ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ਤੇ 27 ਸੈਕੰਡ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਕੁਝ ਲੋਕਾਂ ਨੂੰ ਇੱਕ ਵਿਅਕਤੀ ਦਾ ਵਿਰੋਧ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੌੜ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵੀਰ ਸਿੰਘ ਮਾਈਸਰਖਾਨਾ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਪਿੰਡ ਵਿੱਚੋਂ ਧੱਕੇ ਮਾਰ ਕੇ ਭਜਾਇਆ ਹੈ। ਇਸ ਵੀਡੀਓ ਨੂੰ ਹਾਲੀਆ ਚੌਣਾਂ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ , ਗੁੰਮਰਾਹ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ “Ferozepur PB05 wale ” ਨੇ ਇਹ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ “ਇਹ ਗਲਤ ਰੁਝਾਨ ਹੈ – ਵਿਰੋਧ ਵਿਚਾਰਕ ਕਰੋ ਨਾ ਕਿ ਧੱਕੇ ਮਾਰ ਕੇ ਕੱਡੋ। ਮੌੜ ਤੋ ਆਪ ਉਮੀਦਵਾਰ ਨੂੰ ਧੱਕੇ ਮਾਰਦੇ ਨੌਜਵਾਨ ਭਾਵੇ ਇਹ ਰੀਤ ਆਪ ਨੇ ਸ਼ੁਰੂ ਕੀਤੀ ਸੀ ਪਰ ਇਸਨੂੰ ਰੋਕਣਾ ਚਾਹੀਦਾ ਹੈ🙏🙏🙏”
ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਵਿਸ਼ਵਾਸ ਨਿਊਜ਼ ਨੇ ਸਭ ਤੋਂ ਪਹਿਲਾਂ ਸੰਬੰਧਿਤ ਕੀ ਵਰਡ ਰਾਹੀਂ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਰਚ ਦੌਰਾਨ ਸਾਨੂੰ ਪੁਰਾਣੀਆਂ ਤਰੀਕਾਂ ਨਾਲ ਕਈ ਥਾਵਾਂ ‘ਤੇ ਇਹ ਵੀਡੀਓ ਮਿਲਿਆ। “ਨਵੀਆਂ ਖਬਰਾਂ” ਨਾਮ ਦੇ ਇੱਕ ਫੇਸਬੁੱਕ ਪੇਜ ਨੇ ਇਸ ਤਸਵੀਰ ਨੂੰ 18 ਜੁਲਾਈ 2021 ਨੂੰ ਪੋਸਟ ਕੀਤਾ ਸੀ । ਇਸਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਵਾਇਰਲ ਵੀਡੀਓ ਨੂੰ ਫੇਸਬੁੱਕ ਯੂਜ਼ਰ ” Jaspal Singh Jajju ” ਨੇ ਵੀ 17 ਜੁਲਾਈ 2021 ਨੂੰ ਸ਼ੇਅਰ ਕੀਤਾ ਸੀ ਅਤੇ ਲਿਖਿਆ ਸੀ ” ਮੋੜ ਤੋ ਹਲਕਾ ਇੰਚਾਰਜ ਬਣੇ ਸੁਖਵੀਰ ਮਾਇਸਰ ਖਾਨਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਲਕੇ ਦੇ ਪਿੰਡਾ ਵਿੱਚ ਕਿਸਾਨ ਯੂਨੀਅਨ ਵੱਲੋਂ ਵਿਰੋਧ ਕਰ ਵਾਪਸ ਭੇਜਿਆ”
ਫੇਸਬੁੱਕ ਤੇ ਕਈ ਹੋਰ ਯੂਜ਼ਰਸ ਨੇ 2021 ਨੂੰ ਇਸ ਵੀਡੀਓ ਨੂੰ ਸ਼ੇਅਰ ਕੀਤਾ ਸੀ, ਜਿਸਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ ਦੈਨਿਕ ਜਾਗਰਣ ਦੇ ਬਠਿੰਡਾ ਰਿਪੋਰਟਰ ਗੁਰਪ੍ਰੇਮ ਲਹਿਰੀ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਵਿਰੋਧ ਦਾ ਕਾਰਣ ਇਹ ਸੀ ਕਿ ਪਿੰਡਾਂ ਵਿੱਚ ਕਿਸਾਨੀ ਅੰਦੋਲਨ ਕਰਕੇ ਇੱਕ ਮਤਾ ਪਾਸ ਹੋਇਆ ਸੀ ਕਿ ਕੋਈ ਵੀ ਸਿਆਸੀ ਆਗੂ ਪਿੰਡ ਵਿੱਚ ਨਹੀਂ ਆਵੇਗਾ । ਅਤੇ ਇਹ ਪਿੰਡ ਚ ਗਏ ਸੀ ਜਿਸ ਕਰਕੇ ਇਨ੍ਹਾਂ ਦਾ ਵਿਰੋਧ ਹੋਇਆ ਸੀ ।ਇਸਦਾ ਹਾਲੀਆ ਚੌਣਾ ਨਾਲ ਕੋਈ ਸੰਬੰਧ ਨਹੀਂ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਪੇਜ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਇਸ ਪੇਜ ਨੂੰ 2,633 ਲੋਕ ਫੋਲੋ ਕਰਦੇ ਹਨ ਅਤੇ ਫੇਸਬੁੱਕ ਤੇ ਇਸ ਪੇਜ ਨੂੰ 3 ਜੁਲਾਈ 2018 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਜੁਲਾਈ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।