Fact Check : ਪੰਜਾਬ ‘ਚ 10 ਸਾਲ ਪੁਰਾਣੀ ਗੱਡੀਆਂ ਨੂੰ ਬੰਦ ਕਰਨ ਬਾਰੇ ਅਰਵਿੰਦ ਕੇਜਰੀਵਾਲ ਨੇ ਨਹੀਂ ਦਿੱਤਾ ਇਹ ਬਿਆਨ, ਫਰਜੀ ਪੋਸਟ ਹੋਈ ਵਾਇਰਲ

ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਸੋਸ਼ਲ ਮੀਡਿਆ ਤੇ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਨਹੀਂ ਦਿੱਤਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।ਇਸ ਹੀ ਨੂੰ ਲੈ ਕੇ ਸੀਐਮ ਅਰਵਿੰਦ ਕੇਜਰੀਵਾਲ ਨਾਲ ਜੁੜੀ ਇੱਕ ਪੋਸਟ ਨੂੰ ਬਹੁਤ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਪੋਸਟ ਵਿੱਚ ਇੱਕ ਨਿਊਜ਼ ਪੇਪਰ ਦੀ ਕਟਿੰਗ ਹੈ। ਇਸ ਕਟਿੰਗ ਦੇ ਅਨੁਸਾਰ” ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਬਿਆਨ ਦਿੱਤਾ ਹੈ ਕਿ ਜੇ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਵਿੱਚ 10 ਸਾਲ ਪੁਰਾਣੀ ਗੱਡੀਆਂ ਬੰਦ ਹੋਣਗੀਆਂ , ਸਿਰਫ ਗੱਡੀਆ ਹੀ ਨਹੀਂ ਪੁਰਾਣੇ ਟਰੈਕਟਰ ਕੰਬਾਇਨਾਂ ਵੀ ਹੋਣਗੀਆਂ ਬੰਦ।

ਵਿਸ਼ਵਾਸ ਨਿਊਜ਼ ਨੇ ਵਿਸਤਾਰ ਨਾਲ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਆਪਣੀ ਜਾਂਚ ਵਿੱਚ ਇਸਨੂੰ ਫਰਜੀ ਪਾਇਆ। ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਅਤੇ ਵਾਅਦਾ ਨਹੀਂ ਕੀਤਾ ਗਿਆ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

ਫੇਸਬੁੱਕ ਯੂਜ਼ਰ “Ranjit Sandhu “ਨੇ 11 ਫਰਵਰੀ ਨੂੰ ਇਹ ਕਟਿੰਗ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ “ਪੰਜਾਬ ਦਾ ਪਾਣੀ ਦਿੱਲੀ ਲੈਕੇ ਜਾਵੇ ਗਾ
10 ਸਾਲ ਪੁਰਾਣੀਆਂ ਗੱਡੀਆ ਪੰਜਾਬ ਵਿੱਚ ਬੰਦ ਕਰਾਵੇਗਾ”

ਇਕ ਹੋਰ ਯੂਜ਼ਰ ” Tejvirk Virk ” ਨੇ ਵੀ ਇਸ ਪੋਸਟ ਨੂੰ ਸ਼ੇਅਰ ਕੀਤਾ ਹੈ। ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਪੋਸਟ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਅਤੇ ਉਸਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਧਿਆਨ ਨਾਲ ਦੇਖਿਆ। ਅਸੀਂ ਗੂਗਲ ਤੇ ਕੁਝ ਕੀ-ਵਰਡ ਦੇ ਜ਼ਰੀਏ ਸਰਚ ਕੀਤਾ। ਸਾਨੂੰ ਆਪਣੀ ਸਰਚ ਦੇ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ਦਾ ਅਜਿਹਾ ਕੋਈ ਬਿਆਨ ਨਹੀਂ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਅਤੇ ਹੋਰ ਨਿੱਜੀ ਵਾਹਨਾਂ ਨੂੰ ਬੰਦ ਕਰਨ ਦੀ ਗੱਲ ਆਖੀ ਹੋਵੇ। ਤੁਹਾਨੂੰ ਦੱਸ ਦੇਈਏ ਕਿ ਜੇਕਰ ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਦਿੱਤਾ ਹੁੰਦਾ ਤਾਂ ਹੁਣ ਤੱਕ ਹਰ ਮੀਡਿਆ ਸੰਸਥਾਨ ਦੀ ਸੁਰਖੀਆਂ ਵਿੱਚ ਇਹ ਖਬਰ ਹੋਣੀ ਸੀ, ਪਰ ਸਾਨੂੰ ਅਜਿਹਾ ਕੋਈ ਵੀ ਬਿਆਨ ਨਹੀਂ ਮਿਲਿਆ।

ਸਾਨੂੰ Vision Punjab TV ਤੇ 13 ਫਰਵਰੀ 2022 ਨੂੰ ਵਾਇਰਲ ਦਾਅਵੇ ਬਾਰੇ ਸੀਐਮ ਅਰਵਿੰਦ ਕੇਜਰੀਵਾਲ ਦਾ ਇੱਕ ਨਿਊਜ਼ ਵੀਡੀਓ ਮਿਲਿਆ। ਵੀਡੀਓ ਵਿੱਚ ਅਰਵਿੰਦ ਕੇਜਰੀਵਾਲ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ” ਇਹ ਫੇਕ ਨਿਊਜ਼ ਹੈ। ਇਹ ਗ਼ਲਤ ਨਿਊਜ਼ ਫੈਲਾਈ ਜਾ ਰਹੀ ਹੈ, ਅਕਾਲੀ ਦਲ ਦੇ ਦੁਆਰਾ ਜਿਸ ਉੱਤੇ ਕੱਲ ਇਲੈਕਸ਼ਨ ਕਮਿਸ਼ਨ ਨੇ ਐਕਸ਼ਨ ਲਿਆ ਹੈ ਅਤੇ ਇਸਨੂੰ ਹਟਾਉਣ ਦਾ ਆਰਡਰ ਦਿੱਤਾ ਹੈ। 10 ਸਾਲ ਤੋਂ ਪੁਰਾਣੀਆ ਗੱਡੀਆਂ ਪੰਜਾਬ ਵਿੱਚ ਬੰਦ ਕੀਤੀਆ ਜਾਣਗੀਆ, ਅਜਿਹਾ ਕੋਈ ਐਲਾਨ ਅਸੀਂ ਨਹੀਂ ਕੀਤਾ ਹੈ। ਸਾਡਾ ਅਜਿਹਾ ਕੋਈ ਵਿਚਾਰ ਨਹੀਂ ਹੈ।” ਵੀਡੀਓ ਨੂੰ ਇੱਥੇ ਦੇਖੋ।

ਸਾਨੂੰ ਪੰਜਾਬੀ ਜਾਗਰਣ ਤੇ 21 ਦਸੰਬਰ 2021 ਨੂੰ ਪ੍ਰਕਾਸ਼ਿਤ ਇੱਕ ਖਬਰ ਮਿਲੀ , ਖਬਰ ਅਨੁਸਾਰ “ਦਿੱਲੀ ਸਰਕਾਰ ਨੇ 1 ਜਨਵਰੀ 2022 ਤੋਂ 10 ਸਾਲ ਪੁਰਾਣੇ ਸਾਰੇ ਡੀਜ਼ਲ ਵਾਹਨਾਂ ਦੀ ਰਜਿਸਟਰੇਸ਼ਨ ਰੱਦ ਕਰਨ ਦਾ ਫੈਸਲਾ ਕੀਤਾ ਹੈ। ਨੈਸ਼ਨਲ ਗ੍ਰੀਨ ਅਥਾਰਟੀ (NGT) ਦੇ ਨਿਰਦੇਸ਼ਾਂ ਤੋਂ ਬਾਅਦ ਦਿੱਲੀ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ। ਹਾਲਾਂਕਿ, ਦਿੱਲੀ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਅਜਿਹੇ ਵਾਹਨਾਂ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰੇਗੀ ਤਾਂ ਜੋ ਉਨ੍ਹਾਂ ਨੂੰ ਹੋਰ ਥਾਵਾਂ ਤੇ ਦੁਬਾਰਾ ਰਜਿਸਟਰ ਕੀਤਾ ਜਾ ਸਕੇ।” ਪੂਰੀ ਖਬਰ ਇੱਥੇ ਪੜ੍ਹੋ।

ਪੜਤਾਲ ਦੇ ਅੰਤਿਮ ਚਰਨ ਵਿੱਚ ਵਿਸ਼ਵਾਸ ਨਿਊਜ਼ ਨੇ ਇਸ ਦਾਅਵੇ ਨੂੰ ਲੈ ਕੇ ਸਾਡੇ ਸਹਿਯੋਗੀ ਦੈਨਿਕ ਜਾਗਰਣ ਦੇ ਪੰਜਾਬ ਬਿਉਰੋ ਚੀਫ ਇੰਦਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ । ਅਸੀਂ ਉਨ੍ਹਾਂ ਦੇ ਨਾਲ ਵਾਇਰਲ ਪੋਸਟ ਦੇ ਲਿੰਕ ਨੂੰ ਵਹਟਸਐੱਪ ਤੇ ਸ਼ੇਅਰ ਵੀ ਕੀਤਾ । ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਫਰਜੀ ਹੈ। ਕੇਜਰੀਵਾਲ ਨੇ ਪੰਜਾਬ ਬਾਰੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਫਰਜੀ ਪੋਸਟ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸੋਸ਼ਲ ਸਕੈਨਿੰਗ ਤੋਂ ਸਾਨੂੰ ਪਤਾ ਲੱਗਿਆ ਕਿ ਫੇਸਬੁੱਕ ਤੇ ਯੂਜ਼ਰ ਦੇ 4.6K ਮਿੱਤਰ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਸੋਸ਼ਲ ਮੀਡਿਆ ਤੇ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਨਹੀਂ ਦਿੱਤਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts