ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗਲਤ ਸਾਬਿਤ ਹੋਇਆ ਹੈ। ਵਾਇਰਲ ਸਕ੍ਰੀਨਸ਼ਾਟ ਨੂੰ ਕੰਪਿਊਟਰ ਰਾਹੀਂ ਐਡਿਟ ਕਰਕੇ ਬਣਾਇਆ ਗਿਆ ਹੈ। ਚਿਕਨ ਖਾਣ ਨਾਲ ਓਮੀਕਰੋਨ ਫੈਲ ਰਿਹਾ ਹੈ, ਅਜਿਹੀ ਪੁਸ਼ਟੀ ਕਰਨ ਵਾਲਾ ਕੋਈ ਵਿਗਿਆਨਿਕ ਪ੍ਰਮਾਣ ਨਹੀਂ ਆਇਆ ਹੈ। ਤੇਲੰਗਾਨਾ ਸਰਕਾਰ ਨੇ ਓਮੀਕਰੋਨ ਅਤੇ ਪੋਲਟਰੀ ਫਾਰਮ ਨੂੰ ਲੈ ਕੇ ਅਜਿਹਾ ਕੋਈ ਆਦੇਸ਼ ਜਾਰੀ ਨਹੀਂ ਕੀਤਾ ਹੈ। ਇਹ ਦਾਅਵਾ ਕਿ ਚਿਕਨ ਖਾਣ ਨਾਲ ਓਮੀਕਰੋਨ ਹੁੰਦਾ ਹੈ ਝੂਠ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਓਮੀਕਰੋਨ ਦੇ ਨਵੇਂ ਸਬ-ਵੇਰੀਐਂਟ BA.2 ਨੇ ਭਾਰਤ ‘ਚ ਦਸਤਕ ਦੇ ਦਿੱਤੀ ਹੈ। ਭਾਰਤ ਵਿੱਚ ਹੁਣ ਤੱਕ ਓਮੀਕਰੋਨ ਦੇ ਨਵੇਂ ਸਬ-ਵੇਰੀਐਂਟ ਦੇ 530 ਨਮੂਨੇ ਮਿਲ ਚੁੱਕੇ ਹਨ। ਇਸ ਦੌਰਾਨ ਸੋਸ਼ਲ ਮੀਡਿਆ ਤੇ ਓਮੀਕਰੋਨ ਨੂੰ ਲੈ ਕੇ ਐਨਡੀਟੀਵੀ ਦੀ ਖਬਰ ਦਾ ਇੱਕ ਸਕ੍ਰੀਨਸ਼ੌਟ ਤੇਜ਼ੀ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਫਾਰਮ ਚਿਕਨ ਖਾਣ ਨਾਲ ਓਮੀਕਰੋਨ ਫੈਲ ਰਿਹਾ ਹੈ ਅਤੇ ਤੇਲੰਗਾਨਾ ਸਰਕਾਰ ਨੇ ਪੋਲਟਰੀ ਫਾਰਮਾਂ ਨੂੰ ਸੰਕ੍ਰਮਿਤ ਖੇਤਰ ਘੋਸ਼ਿਤ ਕਰ ਦਿੱਤਾ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗਲਤ ਸਾਬਿਤ ਹੋਇਆ ਹੈ। ਵਾਇਰਲ ਸਕ੍ਰੀਨਸ਼ਾਟ ਨੂੰ ਕੰਪਿਊਟਰ ਰਾਹੀਂ ਐਡਿਟ ਕਰਕੇ ਬਣਾਇਆ ਗਿਆ ਹੈ। ਚਿਕਨ ਖਾਣ ਨਾਲ ਓਮੀਕਰੋਨ ਫੈਲ ਰਿਹਾ ਹੈ ਅਜਿਹੀ ਪੁਸ਼ਟੀ ਕਰਨ ਵਾਲਾ ਕੋਈ ਵਿਗਿਆਨਿਕ ਪ੍ਰਮਾਣ ਸਾਹਮਣੇ ਨਹੀਂ ਆਇਆ ਹੈ। ਤੇਲੰਗਾਨਾ ਸਰਕਾਰ ਨੇ ਓਮੀਕਰੋਨ ਅਤੇ ਪੋਲਟਰੀ ਫਾਰਮਾਂ ਨੂੰ ਲੈ ਕੇ ਅਜਿਹਾ ਕੋਈ ਆਦੇਸ਼ ਜਾਰੀ ਨਹੀਂ ਕੀਤਾ ਹੈ। ਚਿਕਨ ਖਾਣ ਨਾਲ ਓਮੀਕਰੋਨ ਹੋਣ ਦਾ ਦਾਅਵਾ ਝੂਠਾ ਹੈ।
ਕੀ ਹੋ ਰਿਹਾ ਹੈ ਵਾਇਰਲ ?
ਫੇਸਬੁੱਕ ਯੂਜ਼ਰ Hyderabadi Miya Bhai ਨੇ ਵਾਇਰਲ ਸਕ੍ਰੀਨਸ਼ਾਟ ਨੂੰ ਸ਼ੇਅਰ ਕੀਤਾ ਹੈ। ਸਕ੍ਰੀਨਸ਼ਾਟ ਵਿੱਚ ਅੰਗਰੇਜ਼ੀ ਵਿੱਚ ਲਿਖਿਆ ਹੈ ਕਿ ਤੇਲੰਗਾਨਾ ਸਰਕਾਰ ਨੇ ਪੋਲਟਰੀ ਫਾਰਮ ਨੂੰ ਸੰਕ੍ਰਮਿਤ ਖੇਤਰ ਘੋਸ਼ਿਤ ਕਰ ਦਿੱਤਾ ਹੈ।ਓਮੀਕਰੋਨ ਚਿਕਨ ਖਾਣ ਕਾਰਨ ਫੈਲ ਰਿਹਾ ਹੈ। ਨਾਲ ਹੀ ਇਹ ਅਪੀਲ ਕੀਤੀ ਗਈ ਹੈ ਕਿ ਜੇਕਰ ਤੁਸੀਂ ਸੁਰੱਖਿਅਤ ਰਹਿਣਾ ਚਾਹੁੰਦੇ ਹੋ ਤਾਂ ਕੁਝ ਦਿਨਾਂ ਤੱਕ ਫਾਰਮ ਚਿਕਨ ਨਾ ਖਾਓ।
ਸੋਸ਼ਲ ਮੀਡੀਆ ਤੇ ਕਈ ਹੋਰ ਯੂਜ਼ਰਸ ਨੇ ਇਸ ਨੂੰ ਸਮਾਨ ਅਤੇ ਮਿਲਦੇ -ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਗੂਗਲ ਤੇ ਕੁਝ ਕੀਵਰਡਸ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ NDTV ਦੀ ਅਸਲ ਰਿਪੋਰਟ 8 ਮਈ 2021 ਨੂੰ ਵੈੱਬਸਾਈਟ ਤੇ ਪ੍ਰਕਾਸ਼ਿਤ ਮਿਲੀ। ਅਸਲ ਰਿਪੋਰਟ ਵਿੱਚ ਪੰਜਾਬ ਦੇ ਲੁਧਿਆਣਾ ਦੇ ਇੱਕ ਪੋਲਟਰੀ ਫਾਰਮ ਨੂੰ ਸੰਕ੍ਰਮਿਤ ਖੇਤਰ ਘੋਸ਼ਿਤ ਕਰਨ ਦਾ ਜਿਕਰ ਕੀਤਾ ਗਿਆ ਹੈ। ਹਾਲਾਂਕਿ ਇਸ ਦਾ ਕਾਰਨ ਓਮਾਈਕਰੋਨ ਨਹੀਂ, ਸਗੋਂ ਬਰਡ ਫਲੂ ਹੈ। ਰਿਪੋਰਟ ਮੁਤਾਬਿਕ, ਲੁਧਿਆਣਾ ਦੇ ਇੱਕ ਪੋਲਟਰੀ ਫਾਰਮ ਦੇ ਨਮੂਨੇ ਬਰਡ ਫਲੂ ਦੇ ਟੈਸਟ ਵਿੱਚ ਪੌਜ਼ੀਟਿਵ ਪਾਏ ਗਏ। ਜਿਸ ਤੋਂ ਬਾਅਦ ਇਸਨੂੰ ਸੰਕ੍ਰਮਿਤ ਖੇਤਰ ਘੋਸ਼ਿਤ ਕੀਤਾ ਗਿਆ ਸੀ। ਲੁਧਿਆਣਾ ਦੀ ਇਸ ਖਬਰ ਦੇ ਸਕ੍ਰੀਨਸ਼ਾਟ ਨੂੰ ਮੋਫ਼ਰਡ ਕਰਕੇ ਬਲੈਕ ਫੰਗਸ ਨਾਲ ਜੋੜਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਇਹ ਜਾਣਨਾ ਚਾਹੁੰਦੇ ਸੀ ਕਿ ਤੇਲੰਗਾਨਾ ਸਰਕਾਰ ਨੇ ਓਮੀਕਰੋਨ ਅਤੇ ਫਾਰਮ ਚਿਕਨ ਨੂੰ ਲੈ ਕੇ ਕੋਈ ਆਦੇਸ਼ ਜਾਰੀ ਕੀਤਾ ਹੈ ਜਾਂ ਨਹੀਂ । ਸਾਨੂੰ ਅਜਿਹੀ ਕੋਈ ਪ੍ਰਮਾਣਿਕ ਰਿਪੋਰਟ ਨਹੀਂ ਮਿਲੀ , ਜੋ ਇਸ ਵਾਇਰਲ ਦਾਅਵੇ ਦੀ ਪੁਸ਼ਟੀ ਕਰਦੇ ਹੋਣ। ਫਰਵਰੀ 2020 ਵਿੱਚ ਜਦੋਂ ਫਾਰਮ ਚਿਕਨ ਤੋਂ ਫੈਲੇ ਕੋਰੋਨਾ ਵਾਇਰਸ ਬਾਰੇ ਇਸ ਹੀ ਤਰ੍ਹਾਂ ਦੀ ਅਫਵਾਹ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ, ਤਾਂ ਗ੍ਰੇਟਰ ਹੈਦਰਾਬਾਦ ਮਯੂਨਿਸਿਪਲ ਕਾਰਪੋਰੇਸ਼ਨ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਸਪੱਸ਼ਟ ਕੀਤਾ ਸੀ ਕਿ ਭਾਰਤ ਵਿੱਚ ਕਿਸੇ ਵੀ ਪੰਛੀ ਦੇ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਣ ਦਾ ਇੱਕ ਵੀ ਮਾਮਲਾ ਨਹੀਂ ਪਾਇਆ ਗਿਆ ।
ਅਸੀਂ ਵਿਸ਼ਵ ਸਵਾਸਥ ਸੰਗਠਨ (WHO) ਦੀ ਵੈੱਬਸਾਈਟ ਤੇ ਜਾ ਕੇ ਵੀ ਇਸ ਬਾਰੇ ਖੋਜ ਕੀਤੀ। ਇੱਥੇ ਵੀ ਸਾਨੂੰ ਓਮੀਕਰੋਨ ਬਾਰੇ ਅਜਿਹੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਵਿਸ਼ਵ ਸਵਾਸਥ ਸੰਗਠਨ (ਡਬਲਯੂ.ਐਚ.ਓ.) ਨੇ ਆਪਣੀ ਵੈੱਬਸਾਈਟ ਤੇ ਕਿਹਾ ਹੈ ਕਿ ਮਾਂਸ ਉਤਪਾਦਾਂ ਨੂੰ ਜੇਕਰ ਚੰਗੀ ਤਰ੍ਹਾਂ ਪਕਾਇਆ ਜਾਵੇ ਤਾਂ ਉਨ੍ਹਾਂ ਦਾ ਸੁਰੱਖਿਅਤ ਰੂਪ ਨਾਲ ਸੇਵਨ ਕੀਤਾ ਜਾ ਸਕਦਾ ਹੈ।
ਵੱਧ ਜਾਣਕਾਰੀ ਲਈ ਅਸੀਂ ਏਮਜ਼ ਦੇ ਐਸੋਸੀਏਟ ਪ੍ਰੋਫੈਸਰ ਡਾ. ਨੀਰਜ ਨਿਸ਼ਚਲ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਚਿਕਨ ਖਾਣ ਨਾਲ ਓਮੀਕਰੋਨ ਜਾਂ ਫਿਰ ਕੋਰੋਨਾ ਦਾ ਕੋਈ ਦੂਜਾ ਵੇਰੀਐਂਟ ਨਹੀਂ ਹੁੰਦਾ। ਅਜੇ ਤੱਕ ਇਸ ਗੱਲ ਦੀ ਪੁਸ਼ਟੀ ਕਰਨ ਲਈ ਕੋਈ ਵਿਗਿਆਨਿਕ ਪ੍ਰਮਾਣ ਸਾਹਮਣੇ ਨਹੀਂ ਆਇਆ ਹੈ। ਅਸੀਂ ਲੋਕਾਂ ਨੂੰ ਹਮੇਸ਼ਾ ਕਹਿੰਦੇ ਹਾਂ ਕਿ ਖਾਣੇ ਨੂੰ ਚੰਗੀ ਤਰ੍ਹਾਂ ਪਕਾ ਕੇ ਖਾਣਾ ਚਾਹੀਦਾ ਹੈ, ਕਿਉਂਕਿ ਚੰਗੀ ਤਰ੍ਹਾਂ ਪੱਕੇ ਹੋਏ ਖਾਣੇ ਨਾਲ ਕੋਈ ਵਾਇਰਸ ਨਹੀਂ ਫੈਲਦਾ ਹੈ। ਅਜਿਹੇ ਦਾਅਵੇ ਪੂਰੀ ਤਰ੍ਹਾਂ ਗ਼ਲਤ ਹਨ।
ਵਿਸ਼ਵਾਸ ਨਿਊਜ਼ ਨੇ ਇਸ ਵਾਇਰਲ ਦਾਅਵੇ ਨੂੰ ਸਾਂਝਾ ਕਰਨ ਵਾਲੇ ਫੇਸਬੁੱਕ Hyderabadi Miya Bhai ਦੀ ਪ੍ਰੋਫਾਈਲ ਨੂੰ ਸਕੈਨ ਕੀਤਾ। ਸਕੈਨਿੰਗ ਤੋਂ ਪਤਾ ਲੱਗਾ ਕਿ ਫੇਸਬੁੱਕ ਤੇ ਯੂਜ਼ਰ ਦੇ 7 ਹਜ਼ਾਰ 6 ਸੌ ਤੋਂ ਜ਼ਿਆਦਾ ਫੋਲੋਵਰਸ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗਲਤ ਸਾਬਿਤ ਹੋਇਆ ਹੈ। ਵਾਇਰਲ ਸਕ੍ਰੀਨਸ਼ਾਟ ਨੂੰ ਕੰਪਿਊਟਰ ਰਾਹੀਂ ਐਡਿਟ ਕਰਕੇ ਬਣਾਇਆ ਗਿਆ ਹੈ। ਚਿਕਨ ਖਾਣ ਨਾਲ ਓਮੀਕਰੋਨ ਫੈਲ ਰਿਹਾ ਹੈ, ਅਜਿਹੀ ਪੁਸ਼ਟੀ ਕਰਨ ਵਾਲਾ ਕੋਈ ਵਿਗਿਆਨਿਕ ਪ੍ਰਮਾਣ ਨਹੀਂ ਆਇਆ ਹੈ। ਤੇਲੰਗਾਨਾ ਸਰਕਾਰ ਨੇ ਓਮੀਕਰੋਨ ਅਤੇ ਪੋਲਟਰੀ ਫਾਰਮ ਨੂੰ ਲੈ ਕੇ ਅਜਿਹਾ ਕੋਈ ਆਦੇਸ਼ ਜਾਰੀ ਨਹੀਂ ਕੀਤਾ ਹੈ। ਇਹ ਦਾਅਵਾ ਕਿ ਚਿਕਨ ਖਾਣ ਨਾਲ ਓਮੀਕਰੋਨ ਹੁੰਦਾ ਹੈ ਝੂਠ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।