ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਦਾਅਵੇ ਨੂੰ ਫਰਜ਼ੀ ਪਾਇਆ। ਦਰਅਸਲ, ਵਾਇਰਲ ਵੀਡੀਓ ਸਾਲ 2022 ਦਾ ਹੈ, ਜਦੋਂ ਲਾਸ ਵੇਗਾਸ ਵਿੱਚ ਇੱਕ ਇਵੈਂਟ ਦੌਰਾਨ ਇੱਕ ਮਹਿਲਾ ਫੈਨ ਨੇ ਸਿੰਗਰ ਐਨਰਿਕ ਇਗਲੇਸੀਆਸ ਨਾਲ ਅਭੱਦਰ ਵਿਵਹਾਰ ਕੀਤਾ ਸੀ। ਉਸੇ ਵੀਡੀਓ ਨੂੰ ਸਿੰਗਰ ਨੇਹਾ ਕੱਕੜ ਦਾ ਦੱਸਦਿਆਂ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਵਿੱਚ ਨੇਹਾ ਕੱਕੜ ਨਹੀਂ ਹੈ।
ਨਵੀਂ ਦਿੱਲੀ (ਵਿਸ਼ਵ ਵਾਰਤਾ)। ਗਾਇਕ ਐਨਰਿਕ ਇਗਲੇਸੀਆਸ ਦੇ ਕੌਂਸਰਟ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਕੁੜੀ ਗਾਇਕ ਨਾਲ ਸੈਲਫੀ ਲੈਣ ਆਉਂਦੀ ਹੈ ਅਤੇ ਉਸ ਨਾਲ ਅਭੱਦਰ ਵਿਵਹਾਰ ਕਰਨ ਦੀ ਕੋਸ਼ਿਸ਼ ਕਰਦੀ ਹੈ। ਹੁਣ ਕੁਝ ਯੂਜ਼ਰਸ ਇਸ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕਰ ਰਹੇ ਹਨ ਕਿ ਵੀਡੀਓ ‘ਚ ਨਜ਼ਰ ਆ ਰਹੀ ਯੁਵਤੀ ਸਿੰਗਰ ਨੇਹਾ ਕੱਕੜ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਕੀਤੀ ਅਤੇ ਦਾਅਵੇ ਨੂੰ ਫਰਜ਼ੀ ਪਾਇਆ। ਵਾਇਰਲ ਵੀਡੀਓ ਸਾਲ 2022 ਵਿੱਚ ਲਾਸ ਵੇਗਾਸ ਵਿੱਚ ਹੋਏ ਇੱਕ ਇਵੇਂਟ ਦਾ ਹੈ, ਜਦੋਂ ਗਾਇਕ ਐਨਰਿਕ ਇਗਲੇਸੀਆਸ ਨਾਲ ਸੈਲਫੀ ਲੈਣ ਲਈ ਇੱਕ ਮਹਿਲਾ ਫੈਨ ਪਹੁੰਚੀ ਸੀ। ਵੀਡੀਓ ਦਾ ਗਾਇਕਾ ਨੇਹਾ ਕੱਕੜ ਨਾਲ ਕੋਈ ਸਬੰਧ ਨਹੀਂ ਹੈ।
ਫੇਸਬੁੱਕ ਯੂਜ਼ਰ only rection video ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਹੈ, “Neha Kakar American singer nal hal dekhlo”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਸੰਬੰਧਿਤ ਕੀਵਰਡਸ ਦੀ ਮਦਦ ਨਾਲ ਗੂਗਲ ‘ਤੇ ਸਰਚ ਕੀਤਾ। ਸਾਨੂੰ ਬਾਲੀਵੁੱਡ ਲਾਈਫ ਦੀ ਵੈੱਬਸਾਈਟ ‘ਤੇ ਵਾਇਰਲ ਦਾਅਵੇ ਨਾਲ ਜੁੜੀ ਇਕ ਰਿਪੋਰਟ ਮਿਲੀ। ਰਿਪੋਰਟ 20 ਸਤੰਬਰ 2022 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਰਿਪੋਰਟ ਮੁਤਾਬਕ, ਇਹ ਵੀਡੀਓ ਲਾਸ ਵੇਗਾਸ ਦੇ ਇੱਕ ਸ਼ੋਅ ਦਾ ਹੈ। ਵੀਡੀਓ ਵਿੱਚ ਸਿੰਗਰ ਦੇ ਨਾਲ ਉਨ੍ਹਾਂ ਦੀ ਇੱਕ ਮਹਿਲਾ ਫੈਨ ਹੈ।
ਜਾਂਚ ਦੌਰਾਨ ਸਾਨੂੰ ANI ਦੀ ਵੈੱਬਸਾਈਟ ‘ਤੇ ਵਾਇਰਲ ਵੀਡੀਓ ਨਾਲ ਸਬੰਧਤ ਇੱਕ ਵੀਡੀਓ ਰਿਪੋਰਟ ਮਿਲੀ। 19 ਸਤੰਬਰ 2022 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ ਸੀ ਕਿ ਵੀਡੀਓ ਵਿੱਚ ਅਮਰੀਕੀ ਗਾਇਕ ਐਨਰਿਕ ਇਗਲੇਸੀਆਸ ਨਾਲ ਉਨ੍ਹਾਂ ਦੀ ਮਹਿਲਾ ਫੈਨ ਹੈ। ਵੀਡੀਓ ਉਸ ਸਮੇਂ ਦਾ ਹੈ, ਜਦੋਂ ਇੱਕ ਫੈਨ ਉਨ੍ਹਾਂ ਨਾਲ ਸੈਲਫੀ ਲੈ ਰਹੀ ਸੀ।
ਐਨਰਿਕ ਇਗਲੇਸਿਅਸ ਨੇ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤਾ ਹੈ। ਵੀਡੀਓ ਨੂੰ 18 ਸਤੰਬਰ 2022 ਨੂੰ ਸਾਂਝਾ ਕੀਤਾ ਗਿਆ ਹੈ।
ਵੀਡੀਓ ਨਾਲ ਸਬੰਧਤ ਹੋਰ ਰਿਪੋਰਟਾਂ ਇੱਥੇ ਪੜ੍ਹੀਆਂ ਜਾ ਸਕਦੀਆਂ ਹਨ।
ਜਾਂਚ ਵਿੱਚ ਅੱਗੇ ਅਸੀਂ ਨੇਹਾ ਕੱਕੜ ਅਤੇ ਐਨਰਿਕ ਇਗਲੇਸੀਆਸ ਦੀ ਮੁਲਾਕਾਤ ਬਾਰੇ ਸਰਚ ਕੀਤਾ। ਸਾਨੂੰ ਵਾਇਰਲ ਦਾਅਵੇ ਨਾਲ ਸਬੰਧਤ ਕੋਈ ਖ਼ਬਰ ਨਹੀਂ ਮਿਲੀ। ਅਸੀਂ ਬਾਲੀਵੁੱਡ ਨੂੰ ਕਵਰ ਕਰਨ ਵਾਲੀ ਦੈਨਿਕ ਜਾਗਰਣ ਦੀ ਸੀਨੀਅਰ ਪੱਤਰਕਾਰ ਸਮਿਤਾ ਸ਼੍ਰੀਵਾਸਤਵ ਨਾਲ ਵੀਡੀਓ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਸਿੰਗਰ ਨੇਹਾ ਕੱਕੜ ਦਾ ਨਹੀਂ ਹੈ। ਇਹ ਵੀਡੀਓ ਪੁਰਾਣਾ ਹੈ।
ਅੰਤ ਵਿੱਚ ਪੋਸਟ ਨੂੰ ਸਾਂਝਾ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ ਗਈ। ਪਤਾ ਲੱਗਾ ਕਿ ਯੂਜ਼ਰ ਬਾਲੀਵੁੱਡ ਨਾਲ ਜੁੜੀਆਂ ਜ਼ਿਆਦਾ ਪੋਸਟ ਸ਼ੇਅਰ ਕਰਦਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਦਾਅਵੇ ਨੂੰ ਫਰਜ਼ੀ ਪਾਇਆ। ਦਰਅਸਲ, ਵਾਇਰਲ ਵੀਡੀਓ ਸਾਲ 2022 ਦਾ ਹੈ, ਜਦੋਂ ਲਾਸ ਵੇਗਾਸ ਵਿੱਚ ਇੱਕ ਇਵੈਂਟ ਦੌਰਾਨ ਇੱਕ ਮਹਿਲਾ ਫੈਨ ਨੇ ਸਿੰਗਰ ਐਨਰਿਕ ਇਗਲੇਸੀਆਸ ਨਾਲ ਅਭੱਦਰ ਵਿਵਹਾਰ ਕੀਤਾ ਸੀ। ਉਸੇ ਵੀਡੀਓ ਨੂੰ ਸਿੰਗਰ ਨੇਹਾ ਕੱਕੜ ਦਾ ਦੱਸਦਿਆਂ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਵਿੱਚ ਨੇਹਾ ਕੱਕੜ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।