ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਇਸ ਦਾਅਵੇ ਨੂੰ ਭ੍ਰਮਕ ਪਾਇਆ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋ 2019 ਦਾ ਹੈ , ਜਿਸਨੂੰ ਹੁਣ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ਤੇ 28 ਸੈਕੰਡ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਭਗਵੰਤ ਮਾਨ ਦੇ ਨਾਲ ਵਿਧਾਨ ਸਭਾ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਉਮੀਦਵਾਰ ਅਮਨ ਅਰੋੜਾ ਨੂੰ ਵੀ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਵਾਇਰਲ ਕਰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ,’ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਆਦ ਪਿੰਡਾਂ ਵਿੱਚ ਭਗਵੰਤ ਮਾਨ ਦਾ ਵਿਰੋਧ ਹੋ ਰਿਹਾ ਹੈ। ਯੂਜ਼ਰਸ ਇਸਨੂੰ ਸੱਚ ਮੰਨਦੇ ਹੋਏ ਵਾਇਰਲ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਇਸ ਦਾਅਵੇ ਨੂੰ ਭ੍ਰਮਕ ਪਾਇਆ। ਵਾਇਰਲ ਵੀਡੀਓ ਹਾਲੀਆ ਨਹੀਂ ਸੰਗੋ 2019 ਦਾ ਹੈ , ਜਿਸਨੂੰ ਹੁਣ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਸ਼ਹਿਬਾਜ਼ ਸਿੰਘ ਬਟਾਲਾ ਨੇ 18 ਫਰਵਰੀ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ” ਦੀਪ ਸਿੱਧੂ ਦੀ ਮੌਤ ਤੋਂ ਬਾਆਦ ਪਿੰਡਾਂ ਵਿੱਚ ਹੋ ਰਿਹਾ ਭਗਵੰਤ ਮਾਨ ਦਾ ਵਿਰੋਧ”
ਸੋਸ਼ਲ ਮੀਡੀਆ ਉੱਪਰ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਸਾਂਝੇ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਸ਼ੁਰੂ ਕਰਦੇ ਹੋਏ ਸਭ ਤੋਂ ਪਹਿਲਾਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਨਾਲ ਜੁੜੀਆ ਕਿਸੇ ਤਰ੍ਹਾਂ ਦੀਆ ਖਬਰਾ ਕਿਤੇ ਵੀ ਪ੍ਰਕਾਸ਼ਿਤ ਨਹੀਂ ਮਿਲੀਆ।
ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਇਆ ਅਤੇ ( ਭਗਵੰਤ ਮਾਨ ਵਿਰੋਧ ) ਕੀਵਰਡ ਨਾਲ ਖੋਜ ਕੀਤੀ। ਸਾਨੂੰ ਕਈ ਫੇਸਬੁੱਕ ਪੇਜ ਤੇ ਇਹ ਵੀਡੀਓ 2019 ਨੂੰ ਸ਼ੇਅਰ ਕੀਤੀ ਹੋਈ ਮਿਲੀ। Patiala Today ਨਾਮ ਦੇ ਫੇਸਬੁੱਕ ਪੇਜ ਤੇ 11 ਮਈ 2019 ਨੂੰ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਗਿਆ ਸੀ ” भगवंत मान का लोक सभा हल्का संग्ररुर में अलग अलग गांवों में विरोध हो रहा है,आज फिर गांव नागरा में भगवंत मान का विरोध हुआ मग़र उसके साथी विधायक और कंपेन कमेटी के चेयरमैन अमन अरोड़ा ख़ुस नज़र आ रहे है लोग सवाल पूछ रहें हैं कि उन्हों ने पांच साल में संग्ररुर में किया किया है इस मामले की वीडियो वायरल हो रही है जो चर्चा में है इसे पहले भी भगवंत मान के विरोध की कई वीडियो सामने आ चुकी है”
ਅਜਿਹੇ ਹੀ ਇੱਕ ਹੋਰ ਫੇਸਬੁੱਕ ਪੇਜ ਤੇ “ਜੈਲਾ ਜੁਗਾੜੀ Jella Jugadi “ਨੇ ਵੀ ਇਸ ਵਡਿਓ 12 ਮਈ 2019 ਨੂੰ ਸ਼ੇਅਰ ਕੀਤਾ ਸੀ ਅਤੇ ਲਿਖਿਆ ਸੀ : ਸੁਨਾਮ ਹਲਕੇ ਦੇ ਪਿੰਡ ਨਾਗਰਾ ਵਿੱਚ ਭਗਵੰਤ ਮਾਨ ਨੂੰ ਪਿੰਡ ਵਾਸੀਆਂ ਦਾ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਆਪਣੇ ਪ੍ਰੋਗਰਾਮ ਵਿੱਚ ਹੀ ਛੱਡ ਕੇ ਜਾਣਾ ਪਿਆ….ਆ ਗਈ ਤੇਰੀ ਵੀ” ਹੋਰ ਫੇਸਬੁੱਕ ਯੂਜ਼ਰਸ ਨੇ ਵੀ ਇਸ ਵੀਡੀਓ ਨੂੰ 2019 ਨੂੰ ਹੀ ਸ਼ੇਅਰ ਕੀਤਾ ਹੈ।
globalpunjabtv.com ਦੀ ਵੈੱਬਸਾਈਟ ਤੇ 12 ਮਈ 2019 ਨੂੰ ਇਸ ਨਾਲ ਜੁੜੀ ਇੱਕ ਖਬਰ ਵੀ ਮਿਲੀ। ਖਬਰ ਵਿੱਚ ਦੱਸਿਆ ਗਿਆ ਸੀ ਕਿ ” ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ‘ਚ ਭਗਵੰਤ ਮਾਨ ਦੇ ਨਾਲ ਹਲਕਾ ਸੁਨਾਮ ਦੇ ਵਿਧਾਇਕ ਅਤੇ ‘ਆਪ’ ਦੀ ਚੋਣ ਪ੍ਰਚਾਰ ਕਮੇਟੀ ਦੇ ਚੈਅਰਮੈਨ ਅਮਨ ਅਰੋੜਾ ਵੀ ਮੌਜੂਦ ਹਨ। ਇਸ ਵੀਡੀਓ ਨੂੰ ਦੇਖਣ ਤੇ ਪਤਾ ਲੱਗਦਾ ਹੈ ਕਿ ਪਹਿਲਾਂ ਤਾਂ ਮਾਨ ਨੌਜਵਾਨ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇ ਰਹੇ ਹਨ ਅਤੇ ਜਦੋਂ ਉਹ ਨੌਜਵਾਨ ਮੁੜ ਉਨ੍ਹਾਂ ਤੋਂ ਕੁਝ ਸਵਾਲ ਪੁੱਛਣ ਲੱਗ ਜਾਂਦਾ ਹੈ, ਤਾਂ ਇਸ ਦੌਰਾਨ ਉੱਥੇ ਵੱਡੀ ਗਿਣਤੀ ‘ਚ ਮੌਜੂਦ ਭਗਵੰਤ ਮਾਨ ਦੇ ਸਰਮਰਥਕਾਂ ਅਤੇ ਪਿੰਡ ਵਾਸੀਆਂ ਵੱਲੋਂ ਉਸ ਨੌਜਵਾਨ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਅਤੇ ਮਾਹੌਲ ਲੜਾਈ ਵਰਗਾ ਬਣ ਗਿਆ।” ਪੂਰੀ ਖਬਰ ਨੂੰ ਇੱਥੇ ਪੜ੍ਹੋ।
ਸਾਡੀ ਇੱਥੋਂ ਤੱਕ ਦੀ ਜਾਂਚ ਤੋਂ ਇਹ ਤਾਂ ਸਾਫ ਸੀ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ। ਮਾਮਲੇ ਵਿੱਚ ਵੱਧ ਜਾਣਕਾਰੀ ਲਈ ਅਸੀਂ ਪੰਜਾਬੀ ਜਾਗਰਣ ਦੇ ਸੰਗਰੂਰ ਜ਼ਿਲ੍ਹਾ ਇੰਨਚਾਰਜ ਬਲਜੀਤ ਸਿੰਘ ਟਿੱਬਾ ਨਾਲ ਸੰਪਰਕ ਕੀਤਾ, ਅਸੀਂ ਉਨ੍ਹਾਂ ਦੇ ਨਾਲ ਵਾਇਰਲ ਪੋਸਟ ਦੇ ਲਿੰਕ ਨੂੰ ਵੀ ਸ਼ੇਅਰ ਕੀਤਾ । ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਇਸਦਾ ਹਾਲੀਆ ਸਮੇਂ ਨਾਲ ਜਾਂ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਨਾਲ ਕੋਈ ਸੰਬੰਧ ਨਹੀਂ ਹੈ। ਅਤੇ ਹਾਲੀਆ ਇੱਥੇ ਅਜਿਹਾ ਕੁਝ ਨਹੀਂ ਹੋਇਆ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਬਟਾਲਾ ਦਾ ਰਹਿਣ ਵਾਲਾ ਹੈ ਅਤੇ ਫੇਸਬੁੱਕ ਤੇ ਯੂਜ਼ਰ ਦੇ 216 ਮਿੱਤਰ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਇਸ ਦਾਅਵੇ ਨੂੰ ਭ੍ਰਮਕ ਪਾਇਆ। ਵਾਇਰਲ ਵੀਡੀਓ ਹਾਲੀਆ ਨਹੀਂ ਸਗੋ 2019 ਦਾ ਹੈ , ਜਿਸਨੂੰ ਹੁਣ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।