ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ ਦੇ ਬੋਰੀ ਥਾਣਾ ਖੇਤਰ ਵਿੱਚ ਇੱਕ ਆਦਿਵਾਸੀ ਯੁਵਤੀ ਦੀ ਬਹੁਤ ਬੁਰੇ ਤਰੀਕੇ ਨਾਲ ਕੁੱਟਮਾਰ ਦੇ ਵੀਡੀਓ ਨੂੰ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਦੀ ਘਟਨਾ ਦੱਸਦੇ ਹੋਏ ਭ੍ਰਮਕ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ਼ ਨਿਊਜ਼ )। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਕੁਝ ਲੋਕਾਂ ਨੂੰ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਹੋਈ ਕਿਸੇ ਹਿੰਸਕ ਘਟਨਾ ਦਾ ਹੈ, ਜਿੱਥੇ ਕੁਝ ਲੋਕਾਂ ਨੇ ਇੱਕ ਔਰਤ ਨਾਲ ਕੁਰੂਰਤਾਪੂਰਵਕ ਸਲੂਕ ਕੀਤਾ।
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਇਹ ਦਾਅਵਾ ਗੁੰਮਰਾਹਕੁੰਨ ਹੋਇਆ। ਵਾਇਰਲ ਵੀਡੀਓ ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ ਵਿੱਚ ਹੋਈ ਘਟਨਾ ਦਾ ਹੈ, ਜਿੱਥੇ ਆਦਿਵਾਸੀ ਪਰਿਵਾਰ ਦੇ ਲੋਕਾਂ ਨੇ ਹੀ ਇੱਕ ਆਦਿਵਾਸੀ ਕੁੜੀ ਨਾਲ ਕੁੱਟਮਾਰ ਕੀਤੀ ਸੀ।
ਕੀ ਹੈ ਵਾਇਰਲ ਪੋਸਟ ਵਿਚ ?
ਟਵਿੱਟਰ ਯੂਜ਼ਰ ‘Indrajeet Verma’ ਨੇ ਵਾਇਰਲ ਵੀਡੀਓ ( ਆਰਕਾਇਵਡ ਲਿੰਕ) ਨੂੰ ਸ਼ੇਅਰ ਕਰਦੇ ਹੋਏ ਲਿਖਿਆ, ‘ਮਿਤਰੋਂ ਇਹ ਵੀਡੀਓ ਯੂ.ਪੀ ਦੇ #ਮੁਰਾਦਾਬਾਦ ਦੀ ਹੈ। ਇੱਥੇ ਇੱਕ ਔਰਤ ਨਾਲ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਗਈਆਂ ਹਨ।
ਮੈਂ ਮਾਨਯੋਗ UP CM @myogiadityanath ਜੀ ਅਤੇ ਯੂ ਪੀ Uppolice ਨੂੰ ਬੇਨਤੀ ਕਰਦਾ ਹਾਂ ਕਿ ਇਸ ਮਾਮਲੇ ਵਿੱਚ ਸੰਗਯਾਨ ਲੈਂਦੇ ਹੋਏ ਇਨ੍ਹਾਂ ਦਰਿੰਦਿਆਂ ਤੇ ਕਾਰਵਾਈ ਕਰਨ।”
ਵੱਖ ਵੱਖ ਸੋਸ਼ਲ ਮੀਡੀਆ ਪਲੇਟਫਾਰਮਸ ਤੇ ਕਈ ਹੋਰ ਯੂਜ਼ਰਸ ਨੇ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ।
ਪੜਤਾਲ
ਧਿਆਨ ਯੋਗ ਗੱਲ ਇਹ ਹੈ ਕਿ ਕੁਝ ਦਿਨ ਪਹਿਲਾਂ ਹੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਸੀ। ਭਾਲ ਵਿੱਚ ਸਾਨੂੰ ਇਹ ਵੀਡੀਓ ਜ਼ੀ ਨਿਊਜ਼ ਮੱਧ ਪ੍ਰਦੇਸ਼ ਛੱਤੀਸਗੜ੍ਹ ਦੀ ਵੈਬਸਾਈਟ ਤੇ ਤਿੰਨ ਜੁਲਾਈ, 2021 ਨੂੰ ਪ੍ਰਕਾਸ਼ਿਤ ਖ਼ਬਰ ਵਿੱਚ ਮਿਲਿਆ।
ਖਬਰ ਅਨੁਸਾਰ ‘ਅਲੀਰਾਜਪੁਰ ਜ਼ਿਲ੍ਹੇ ਤੋਂ ਔਰਤ ਦੀ ਕੁਟਾਈ ਦਾ ਇੱਕ ਵੀਡੀਓ ਇੰਟਰਨੈੱਟ ਤੇ ਵਾਇਰਲ ਹੋ ਰਿਹਾ ਹੈ, ਔਰਤ ਨੂੰ ਉਸ ਦੇ ਪਰਿਵਾਰ ਵਾਲੇ ਅਤੇ ਚਚੇਰੇ ਭਰਾ ਨੇ ਰੁੱਖ ਤੋਂ ਬੰਨ੍ਹਦੇ ਹੋਏ ਬੇਰਹਿਮੀ ਨਾਲ ਕੁੱਟਦੇ ਨਜ਼ਰ ਆ ਰਹੇ ਹਨ, ਜਦੋਂ ਪੁਲਿਸ ਨੇ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਉਸ ਨੂੰ ਘਰੋਂ ਭੱਜਣ ਤੋਂ ਬਾਅਦ ਇਹ ਸਜ਼ਾ ਮਿਲੀ ਸੀ। ਚਾਰ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਖ਼ਬਰ ਦੀ ਭਾਲ ਵਿੱਚ ਸਾਨੂੰ ਇਹ ਖ਼ਬਰ ਭਾਸਕਰ ਡਾਟ ਕੌਮ ਦੀ ਵੈੱਬਸਾਈਟ ਤੇ ਵੀ ਮਿਲੀ। ਖਬਰ ਅਨੁਸਾਰ ‘ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਯੁਵਤੀ ਨੂੰ ਉਸਦੇ ਹੀ ਭਰਾ ਅਤੇ ਪਿਤਾ ਨੇ ਬੇਰਹਿਮੀ ਨਾਲ ਕੁੱਟਿਆ। ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਦੱਸੇ ਬਿਨਾਂ ਮਾਮਾ ਦੇ ਘਰ ਚਲੀ ਗਈ ਸੀ। ਘਰਵਾਲਿਆਂ ਨੂੰ ਸ਼ੱਕ ਹੋਇਆ ਕਿ ਉਹ ਭੱਜ ਗਈ ਹੈ। ਇਸ ਤੋਂ ਬਾਅਦ ਆਰੋਪੀਆਂ ਨੇ ਯੁਵਤੀ ਨੂੰ ਰੁੱਖ ਨਾਲ ਲਟਕਾ ਅਤੇ ਜ਼ਮੀਨ ‘ਤੇ ਮਾਰ ਮਾਰ ਕਰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ।
ਸਰਚ ਵਿੱਚ ਸਾਨੂੰ ਇਹ ਵੀਡੀਓ ਟਵਿੱਟਰ ਤੇ ਵੀ ਮਿਲਿਆ। ਟਵਿੱਟਰ ਯੂਜ਼ਰ “@rkshiromani” ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਯੂਪੀ ਪੁਲਿਸ ਅਤੇ ਮੁਰਾਦਾਬਾਦ ਪੁਲਿਸ ਨੂੰ ਟੈਗ ਕਰਕੇ ਇਸਦੀ ਲੋਕੇਸ਼ਨ ਬਾਰੇ ਪੁੱਛਿਆ ਸੀ, ਜਿਸਦਾ ਜਵਾਬ ਦਿੰਦੇ ਹੋਏ ਮੁਰਾਦਾਬਾਦ ਪੁਲਿਸ ਨੇ ਦੱਸਿਆ, ‘ਸੋਸ਼ਲ ਮੀਡੀਆ’ ਤੇ ਵਾਇਰਲ ਵੀਡੀਓ ਦੇ ਜ਼ਰੀਏ ਖ਼ਬਰ ਦਿੱਤੀ ਜਾ ਰਹੀ ਹੈ ਕਿ ਜਨਪਦ ਮੁਰਾਦਾਬਾਦ ਵਿੱਚ ਇੱਕ ਔਰਤ ਨਾਲ ਬਹੁਤ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਸ ਸਬੰਧ ਵਿੱਚ ਇਹ ਦੱਸਣਾ ਬਣਦਾ ਹੈ ਕਿ ਵਾਇਰਲ ਵੀਡੀਓ ਮੱਧ ਪ੍ਰਦੇਸ਼ ਰਾਜ ਦੇ ਅਲੀਰਾਜਪੁਰ ਜਨਪਦ ਨਾਲ ਸੰਬੰਧਿਤ ਹੈ ਅਤੇ ਇਸਦਾ ਮੁਰਾਦਾਬਾਦ ਨਾਲ ਕੋਈ ਸੰਬੰਧ ਨਹੀਂ ਹੈ।
timesnownews.com ਦੀ ਵੈਬਸਾਈਟ ਤੇ ਵੀ ਇਸ ਘਟਨਾ ਦੀ ਰਿਪੋਰਟ ਨੂੰ ਪੜ੍ਹਿਆ ਜਾ ਸਕਦਾ ਹੈ, ਜੋ ਕਿ ਹੋਰਨਾਂ ਖਬਰਾਂ ਵਿਚ ਦੱਸੇ ਵੇਰਵਿਆਂ ਨਾਲ ਮੇਲ ਖਾਂਦਾ ਹੈ।
ਸਾਡੇ ਸਹਿਯੋਗੀ ਨਈ ਦੁਨੀਆ ਦੇ ਅਲੀਰਾਜ ਬਯੁਰੂ ਦੇ ਕ੍ਰਾਈਮ ਰਿਪੋਰਟਰ ਮਨੋਜ ਭਦੌਰੀਆ ਨੇ ਵਾਇਰਲ ਵੀਡੀਓ ਦੇ ਬੋਰੀ ਥਾਣਾ ਖੇਤਰ ਵਿੱਚ ਵਾਪਰੀ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਵਿਸ਼ਵਾਸ ਨਿਊਜ਼ ਨੇ ਇਸ ਵੀਡੀਓ ਬਾਰੇ ਅਲੀਰਾਜਪੁਰ ਜ਼ਿਲ੍ਹੇ ਦੇ ਬੋਰੀ ਥਾਣਾ ਪ੍ਰਭਾਰੀ ਰਾਮ ਜੀ ਮਿਸ਼ਰਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਵਾਇਰਲ ਹੋ ਰਹੇ ਵੀਡੀਓ ਨੂੰ ਬੋਰੀ ਦੀ ਘਟਨਾ ਦੱਸਦਿਆਂ ਕਿਹਾ,’ਪੀੜਤ ਲੜਕੀ 19 ਸਾਲ ਦੀ ਹੈ ਅਤੇ ਉਹ ਆਦਿਵਾਸੀ ਸਮੁਦਾਇ ਨਾਲ ਸੰਬੰਧਿਤ ਹੈ ਅਤੇ ਇਸ ਮਾਮਲੇ ਵਿੱਚ ਸਾਰੇ ਦੋਸ਼ੀ ਉਸ ਦੇ ਪਰਿਵਾਰਕ ਮੈਂਬਰ ਸਨ।” ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਸਾਰੇ ਪੰਜਾਂ ਆਰੋਪੀਆਂ (ਪਿਤਾ, ਭੈਣ ਅਤੇ ਚਾਰ ਭਰਾਵਾਂ ) ਖ਼ਿਲਾਫ਼ 307, 147, 148, 149, 150, 355 ਸਮੇਤ ਆਈ.ਪੀ.ਸੀ ਦੀ ਹੋਰ ਧਾਰਾਵਾਂ ਦੇ ਤਹਿਤ ਮੁਕਦਮਾ ਦਰਜ ਕਰ ਗ੍ਰਿਫਤਾਰ ਕਰ ਲਿਆ ਹੈ।
ਵਾਇਰਲ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਨੂੰ ਟਵੀਟਰ ਤੇ ਕਰੀਬ ਅੱਠ ਹਜ਼ਾਰ ਲੋਕ ਫੋਲੋ ਕਰਦੇ ਹਨ।
ਨਤੀਜਾ: ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ ਦੇ ਬੋਰੀ ਥਾਣਾ ਖੇਤਰ ਵਿੱਚ ਇੱਕ ਆਦਿਵਾਸੀ ਯੁਵਤੀ ਦੀ ਬਹੁਤ ਬੁਰੇ ਤਰੀਕੇ ਨਾਲ ਕੁੱਟਮਾਰ ਦੇ ਵੀਡੀਓ ਨੂੰ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਦੀ ਘਟਨਾ ਦੱਸਦੇ ਹੋਏ ਭ੍ਰਮਕ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।