ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਸੋਸ਼ਲ ਮੀਡਿਆ ਤੇ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਅਤੇ ਵਾਅਦਾ ਨਹੀਂ ਕੀਤਾ ਗਿਆ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼) । ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇੱਕ ਨਿਊਜ਼ ਪੇਪਰ ਦੀ ਕਟਿੰਗ ਦੀ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਕਟਿੰਗ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਦੀ ਫੋਟੋ ਲੱਗੀ ਹੈ। ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ” ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਆਉਂਦੀ ਹੈ ਤਾਂ ਤਕਰੀਬਨ 100 ਕਰੋੜ ਦੀ ਲਾਗਤ ਨਾਲ ਇੱਕ 250 ਫੁੱਟ ਦੀ ਬਾਬਾ ਹਰਦੇਵ ਸਿੰਘ ਜੀ ਦੀ ਮੂਰਤੀ ਬਣਾਈ ਜਾਵੇਗੀ। ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਪੋਸਟ ਨੂੰ ਸੱਚ ਮੰਨਦੇ ਹੋਏ ਸ਼ੇਅਰ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਦਾਅਵੇ ਦੀ ਜਾਂਚ ਕੀਤੀ ਅਤੇ ਇਸਨੂੰ ਫਰਜੀ ਪਾਇਆ। ਅਰਵਿੰਦ ਕੇਜਰੀਵਾਲ ਵੱਲੋਂ ਅਜਿਹੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ ” ਨੇਤਾ ਦੀ ਰੇਲ” ਨੇ 13 ਫਰਵਰੀ ਨੂੰ ਇਸ ਪੋਸਟ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ” ਕਹਿੰਦਾ ਸਰਕਾਰ ਬਣਦੇ ਪਹਿਲਾਂ ਕੰਮ ਇਹੀ ਕਰੂ 👇🏻”
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਪੋਸਟ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਅਤੇ ਉਸਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਧਿਆਨ ਨਾਲ ਦੇਖਿਆ। ਸਾਨੂੰ ਵਾਇਰਲ ਕਟਿੰਗ ਵਿੱਚ ਬਹੁਤ ਗ਼ਲਤੀਆਂ ਦਿਖਾਈ ਦਿੱਤੀਆ ਜੋ ਕਿਸੇ ਵੀ ਮੀਡਿਆ ਸੰਸਥਾਨ ਵੱਲੋ ਨਹੀਂ ਕੀਤੀ ਜਾਂਦੀ ਹੈ। ਤੁਸੀਂ ਇਸਨੂੰ ਹੇਂਠਾ ਵੇਖ ਸਕਦੇ ਹੋ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ-ਵਰਡ ਦੇ ਜ਼ਰੀਏ ਸਰਚ ਕੀਤਾ। ਸਾਨੂੰ ਆਪਣੀ ਸਰਚ ਦੇ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ਦਾ ਅਜਿਹਾ ਕੋਈ ਬਿਆਨ ਨਹੀਂ ਮਿਲਿਆ। ਜਿਸ ਵਿੱਚ ਉਨ੍ਹਾਂ ਨੇ ਅਜਿਹਾ ਕੋਈ ਵੀ ਐਲਾਨ ਕੀਤਾ ਹੋਵੇ। ਤੁਹਾਨੂੰ ਦੱਸ ਦੇਈਏ ਕਿ ਜੇਕਰ ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਦਿੱਤਾ ਹੁੰਦਾ ਤਾਂ ਹਰ ਮੀਡਿਆ ਸੰਸਥਾਨ ਦੀ ਸੁਰਖੀਆਂ ਵਿੱਚ ਇਹ ਖਬਰ ਹੋਣੀ ਸੀ, ਪਰ ਸਾਨੂੰ ਅਜਿਹਾ ਕੋਈ ਵੀ ਬਿਆਨ ਨਹੀਂ ਮਿਲਿਆ। ਅਸੀਂ ਤੁਹਾਨੂੰ ਦੱਸ ਦੇਈਏ ਕਿ ਵਾਇਰਲ ਹੋ ਰਹੀ ਨਿਊਜ਼ ਪੇਪਰ ਦੀ ਕਟਿੰਗ ਵਿੱਚ ਕਿਸੇ ਵੀ ਮੀਡਿਆ ਸੰਸਥਾਨ ਦਾ ਨਾਮ ਨਹੀਂ ਹੈ ਅਤੇ ਨਾ ਹੀ ਕਿਸੇ ਰਿਪੋਰਟਰ ਦਾ ਨਾਮ ਹੈ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਅਰਵਿੰਦ ਕੇਜਰੀਵਾਲ ਦੇ ਅਧਿਕਾਰਿਕ ਫੇਸਬੁੱਕ ਤੇ ਟਵਿੱਟਰ ਹੈਂਡਲ ਨੂੰ ਵੀ ਖੰਗਾਲਿਆ ਪਰ ਉੱਥੇ ਵੀ ਸਾਨੂੰ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਮਿਲਿਆ।
ਮਾਮਲੇ ਵਿੱਚ ਵੱਧ ਜਾਣਕਰੀ ਲਈ ਅਸੀਂ ਸਾਡੇ ਸਹਿਯੋਗੀ ਦੈਨਿਕ ਜਾਗਰਣ ਦੇ ਪੰਜਾਬ ਬਿਉਰੋ ਚੀਫ ਇੰਦਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ । ਅਸੀਂ ਉਨ੍ਹਾਂ ਦੇ ਨਾਲ ਵਾਇਰਲ ਪੋਸਟ ਦੇ ਲਿੰਕ ਨੂੰ ਵਹਟਸਐੱਪ ਤੇ ਸ਼ੇਅਰ ਵੀ ਕੀਤਾ । ਉਨ੍ਹਾਂ ਨੇ ਕਿਹਾ ਕੀ ਇਹ ਗੱਲ ਅਰਵਿੰਦ ਕੇਜਰੀਵਾਲ ਨੇ ਕਿਤੇ ਵੀ ਨਹੀਂ ਆਖੀ ਹੈ।
ਵੱਧ ਪੁਸ਼ਟੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਪੰਜਾਬ ਮੀਡਿਆ ਕੋਆਰਡੀਨੇਟਰ ਮਨਜੀਤ ਸਿੱਧੂ ਨਾਲ ਸੰਪਰਕ ਕੀਤਾ ਅਤੇ ਵਾਇਰਲ ਪੋਸਟ ਦਾ ਲਿੰਕ ਵੀ ਵਹਟਸਐੱਪ ਤੇ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਫੇਕ ਹੈ , ਕੁਝ ਲੋਕ ਜਾਣਕਰ ਅਜਿਹੀ ਫਰਜੀ ਖਬਰਾਂ ਵਾਇਰਲ ਕਰ ਰਹੇ ਹਨ। ਅਜਿਹੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਫਰਜੀ ਪੋਸਟ ਨੂੰ ਵਾਇਰਲ ਕਰਨ ਵਾਲੇ ਪੇਜ ਦੀ ਜਾਂਚ ਕੀਤੀ। ਜਾਂਚ ਵਿੱਚ ਸਾਨੂੰ ਪਤਾ ਲੱਗਿਆ ਕਿ 47,986 ਲੋਕ ਇਸ ਪੇਜ ਨੂੰ ਫੋਲੋ ਕਰਦੇ ਹਨ ਅਤੇ ਫੇਸਬੁੱਕ ਤੇ ਇਸ ਪੇਜ ਨੂੰ 15 ਅਗਸਤ 2018 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਸੋਸ਼ਲ ਮੀਡਿਆ ਤੇ ਵਾਇਰਲ ਦਾਅਵੇ ਨੂੰ ਫਰਜੀ ਪਾਇਆ। ਅਰਵਿੰਦ ਕੇਜਰੀਵਾਲ ਵੱਲੋਂ ਅਜਿਹਾ ਕੋਈ ਵੀ ਬਿਆਨ ਅਤੇ ਵਾਅਦਾ ਨਹੀਂ ਕੀਤਾ ਗਿਆ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।