Fact Check: ਭਗਵੰਤ ਮਾਨ ਅਤੇ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਦੀ ਐਡੀਟੇਡ ਤਸਵੀਰ ਨੂੰ ਦੁਰਪ੍ਰਚਾਰ ਦੇ ਇਰਾਦੇ ਨਾਲ ਕੀਤਾ ਜਾ ਰਿਹਾ ਹੈ ਵਾਇਰਲ
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਦੀ ਅਸਲ ਤਸਵੀਰ ਨੂੰ ਐਡਿਟ ਕਰਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
- By: Jyoti Kumari
- Published: Feb 8, 2022 at 01:52 PM
- Updated: Mar 4, 2022 at 12:39 PM
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੋਸ਼ਲ ਮੀਡਿਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਦੇ ਖਰੜ ਤੋਂ ਆਪ ਦੀ ਉਮੀਦਵਾਰ ਅਤੇ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਇਕੱਠੇ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਵਿੱਚ ਦੋਵੇਂ ਕਿਸੇ ਬਰਫ ਵਾਲੀ ਥਾਂ ਤੇ ਖੜੇ ਹਨ। ਸੋਸ਼ਲ ਮੀਡਿਆ ਯੂਜ਼ਰਸ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਸ਼ਿਮਲਾ ਘੁੰਮਣ ਗਏ ਹੋਏ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਇਸਨੂੰ ਐਡੀਟੇਡ ਅਤੇ ਫਰਜ਼ੀ ਪਾਇਆ। ਵਾਇਰਲ ਤਸਵੀਰ ਆਮ ਆਦਮੀ ਪਾਰਟੀ ਦੇ ਕਿਸੇ ਪ੍ਰੋਗਰਾਮ ਦੀ ਹੈ, ਜਿਸ ਨੂੰ ਐਡਿਟ ਕਰਕੇ ਦੁਰਪ੍ਰਚਾਰ ਦੇ ਇਰਾਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ “ਨੇਤਾ ਦੀ ਰੇਲ” ਨੇ 4 ਫਰਵਰੀ ਨੂੰ ਇਹ ਪੋਸਟ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ :ਤੁਸੀਂ ਵੋਟਾਂ ਚ ਕਲਪੀ ਜਾਂਦੇ ਓ ਅਗਲੇ ਸ਼ਿਮਲੇ ਬਰਫ਼ ਚ ਨਜ਼ਾਰੇ ਲੈ ਰਹੇ”
ਅਜਿਹੇ ਹੀ ਇੱਕ ਹੋਰ ਫੇਸਬੁੱਕ ਪੇਜ “Jattblike ” ਨੇ ਵੀ ਇਸਨੂੰ ਸਮਾਨ ਦਾਅਵੇ ਨਾਲ ਸ਼ੇਅਰ ਕੀਤਾ ਹੈ।
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕਰਨ ਲਈ ਸਭ ਤੋਂ ਪਹਿਲਾਂ ਸੰਬੰਧਿਤ ਕੀਵਰਡ ਨਾਲ ਸਰਚ ਕੀਤਾ। ਸਾਨੂੰ ਵਾਇਰਲ ਪੋਸਟ ਨਾਲ ਜੁੜੀ ਕੋਈ ਖਬਰ ਕਿਸੇ ਵੀ ਮੀਡਿਆ ਸੰਸਥਾਨ ਤੇ ਪ੍ਰਕਾਸ਼ਿਤ ਨਹੀਂ ਮਿਲੀ। ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਜੇਕਰ ਸ਼ਿਮਲਾ ਗਏ ਹੁੰਦੇ ਤਾਂ ਇਹ ਖਬਰ ਕਿਤੇ ਨਾ ਕਿਤੇ ਜ਼ਰੂਰ ਹੁੰਦੀ , ਪਰ ਇਸ ਨਾਲ ਜੁੜੀ ਕੋਈ ਖਬਰ ਨਹੀਂ ਮਿਲੀ।
ਸਰਚ ਦੇ ਦੌਰਾਨ ਸਾਨੂੰ ਅਸਲ ਤਸਵੀਰ ਅਨਮੋਲ ਗਗਨ ਮਾਨ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ 4 ਫਰਵਰੀ 2022 ਨੂੰ ਅਪਲੋਡ ਮਿਲੀ। ਅਨਮੋਲ ਗਗਨ ਮਾਨ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਬਾਬਾ ਨਾਨਕ ਜੀ ਪੰਜਾਬ ਤੇ ਮੇਹਰ ਕਰਨ
ਪੰਜਾਬ ਨੂੰ ਵਿਕਾਸ ਦੇ ਰਾਹ ਤੇ ਪਾਉਣ ਲਈ ਇਸ ਵਾਰ ਪੰਜਾਬੀ ਜ਼ਰੂਰ ਵੱਡੇ ਵੀਰ ਭਗਵੰਤ ਮਾਨ ਜੀ ਨੂੰ ਮੁੱਖ ਮੰਤਰੀ ਬਣਾਉਣਗੇ,
20 ਫਰਵਰੀ ਨੂੰ ਸਾਰੇ ਪੰਜਾਬ ਵਿੱਚ ਝਾੜੂ ਫੇਰਨ ਦੀ ਤਿਆਰੀ ਰੱਖਿਓ।
ਤੁਸੀਂ ਇਸ ਤਸਵੀਰ ਵਿੱਚ ਵੇਖ ਸਕਦੇ ਹੋ ਕਿ ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਕਿਸੇ ਪਹਾੜੀ ਇਲਾਕੇ ਵਿੱਚ ਨਹੀਂ ,ਸਗੋਂ ਆਮ ਆਦਮੀ ਪਾਰਟੀ ਦੇ ਪ੍ਰੋਗਰਾਮ ਵਿੱਚ ਹਨ। ਇਸ ਹੀ ਤਸਵੀਰ ਨੂੰ ਐਡਿਟ ਕਰਕੇ ਗ਼ਲਤ ਦਾਅਵੇ ਨਾਲ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ। ਫੇਸਬੁੱਕ ਤੇ ਵੀ ਕਈ ਯੂਜ਼ਰਸ ਨੇ ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਦੀ ਅਸਲ ਤਸਵੀਰ ਨੂੰ ਸ਼ੇਅਰ ਕੀਤਾ ਹੈ। ਪੋਸਟ ਦੇ ਕਮੇੰਟਸ ਵਿੱਚ ਵੀ ਕਈ ਯੂਜ਼ਰਸ ਨੇ ਇਸਨੂੰ ਫਰਜੀ ਦੱਸਿਆ ਹੈ।
ਹੇਠਾਂ ਤੁਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਵਿੱਚਕਾਰ ਅੰਤਰ ਸਾਫ – ਸਾਫ ਵੇਖ ਸਕਦੇ ਹੋ।
ਵਾਇਰਲ ਫੋਟੋ ਬਾਰੇ ਵੱਧ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਪੰਜਾਬ ਮੀਡਿਆ ਕੋਆਰਡੀਨੇਟਰ ਮਨਜੀਤ ਸਿੱਧੂ ਨਾਲ ਸੰਪਰਕ ਕੀਤਾ ਅਤੇ ਵਾਇਰਲ ਪੋਸਟ ਦਾ ਲਿੰਕ ਵੀ ਵਹਟਸਐੱਪ ਤੇ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਤਸਵੀਰ ਐਡੀਟੇਡ ਹੈ। ਇਸ ਤਸਵੀਰ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ ਅਤੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਫਰਜੀ ਪੋਸਟ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਵਿੱਚ ਸਾਨੂੰ ਪਤਾ ਚਲਿਆ ਕਿ 48,008 ਲੋਕ ਫੋਲੋ ਕਰਦੇ ਹਨ ਅਤੇ ਇਸ ਪੇਜ ਨੂੰ 15 ਅਗਸਤ 2018 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਦੀ ਅਸਲ ਤਸਵੀਰ ਨੂੰ ਐਡਿਟ ਕਰਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਤੁਸੀਂ ਵੋਟਾਂ ਚ ਕਲਪੀ ਜਾਂਦੇ ਓ ਅਗਲੇ ਸ਼ਿਮਲੇ ਬਰਫ਼ ਚ ਨਜ਼ਾਰੇ ਲੈ ਰਹੇ
- Claimed By : ਨੇਤਾ ਦੀ ਰੇਲ
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...