Fact Check: AAP ਆਗੂ ਅਨਮੋਲ ਗਗਨ ਮਾਨ ਦਾ ਪੁਰਾਣਾ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਪੁਰਾਣਾ ਹੈ ਅਤੇ ਵੀਡੀਓ ਵਿੱਚ ਅਨਮੋਲ ਗਗਨ ਮਾਨ ਭਗਵੰਤ ਮਾਨ ਜਾਂ ਆਮ ਆਦਮੀ ਪਾਰਟੀ ਬਾਰੇ ਨਹੀਂ, ਸੰਗੋ ਦੁੱਜੀ ਪਾਰਟੀ ਬਾਰੇ ਗੱਲ ਕਰ ਰਹੀ ਹੈਂ। ਲੋਕ ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

ਨਵੀਂ ਦਿੱਲੀ ( ਵਿਸ਼ਵਾਸ ਨਿਊਜ਼)। ਸੋਸ਼ਲ ਮੀਡਿਆ ‘ਤੇ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਦੀ ਇੱਕ ਵੀਡੀਓ ਕਲਿਪ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਅਧਿਆਪਕਾਂ ਦੀ ਨੌਕਰੀਆਂ ਬਾਰੇ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ। ਹੁਣ ਕੁਝ ਲੋਕ ਇਸ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਇਸ ਤਰ੍ਹਾਂ ਤੋਂ ਸ਼ੇਅਰ ਕਰ ਰਹੇ ਹਨ, ਜਿਵੇਂ ਵੀਡੀਓ ਵਿੱਚ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਬਾਰੇ ਗੱਲ ਕਰ ਰਹੀ ਹੈ।

ਵਿਸ਼ਵਾਸ ਨਿਊਜ਼ ਨੇ ਵਾਇਰਲ ਕਲਿਪ ਦੀ ਜਾਂਚ ਕੀਤੀ ਅਤੇ ਇਸਨੂੰ ਗੁੰਮਰਾਹਕੁੰਨ ਪਾਇਆ। ਵਾਇਰਲ ਵੀਡੀਓ ਸਾਲ 2021 ਦਾ ਹੈ ਜਦੋਂ ਮੋਹਾਲੀ ਵਿਖੇ ਕੱਚੇ ਅਧਿਆਪਕਾਂ ਦੇ ਧਰਨੇ ‘ਚ ਅਨਮੋਲ ਗਗਨ ਮਾਨ ਪਹੁੰਚੀ ਸੀ। ਵੀਡੀਓ ਵਿੱਚ ਉਹ ਕਾਂਗਰਸ ਸਰਕਾਰ ਬਾਰੇ ਗੱਲ ਕਰ ਰਹੀ ਹੈ। ਲੋਕ ਪੁਰਾਣੇ ਵੀਡੀਓ ਨੂੰ ਹੁਣ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਪੇਜ “ਸੋਸ਼ਲ ਮੀਡੀਆ ਟੀਮ ਬਰਨਾਲਾ” ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ,”#ਮਾਨ #ਸਰਕਾਰ #ਨੌਕਰੀਆਂ #ਨੀਤ #ਕੱਚੇ #ਪੱਕੇ #ਕੱਚੇ #ਅਧਿਆਪਕ #ਮੁਲਾਜਮ #ਆਮ #ਆਦਮੀ #ਮਾੜੀ #ਸਰਕਾਰ #ਪੰਜਾਬ #ਲੋਕ #ਸੇਆਰ”

ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਕਿਉਂਕਿ ਵਾਇਰਲ ਵੀਡੀਓ ਵਿੱਚ ਪ੍ਰੋ ਪੰਜਾਬ ਟੀਵੀ ਦਾ ਮਾਇਕ ਦਿੱਖ ਰਿਹਾ ਹੈ, ਇਸ ਲਈ ਅਸੀਂ ਸਭ ਤੋਂ ਪਹਿਲਾ ਪ੍ਰੋ ਪੰਜਾਬ ਟੀਵੀ ‘ਤੇ ਸਰਚ ਕੀਤੀ। ਸਾਨੂੰ ਅਸਲੀ ਵੀਡੀਓ 16 ਜੂਨ 2021 ਨੂੰ ਪ੍ਰੋ ਪੰਜਾਬ ਟੀਵੀ ਦੇ ਫੇਸਬੁੱਕ ਪੇਜ ‘ਤੇ ਮਿਲਾ। ਦਿੱਤੀ ਗਈ ਜਾਣਕਾਰੀ ਅਨੁਸਾਰ, ਅਧਿਆਪਕਾਂ ਦੇ ਧਰਨੇ ‘ਚ ਪਹੁੰਚੀ ਅਨਮੋਲ ਗਗਨ ਮਾਨ, ਸਰਕਾਰ ਆਈ ਤਾਂ ਪੱਕੇ ਕਰ ਦਿਆਂਗੇ ਅਧਿਆਪਕ” ਵੀਡੀਓ ਵਿੱਚ ਵਾਇਰਲ ਵੀਡੀਓ ਨੂੰ ਪੰਜ ਮਿੰਟ 39 ਸੈਕੰਡ ਤੋਂ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਨਹੀਂ, ਸੰਗੋ ਕਾਂਗਰਸ ਪਾਰਟੀ ਬਾਰੇ ਬੋਲ ਰਹੇ ਹਨ।

ਸਾਨੂੰ ਵਾਇਰਲ ਵੀਡੀਓ ਨਾਲ ਮਿਲਦਾ-ਜੁਲਦਾ ਵੀਡੀਓ ਆਮ ਆਦਮੀ ਪਾਰਟੀ ਪੰਜਾਬ ਦੇ ਫੇਸਬੁੱਕ ਪੇਜ ‘ਤੇ ਮਿਲਾ। 16 ਜੂਨ 2021 ਨੂੰ ਆਪਣੇ ਵੇਰੀਫਾਈਡ ਫੇਸਬੁੱਕ ਪੇਜ ‘ਤੇ ਵੀਡੀਓ ਨੂੰ ਸ਼ੇਅਰ ਕਰ ਦੱਸਿਆ ਗਿਆ ਕਿ ਮੋਹਾਲੀ ਵਿਖੇ ਹੋਏ ਕੱਚੇ ਅਧਿਆਪਕਾਂ ਦੇ ਧਰਨੇ ‘ਚ ਆਪ ਆਗੂ ਅਨਮੋਲ ਗਗਨ ਮਾਨ ਪਹੁੰਚੀ ਸੀ।

ਸਾਨੂੰ ਵਾਇਰਲ ਵੀਡੀਓ ਨਾਲ ਜੁੜੀ ਖਬਰ ਜੀ ਨਿਊਜ ਦੀ ਵੈਬਸਾਈਟ ‘ਤੇ ਵੀ ਮਿਲੀ। 16 ਜੂਨ 2021 ਨੂੰ ਪ੍ਰਕਾਸ਼ਿਤ ਖਬਰ ਦੱਸਿਆ ਗਿਆ ਕਿ, “ਅਧਿਆਪਕਾਂ ਦੇ ਧਰਨੇ ‘ਚ ਪਹੁੰਚੀ ਅਨਮੋਲ ਗਗਨ ਮਾਨ,ਕਿਹਾ-ਚੋਣਾਂ ‘ਚ ਪੰਜਾਬ ਵਾਸੀ ਲੈਣਗੇ ਕੈਪਟਨ ਸਰਕਾਰ ਤੋਂ ਹਿਸਾਬ।”

ਵੀਡੀਓ ਨਾਲ ਜੁੜੀਆਂ ਹੋਰ ਰਿਪੋਰਟਾਂ ਇੱਥੇ ਪੜ੍ਹਿਆ ਜਾ ਸਕਦੀ ਹੈ।

ਅਸੀਂ ਵੀਡੀਓ ਨੂੰ ਦੈਨਿਕ ਜਾਗਰਣ ਮੋਹਾਲੀ ਦੇ ਰਿਪੋਰਟਰ ਲਖਵਿੰਦਰ ਸਿੰਘ ਨਾਲ ਸ਼ੇਅਰ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵੀਡੀਓ ਮੋਹਾਲੀ ਦਾ ਹੈ ਅਤੇ ਵੀਡੀਓ ਵਿੱਚ ਉਹ ਆਮ ਆਦਮੀ ਪਾਰਟੀ ਬਾਰੇ ਨਹੀਂ, ਦੁੱਜੀ ਪਾਰਟੀ ਬਾਰੇ ਬੋਲ ਰਹੀ ਹੈਂ।

ਅੰਤ ਵਿੱਚ ਅਸੀਂ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਦੌਰਾਨ ਪਤਾ ਲਗਿਆ ਕਿ ਇਸ ਪੇਜ ਨੂੰ 4 ਹਜਾਰ ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਵਾਇਰਲ ਵੀਡੀਓ ਪੁਰਾਣਾ ਹੈ ਅਤੇ ਵੀਡੀਓ ਵਿੱਚ ਅਨਮੋਲ ਗਗਨ ਮਾਨ ਭਗਵੰਤ ਮਾਨ ਜਾਂ ਆਮ ਆਦਮੀ ਪਾਰਟੀ ਬਾਰੇ ਨਹੀਂ, ਸੰਗੋ ਦੁੱਜੀ ਪਾਰਟੀ ਬਾਰੇ ਗੱਲ ਕਰ ਰਹੀ ਹੈਂ। ਲੋਕ ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts