Fact Check: ਅਨੰਤ ਅੰਬਾਨੀ ਦੀ ਪ੍ਰੀ-ਵੈਡਿੰਗ ਸਮਾਰੋਹ ਵਿੱਚ ਨੀਤਾ ਅਤੇ ਮੁਕੇਸ਼ ਅੰਬਾਨੀ ਦੇ ਸੋਨੇ ਦੇ ਕੱਪੜੇ ਪਾਉਣੇ ਦੇ ਦਾਅਵੇ ਨਾਲ ਵਾਇਰਲ ਫੋਟੋ ਐਡੀਟੇਡ
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਨੀਤਾ ਅਤੇ ਮੁਕੇਸ਼ ਅੰਬਾਨੀ ਦੀ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਨੂੰ ਐਡਿਟ ਕਰ ਗ਼ਲਤ ਦਾਅਵਿਆਂ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਤਸਵੀਰ ਸਾਲ 2018 ਦੀ ਹੈ ਅਤੇ ਦੋਵਾਂ ਨੇ ਸੋਨੇ ਦੇ ਕੱਪੜੇ ਨਹੀਂ ਪਾਏ ਹੋਏ ਹਨ।
- By: Pragya Shukla
- Published: Jun 13, 2024 at 10:19 AM
- Updated: Jun 13, 2024 at 05:04 PM
ਨਵੀਂ ਦਿੱਲੀ ਦਿੱਲੀ (ਵਿਸ਼ਵਾਸ ਨਿਊਜ )। ਮੁਕੇਸ਼ ਅਤੇ ਨੀਤਾ ਅੰਬਾਨੀ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵਾਂ ਨੇ ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਫੰਕਸ਼ਨ ‘ਚ ਸੋਨੇ ਦੇ ਕੱਪੜੇ ਪਾਏ ਸਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਨੂੰ ਐਡਿਟ ਕਰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਤਸਵੀਰ ਸਾਲ 2018 ਦੀ ਹੈ ਅਤੇ ਦੋਵਾਂ ਨੇ ਸੋਨੇ ਦੇ ਕੱਪੜੇ ਨਹੀਂ ਪਾਏ ਹੋਏ ਹਨ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਰਾਕੇਸ਼ ਬੰਸਲ ਨੇ ਵਾਇਰਲ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ‘ਤੇ ਲਿਖਿਆ ਹੈ, ”ਅਨੰਤ-ਰਾਧਿਕਾ ਦੇ ਸ਼ੁਭ ਦਿਨ ‘ਤੇ ਅੰਬਾਨੀ ਪਰਿਵਾਰ ਨੇ ਡੁਬਿਆ ਸ਼ੁੱਧ ਸੋਨੇ ਵਿੱਚ, ਸਾਰਿਆਂ ਨੇ ਪਹਿਨੇ ਸੋਨੇ ਦੇ ਕੱਪੜੇ!”
ਪੋਸਟ ਦੇ ਆਰਕਾਈਵ ਲਿੰਕ ਨੂੰ ਇੱਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਤਸਵੀਰ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਰਿਵਰਸ ਇਮੇਜ ਰਾਹੀਂ ਫੋਟੋ ਸਰਚ ਕੀਤੀ। ਸਾਨੂੰ ਅਸਲੀ ਤਸਵੀਰ ਅਤੇ ਮਿਲਦੀ-ਜੁਲਦੀ ਫੋਟੋ ਦਿ ਵੈਡਿੰਗ ਡਾਂਸ ਇੰਡੀਆ ਨਾਮਕ ਇੱਕ ਫੇਸਬੁੱਕ ਅਕਾਊਂਟ ‘ਤੇ ਮਿਲੀ। ਅਸਲ ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਦੋਹਾਂ ਨੇ ਸੋਨੇ ਦੇ ਨਹੀਂ,ਸਗੋਂ ਸਾਧਾਰਨ ਕੱਪੜੇ ਪਾਏ ਹੋਏ ਹਨ।
ਜਾਂਚ ਦੌਰਾਨ ਸਾਨੂੰ ਅਸਲੀ ਤਸਵੀਰ ਇੰਡੀਆ ਫੋਰਮ ਦੀ ਵੈੱਬਸਾਈਟ ਦੀ ਇੱਕ ਰਿਪੋਰਟ ਵਿਚ ਮਿਲੀ। ਇਹ ਰਿਪੋਰਟ 14 ਦਸੰਬਰ 2018 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਮਿਲੀ ਜਾਣਕਾਰੀ ਮੁਤਾਬਕ, ਵਾਇਰਲ ਤਸਵੀਰ ਈਸ਼ਾ ਅੰਬਾਨੀ ਦੇ ਵਿਆਹ ਦੀ ਹੈ। ਵਾਇਰਲ ਤਸਵੀਰ ਵਰਗੀਆਂ ਹੋਰ ਤਸਵੀਰਾਂ ਵੀ ਰਿਪੋਰਟ ‘ਚ ਦੇਖੀਆਂ ਜਾ ਸਕਦੀਆਂ ਹਨ।
ਹੋਰ ਜਾਣਕਾਰੀ ਲਈ ਅਸੀਂ ਮੁੰਬਈ ਦੇ ਸੀਨੀਅਰ ਮਨੋਰੰਜਨ ਪੱਤਰਕਾਰ ਪਰਾਗ ਛਾਪੇਕਰ ਨਾਲ ਗੱਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਤਸਵੀਰ ਨੂੰ ਐਡਿਟ ਕੀਤਾ ਗਿਆ ਹੈ।
ਐਡੀਟੇਡ ਅਤੇ ਅਸਲੀ ਫੋਟੋ ਵਿੱਚ ਅੰਤਰ ਨੂੰ ਹੇਠਾਂ ਦੇਖਿਆ ਜਾ ਸਕਦਾ ਹੈ।
ਕੀ ਫੋਟੋ ਨੂੰ AI ਟੂਲਸ ਦੀ ਮਦਦ ਨਾਲ ਬਣਾਈ ਗਈ ਹੈ ਜਾਂ ਨਹੀਂ। ਇਹ ਪਤਾ ਲਗਾਉਣ ਲਈ, ਅਸੀਂ ਹਾਈ ਮੋਡਰੇਸ਼ਨ ਟੂਲ ਦੀ ਮਦਦ ਨਾਲ ਫੋਟੋ ਦੀ ਖੋਜ ਕੀਤੀ। ਟੂਲ ਨੇ ਵਾਇਰਲ ਫੋਟੋ ਨੂੰ 99 ਫੀਸਦੀ AI ਜਨਰੇਟ ਦੱਸਿਆ ਹੈ।
ਅੰਤ ਵਿੱਚ ਅਸੀਂ ਗ਼ਲਤ ਦਾਅਵੇ ਨਾਲ ਫੋਟੋ ਸਾਂਝੀ ਕਰਨ ਵਾਲੇ ਯੂਜ਼ਰ ਦੇ ਅਕਾਊਂਟ ਨੂੰ ਸਕੈਨ ਕੀਤਾ। ਅਸੀਂ ਪਾਇਆ ਕਿ ਯੂਜ਼ਰ ਨੇ ਆਪਣੀ ਪ੍ਰੋਫਾਈਲ ‘ਤੇ ਖੁਦ ਨੂੰ ਲਖਨਊ, ਉੱਤਰ ਪ੍ਰਦੇਸ਼ ਦਾ ਨਿਵਾਸੀ ਦੱਸਿਆ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਪਾਇਆ ਕਿ ਨੀਤਾ ਅਤੇ ਮੁਕੇਸ਼ ਅੰਬਾਨੀ ਦੀ ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗ਼ਲਤ ਹੈ। ਵਾਇਰਲ ਤਸਵੀਰ ਨੂੰ ਐਡਿਟ ਕਰ ਗ਼ਲਤ ਦਾਅਵਿਆਂ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸਲ ਤਸਵੀਰ ਸਾਲ 2018 ਦੀ ਹੈ ਅਤੇ ਦੋਵਾਂ ਨੇ ਸੋਨੇ ਦੇ ਕੱਪੜੇ ਨਹੀਂ ਪਾਏ ਹੋਏ ਹਨ।
- Claim Review : ਅਨੰਤ-ਰਾਧਿਕਾ ਦੇ ਸ਼ੁਭ ਦਿਨ 'ਤੇ ਅੰਬਾਨੀ ਪਰਿਵਾਰ ਨੇ ਡੁਬਿਆ ਸ਼ੁੱਧ ਸੋਨੇ ਵਿੱਚ, ਸਾਰਿਆਂ ਨੇ ਪਹਿਨੇ ਸੋਨੇ ਦੇ ਕੱਪੜੇ!
- Claimed By : ਫੇਸਬੁੱਕ ਯੂਜ਼ਰ - ਰਾਕੇਸ਼ ਬੰਸਲ
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...