ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫ਼ਰਜ਼ੀ ਸਾਬਿਤ ਹੋਇਆ । ਡਾ. ਸਵੈਮਾਨ ਨੇ ਆਮ ਆਦਮੀ ਪਾਰਟੀ ਜਵਾਇਨ ਨਹੀਂ ਕੀਤੀ ਹੈ ਅਤੇ ਨਾ ਹੀ ਆਮ ਆਦਮੀ ਪਾਰਟੀ ਵੱਲੋਂ ਅਜਿਹੀ ਕੋਈ ਘੋਸ਼ਣਾ ਕੀਤੀ ਗਈ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਕਿਸਾਨੀ ਅੰਦੋਲਨ ਵਿੱਚ ਕੈਲੀਫੋਰਨੀਆ ਤੋਂ ਆਏ ਡਾਕਟਰ ਸਵੈਮਾਨ ਸਿੰਘ ਨੇ ਟੀਕਰੀ ਬਾਰਡਰ ਤੇ ਕਿਸਾਨਾਂ ਦੀ ਖੂਬ ਸੇਵਾ ਕੀਤੀ ਸੀ । ਡਾ. ਸਵੈਮਾਨ ਸਿੰਘ ਵੱਲੋਂ ਕੀਤੀ ਗਈ ਇਸ ਸੇਵਾ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ। ਅਮਰੀਕਾ ਵਿੱਚ ਦਿਲ ਦੇ ਰੋਗਾਂ ਦੇ ਮਾਹਿਰ ਡਾ. ਸਵੈਮਾਨ ਨੇ ਆਪਣੀ ਨੌਕਰੀ ਛੱਡ ਕੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨਾਂ ਦੀ ਸੇਵਾ ਕੀਤੀ ਸੀ । ਹੁਣ ਇਨ੍ਹਾਂ ਨਾਲ ਜੁੜਿਆ ਇੱਕ ਪੋਸਟ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਹੈ । ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਜਿੱਤਣ ਤੋਂ ਬਾਅਦ ਡਾ. ਸਵੈਮਾਨ ਨੂੰ ਸਿਹਤ ਮੰਤਰੀ ਬਣਾ ਦਿੱਤਾ ਜਾਵੇਗਾ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਇਸ ਦਾਅਵੇ ਨੂੰ ਫਰਜ਼ੀ ਪਾਇਆ ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ “Yashmaan Singh ” ਨੇ 23 ਦਸੰਬਰ ਨੂੰ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ : ਆਮ ਆਦਮੀ ਪਾਰਟੀ ਵੱਲੋਂ ਡਾਕਟਰ swaimaan ਨੂੰ ਪਾਰਟੀ ਦੇ ਜਿੱਤਣ ਤੇ ਸਿਹਤ ਮੰਤਰੀ ਬਨਾਉਣ ਦਾ ਐਲਾਨ!”
ਪੜਤਾਲ
ਵਿਸ਼ਵਾਸ ਨਿਊਜ਼ ਨੇ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਪਹਿਲਾਂ ਸਭ ਤੋਂ ਪਹਿਲਾਂ ਸੰਬੰਧਿਤ ਕੀਵਰਡ ਨਾਲ ਗੂਗਲ ਤੇ ਖਬਰਾਂ ਨੂੰ ਲੱਭਿਆ । ਸਾਨੂੰ ਅਜਿਹੀ ਕੋਈ ਮੀਡਿਆ ਰਿਪੋਰਟ ਨਹੀਂ ਮਿਲੀ , ਜਿਵੇਂ ਕਿ ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ।
ਅਸੀਂ ਆਪਣੀ ਪੜਤਾਲ ਨੂੰ ਅੱਗੇ ਵਧਾਇਆ ਅਤੇ ਆਮ ਆਦਮੀ ਪਾਰਟੀ ਦੇ ਅਧਿਕਾਰਿਤ ਸੋਸ਼ਲ ਮੀਡਿਆ ਅਕਾਊਂਟ ਨੂੰ ਖੰਗਾਲਿਆ। ਸਾਨੂੰ ਇਸ ਨਾਲ ਜੁੜੀ ਕੋਈ ਪੋਸਟ ਨਹੀਂ ਮਿਲੀ ।
ਅਸੀਂ ਡਾ. ਸਵੈਮਾਨ ਦੇ ਅਧਿਕਾਰਿਤ ਸੋਸ਼ਲ ਮੀਡਿਆ ਅਕਾਊਂਟ ਤੇ ਵੀ ਸਰਚ ਕੀਤਾ । ਸਾਨੂੰ ਉਨ੍ਹਾਂ ਦੇ ਟਵੀਟਰ ਅਕਾਊਂਟ ਅਤੇ ਫੇਸਬੁੱਕ ਤੇ ਵੀ ਇਸ ਨਾਲ ਜੁੜੀ ਕੋਈ ਪੋਸਟ ਜਾਂ ਖਬਰ ਨਹੀਂ ਮਿਲੀ।
ਮਾਮਲੇ ਵਿੱਚ ਵੱਧ ਜਾਣਕਾਰੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਪੰਜਾਬ ਮੀਡਿਆ ਇੰਚਾਰਜ ਦਿਗਵਿਜੈ ਧੰਜੂ ਨਾਲ ਸੰਪਰਕ ਕੀਤਾ । ਅਸੀਂ ਵਾਇਰਲ ਪੋਸਟ ਉਨ੍ਹਾਂ ਦੇ ਨਾਲ ਵਹਟਸਐੱਪ ਤੇ ਸ਼ੇਅਰ ਵੀ ਕੀਤਾ , ਉਨ੍ਹਾਂ ਨੇ ਇਸ ਦਾਅਵੇ ਨੂੰ ਅਫਵਾਹ ਦੱਸਦਿਆਂ ਇਸ ਖ਼ਬਰ ਪੂਰੀ ਤਰ੍ਹਾਂ ਫਰਜ਼ੀ ਕਿਹਾ ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ Yashmaan singh ਦੀ ਸੋਸ਼ਲ ਸਕੈਨਿੰਗ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨਵੀਂ ਦਿੱਲੀ ਦਾ ਵਸਨੀਕ ਹੈ ਅਤੇ ਫੇਸਬੁੱਕ ਤੇ ਯੂਜ਼ਰ ਦੇ 491 ਮਿੱਤਰ ਹਨ ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫ਼ਰਜ਼ੀ ਸਾਬਿਤ ਹੋਇਆ । ਡਾ. ਸਵੈਮਾਨ ਨੇ ਆਮ ਆਦਮੀ ਪਾਰਟੀ ਜਵਾਇਨ ਨਹੀਂ ਕੀਤੀ ਹੈ ਅਤੇ ਨਾ ਹੀ ਆਮ ਆਦਮੀ ਪਾਰਟੀ ਵੱਲੋਂ ਅਜਿਹੀ ਕੋਈ ਘੋਸ਼ਣਾ ਕੀਤੀ ਗਈ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।