ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਪੱਤਰਕਾਰਾਂ ਨਾਲ ਬਹਿਸ ਰਹੇ ਸੀਐਮ ਮਾਨ ਦਾ ਇਹ ਵੀਡੀਓ ਪੁਰਾਣਾ ਹੈ। ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ 50 ਸੈਕਿੰਡ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਮੀਡਿਆ ਕਰਮੀਆਂ ਨਾਲ ਬਹਿਸ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਯੂਜ਼ਰਸ ਸੀਐਮ ਮਾਨ ਤੇ ਨਿਸ਼ਾਨਾ ਸਾਧਦੇ ਹੋਏ ਦਾਅਵਾ ਕਰ ਰਹੇ ਹਨ ਇਹ ਹਾਲ ਦਾ ਵੀਡੀਓ ਹੈ। ਵਿਸ਼ਵਾਸ ਨਿਊਜ਼ ਨੇ ਜਾਂਚ ਵਿੱਚ ਪਾਇਆ ਕਿ ਇਹ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਦਾ ਹੈ। ਜਿਸਨੂੰ ਹੁਣ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਪੇਜ “Aaap party pap party ” ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਸ੍ਰ.ਇਮਾਨ ਸਿੰਘ ਨੂੰ ਸਿੱਖਣਾਂ ਚਾਹੀਦਾ ਕਿ ਇਹਨਾਂ ਤੋਂ ਸਿੱਖਣ ਕਿਵੇਂ ਹੈਂਡਲ ਕਰਨਾਂ ਮੀਡੀਆ। ਮੈਂ ਭਗਵੰਤ ਵੀਰ ਦੀ ਸਹਿਣਸ਼ੀਲਤਾ ਦੀ ਦਾਦ ਦਿੰਦਾਂ ਹਾਂ।’
ਸੋਸ਼ਲ ਮੀਡਿਆ ‘ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕਰ ਰਹੇ ਹਨ। ਪੋਸਟ ਦਾ ਆਰਕਾਈਵ ਵਰਜਨ ਨੂੰ ਇੱਥੇ ਦੇਖੋ।
ਪੜਤਾਲ
ਵਾਇਰਲ ਵੀਡੀਓ ਦੀ ਸੱਚਾਈ ਜਾਣਨ ਲਈ ਅਸੀਂ ਵੀਡੀਓ ਦੇ ਕਈ ਗਰੈਬਸ ਕੱਢੇ ਅਤੇ ਉਹਨਾਂ ਨੂੰ ਗੂਗਲ ਰਿਵਰਸ ਇਮੇਜ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ ਵਾਇਰਲ ਵੀਡੀਓ ਨਾਲ ਜੁੜਿਆ ਨਿਊਜ਼ ਵੀਡੀਓ ਏਬੀਪੀ ਨਿਊਜ਼ ਦੇ ਯੂਟਿਊਬ ਚੈਨਲ ‘ਤੇ ਅਪਲੋਡ ਮਿਲਿਆ । 24 ਦਸੰਬਰ 2019 ਨੂੰ ਅਪਲੋਡ ਵੀਡੀਓ ਵਿੱਚ ਦੱਸਿਆ ਗਿਆ ਕਿ “ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ ‘ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਪੱਤਰਕਾਰਾਂ ਨਾਲ ਬਹਿਸ ਹੋ ਗਈ ਸੀ।” ਵੀਡੀਓ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਜਾਗਰਣ ਦੀ ਵੈੱਬਸਾਈਟ ‘ਤੇ ਵੀ ਵਾਇਰਲ ਵੀਡੀਓ ਨਾਲ ਜੁੜੀ ਖਬਰ ਨੂੰ ਪੜ੍ਹਿਆ ਜਾ ਸਕਦਾ ਹੈ। 24 ਦਸੰਬਰ 2019 ਨੂੰ ਪ੍ਰਕਾਸ਼ਿਤ ਖਬਰ ਵਿੱਚ ਵੀਡੀਓ ਦੇ ਸਕ੍ਰੀਨਸ਼ੋਟ ਦਾ ਇਸਤੇਮਾਲ ਕੀਤਾ ਗਿਆ ਸੀ। ਇੱਥੇ ਦਿੱਤੀ ਜਾਣਕਾਰੀ ਮੁਤਾਬਿਕ ,’ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਪੱਤਰਕਾਰ ਨਾਲ ਜ਼ੁਬਾਨੀ ਬਹਿਸ ਵਿੱਚ ਉਲਝ ਗਏ ਸੀ।’ ਵਾਇਰਲ ਵੀਡੀਓ ਨਾਲ ਜੁੜੀ ਹੋਰ ਨਿਊਜ਼ ਰਿਪੋਰਟ ਨੂੰ ਵੀ ਪੜ੍ਹਿਆ ਜਾ ਸਕਦਾ ਹੈ।
ANI ਦੇ ਅਧਿਕਾਰਿਤ ਟਵਿੱਟਰ ਹੈਂਡਲ ਤੋਂ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਗਿਆ ਸੀ। 24 ਦਸੰਬਰ 2019 ਨੂੰ ਵੀਡੀਓ ਨੂੰ ਟਵੀਟ ਕਰਕੇ ਦੱਸਿਆ ਗਿਆ ਸੀ ਕਿ ਵਾਇਰਲ ਵੀਡੀਓ ਨਾਲ ਜੁੜੀ ਘਟਨਾ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਵਾਪਰੀ ਸੀ। ਟਵੀਟ ਨੂੰ ਇੱਥੇ ਦੇਖੋ।
ਸਾਡੀ ਇੱਥੇ ਤੱਕ ਦੀ ਜਾਂਚ ਤੋਂ ਇਹ ਗੱਲ ਤਾਂ ਸਾਫ ਹੋਈ ਕਿ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ, ਜਿਸਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਦਾਅਵੇ ਦੀ ਪੁਸ਼ਟੀ ਲਈ ਅਸੀਂ ਚੰਡੀਗੜ੍ਹ ਵਿੱਚ ਦੈਨਿਕ ਜਾਗਰਣ ਦੇ ਚੀਫ ਰਿਪੋਰਟਰ ਰਾਜੇਸ਼ ਢੱਲ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਨਾਲ ਵਾਇਰਲ ਵੀਡੀਓ ਦੇ ਲਿੰਕ ਨੂੰ ਵੀ ਸਾਂਝਾ ਕੀਤਾ , ‘ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵੀਡੀਓ ਪੁਰਾਣਾ ਹੈ , ਹਾਲ ਵਿੱਚ ਅਜਿਹਾ ਕੁਝ ਨਹੀਂ ਹੋਇਆ ਹੈ। ਜੇਕਰ ਅਜਿਹਾ ਕੁਝ ਵੀ ਹੋਇਆ ਹੁੰਦਾ ਤਾਂ ਖਬਰਾਂ ਵਿੱਚ ਜ਼ਰੂਰ ਹੁੰਦਾ।
ਪੜਤਾਲ ਦੇ ਅੰਤਿਮ ਪੜਾਵ ਵਿੱਚ ਅਸੀਂ ਪੁਰਾਣੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਸ਼ੇਅਰ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਪਤਾ ਲੱਗਿਆ ਕਿ ਫੇਸਬੁੱਕ ਤੇ ਇਸ ਪੇਜ ਨੂੰ 55K ਲੋਕ ਫੋਲੋ ਕਰਦੇ ਹਨ ਅਤੇ ਇਸ ਪੇਜ ਨੂੰ 3,ਜੁਲਾਈ 2015 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗੁੰਮਰਾਹਕੁੰਨ ਨਿਕਲਿਆ। ਪੱਤਰਕਾਰਾਂ ਨਾਲ ਬਹਿਸ ਰਹੇ ਸੀਐਮ ਮਾਨ ਦਾ ਇਹ ਵੀਡੀਓ ਪੁਰਾਣਾ ਹੈ। ਪੁਰਾਣੇ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।