Fact Check : ਮੁਲਾਇਮ ਸਿੰਘ ਯਾਦਵ ਅਤੇ ਸਮ੍ਰਿਤੀ ਇਰਾਨੀ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਫਰਜੀ ਦਾਅਵਾ

ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਮੁਲਾਇਮ ਸਿੰਘ ਯਾਦਵ ਦੇ ਨਾਂ ਤੇ ਵਾਇਰਲ ਹੋ ਰਿਹਾ ਬਿਆਨ ਫਰਜ਼ੀ ਨਿਕਲਿਆ। ਜਾਂਚ ਦੌਰਾਨ ਵਿਸ਼ਵਾਸ ਨਿਊਜ਼ ਨੇ ਪਾਇਆ ਕਿ ਮੁਲਾਇਮ ਸਿੰਘ ਯਾਦਵ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

ਨਵੀਂ ਦਿੱਲੀ (ਵਿਸ਼ਵਾਸ ਟੀਮ)। ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਚੋਣ ਗਰਮੀ ਵੱਧਦੀ ਜਾ ਰਹੀ ਹੈ। ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਅਜਿਹੀਆਂ ਬਹੁਤ ਸਾਰੀਆਂ ਪੋਸਟਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ, ਜੋ ਆਪਣੀ ਪ੍ਰਕ੍ਰਿਤੀ ਵਿੱਚ ਗੁੰਮਰਾਹਕੁੰਨ ਜਾਂ ਫਰਜੀ ਹੁੰਦੇ ਹੋਏ ਯੂਜ਼ਰਸ ਨੂੰ ਵਾਸਤਵਿਕ ਜਾਪਦੀਆਂ ਹਨ। ਅਜਿਹੀ ਹੀ ਇੱਕ ਪੋਸਟ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਅਤੇ ਮੁਲਾਇਮ ਸਿੰਘ ਯਾਦਵ ਨੂੰ ਲੈ ਕੇ ਵਾਇਰਲ ਹੋ ਰਹੀ ਹੈ। ਦਰਅਸਲ ਸਮ੍ਰਿਤੀ ਇਰਾਨੀ ਨੇ ਬਜਟ ਸੈਸ਼ਨ ਦੌਰਾਨ ਮੁਲਾਇਮ ਸਿੰਘ ਯਾਦਵ ਕੋਲ ਜਾ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਸੀ। ਉਸ ਹੀ ਨਾਲ ਜੋੜਦੇ ਹੋਏ ਸੋਸ਼ਲ ਮੀਡੀਆ ਤੇ ਇੱਕ ਪੋਸਟ ਤੇਜ਼ੀ ਨਾਲ ਸ਼ੇਅਰ ਕੀਤੀ ਜਾ ਰਹੀ ਹੈ ਅਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਲਾਇਮ ਸਿੰਘ ਯਾਦਵ ਨੇ ਸਮ੍ਰਿਤੀ ਇਰਾਨੀ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਯੋਗੀ ਆਦਿਤਿਆਨਾਥ ਦੁਆਰਾ ਯੂਪੀ ਦੇ ਸੀਐਮ ਬਣਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਦਾਅਵਾ ਗ਼ਲਤ ਹੈ। ਮੁਲਾਇਮ ਸਿੰਘ ਯਾਦਵ ਵੱਲੋਂ ਇਹ ਬਿਆਨ ਨਹੀਂ ਦਿੱਤਾ ਗਿਆ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ਜੇਪੀ ਸਿੰਘ ਨੇ 31 ਜਨਵਰੀ 2022 ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਵੱਡੀ ਖਬਰ ਮੁਲਾਇਮ ਸਿੰਘ ਯਾਦਵ ਜੀ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜੀ ਨੂੰ ਕਿਹਾ ਹੈ, ਮੇਰੀ ਦਿਲੀ ਇੱਛਾ ਹੈ ਕਿ ਯੋਗੀ ਜੀ ਦੁਆਰਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਬਣਨ।

ਫੇਸਬੁੱਕ ਯੂਜ਼ਰ Vivek Pratap Singh Chotu ਨੇ ਵੀ ਇਸ ਹੀ ਤਰ੍ਹਾਂ ਦੀ ਪੋਸਟ ਨਾਲ ਇਸ ਦਾਅਵੇ ਨੂੰ ਆਪਣੇ ਫੇਸਬੁੱਕ ਤੇ ਸ਼ੇਅਰ ਕੀਤਾ ਹੈ। ਸੋਸ਼ਲ ਮੀਡੀਆ ਤੇ ਕਈ ਹੋਰ ਯੂਜ਼ਰਸ ਇਸ ਪੋਸਟ ਨਾਲ ਮਿਲਦੇ – ਜੁਲਦੇ ਦਾਅਵੇ ਨੂੰ ਸ਼ੇਅਰ ਕਰ ਰਹੇ ਹਨ। ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਇਸਦੇ ਆਰਕਾਈਵ ਵਰਜਨ ਨੂੰ ਇੱਥੇ ਦੇਖਿਆ ਜਾ ਸਕਦਾ ਹੈ।

https://twitter.com/DARE4CARE/status/1488365072174891010

ਪੜਤਾਲ

ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਕੁਝ ਕੀਵਰਡਸ ਦੁਆਰਾ ਗੂਗਲ ਤੇ ਖੋਜ ਕੀਤੀ, ਪਰ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਕੋਈ ਭਰੋਸੇਯੋਗ ਮੀਡੀਆ ਰਿਪੋਰਟ ਪ੍ਰਾਪਤ ਨਹੀਂ ਹੋਈ। ਸੋਚਣ ਵਾਲੀ ਗੱਲ ਹੈ ਕਿ ਜੇਕਰ ਮੁਲਾਇਮ ਸਿੰਘ ਯਾਦਵ ਨੇ ਅਜਿਹਾ ਬਿਆਨ ਦਿੱਤਾ ਹੁੰਦਾ, ਤਾਂ ਉਹ ਜ਼ਰੂਰ ਸੁਰਖੀਆਂ ‘ਚ ਹੁੰਦਾ ਅਤੇ ਇਸ ਨਾਲ ਜੁੜੀ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਮੌਜੂਦ ਹੁੰਦੀ। ਬਜਟ ਸੈਸ਼ਨ ਦੌਰਾਨ ਸਮ੍ਰਿਤੀ ਇਰਾਨੀ ਨੇ ਮੁਲਾਇਮ ਸਿੰਘ ਯਾਦਵ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ ਸੀ, ਪਰ ਕਿਸੇ ਵੀ ਮੀਡੀਆ ਰਿਪੋਰਟ ਵਿੱਚ ਇਸ ਗੱਲ ਦਾ ਜ਼ਿਕਰ ਨਹੀਂ ਹੈ ਕਿ ਉਨ੍ਹਾਂ ਨੇ ਸੀਐਮ ਯੋਗੀ ਨੂੰ ਲੈ ਕੇ ਸਮ੍ਰਿਤੀ ਇਰਾਨੀ ਨੂੰ ਇਹ ਗੱਲ ਆਖੀ ਹੋਵੇ।

ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸਮ੍ਰਿਤੀ ਇਰਾਨੀ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਖੰਗਾਲਿਆ। ਪਰ ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਕੋਈ ਪੋਸਟ ਨਹੀਂ ਮਿਲੀ।

ਵਧੇਰੇ ਜਾਣਕਾਰੀ ਲਈ ਅਸੀਂ ਦੈਨਿਕ ਜਾਗਰਣ ਦੇ ਉੱਤਰ ਪ੍ਰਦੇਸ਼ ਦੇ ਡਿਜੀਟਲ ਇੰਚਾਰਜ ਧਰਮੇਂਦਰ ਕੁਮਾਰ ਪਾਂਡੇ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਬਜਟ ਸੈਸ਼ਨ ਦੌਰਾਨ ਸੰਸਦ ਵਿੱਚ ਦੋਂਨਾਂ ਦੀ ਮੁਲਾਕਾਤ ਹੋਈ ਸੀ। ਇਸ ਦੌਰਾਨ ਪੂਰੀ ਮੀਡੀਆ ਉੱਥੇ ਮੌਜੂਦ ਸੀ। ਸਮ੍ਰਿਤੀ ਇਰਾਨੀ ਝੁਕ ਨੇ ਮੁਲਾਇਮ ਸਿੰਘ ਯਾਦਵ ਦਾ ਆਸ਼ੀਰਵਾਦ ਲਿਆ ਸੀ, ਪਰ ਉੱਥੇ ਅਜਿਹੀ ਕੋਈ ਚਰਚਾ ਦੇਖਣ ਨੂੰ ਨਹੀਂ ਮਿਲੀ। ਜੇਕਰ ਅਜਿਹਾ ਹੁੰਦਾ ਤਾਂ ਦੋਵਾਂ ਵਿੱਚੋਂ ਕੋਈ ਨਾ ਕੋਈ ਮੀਡੀਆ ਸਾਹਮਣੇ ਆ ਕੇ ਇਸ ਗੱਲ ਦਾ ਜ਼ਿਕਰ ਜ਼ਰੂਰ ਕਰਦਾ।

ਪੂਰੀ ਤਰ੍ਹਾਂ ਤੋਂ ਪੁਸ਼ਟੀ ਲਈ ਅਸੀਂ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਮਨੋਜ ਕਾਕਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਾਇਰਲ ਦਾਅਵਾ ਗ਼ਲਤ ਹੈ। ਮੁਲਾਇਮ ਸਿੰਘ ਯਾਦਵ ਸੀਨੀਅਰ ਨੇਤਾਵਾਂ ‘ਚੋਂ ਇੱਕ ਹਨ। ਸਾਰੇ ਲੋਕ ਉਨ੍ਹਾਂ ਦੇ ਕੋਲ ਆ ਕੇ ਆਸ਼ੀਰਵਾਦ ਲੈਂਦੇ ਹਨ ਅਤੇ ਉਹ ਲੋਕਾਚਾਰ ਦੇ ਤਹਿਤ ਸਭ ਨੂੰ ਆਸ਼ੀਰਵਾਦ ਦਿੰਦੇ ਹੈ। ਸਮਾਜਵਾਦੀ ਪਾਰਟੀ ਦੀ ਛਵੀ ਖ਼ਰਾਬ ਕਰਨ ਲਈ ਭਾਜਪਾ ਦੀ ਆਈਟੀ ਸੈੱਲ ਅਜਿਹੀਆਂ ਗ਼ਲਤ ਖ਼ਬਰਾਂ ਚਲਾ ਰਿਹਾ ਹੈ।

ਪੜਤਾਲ ਦੇ ਅੰਤ ਵਿੱਚ ਅਸੀਂ ਦਾਅਵੇ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਜੇਪੀ ਸਿੰਘ ਦੇ ਅਕਾਊਂਟ ਦੀ ਸਕੈਨਿੰਗ ਕੀਤੀ। ਸਕੈਨਿੰਗ ਤੋਂ ਸਾਨੂੰ ਪਤਾ ਲੱਗਾ ਕਿ ਫੇਸਬੁੱਕ ਤੇ 56 ਹਜ਼ਾਰ ਤੋਂ ਵੱਧ ਲੋਕ ਯੂਜ਼ਰ ਨੂੰ ਫੋਲੋ ਕਰਦੇ ਹਨ। ਫੇਸਬੁੱਕ ਤੇ ਜੇਪੀ ਸਿੰਘ ਨਾਮ ਦੇ ਯੂਜ਼ਰ ਦਾ ਇਹ ਪੇਜ 12 ਅਗਸਤ 2021 ਤੋਂ ਸਰਗਰਮ ਹੈ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ‘ਚ ਮੁਲਾਇਮ ਸਿੰਘ ਯਾਦਵ ਦੇ ਨਾਂ ਤੇ ਵਾਇਰਲ ਹੋ ਰਿਹਾ ਬਿਆਨ ਫਰਜ਼ੀ ਨਿਕਲਿਆ। ਜਾਂਚ ਦੌਰਾਨ ਵਿਸ਼ਵਾਸ ਨਿਊਜ਼ ਨੇ ਪਾਇਆ ਕਿ ਮੁਲਾਇਮ ਸਿੰਘ ਯਾਦਵ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts