Fact Check: ਸਲਮਾਨ ਖਾਨ ਦਾ ਇਹ ਵੀਡੀਓ ਸਾਲ 2020 ਦਾ ਹੈ, ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਲਾਰੇਂਸ ਬਿਸ਼ਨੋਈ ਪ੍ਰਕਰਣ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਸਲਮਾਨ ਖਾਨ ਦਾ ਵੀਡੀਓ ਸਾਲ 2020 ਦੇ ਲੌਕਡਾਊਨ ਦਾ ਹੈ। ਕੋਰੋਨਾ ਦੇ ਮੱਦੇਨਜ਼ਰ, ਵੀਡੀਓ ਵਿੱਚ ਸਲਮਾਨ ਖਾਨ ਨੇ ਸਾਰੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਸੀ। ਵੀਡੀਓ ਵਿੱਚ ਸਲਮਾਨ ਦੇ ਨਾਲ ਉਨ੍ਹਾਂ ਦਾ ਭਤੀਜਾ ਨਿਰਵਾਨ ਖਾਨ ਹੈ। ਵੀਡੀਓ ਦਾ ਮੌਜੂਦਾ ਹਾਲਾਤ ਨਾਲ ਕੋਈ ਸਬੰਧ ਨਹੀਂ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ)। ਲਾਰੇਂਸ ਬਿਸ਼ਨੋਈ ਗੈਂਗ ਤੋਂ ਮਿਲੀ ਧਮਕੀ ਦੇ ਵਿਚਕਾਰ, ਅਭਿਨੇਤਾ ਸਲਮਾਨ ਖਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਹਾਲ ਦੇ ਸੰਦਰਭ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਅਤੇ ਦਾਅਵਾ ਕੀਤਾ ਹੈ ਕਿ ਸਲਮਾਨ ਖਾਨ ਨੇ ਜਨਤਕ ਤੌਰ ‘ਤੇ ਮੁਆਫੀ ਮੰਗ ਲਈ ਹੈ।

ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਪਤਾ ਲੱਗਿਆ ਕਿ ਸਲਮਾਨ ਖਾਨ ਦਾ ਇਹ ਵੀਡੀਓ ਸਾਲ 2020 ਦਾ ਹੈ, ਜਦੋਂ ਸਲਮਾਨ ਖਾਨ ਨੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਰਿਆਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਸੀ। ਵੀਡੀਓ ‘ਚ ਸਲਮਾਨ ਦੇ ਨਾਲ ਸੋਹੇਲ ਖਾਨ ਦਾ ਬੇਟਾ ਨਿਰਵਾਨ ਖਾਨ ਹੈ। ਵੀਡੀਓ ਦਾ ਮੌਜੂਦਾ ਹਾਲਾਤ ਨਾਲ ਕੋਈ ਸਬੰਧ ਨਹੀਂ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ Lamichaney Amir (ਆਰਕਾਈਵ ਲਿੰਕ) ਨੇ 27 ਅਕਤੂਬਰ ਨੂੰ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਵੀਡੀਓ ‘ਤੇ ਲਿਖਿਆ ਹੈ, ”Salman Khan ka video aaya samne, Ham log dar gaye hain ,Salman Khan ka video Aya samne bole sorry”

ਇਸ ਪੋਸਟ ਦਾ ਆਰਕਾਇਵਡ ਵਰਜ਼ਨ ਇੱਥੇ ਵੇਖੋ।

ਪੜਤਾਲ

ਵਾਇਰਲ ਦਾਅਵੇ ਦੀ ਜਾਂਚ ਕਰਨ ਲਈ ਅਸੀਂ ਸੰਬੰਧਿਤ ਕੀਵਰਡਸ ਨਾਲ ਸਰਚ ਕੀਤਾ। ਸਾਨੂੰ ਵੀਡੀਓ ਨਾਲ ਜੁੜੀ ਖ਼ਬਰ ਦੈਨਿਕ ਜਾਗਰਣ ਦੀ ਵੈੱਬਸਾਈਟ ‘ਤੇ ਮਿਲੀ। ਰਿਪੋਰਟ 6 ਅਪ੍ਰੈਲ 2020 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਖਬਰ ਅਨੁਸਾਰ, “ਸਲਮਾਨ ਖਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ਤੋਂ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਉਹ ਸੋਹੇਲ ਖਾਨ ਦੇ ਬੇਟੇ ਨਿਰਵਾਨ ਖਾਨ ਨਾਲ ਗੱਲ ਕਰ ਰਹੇ ਹਨ।

ਵਾਇਰਲ ਵੀਡੀਓ ਨਾਲ ਜੁੜੀ ਖਬਰ ਸਾਨੂੰ india.com ਦੀ ਵੈੱਬਸਾਈਟ ‘ਤੇ ਮਿਲੀ। 6 ਅਪ੍ਰੈਲ 2020 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ, “ਸਲਮਾਨ ਖਾਨ ਦਾ ਇਹ ਵੀਡੀਓ ਲਾਕਡਾਊਨ ਦੇ ਸਮੇਂ ਦਾ ਹੈ ਅਤੇ ਵੀਡੀਓ ਵਿੱਚ ਸਲਮਾਨ ਦੇ ਨਾਲ ਉਨ੍ਹਾਂ ਦਾ ਭਤੀਜਾ ਨਿਰਵਾਨ ਖਾਨ ਵੀ ਹੈ।

ਵੀਡੀਓ ਨਾਲ ਸਬੰਧਤ ਹੋਰ ਖ਼ਬਰਾਂ ਇੱਥੇ ਪੜ੍ਹੀਆਂ ਜਾ ਸਕਦੀਆਂ ਹਨ।

ਅਸੀਂ ਮੁੰਬਈ ਵਿੱਚ ਦੈਨਿਕ ਜਾਗਰਣ ਦੀ ਮੁੱਖ ਸੰਵਾਦਦਾਤਾ ਸਮਿਤਾ ਸ਼੍ਰੀਵਾਸਤਵ ਨਾਲ ਵੀਡੀਓ ਸਾਂਝਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਸਲਮਾਨ ਖਾਨ ਦਾ ਇਹ ਵੀਡੀਓ ਪੁਰਾਣਾ ਹੈ ਅਤੇ ਲਾਕਡਾਊਨ ਦੇ ਸਮੇਂ ਦਾ ਹੈ।

ਦੱਸ ਦੇਈਏ ਕਿ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਪੁਲਿਸ ਨੂੰ ਮੈਸੇਜ ਕਰਕੇ ਲਿਖਿਆ ਹੈ ਕਿ ਜੇਕਰ 2 ਕਰੋੜ ਰੁਪਏ ਨਾ ਮਿਲੇ ਤਾਂ ਸਲਮਾਨ ਖਾਨ ਨੂੰ ਮਾਰ ਦਿੱਤਾ ਜਾਵੇਗਾ। ਮੁੰਬਈ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਅੰਤ ਵਿੱਚ ਅਸੀਂ ਵੀਡੀਓ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਯੂਜ਼ਰ ਨੂੰ 31 ਹਜ਼ਾਰ ਲੋਕ ਫੋਲੋ ਕਰਦੇ ਹਨ। ਯੂਜ਼ਰ ਨੇ ਖੁਦ ਨੂੰ ਬੈਂਗਲੁਰੂ ਦਾ ਰਹਿਣ ਵਾਲਾ ਦੱਸਿਆ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਲਾਰੇਂਸ ਬਿਸ਼ਨੋਈ ਪ੍ਰਕਰਣ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਸਲਮਾਨ ਖਾਨ ਦਾ ਵੀਡੀਓ ਸਾਲ 2020 ਦੇ ਲੌਕਡਾਊਨ ਦਾ ਹੈ। ਕੋਰੋਨਾ ਦੇ ਮੱਦੇਨਜ਼ਰ, ਵੀਡੀਓ ਵਿੱਚ ਸਲਮਾਨ ਖਾਨ ਨੇ ਸਾਰੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਸੀ। ਵੀਡੀਓ ਵਿੱਚ ਸਲਮਾਨ ਦੇ ਨਾਲ ਉਨ੍ਹਾਂ ਦਾ ਭਤੀਜਾ ਨਿਰਵਾਨ ਖਾਨ ਹੈ। ਵੀਡੀਓ ਦਾ ਮੌਜੂਦਾ ਹਾਲਾਤ ਨਾਲ ਕੋਈ ਸਬੰਧ ਨਹੀਂ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts