Fact Check : ਮਨੀਸ਼ ਸਿਸੋਦੀਆ ਨੇ ਬੀਜੇਪੀ ਨੂੰ ਲੈ ਕੇ ਨਹੀਂ ਦਿੱਤਾ ਇਹ ਬਿਆਨ, ਐਡੀਟੇਡ ਵੀਡੀਓ ਹੋਇਆ ਵਾਇਰਲ
ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਮਨੀਸ਼ ਸਿਸੋਦੀਆ ਨੂੰ ਲੈ ਕੇ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵੀਡੀਓ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
- By: Pragya Shukla
- Published: May 9, 2022 at 03:14 PM
- Updated: May 9, 2022 at 03:19 PM
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਮਨੀਸ਼ ਸਿਸੋਦੀਆ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਅਸੀਂ ਇੱਕ ਸਰਵੇਖਣ ਕਰਵਾਇਆ ਸੀ, ਜਿਸ ਵਿੱਚ ਅਸੀਂ ਪੁੱਛਿਆ ਸੀ ਕਿ ਕਿਹੜੀ ਪਾਰਟੀ ਦੰਗੇ ਕਰਵਾਉਂਦੀ ਹੈ। ਸਰਵੇ ਵਿੱਚ ਜਨਤਾ ਨੇ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਹੀ ਦੇਸ਼ ਵਿੱਚ ਦੰਗੇ ਅਤੇ ਗੁੰਡਾਗਰਦੀ ਕਰਵਾਉਂਦੀ ਹੈ। ਦੂਸਰਾ ਸਵਾਲ ਸੀ ਕਿ ਕਿਸ ਪਾਰਟੀ ਵਿੱਚ ਗੁੰਡੇ ਅਤੇ ਸਭ ਤੋਂ ਵੱਧ ਅਨਪੜ੍ਹ ਲੋਕ ਹਨ, ਆਮ ਆਦਮੀ ਪਾਰਟੀ ਦੀ ਛਵੀ ਦੇਖੋ 89 ਫੀਸਦੀ ਲੋਕਾਂ ਨੇ ਕਿਹਾ- ਆਮ ਆਦਮੀ ਪਾਰਟੀ ਵਿੱਚ ਹੈ। ਤੀਜਾ ਸਵਾਲ ਸੀ ਕਿ ਕਿਸ ਪਾਰਟੀ ਵਿੱਚ ਸਭ ਤੋਂ ਵੱਧ ਸ਼ਰੀਫ ਅਤੇ ਇਮਾਨਦਾਰ ਲੋਕ ਹਨ। ਇਸ ਵਿੱਚ 73 ਫੀਸਦੀ ਲੋਕਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸਭ ਤੋਂ ਵਧੀਆ ਅਕਸ ਵਾਲੇ ਲੋਕ ਹਨ। ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਹੋਇਆ ਦਾਅਵਾ ਗ਼ਲਤ ਨਿਕਲਿਆ। ਵੀਡੀਓ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ ਆਸ਼ੂਤੋਸ਼ ਮਨੀ ਤ੍ਰਿਪਾਠੀ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, “ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਨੇਤਾ ਮਨੀਸ਼ ਸਿਸੋਦੀਆ ਨੇ ਵੀ ਮੰਨਿਆ ਕਿ ਭਾਜਪਾ ਦੇਸ਼ ਦੀ ਸਭ ਤੋਂ ਚੰਗੀ ਪਾਰਟੀ ਹੈ, ਜਦਕਿ ਆਮ ਆਦਮੀ ਪਾਰਟੀ ਸਭ ਤੋਂ ਖਰਾਬ ਪਾਰਟੀ ਹੈ।”
ਇਸ ਪੋਸਟ ਦਾ ਆਰਕਾਈਵ ਵਰਜਨ ਇੱਥੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਾਇਰਲ ਵੀਡੀਓ ਦੀ ਸੱਚਾਈ ਜਾਨਣ ਲਈ ਅਸੀਂ ਇਨਵਿਡ ਟੂਲ ਦੀ ਵਰਤੋਂ ਕਰਕੇ ਵੀਡੀਓ ਦੇ ਕਈ ਗ੍ਰੈਬਸ ਕੱਢੇ ਅਤੇ ਗੂਗਲ ਰਿਵਰਸ ਇਮੇਜ ਦੀ ਵਰਤੋਂ ਕਰਕੇ ਉਹਨਾਂ ਨੂੰ ਸਰਚ ਕੀਤਾ। ਇਸ ਦੌਰਾਨ ਸਾਨੂੰ ਮਨੀਸ਼ ਸਿਸੋਦੀਆ ਦਾ ਅਸਲ ਵੀਡੀਓ ਆਮ ਆਦਮੀ ਪਾਰਟੀ ਦੇ ਅਧਿਕਾਰਿਤ ਯੂਟਿਊਬ ਚੈਨਲ ਤੇ 4 ਮਈ 2022 ਨੂੰ ਅਪਲੋਡ ਹੋਇਆ ਮਿਲਿਆ। ਅਸਲੀ ਵੀਡੀਓ ‘ਚ ਇੱਕ ਮਿੰਟ 21 ਸੈਕਿੰਡ ਤੋਂ 2 ਮਿੰਟ 40 ਸੈਕਿੰਡ ਤੱਕ ਵਾਇਰਲ ਵੀਡੀਓ ਵਾਲੇ ਹਿੱਸੇ ਨੂੰ ਦੇਖਿਆ ਜਾ ਸਕਦਾ ਹੈ, ਜਿਸ ਨੂੰ ਐਡਿਟ ਕਰਕੇ ਬਦਲਿਆ ਗਿਆ ਹੈ। ਅਸਲ ਵੀਡੀਓ ‘ਚ ਮਨੀਸ਼ ਸਿਸੋਦੀਆ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਸਰਵੇ ‘ਚ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਚੰਗੀ ਛਵੀ ਵਾਲਾ ਦੱਸਿਆ ਹੈ, ਜਦਕਿ ਬੀਜੇਪੀ ਨੂੰ ਦੰਗੇ ਅਤੇ ਗੁੰਡਾਗਰਦੀ ਕਰਵਾਉਣ ਵਾਲੀ ਪਾਰਟੀ ਦੱਸਿਆ ਗਿਆ ਹੈ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕਈ ਕੀਵਰਡਸ ਰਾਹੀਂ ਸਰਚ ਕੀਤਾ। ਇਸ ਦੌਰਾਨ ਸਾਨੂੰ ਅਸਲ ਵੀਡੀਓ ਮਨੀਸ਼ ਸਿਸੋਦੀਆ ਦੇ ਅਧਿਕਾਰਿਤ ਟਵਿੱਟਰ ਅਕਾਊਂਟ ਤੇ 4 ਮਈ 2022 ਨੂੰ ਅਪਲੋਡ ਕੀਤਾ ਮਿਲਿਆ। ਮਨੀਸ਼ ਸਿਸੋਦੀਆ ਨੇ 4 ਮਈ 2022 ਨੂੰ ਇਸ ਸਰਵੇਖਣ ਬਾਰੇ ਟਵੀਟ ਵੀ ਕੀਤਾ ਸੀ। ਟਵੀਟ ‘ਚ ਉਨ੍ਹਾਂ ਨੇ ਲਿਖਿਆ ਹੈ, ”ਦਿੱਲੀ ‘ਚ 11.5 ਲੱਖ ਲੋਕਾਂ ਦੇ survey ਦਾ ਨਤੀਜਾ- ਦੰਗੇ ਅਤੇ ਗੁੰਡਾਗਰਦੀ ਕੌਣ ਫੈਲਾਉਂਦਾ ਹੈ ? 91% BJP, 8% Cong, 1% ਹੋਰ। ਕਿਸ ਪਾਰਟੀ ਵਿੱਚ ਸਭ ਤੋਂ ਵੱਧ ਗੁੰਡੇ ਹਨ? 89% BJP, 5% Cong, 2% AAP, 4% ਹੋਰ। ਸ਼ਰੀਫ਼ ਪੜ੍ਹੇ ਲਿਖੇ ਲੋਕਾਂ ਦੀ ਪਾਰਟੀ ਕੌਣ ਹੈ? 73% AAP, 15% Cong, 10% BJP, 2% ਹੋਰ। ਸਭ ਮੰਨਦੇ ਹੈ-BJP ਗੁੰਡਿਆਂ ਦੀ ਪਾਰਟੀ ਹੈ।
ਵੱਧ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਦੀ ਮੀਡੀਆ ਪ੍ਰਭਾਰੀ ਆਯੂਸ਼ੀ ਸ਼ਾਸ਼ਵਤ ਨਾਲ ਸੰਪਰਕ ਕੀਤਾ। ਵਾਇਰਲ ਵੀਡੀਓ ਨੂੰ ਉਨ੍ਹਾਂ ਦੇ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਵੀਡੀਓ ਨੂੰ ਐਡਿਟ ਕਰਕੇ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਜਾਂਚ ਦੇ ਅੰਤ ‘ਚ ਪੋਸਟ ਨੂੰ ਵਾਇਰਲ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ ਗਈ। ਫੇਸਬੁੱਕ ਯੂਜ਼ਰ ਆਸ਼ੂਤੋਸ਼ ਮਨੀ ਤ੍ਰਿਪਾਠੀ ਦੀ ਸੋਸ਼ਲ ਸਕੈਨਿੰਗ ‘ਚ ਪਤਾ ਲੱਗਾ ਕਿ ਯੂਜ਼ਰ ਦੇ ਫੇਸਬੁੱਕ ਤੇ ਦੋ ਹਜ਼ਾਰ ਛੇ ਸੌ ਤੋਂ ਵੱਧ ਦੋਸਤ ਹਨ ਅਤੇ ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਮਨੀਸ਼ ਸਿਸੋਦੀਆ ਨੂੰ ਲੈ ਕੇ ਵਾਇਰਲ ਦਾਅਵਾ ਗ਼ਲਤ ਨਿਕਲਿਆ। ਵੀਡੀਓ ਨੂੰ ਐਡਿਟ ਕਰਕੇ ਗਲਤ ਤਰੀਕੇ ਨਾਲ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
- Claim Review : ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਨੇਤਾ ਮਨੀਸ਼ ਸਿਸੋਦੀਆ ਨੇ ਵੀ ਮੰਨਿਆ ਕਿ ਭਾਜਪਾ ਦੇਸ਼ ਦੀ ਸਭ ਤੋਂ ਚੰਗੀ ਪਾਰਟੀ ਹੈ, ਜਦਕਿ ਆਮ ਆਦਮੀ ਪਾਰਟੀ ਸਭ ਤੋਂ ਖਰਾਬ ਪਾਰਟੀ ਹੈ।
- Claimed By : ਆਸ਼ੂਤੋਸ਼ ਮਨੀ ਤ੍ਰਿਪਾਠੀ
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...