ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਕੰਗਨਾ ਰਣੌਤ ਦਾ ਵਾਇਰਲ ਵੀਡੀਓ ਹਾਲੀਆ ਨਹੀਂ ਹੈ, ਸੰਗੋ ਸਾਲ 2019 ਦਾ ਹੈ। ਵੀਡੀਓ ਫਿਲਮ ‘ਜਜਮੈਂਟਲ ਹੈ ਕਿਆ’ ਦੇ ਪ੍ਰੋਮੋਸ਼ਨ ਦੌਰਾਨ ਦਾ ਹੈ, ਉਦੋਂ ਕੰਗਨਾ ਨੇ ਵਾਇਰਲ ਬਿਆਨ ਦਿੱਤਾ ਸੀ। ਜਿਸਨੂੰ ਹੁਣ ਕੁਝ ਲੋਕ ਹਾਲੀਆ ਮਾਮਲੇ ਨਾਲ ਜੋੜ ਕੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਸੋਸ਼ਲ ਮੀਡਿਆ ‘ਤੇ ਕੰਗਨਾ ਰਣੌਤ ਦਾ ਇੱਕ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ। ਜਿਸ ਵਿੱਚ ਉਨ੍ਹਾਂ ਨੂੰ ਪੰਜਾਬੀ ਮੁੰਡਿਆਂ ਦੀ ਤਰੀਫ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਯੂਜ਼ਰਸ ਇਸ ਵੀਡੀਓ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਹੋਈ ਹਾਲੀਆ ਘਟਨਾ ਨਾਲ ਜੋੜ ਕੇ ਵਾਇਰਲ ਕਰ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੰਗਨਾ ਨੇ ਇਹ ਬਿਆਨ ਉਸ ਮਾਮਲੇ ਤੋਂ ਬਾਅਦ ਦਿੱਤਾ ਹੈ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁੰਨ ਪਾਇਆ । ਅਸਲ ਵਿੱਚ ਇਹ ਵੀਡੀਓ ਸਾਲ 2019 ਦੇ ਫਿਲਮ ‘ਜਜਮੈਂਟਲ ਹੈ ਕਿਆ’ ਦੇ ਪ੍ਰੋਮੋਸ਼ਨ ਦੌਰਾਨ ਦਾ ਹੈ। ਉਦੋਂ ਕੰਗਨਾ ਨੇ ਇਹ ਬਿਆਨ ਦਿੱਤਾ ਸੀ। ਉਸੇ ਵਡਿਓ ਨੂੰ ਹੁਣ ਕੁਝ ਲੋਕ ਕੰਗਨਾ ਰਣੌਤ ਦੇ ਹਾਲੀਆ ਮਾਮਲੇ ਨਾਲ ਜੋੜ ਕੇ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਯੂਜ਼ਰ ਸੋਨੀ ਮਾਨ ਫੁੰਮਣਵਾਲ ਨੇ 27 ਜੂਨ 2024 ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, “ਕੰਗਨਾ ਰਣੌਤ ਨੇ ਪੰਜਾਬੀ ਮੁੰਡਿਆਂ ਦੀ ਇੰਝ ਕੀਤੀ ਤਰੀਫ਼,ਇੱਕ ਥੱਪੜ ਦੀ ਕਰਾਮਾਤ ਇਸ ਦੀ ਅਕਲ ਟਿਕਾਣੇ ਆਈ”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਪੀਟੀਸੀ ਦੇ ਅਧਿਕਾਰਿਕ ਯੂਟਿਊਬ ਚੈਨਲ ‘ਤੇ ਵੀਡੀਓ ਮਿਲਾ। ਵੀਡੀਓ ਨੂੰ 2 ਅਗਸਤ 2019 ਨੂੰ ਅਪਲੋਡ ਕੀਤਾ ਗਿਆ ਸੀ। ਵੀਡੀਓ ਫਿਲਮ ‘ਜਜਮੈਂਟਲ ਹੈ ਕਿਆ’ ਦੇ ਪ੍ਰੋਮੋਸ਼ਨ ਦੌਰਾਨ ਦਾ ਹੈ। ਵੀਡੀਓ ਵਿੱਚ ਵਾਇਰਲ ਵੀਡੀਓ ਦੇ ਹਿਸੇ ਨੂੰ ਤਿੰਨ ਮਿੰਟ 20 ਸੈਕੰਡ ਤੋਂ ਲੈ ਕੇ ਤਿੰਨ ਮਿੰਟ 49 ਸੈਕੰਡ ਵਿੱਚਕਾਰ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਸਾਨੂੰ ਪੀਟੀਸੀ ਚੈਨਲ ਦੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਵੀ ਮਿਲਾ। 9 ਸਤੰਬਰ 2023 ਨੂੰ ਸ਼ੇਅਰ ਕੀਤੀ ਪੋਸਟ ਵਿੱਚ ਵਾਇਰਲ ਵੀਡੀਓ ਦੇ ਹਿੱਸੇ ਨੂੰ ਦੇਖਿਆ ਜਾ ਸਕਦਾ ਹੈ।
ਦੱਸ ਦੇਈਏ ਕਿ ਕੰਗਨਾ ਦੀ ਫਿਲਮ ‘ਜਜਮੈਂਟਲ ਹੈ ਕਿਆ’ ਸਾਲ 2019 ਵਿਚ ਰਿਲੀਜ ਹੋਈ ਸੀ ਅਤੇ ਇਹ ਵੀਡੀਓ ਉਸ ਤੋਂ ਪਹਿਲਾ ਦਿੱਤੇ ਗਏ ਇੱਕ ਇੰਟਰਵਿਊ ਦਾ ਹੈ।
ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਬਰਨਾਲਾ ਦੇ ਰਿਪੋਰਟਰ ਯਾਦਵਿੰਦਰ ਸਿੰਘ ਭੁੱਲਰ ਨਾਲ ਗੱਲ ਕੀਤੀ। ਉਨ੍ਹਾਂ ਨੇ ਵਾਇਰਲ ਵੀਡੀਓ ਨੂੰ ਪੁਰਾਣਾ ਦੱਸਿਆ ਹੈ।
ਅੰਤ ਵਿੱਚ ਅਸੀਂ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 12 ਹਜਾਰ ਲੋਕ ਫੋਲੋ ਕਰਦੇ ਹਨ। ਪ੍ਰੋਫਾਈਲ ‘ਤੇ ਮੌਜੂਦ ਜਾਣਕਾਰੀ ਮੁਤਾਬਕ, ਯੂਜ਼ਰ ਭਵਾਨੀਗੜ੍ਹ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ ਨੇ ਜਾਂਚ ਵਿੱਚ ਪਾਇਆ ਕਿ ਕੰਗਨਾ ਰਣੌਤ ਦਾ ਵਾਇਰਲ ਵੀਡੀਓ ਹਾਲੀਆ ਨਹੀਂ ਹੈ, ਸੰਗੋ ਸਾਲ 2019 ਦਾ ਹੈ। ਵੀਡੀਓ ਫਿਲਮ ‘ਜਜਮੈਂਟਲ ਹੈ ਕਿਆ’ ਦੇ ਪ੍ਰੋਮੋਸ਼ਨ ਦੌਰਾਨ ਦਾ ਹੈ, ਉਦੋਂ ਕੰਗਨਾ ਨੇ ਵਾਇਰਲ ਬਿਆਨ ਦਿੱਤਾ ਸੀ। ਜਿਸਨੂੰ ਹੁਣ ਕੁਝ ਲੋਕ ਹਾਲੀਆ ਮਾਮਲੇ ਨਾਲ ਜੋੜ ਕੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।