ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਅਭਿਨੇਤਾ ਗੋਵਿੰਦਾ ਦੇ ਬਾਗੇਸ਼ਵਰ ਧਾਮ ਜਾਣ ਬਾਰੇ ਵਾਇਰਲ ਦਾਅਵਾ ਗ਼ਲਤ ਹੈ। ਦਰਅਸਲ, ਇਹ ਵੀਡੀਓ ਸਾਲ 2019 ਦੇ ਵਡਤਾਲ ਸਵਾਮੀਨਾਰਾਇਣ ਮੰਦਰ ਦਾ ਹੈ, ਜਿਸ ਨੂੰ ਹੁਣ ਹਾਲੀਆ ਦੱਸਿਆ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਅਭਿਨੇਤਾ ਗੋਵਿੰਦਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਗੋਵਿੰਦਾ ਨੂੰ ਆਪਣੀ ਬੀਮਾਰੀ ਬਾਰੇ ਬੋਲਦੇ ਦੇਖਿਆ ਜਾ ਸਕਦਾ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਬਾਲੀਵੁੱਡ ਐਕਟਰ ਗੋਵਿੰਦਾ ਬਾਗੇਸ਼ਵਰ ਧਾਮ ਪਹੁੰਚੇ ਹਨ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਵਾਇਰਲ ਦਾਅਵਾ ਗਲਤ ਹੈ। ਦਰਅਸਲ ਗੋਵਿੰਦਾ ਨੇ ਇਹ ਗੱਲਾਂ ਬਾਗੇਸ਼ਵਰ ਧਾਮ ‘ਚ ਨਹੀਂ ਸਗੋਂ, ਗੁਜਰਾਤ ਦੇ ਵਡਤਾਲ ਧਾਮ ਦੇ ਮੰਚ ‘ਤੇ ਕਹੀਆਂ ਸਨ। ਜਦੋਂ ਉਹ ਸਾਲ 2019 ਵਿੱਚ ਵਡਤਾਲ ਧਾਮ ਸਥਿਤ ਮਸ਼ਹੂਰ ਸਵਾਮੀ ਨਰਾਇਣ ਮੰਦਰ ਗਏ ਸੀ। ਵੀਡੀਓ ਨੂੰ ਹੁਣ ਗ਼ਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘ਬਾਗੇਸ਼ਵਰ ਧਾਮ ਸਰਕਾਰ ਫੈਨ ਪੇਜ’ (ਆਰਕਾਈਵ ਲਿੰਕ) ਨੇ 20 ਨਵੰਬਰ 2024 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, “ਗੋਵਿੰਦਾ ਪਹੁੰਚੇ ਬਾਗੇਸ਼ਵਰ ਧਾਮ l ਬਾਗੇਸ਼ਵਰ ਧਾਮ l ਬਾਗੇਸ਼ਵਰ ਧਾਮ ਸਰਕਾਰ”
ਵਾਇਰਲ ਵੀਡੀਓ ਦੀ ਜਾਂਚ ਕਰਨ ਲਈ, ਅਸੀਂ ਵੀਡੀਓ ਦੇ ਕੀਫਰੇਮਾਂ ਕੱਢਦੇ ਅਤੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਸਰਚ ਕੀਤਾ। ਸਾਨੂੰ ਇਹ ਵੀਡੀਓ VADTAL MANDIR ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਮਿਲਿਆ। ਵੀਡੀਓ ਨੂੰ 13 ਨਵੰਬਰ 2019 ਨੂੰ ਅਪਲੋਡ ਕੀਤਾ ਗਿਆ ਸੀ। ਦਿੱਤੀ ਗਈ ਜਾਣਕਾਰੀ ਮੁਤਾਬਕ ਅਭਿਨੇਤਾ ਗੋਵਿੰਦਾ ਵਡਤਾਲ ਧਾਮ ਪਹੁੰਚੇ ਸਨ।
ਸਾਨੂੰ TV9 ਗੁਜਰਾਤੀ ਦੇ ਯੂਟਿਊਬ ਚੈਨਲ ‘ਤੇ ਵੀਡੀਓ ਨਾਲ ਸਬੰਧਤ ਰਿਪੋਰਟ ਮਿਲੀ। 12 ਨਵੰਬਰ 2019 ਨੂੰ ਅਪਲੋਡ ਕੀਤੀ ਗਈ ਵੀਡੀਓ ਦੇ ਨਾਲ ਦਿੱਤੀ ਗਈ ਜਾਣਕਾਰੀ ਅਨੁਸਾਰ, ਇਹ ਵੀਡੀਓ ਉਸ ਸਮੇਂ ਦਾ ਹੈ ਜਦੋਂ ਵਡਤਾਲ ਸਵਾਮੀਨਾਰਾਇਣ ਮੰਦਰ ‘ਚ ਦੇਵ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਸੀ ਅਤੇ ਇਸ ਮੌਕੇ ‘ਤੇ ਗੋਵਿੰਦਾ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਵੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੀ ਹੈ। ਉਸ ਸਮੇਂ ਅਸੀਂ ਵੀਡੀਓ ਨੂੰ ਲੈ ਕੇ ਨਈਦੁਨੀਆਂ ਦੇ ਛਤਰਪੁਰ ਦੇ ਬਿਊਰੋ ਚੀਫ ਅੱਬਾਸ ਅਹਿਮਦ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਵਾਇਰਲ ਦਾਅਵੇ ਨੂੰ ਗ਼ਲਤ ਦੱਸਿਆ ਅਤੇ ਕਿਹਾ ਕਿ ਗੋਵਿੰਦਾ ਦਾ ਇਹ ਵੀਡੀਓ ਬਾਗੇਸ਼ਵਰ ਧਾਮ ਦਾ ਨਹੀਂ ਹੈ।
ਇੱਥੇ ਫੈਕਟ ਚੈੱਕ ਰਿਪੋਰਟ ਪੜ੍ਹੋ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤਾਭ ਬੱਚਨ, ਅਕਸ਼ੈ ਕੁਮਾਰ, ਵਿਰਾਟ ਕੋਹਲੀ, ਸਲਮਾਨ ਖਾਨ ਅਤੇ ਸ਼ਾਹਰੁਖ ਖਾਨ ਦੇ ਨਾਂ ਦੀਆਂ ਅਜਿਹੀਆਂ ਫਰਜ਼ੀ ਪੋਸਟ ਵਾਇਰਲ ਹੋ ਚੁੱਕੀਆਂ ਹਨ, ਜਿਸ ਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਹੈ। ਫੈਕਟ ਚੈੱਕ ਰਿਪੋਰਟਾਂ ਇੱਥੇ ਪੜ੍ਹੀਆਂ ਜਾ ਸਕਦੀਆਂ ਹਨ।
ਅੰਤ ਵਿੱਚ ਅਸੀਂ ਵੀਡੀਓ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ 598K ਲੋਕ ਇਸ ਪੇਜ ਨੂੰ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਅਭਿਨੇਤਾ ਗੋਵਿੰਦਾ ਦੇ ਬਾਗੇਸ਼ਵਰ ਧਾਮ ਜਾਣ ਬਾਰੇ ਵਾਇਰਲ ਦਾਅਵਾ ਗ਼ਲਤ ਹੈ। ਦਰਅਸਲ, ਇਹ ਵੀਡੀਓ ਸਾਲ 2019 ਦੇ ਵਡਤਾਲ ਸਵਾਮੀਨਾਰਾਇਣ ਮੰਦਰ ਦਾ ਹੈ, ਜਿਸ ਨੂੰ ਹੁਣ ਹਾਲੀਆ ਦੱਸਿਆ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।