਵਿਚ ਅਪਲੋਡ ਕਰਕੇ ਕਈ ਗਰੇਬ ਕੱਢੇ। ਇਨ੍ਹਾਂ ਨੂੰ ਜਦੋਂ ਅਸੀਂ ਰਿਵਰਸ ਇਮੇਜ ਕੀਤਾ ਤਾਂ ਸਾਨੂੰ ਪਤਾ ਚਲਿਆ ਕਿ ਘਟਨਾ ਮੱਧ ਪ੍ਰਦੇਸ਼ ਦੇ ਉੱਜੈਨ ਦੀ ਹੈ। ਨਿਊਜ਼ 18 ਦੀ ਵੈੱਬਸਾਈਟ ‘ਤੇ ਮੌਜੂਦ ਖਬਰ ਵਿਚ ਦੱਸਿਆ ਗਿਆ ਕਿ ਉੱਜੈਨ ਵਿਚ ਮਾਸਕ ਨਾ ਪਾਉਣ ਵਾਲਿਆਂ ਖਿਲਾਫ ਕਾਰਵਾਈ ਦਾ ਹੈ ਇਹ ਵੀਡੀਓ। ਖਬਰ ਨੂੰ 23 ਨਵੰਬਰ ਨੂੰ ਪ੍ਰਕਾਸ਼ਿਤ ਕੀਤਾ ਗਿਆ। ਪੂਰੀ ਖਬਰ ਤੁਸੀਂ ਇਥੇ ਪੜ੍ਹ ਸਕਦੇ ਹੋ।

ਜਾਂਚ ਦੌਰਾਨ ਸਾਨੂੰ ਵਾਇਰਲ ਵੀਡੀਓ News18 Virals ਦੇ Youtube ਚੈੱਨਲ ‘ਤੇ ਮਿਲਿਆ। ਇਸਦੇ ਵਿਚ ਵੀ ਵੀਡੀਓ ਨੂੰ ਉੱਜੈਨ ਦਾ ਹੀ ਦੱਸਿਆ ਗਿਆ। ਪੂਰਾ ਵੀਡੀਓ ਤੁਸੀਂ ਇਥੇ ਵੇਖ ਸਕਦੇ ਹੋ।

ਪੜਤਾਲ ਅਗਲੇ ਚਰਣ ਵਿਚ ਵਿਸ਼ਵਾਸ ਨਿਊਜ਼ ਨੇ ਇੰਦੌਰ ਸਥਿਤ ਨਵੀਂ ਦੁਨੀਆ ਡਾਟ ਕਾਮ ਨਾਲ ਸੰਪਰਕ ਕੀਤਾ। ਨਵੀਂ ਦੁਨੀਆ ਦੇ ਪ੍ਰਸ਼ਾਂਤ ਪਾੰਡੇਯ ਨੇ ਦੱਸਿਆ ਕਿ ਪੁਲਿਸ ਦੁਆਰਾ ਬਿਨਾ ਮਾਸਕ ਲਾਏ ਵਾਹਨ ਚਾਲਕਾਂ ਨੂੰ ਫੜਨ ਦਾ ਵੀਡੀਓ ਦਿੱਲੀ ਦਾ ਨਹੀਂ ਮੱਧ ਪ੍ਰਦੇਸ਼ ਦੇ ਉੱਜੈਨ ਸ਼ਹਿਰ ਦਾ ਹੈ। ਮੱਧ ਪ੍ਰਦੇਸ਼ ਵਿਚ ਕੋਰੋਨਾ ਸੰਕ੍ਰਮਿਤ ਮਰੀਜਾਂ ਦੀ ਗਿਣਤੀ ਵਧਣ ਦੇ ਬਾਅਦ ਉੱਜੈਨ ਪੁਲਿਸ ਨੇ ਬਿਨਾ ਮਾਸਕ ਪਾਏ ਘੁੱਮ ਰਹੇ ਲੋਕਾਂ ਖਿਲਾਫ ਇਹ ਅਭਿਆਨ ਚਲਾਇਆ ਸੀ।

ਇਸ ਵੀਡੀਓ ਨੂੰ ਗਲਤ ਦਾਅਵੇ ਨਾਲ ਸੋਸ਼ਲ ਮੀਡੀਆ ‘ਤੇ ਕਈ ਯੂਜ਼ਰ ਸ਼ੇਅਰ ਕਰ ਰਹੇ ਹਨ ਅਤੇ ਇਨ੍ਹਾਂ ਵਿਚੋਂ ਦੀ ਹੀ ਇੱਕ ਹੈ Shashishekar M N ਨਾਂ ਦਾ ਫੇਸਬੁੱਕ ਯੂਜ਼ਰ। ਇਹ ਯੂਜ਼ਰ ਬੰਗਲੌਰ ਵਿਚ ਰਹਿੰਦਾ ਹੈ।

ਨਤੀਜਾ: ਵਿਸ਼ਵਾਸ ਟੀਮ ਦੀ ਪੜਤਾਲ ਵਿਚ ਦਿੱਲੀ ਦੇ ਨਾਂ ‘ਤੇ ਵਾਇਰਲ ਵੀਡੀਓ ਗੁੰਮਰਾਹ ਕਰਨ ਵਾਲਾ ਸਾਬਿਤ ਹੋਇਆ। ਅਸਲ ਵਿਚ, ਮਾਸਕ ਪਾਏ ਬਿਨਾ ਸੜਕ ‘ਤੇ ਘੁੱਮਣ ਵਾਲਿਆਂ ਦਾ ਇਹ ਵੀਡੀਓ ਮੱਧ ਪ੍ਰਦੇਸ਼ ਦਾ ਹੈ. ਜਿਸਨੂੰ ਕੁਝ ਯੂਜ਼ਰ ਦਿੱਲੀ ਦਾ ਦੱਸਕੇ ਵਾਇਰਲ ਕਰ ਰਹੇ ਹਨ।

  • Claim Review : ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸਦੇ ਵਿਚ ਬਿਨਾਂ ਮਾਸਕ ਪਾਏ ਵਿਅਕਤੀਆਂ ਨੂੰ ਪੁਲਿਸ ਵੈਨ ਵਿਚ ਪਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਯੂਜ਼ਰ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਇਹ ਘਟਨਾ ਦਿੱਲੀ ਦੀ ਹੈ।
  • Claimed By : FB User- Shashishekar M N
  • Fact Check : ਭ੍ਰਮਕ
ਭ੍ਰਮਕ
ਫਰਜ਼ੀ ਖਬਰਾਂ ਦੇ ਰੂਪ ਨੂੰ ਦਰਸਾਉਂਦਾ ਪ੍ਰਤੀਕ
  • ਸੱਚ
  • ਭ੍ਰਮਕ
  • ਫਰਜ਼ੀ

ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...

Tags

ਆਪਣੇ ਸੁਝਾਅ ਪੋਸਟ ਕਰੋ

No more pages to load

RELATED ARTICLES

Next pageNext pageNext page

Post saved! You can read it later