ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣਨ ਦਾ ਰਿਕਾਰਡ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਹੈ। ਪ੍ਰਕਾਸ਼ ਸਿੰਘ ਬਾਦਲ 1970 ਵਿੱਚ 43 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਸਨ।
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ ) । ਸੋਸ਼ਲ ਮੀਡੀਆ ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ । ਵਾਇਰਲ ਪੋਸਟ ਵਿੱਚ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਨਾਲ ਲਿਖਿਆ ਹੈ “48 ਸਾਲ ਦੀ ਉਮਰ ਵਿੱਚ ਮੁਖ ਮੰਤਰੀ ਬਣ ਕੇ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੁਖ ਮੰਤਰੀ ਬਣੇ ਭਗਵੰਤ ਮਾਨ ।” ਯੂਜ਼ਰਸ ਇਸ ਨੂੰ ਸੱਚ ਮੰਨਦੇ ਹੋਏ ਸ਼ੇਅਰ ਕਰ ਰਹੇ ਹਨ । ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਇਸਨੂੰ ਗ਼ਲਤ ਪਾਇਆ । ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਪੰਜਾਬ ਦੇ ਦੂਜੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਹਨ। ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣਨ ਦਾ ਰਿਕਾਰਡ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਹੈ, ਜਦੋਂ 1970 ਵਿੱਚ ਉਹ ਸੱਤਾ ਵਿੱਚ ਆਏ ਤਾਂ ਸੀਨੀਅਰ ਬਾਦਲ ਸਿਰਫ਼ 43 ਸਾਲ ਦੇ ਸਨ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ” Yashmaan Singh ” ਨੇ 21 ਮਾਰਚ ਨੂੰ ਇਸ ਪੋਸਟ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ : ਪੰਜਾਬ ਦਾ ਸਭ ਤੋ ਛੋਟੀ ਉਮਰ ਦਾ ਮੁੱਖ ਮੰਤਰੀ ਮਾਨ”
ਸੋਸ਼ਲ ਮੀਡੀਆ ਤੇ ਕਈ ਹੋਰ ਯੂਜ਼ਰਸ ਨੇ ਵੀ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ -ਜੁਲਦੇ ਦਾਅਵਿਆਂ ਨਾਲ ਸ਼ੇਅਰ ਕੀਤਾ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਦੀ ਸ਼ੁਰੂਆਤ ਸੰਬੰਧਿਤ ਕੀਵਰਡ ਨਾਲ ਸਰਚ ਕੀਤੀ। ਅਸੀਂ ਗੂਗਲ ਤੇ ਕੁਝ ਕੀਵਰਡ ਨਾਲ ( ਘੱਟ ਉਮਰ ਪੰਜਾਬ ਸੀਐਮ ) ਸਰਚ ਕੀਤਾ, ਸਾਨੂੰ ਇਸ ਨਾਲ ਜੁੜੀ ਕਈ ਨਿਊਜ਼ ਰਿਪੋਰਟਾਂ ਮਿਲੀਆਂ। ਇਨ੍ਹਾਂ ਖਬਰਾਂ ਵਿੱਚ ਦੱਸਿਆ ਗਿਆ ਕਿ ਭਗਵੰਤ ਮਾਨ ਪੰਜਾਬ ਦੇ ਦੂਜੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਹਨ। ਸਭ ਤੋਂ ਘੱਟ ਉਮਰ ਦੇ ਪਹਿਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੀ।
oneindia.com ਦੀ ਵੈੱਬਸਾਈਟ ਤੇ 16 ਮਾਰਚ ਨੂੰ ਪ੍ਰਕਾਸ਼ਿਤ ਇੱਕ ਖਬਰ ਮਿਲੀ। ਖਬਰ ਨੂੰ ਪ੍ਰਕਾਸ਼ਿਤ ਕਰ ਸਿਰਲੇਖ ਦਿੱਤਾ ਲਿਖ ਗਿਆ ਹੈ ” पंजाब अब आप का: मान यहां दूसरे सबसे युवा CM, जानिए कौन रह चुके सबसे कम उम्र के मुख्यमंत्री? ਖਬਰ ਅਨੁਸਾਰ ” पंजाब में आज तक जितने भी मुख्यमंत्री बने हैं..उनमें प्रकाश सिंह बादल सबसे युवा मुख्यमंत्री रहे। वह कई बार मुख्यमंत्री रहे। उनके बाद भगवंत मान ही अब पंजाब के सबसे युवा सीएम हैं।” ਪੂਰੀ ਖਬਰ ਇੱਥੇ ਦੇਖੋ।
tribuneindia.com ਦੀ ਵੈੱਬਸਾਈਟ ਤੇ ਵੀ ਇਸ ਨਾਲ ਜੁੜੀ ਇੱਕ ਖਬਰ ਮਿਲੀ , ਜਿਸ ਵਿੱਚ ਦੱਸਿਆ ਗਿਆ ਕਿ “At 48, Bhagwant Singh Mann is going to be the second youngest CM in Punjab’s history. Parkash Singh Badal was 43 in 1970 when he was sworn in for the post.” ਖਬਰ ਨੂੰ ਇੱਥੇ ਪੜ੍ਹਿਆ ਜਾ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਅਧਿਕਾਰਿਤ ਵੈੱਬਸਾਈਟ ਤੇ ਦਿੱਤੀ ਗਈ ਜਾਣਕਾਰੀ ਅਨੁਸਾਰ ” ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ।ਉਹ 1970 ਤੋਂ 1971 ਤੱਕ, 1977 ਤੋਂ 1980 ਤੱਕ, 1997 ਤੋਂ 2002 ਤੱਕ, ਅਤੇ 2007 ਤੋਂ 2017 ਤੱਕ [ਲਗਾਤਾਰ ਦੋ ਵਾਰ] ਰਾਜ ਦੇ ਮੁੱਖ ਮੰਤਰੀ ਰਹੇ ਹਨ… 1970 ਵਿੱਚ, ਉਹ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣੇ।
ਵਿਸ਼ਵਾਸ ਨਿਊਜ਼ ਨੇ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਵਿੱਚ ਦੈਨਿਕ ਜਾਗਰਣ ਦੇ ਡਿਜੀਟਲ ਦੇ ਕਮਲੇਸ਼ ਭੱਟ ਨਾਲ ਸੰਪਰਕ ਕੀਤਾ। ਅਸੀਂ ਉਨ੍ਹਾਂ ਨਾਲ ਵਾਇਰਲ ਪੋਸਟ ਨੂੰ ਸ਼ੇਅਰ ਕੀਤਾ , ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਰਹੇ ਹਨ ਅਤੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਦਾ ਰਿਕਾਰਡ ਵੀ ਪ੍ਰਕਾਸ਼ ਸਿੰਘ ਬਾਦਲ ਦੇ ਹੀ ਨਾਮ ਹੈ। ਵਾਇਰਲ ਦਾਅਵਾ ਗ਼ਲਤ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਿਆ ਕਿ ਯੂਜ਼ਰ ਨੂੰ ਫੇਸਬੁੱਕ ਤੇ 490 ਮਿੱਤਰ ਹਨ ਅਤੇ ਯੂਜ਼ਰ ਨਵੀਂ ਦਿੱਲੀ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗ਼ਲਤ ਨਿਕਲਿਆ। ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣਨ ਦਾ ਰਿਕਾਰਡ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਦੇ ਨਾਂ ਹੈ। ਪ੍ਰਕਾਸ਼ ਸਿੰਘ ਬਾਦਲ 1970 ਵਿੱਚ 43 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਸਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।