ਵਿਸ਼ਵਾਸ ਨਿਊਜ਼ ਦੀ ਜਾਂਚ ਬੇ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਈ। ਕੇਜਰੀਵਾਲ ਦੇ ਇੱਕ ਪੁਰਾਣੇ ਇੰਟਰਵਿਊ ਨੂੰ ਕੱਟ ਕੇ ਗ਼ਲਤ ਅਤੇ ਝੂਠੇ ਸੰਦਰਭ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਇੱਕ ਐਡੀਟੇਡ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਸੱਤ ਸੈਕਿੰਡ ਦੇ ਇਸ ਵੀਡੀਓ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵਾਇਰਲ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਜਰੀਵਾਲ ਨੇ ਖੁਦ ਮੰਨਿਆ ਹੈ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਰਾਸ਼ਟਰੀ ਸਵੈਮ ਸੇਵਕ ਸੰਘ ਤੋਂ ਆਉਂਦਾ ਹੈ। ਵਾਇਰਲ ਵੀਡੀਓ ‘ਚ ਉਨ੍ਹਾਂ ਨੂੰ ਕਥਿਤ ਤੌਰ ਤੇ ਇਹ ਕਹਿੰਦੇ ਹੋਏ ਦੇਖਿਆ ਜਾ ਸਕਦਾ ਹੈ ਕਿ ਸਾਡਾ ਜਨਸੰਘ ਦਾ ਪਰਿਵਾਰ ਹੈ। ਪੈਦਾਇਸ਼ੀ ਬੀਜੇਪੀ ਵਾਲੇ ਹਾਂ ਅਸੀਂ। ਮੇਰੇ ਪਿਤਾ ਜੀ ਜਨ ਸੰਘ ਵਿੱਚ ਸਨ। ਐਮਰਜੈਂਸੀ ਵਿੱਚ ਜੇਲ੍ਹ ਗਏ ਸਨ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ। ਜਾਂਚ ‘ਚ ਪਤਾ ਲੱਗਾ ਕਿ ਅਰਵਿੰਦ ਕੇਜਰੀਵਾਲ ਦੇ ਪੁਰਾਣੇ ਇੰਟਰਵਿਊ ਦੇ ਕੁਝ ਹਿੱਸੇ ਨੂੰ ਕੱਟ ਕੇ ਫਰਜ਼ੀ ਦਾਅਵਿਆਂ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਦਰਅਸਲ ਉਹ ਭਾਜਪਾ ਦੇ ਇੱਕ ਵਰਕਰ ਦੇ ਲਈ ਬੋਲ ਰਹੇ ਸਨ। ਇਹ ਅਧੂਰਾ ਵੀਡੀਓ ਪਹਿਲਾਂ ਵੀ ਕਈ ਵਾਰ ਵਾਇਰਲ ਹੋ ਚੁੱਕਾ ਹੈ।
ਕੀ ਹੋ ਰਿਹਾ ਹੈ ਵਾਇਰਲ
ਫੇਸਬੁੱਕ ਯੂਜ਼ਰ ਆਨੰਦ ਰਾਮ ਕੁਮਾਰ ਤਿਵਾਰੀ ਨੇ ਅਰਵਿੰਦ ਕੇਜਰੀਵਾਲ ਦਾ ਸੱਤ ਸੈਕਿੰਡ ਦਾ ਇੱਕ ਵੀਡੀਓ ਵਾਇਰਲ ਕਰਦੇ ਹੋਏ ਦਾਅਵਾ ਕੀਤਾ: ‘ਸੰਘੀ ਲੋਕ ਜਸ਼ਨ ਮਨਾ ਰਹੇ ਹਨ…’
ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਤਹਿ ਤੱਕ ਜਾਣ ਲਈ ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਇਸ ਨੂੰ InVID ਟੂਲ ਤੇ ਅੱਪਲੋਡ ਕਰਕੇ ਕਈ ਕੀਫ੍ਰੇਮ ਕੱਢੇ। ਇਸ ਤੋਂ ਬਾਅਦ ਇਹਨਾਂ ਨੂੰ ਗੂਗਲ ਰਿਵਰਸ ਇਮੇਜ ਅਤੇ ਯਾਂਡੇਕਸ ਟੂਲ ‘ਚ ਅਪਲੋਡ ਕਰਕੇ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ NDTV ਦੀ ਵੈੱਬਸਾਈਟ ਤੇ ਇੱਕ ਖਬਰ ਮਿਲੀ। ਵਾਇਰਲ ਖ਼ਬਰ ਵਿੱਚ ਸਾਨੂੰ ਅਰਵਿੰਦ ਕੇਜਰੀਵਾਲ ਦਾ ਇੰਟਰਵਿਊ ਮਿਲਿਆ। 4 ਫਰਵਰੀ 2020 ਨੂੰ ਪਬਲਿਸ਼ ਇਸ ਇੰਟਰਵਿਊ ਵਿੱਚ ਅਰਵਿੰਦ ਕੇਜਰੀਵਾਲ ਅਤੇ NDTV ਦੇ ਪੱਤਰਕਾਰ ਸ਼ਰਦ ਸ਼ਰਮਾ ਨੂੰ ਦੇਖਿਆ ਜਾ ਸਕਦਾ ਹੈ। ਖ਼ਬਰ ਵਿੱਚ ਮੌਜੂਦ ਵੀਡੀਓ ਵਿੱਚ 7:04 ਤੋਂ 7:19 ਮਿੰਟ ਤੱਕ ਤੇ ਕੇਜਰੀਵਾਲ ਨੂੰ ਇਹ ਕਹਿੰਦੇ ਹੋਏ ਦੇਖਿਆ ਜਾ ਸਕਦਾ ਹੈ: ‘ਮੈਂ ਦੇਖ ਰਿਹਾ ਸੀ। ਬੀਜੇਪੀ ਵਾਲਾ ਇੱਕ ਚੈਨਲ ਦੇ ਉੱਤੇ ਬੋਲ ਰਿਹਾ ਸੀ। ਬੋਲਾ ਜੀ ਸਾਡਾ ਜਨਸੰਘ ਦਾ ਪਰਿਵਾਰ ਹੈ। ਪੈਦਾਇਸ਼ੀ ਬੀਜੇਪੀ ਵਾਲੇ ਹਾਂ ਅਸੀਂ। ਮੇਰੇ ਪਿਤਾ ਜੀ ਜਨਸੰਘ ਵਿੱਚ ਸੀ। ਐਮਰਜੈਂਸੀ ਦੌਰਾਨ ਜੇਲ੍ਹ ਗਏ ਸੀ, ਪਰ ਇਸ ਵਾਰ ਕੇਜਰੀਵਾਲ ਨੂੰ ਵੋਟ ਦੇਵਾਂਗਾ। ਪੂਰਾ ਇੰਟਰਵਿਊ ਇੱਥੇ ਦੇਖੋ।
ਅਰਵਿੰਦ ਕੇਜਰੀਵਾਲ ਦਾ ਪੂਰਾ ਇੰਟਰਵਿਊ ਸਾਨੂੰ NDTV ਦੇ ਯੂਟਿਊਬ ਚੈਨਲ ਤੇ ਵੀ ਮਿਲਿਆ। ਇਹ 4 ਫਰਵਰੀ 2020 ਨੂੰ ਅੱਪਲੋਡ ਕੀਤਾ ਗਿਆ ਸੀ। ਇਸਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਵਿੱਚ ਦੈਨਿਕ ਜਾਗਰਣ ਡਿਜੀਟਲ ਵਿੱਚ ਕੰਮ ਕਰਨ ਵਾਲੇ ਉਪ ਸਮਾਚਾਰ ਸੰਪਾਦਕ ਕਮਲੇਸ਼ ਭੱਟ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਵੀਡੀਓ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਇਰਲ ਵੀਡੀਓ ਅਧੂਰਾ ਹੈ। ਪੰਜਾਬ ਚੋਣਾਂ ਵਿੱਚ ਵੀ ਇਸਨੂੰ ਵਾਇਰਲ ਕੀਤਾ ਗਿਆ ਸੀ। 2020 ਵਿੱਚ ਇੱਕ ਇੰਟਰਵਿਊ ਦੌਰਾਨ ਅਰਵਿੰਦ ਕੇਜਰੀਵਾਲ ਨੇ ਇੱਕ ਭਾਜਪਾ ਵਰਕਰ ਦੇ ਲਈ ਇਹ ਗੱਲ ਕਹੀ ਸੀ।
ਵਿਸ਼ਵਾਸ ਨਿਊਜ਼ ਨੇ ਇੱਕ ਵਾਰ ਪਹਿਲਾਂ ਵੀ ਵਾਇਰਲ ਵੀਡੀਓ ਦੀ ਜਾਂਚ ਕੀਤੀ ਸੀ। ਉਸਦੀ ਜਾਂਚ ਇੱਥੇ ਪੜ੍ਹੀ ਜਾ ਸਕਦੀ ਹੈ।
ਜਾਂਚ ਦੇ ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਫੇਸਬੁੱਕ ਯੂਜ਼ਰ ਆਨੰਦ ਰਾਮ ਕੁਮਾਰ ਤਿਵਾਰੀ ਦੀ ਸੋਸ਼ਲ ਸਕੈਨਿੰਗ ਤੋਂ ਪਤਾ ਲੱਗਾ ਹੈ ਕਿ ਯੂਜ਼ਰ ਦੇ ਚਾਰ ਹਜ਼ਾਰ ਤੋਂ ਵੱਧ ਦੋਸਤ ਹਨ। ਉਹ ਇੱਕ ਸਿਆਸੀ ਦਲ ਨਾਲ ਜੁੜਿਆ ਹੋਇਆ ਹੈ। ਯੂਜ਼ਰ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਰਹਿੰਦਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਬੇ ਵਿੱਚ ਵਾਇਰਲ ਪੋਸਟ ਫਰਜ਼ੀ ਸਾਬਿਤ ਹੋਈ। ਕੇਜਰੀਵਾਲ ਦੇ ਇੱਕ ਪੁਰਾਣੇ ਇੰਟਰਵਿਊ ਨੂੰ ਕੱਟ ਕੇ ਗ਼ਲਤ ਅਤੇ ਝੂਠੇ ਸੰਦਰਭ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।