ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋਰਡਿੰਗ ਫਰਜ਼ੀ ਸਾਬਿਤ ਹੋਇਆ। 2015 ਦੇ ਪੁਰਾਣੇ ਹੋਰਡਿੰਗ ਨੂੰ ਐਡਿਟ ਕਰਕੇ ਹੁਣ ਹਿਮਾਚਲ ਪ੍ਰਦੇਸ਼ ਦੇ ਨਾਂ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਹੋਰਡਿੰਗ ਵਾਇਰਲ ਹੋ ਰਿਹਾ ਹੈ। ਫੇਸਬੁੱਕ, ਟਵਿੱਟਰ ਅਤੇ ਵਟਸਐਪ ਸਮੇਤ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੇ ਇਸ ਹੋਰਡਿੰਗ ਨੂੰ ਵਾਇਰਲ ਕਰਦੇ ਹੋਏ ਕੇਜਰੀਵਾਲ ਤੇ ਤੰਜ ਕੱਸਿਆ ਜਾ ਰਿਹਾ ਹੈ। ਹੋਰਡਿੰਗ ‘ਚ ਅਰਵਿੰਦ ਕੇਜਰੀਵਾਲ ਦੀ ਤਸਵੀਰ ਦੀ ਵਰਤੋਂ ਕਰਦੇ ਹੋਏ ਕਥਿਤ ਤੌਰ ਤੇ ਲਿਖਿਆ ਹੈ ਕਿ ਜੇਕਰ ਕੇਂਦਰ ਸਰਕਾਰ ਸਾਨੂੰ ਫੰਡ ਦੇਵੇ ਤਾਂ ਹਿਮਾਚਲ ਦੀਆਂ ਮਾਵਾਂ-ਭੈਣਾਂ ਨੂੰ ਮਿਲੇਗਾ 1000 ਰੁਪਏ ਪ੍ਰਤਿਮਾਹ। ਇਸ ਵਾਕ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਨਾਂ ਲਿਖਿਆ ਗਿਆ ਹੈ। ਯੂਜ਼ਰਸ ਇਸ ਹੋਰਡਿੰਗ ਨੂੰ ਸੱਚ ਮੰਨ ਕੇ ਵਾਇਰਲ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਵਿਸਥਾਰ ਨਾਲ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਕਰੀਬ ਸੱਤ ਸਾਲ ਪੁਰਾਣੇ ਇੱਕ ਹੋਰਡਿੰਗ ਨੂੰ ਐਡਿਟ ਕਰਕੇ ਵਾਇਰਲ ਕੀਤਾ ਗਿਆ ਹੈ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਫਰਜ਼ੀ ਨਿਕਲੀ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਪੁਸ਼ਪਾ ਰਾਜ ਨੇ 8 ਅਪ੍ਰੈਲ ਨੂੰ ਇੱਕ ਹੋਰਡਿੰਗ ਦੀ ਤਸਵੀਰ ਸਾਂਝੀ ਕੀਤੀ। ਇਸ ਦੇ ਨਾਲ ਸਮਾਈਲੀ ਦੀ ਵਰਤੋਂ ਕਰਦਿਆਂ ਲਿਖਿਆ: ‘ਜੇਕਰ ਕੇਂਦਰ ਸਰਕਾਰ ਸਾਨੂੰ ਫੰਡ ਦੇ ਦੇਵੇ ਤਾਂ।’
ਹੋਰਡਿੰਗ ਦੇ ਅੰਦਰ ਲਿਖਿਆ ਗਿਆ , ‘ਜੇਕਰ ਕੇਂਦਰ ਸਰਕਾਰ ਸਾਨੂੰ ਫੰਡ ਦੇਵੇ ਤਾਂ ਹਿਮਾਚਲ ਦੀਆਂ ਮਾਵਾਂ-ਭੈਣਾਂ ਨੂੰ ਮਿਲੇਗਾ 1000 ਰੁਪਏ ਹਰ ਮਹੀਨੇ – ਅਰਵਿੰਦ ਕੇਜਰੀਵਾਲ।’
ਫ਼ੈਕਟ ਚੈੱਕ ਦੇ ਉਦੇਸ਼ ਲਈ ਪੋਸਟ ਵਿੱਚ ਲਿਖੀ ਗਈ ਗੱਲਾਂ ਨੂੰ ਇੱਥੇ ਜਿਉਂ ਦਾ ਤਿਉਂ ਪੇਸ਼ ਕੀਤਾ ਗਿਆ ਹੈ। ਇਸ ਪੋਸਟ ਦਾ ਆਰਕਾਈਵ ਵਰਜਨ ਨੂੰ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੇ ਕਈ ਹੋਰ ਯੂਜ਼ਰਸ ਨੇ ਵੀ ਇਸ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕੀਤਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਵਾਇਰਲ ਪੋਸਟ ਦੇ ਬਾਰੇ ਜਾਨਣ ਲਈ ਸਭ ਤੋਂ ਪਹਿਲਾਂ ਔਨਲਾਈਨ ਟੂਲਸ ਦੀ ਵਰਤੋਂ ਕੀਤੀ। ਇਸ ਵਾਇਰਲ ਪੋਸਟ ਦੀ ਸੱਚਾਈ ਪਤਾ ਲਗਾਉਣ ਦੇ ਲਈ ਗੂਗਲ ਰਿਵਰਸ ਇਮੇਜ ਟੂਲ ਵਿੱਚ ਫੋਟੋ ਨੂੰ ਅਪਲੋਡ ਕਰਕੇ ਸਰਚ ਕਰਨਾ ਸ਼ੁਰੂ ਕੀਤਾ। ਅਸਲੀ ਹੋਰਡਿੰਗ ਦੀ ਤਸਵੀਰ ਸਾਨੂੰ ਇੰਡੀਆ ਟੂਡੇ ਦੀ ਵੈੱਬਸਾਈਟ ਤੇ ਮਿਲੀ। 14 ਫਰਵਰੀ 2015 ਨੂੰ ਪ੍ਰਕਾਸ਼ਿਤ ਇਸ ਖ਼ਬਰ ਵਿੱਚ ਇਸ ਹੋਰਡਿੰਗ ਦੇ ਬਾਰੇ ਦੱਸਿਆ ਗਿਆ ਸੀ। ਇਸ ਹੋਰਡਿੰਗ ‘ਚ ‘ਧੰਨਵਾਦ ਦਿੱਲੀ’ ਲਿਖਿਆ ਹੋਇਆ ਨਜ਼ਰ ਆਇਆ। ਇੱਥੇ ਸੰਬੰਧਿਤ ਖ਼ਬਰ ਪੜ੍ਹੋ।
ਸਰਚ ਦੇ ਦੌਰਾਨ ਅਸਲੀ ਤਸਵੀਰ NDTV ਦੀ ਨਿਊਜ਼ ਵੈੱਬਸਾਈਟ ਤੇ ਵੀ ਪ੍ਰਕਾਸ਼ਿਤ ਮਿਲੀ। 14 ਫਰਵਰੀ 2015 ਨੂੰ ਪ੍ਰਕਾਸ਼ਿਤ ਖ਼ਬਰ ਵਿੱਚ ਵਰਤੀ ਗਈ ਇਸ ਤਸਵੀਰ ਦੇ ਕੈਪਸ਼ਨ ਵਿੱਚ ਲਿਖਿਆ ਗਿਆ ਕਿ ਜਿੱਤ ਦੇ ਬਾਅਦ ਅਰਵਿੰਦ ਕੇਜਰੀਵਾਲ ਨਵੇਂ ਲੁੱਕ ਚ ਦਿੱਲੀ ਨੂੰ ਧੰਨਵਾਦ ਕਿਹਾ। ਪੂਰੀ ਖ਼ਬਰ ਇੱਥੇ ਪੜ੍ਹੋ।
ਆਪਣੀ ਜਾਂਚ ਨੂੰ ਹੋਰ ਤੇਜ਼ ਕਰਦੇ ਹੋਏ ਅਸੀਂ ਕੁਝ ਕੀਵਰਡਸ ਦੀ ਮਦਦ ਨਾਲ ਵਾਇਰਲ ਦਾਅਵੇ ਦੀ ਸੱਚਾਈ ਨੂੰ ਲੱਭਣਾ ਸ਼ੁਰੂ ਕੀਤਾ। ਜਿੱਥੇ ਸਾਨੂੰ ਦੈਨਿਕ ਜਾਗਰਣ ਤੇ 6 ਅਪ੍ਰੈਲ 2022 ਨੂੰ ਪ੍ਰਕਾਸ਼ਿਤ ਰਿਪੋਰਟ ਮਿਲੀ। ਰਿਪੋਰਟ ਅਨੁਸਾਰ, “ਪੰਜਾਬ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਗਈ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਰੋਡ ਸ਼ੋਅ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਹਿਮਾਚਲ ਦੇ ਲੋਕਾਂ ਨੂੰ ਉੱਥੇ ਬੁਨਿਆਦੀ ਸਹੂਲਤਾਂ ਨੂੰ ਬੇਹਤਰ ਕਰਨ ਦਾ ਵਾਅਦਾ ਕੀਤਾ। ਸਾਨੂੰ ਕਿਤੇ ਵੀ ਵਾਇਰਲ ਹੋਰਡਿੰਗ ਨਹੀਂ ਮਿਲਿਆ।
ਪੜਤਾਲ ਦੇ ਦੌਰਾਨ ਵਿਸ਼ਵਾਸ ਨਿਊਜ਼ ਨੇ ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਵਿੱਚ ਯੁਵਾ ਇਕਾਈ ਦੇ ਪ੍ਰਧਾਨ ਅਨੂਪ ਪਟਿਆਲ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਪੋਸਟਰ ਫਰਜ਼ੀ ਹੈ। ਆਮ ਆਦਮੀ ਪਾਰਟੀ ਦਾ ਇਸ ਪੋਸਟਰ ਨਾਲ ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਵਿਸ਼ਵਾਸ ਨਿਊਜ਼ ਨੇ ਜਾਂਚ ਦੇ ਅੰਤ ‘ਚ ਅਰਵਿੰਦ ਕੇਜਰੀਵਾਲ ਦੀ ਐਡੀਟੇਡ ਤਸਵੀਰ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਫੇਸਬੁੱਕ ਯੂਜ਼ਰ ਪੁਸ਼ਪ ਰਾਜ ਦੀ ਸੋਸ਼ਲ ਸਕੈਨਿੰਗ ‘ਚ ਪਤਾ ਲੱਗਾ ਕਿ 3008 ਲੋਕ ਇਨ੍ਹਾਂ ਦੇ ਦੋਸਤ ਹਨ।
ਨਤੀਜਾ : ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋਰਡਿੰਗ ਫਰਜ਼ੀ ਸਾਬਿਤ ਹੋਇਆ। 2015 ਦੇ ਪੁਰਾਣੇ ਹੋਰਡਿੰਗ ਨੂੰ ਐਡਿਟ ਕਰਕੇ ਹੁਣ ਹਿਮਾਚਲ ਪ੍ਰਦੇਸ਼ ਦੇ ਨਾਂ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋਰਡਿੰਗ ਫਰਜ਼ੀ ਸਾਬਿਤ ਹੋਇਆ। 2015 ਦੇ ਪੁਰਾਣੇ ਹੋਰਡਿੰਗ ਨੂੰ ਐਡਿਟ ਕਰਕੇ ਹੁਣ ਹਿਮਾਚਲ ਪ੍ਰਦੇਸ਼ ਦੇ ਨਾਂ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।