ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਕੇਬੀਸੀ ਵਿੱਚ ਜਾਣ ਅਤੇ 5 ਕਰੋੜ ਰੁਪਏ ਜਿੱਤਣ ਦਾ ਦਾਅਵਾ ਫਰਜ਼ੀ ਪਾਇਆ। ਦਰਅਸਲ ਵਾਇਰਲ ਵੀਡੀਓ ਨੂੰ ਐਡਿਟ ਕਰਕੇ ਤਿਆਰ ਕੀਤਾ ਗਿਆ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ‘ਕੌਨ ਬਣੇਗਾ ਕਰੋੜਪਤੀ’ ਦਾ 16ਵਾਂ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੂੰ ‘ਕੌਨ ਬਣੇਗਾ ਕਰੋੜਪਤੀ’ ਦੇ ਮੰਚ ‘ਤੇ ਦੇਖਿਆ ਜਾ ਸਕਦਾ ਹੈ। ਵੀਡੀਓ ‘ਚ ਅਭਿਨੇਤਾ ਅਮਿਤਾਭ ਬੱਚਨ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਧੀਰੇਂਦਰ ਸ਼ਾਸਤਰੀ ਕੇਬੀਸੀ ‘ਚ ਗਏ ਹੈਂ ਅਤੇ 5 ਕਰੋੜ ਰੁਪਏ ਜਿੱਤ ਚੁੱਕੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਵੀਡੀਓ ਨੂੰ ਐਡਿਟ ਕਰਕੇ ਤਿਆਰ ਕੀਤਾ ਗਿਆ ਹੈ। ਅਸਲ ਵੀਡੀਓ ‘ਚ ਅਮਿਤਾਭ ਬੱਚਨ ਦੇ ਸਾਹਮਣੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਹੀਂ ਬਲਕਿ ਕੋਈ ਹੋਰ ਵਿਅਕਤੀ ਹੈ। ਵੀਡੀਓ ਨੂੰ ਐਡਿਟ ਕਰ ਉਸ ਵਿੱਚ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਕਿਸੇ ਹੋਰ ਵੀਡੀਓ ਨੂੰ ਜੋੜ ਦਿੱਤਾ ਗਿਆ ਹੈ। ਇਹ ਵੀਡੀਓ ਵੱਖ-ਵੱਖ ਵੀਡੀਓਜ਼ ਨੂੰ ਮਿਲਾ ਕੇ ਤਿਆਰ ਕੀਤਾ ਗਿਆ ਹੈ, ਜਿਸ ਨੂੰ ਹੁਣ ਫਰਜ਼ੀ ਦਾਅਵੇ ਨਾਲ ਸਾਂਝਾ ਕੀਤਾ ਗਿਆ ਹੈ।
25 ਸਤੰਬਰ 2024 ਨੂੰ ਵਾਇਰਲ ਵੀਡੀਓ ਨੂੰ ਸਾਂਝਾ ਕਰਦੇ ਹੋਏ, ਫੇਸਬੁੱਕ ਯੂਜ਼ਰ ‘bhakti sagar’ ਨੇ ਕੈਪਸ਼ਨ ਵਿੱਚ ਲਿਖਿਆ ਹੈ, “ਬਾਗੇਸ਼ਵਰ ਧਾਮ ਪਹੁੰਚ kbc ਜਿੱਤੇ 5 ਕਰੋੜ।”
ਇੱਥੇ ਪੋਸਟ ਦਾ ਆਰਕਾਈਵ ਲਿੰਕ ਵੇਖੋ।
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ ਦਾਅਵੇ ਨਾਲ ਸਬੰਧਤ ਕੋਈ ਖ਼ਬਰ ਨਹੀਂ ਮਿਲੀ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ SET India ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਖੰਗਾਲਣਾ ਸ਼ੁਰੂ ਕੀਤਾ। ਸਾਨੂੰ 2 ਸਤੰਬਰ 2022 ਨੂੰ ਵੀਡੀਓ ਮਿਲਾ। ਵੀਡੀਓ ‘ਚ ਵਾਇਰਲ ਵੀਡੀਓ ਦੇ ਹਿੱਸੇ ਨੂੰ ਸੁਣਿਆ ਜਾ ਸਕਦਾ ਹੈ। ਵੀਡੀਓ ‘ਚ ਅਮਿਤਾਭ ਬੱਚਨ ਦੇ ਸਾਹਮਣੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨਹੀਂ, ਸਗੋਂ ਕੋਈ ਹੋਰ ਖਿਡਾਰੀ ਹੈ। ਇਸ ਵੀਡੀਓ ਨੂੰ ਐਡਿਟ ਕਰ ਗ਼ਲਤ ਦਾਅਵਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਵਾਇਰਲ ਵੀਡੀਓ ਨਾਲ ਜੁੜੀ ਖਬਰ ਸਾਨੂੰ ਦੈਨਿਕ ਜਾਗਰਣ ਦੀ ਵੈੱਬਸਾਈਟ ‘ਤੇ ਵੀ ਮਿਲੀ। ਇਹ ਖ਼ਬਰ 28 ਅਗਸਤ 2022 ਨੂੰ ਪ੍ਰਕਾਸ਼ਿਤ ਕੀਤੀ ਹੈ।
ਜਾਂਚ ਨੂੰ ਅੱਗੇ ਅਸੀਂ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਵੀਡੀਓ ਕਲਿੱਪ ਦੀ ਖੋਜ ਕੀਤੀ। ਅਸੀਂ ਵੀਡੀਓ ਦੇ ਸਕ੍ਰੀਨਸ਼ੌਟ ਨੂੰ ਗੂਗਲ ਲੈਂਸ ‘ਤੇ ਅਪਲੋਡ ਕੀਤਾ ਹੈ। ਸਾਨੂੰ Aaj Tak ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਵੀਡੀਓ ਅਪਲੋਡ ਮਿਲਿਆ। 29 ਜੁਲਾਈ 2023 ਨੂੰ ਅਪਲੋਡ ਕੀਤੀ ਵੀਡੀਓ ਵਿੱਚ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵਾਲੇ ਹਿੱਸੇ ਨੂੰ ਦੇਖਿਆ ਜਾ ਸਕਦਾ ਹੈ।
ਅਸੀਂ ਵੀਡੀਓ ਨੂੰ ਬਾਗੇਸ਼ਵਰ ਧਾਮ ਦੇ ਪੀਆਰਓ ਕਮਲ ਅਵਸਥੀ ਨਾਲ ਸਾਂਝਾ ਕੀਤਾ ਹੈ। ਉਨ੍ਹਾਂ ਨੇ ਇਸ ਦਾਅਵੇ ਨੂੰ ਗ਼ਲਤ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵੀਡੀਓ ਨੂੰ ਐਡਿਟ ਕੀਤਾ ਗਿਆ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਕਰੀਬ 3 ਹਜ਼ਾਰ ਲੋਕ ਯੂਜ਼ਰ ਨੂੰ ਫਾਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਜੈਪੁਰ ਦਾ ਰਹਿਣ ਵਾਲਾ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਕੇਬੀਸੀ ਵਿੱਚ ਜਾਣ ਅਤੇ 5 ਕਰੋੜ ਰੁਪਏ ਜਿੱਤਣ ਦਾ ਦਾਅਵਾ ਫਰਜ਼ੀ ਪਾਇਆ। ਦਰਅਸਲ ਵਾਇਰਲ ਵੀਡੀਓ ਨੂੰ ਐਡਿਟ ਕਰਕੇ ਤਿਆਰ ਕੀਤਾ ਗਿਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।