ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਪੋਸਟ ਨੂੰ ਫਰਜ਼ੀ ਪਾਇਆ ਹੈ। ਭਗਵੰਤ ਮਾਨ ਨੇ ਅਜਿਹੀ ਕੋਈ ਪੋਸਟ ਨਹੀਂ ਕੀਤੀ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਤੇ ਇੱਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਪੋਸਟ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੇ ਨਾਮ ਤੋਂ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਇੱਕ ਪੋਸਟ ਵਾਇਰਲ ਕੀਤੀ ਜਾ ਰਹੀ ਹੈ। ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਰਾਮ ਰਹੀਮ ਦੀ ਰਿਹਾਈ ਤੇ ਖੁਸ਼ੀ ਜਾਹਿਰ ਕਰਦਿਆਂ ਵਧਾਈਆਂ ਦਿੱਤੀਆਂ ਹਨ।ਵਿਸ਼ਵਾਸ ਨਿਊਜ਼ ਨੇ ਵਿਸਤਾਰ ਨਾਲ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਆਪਣੀ ਜਾਂਚ ਵਿੱਚ ਇਸਨੂੰ ਫਰਜੀ ਪਾਇਆ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ “Pritpal Singh ” ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ “ਆਪ ਭਗਤਾ ਦੀ ਸਚਾਈ ਆਉਣ ਲੱਗੀ ਸਾਹਮੇ ਵੀਰੋ ਅਜੇ ਵੀ ਟਾਇਮ ਆ ਸੋਚ ਲਉ ਇਹਨਾ ਨੂੰ ਮੌਕਾ ਦੇ ਕੇ ਪੰਜਾਬ ਕਵਾਡ ਨਾ ਬਣਾਇਉ”
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਪੋਸਟ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਪੋਸਟ ਅਤੇ ਉਸਦੇ ਆਰਕਾਈਵ ਲਿੰਕ ਨੂੰ ਇੱਥੇ ਦੇਖਿਆ ਜਾ ਸਕਦਾ ਹੈ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਪੋਸਟ ਦੀ ਪੜਤਾਲ ਸ਼ੁਰੂ ਕਰਦੇ ਹੋਏ ਸਭ ਤੋਂ ਪਹਿਲਾਂ ਕੁਝ ਕੀਵਰਡ ਨਾਲ ਖਬਰਾ ਲੱਭਣੀਆਂ ਸ਼ੁਰੂ ਕੀਤੀਆ। ਸਾਨੂੰ ਵਾਇਰਲ ਦਾਅਵੇ ਨਾਲ ਜੁੜੀ ਕੋਈ ਖਬਰ ਨਹੀਂ ਮਿਲੀ , ਜੇਕਰ ਭਗਵੰਤ ਮਾਨ ਵੱਲੋਂ ਐਦਾਂ ਦੀ ਕੋਈ ਪੋਸਟ ਸ਼ੇਅਰ ਕੀਤੀ ਹੁੰਦੀ ਤਾਂ ਇਸਨੇ ਖਬਰਾਂ ਵਿੱਚ ਜ਼ਰੂਰ ਹੋਣਾ ਸੀ ਪਰ ਸਾਨੂੰ ਇਸ ਨਾਲ ਜੁੜੀ ਕੋਈ ਖਬਰ ਨਹੀਂ ਮਿਲੀ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਭਗਵੰਤ ਮਾਨ ਦੇ ਅਧਿਕਾਰਿਕ ਫੇਸਬੁੱਕ ਤੇ ਟਵਿੱਟਰ ਹੈਂਡਲ ਨੂੰ ਵੀ ਖੰਗਾਲਿਆ, ਪਰ ਸਾਨੂੰ ਉੱਥੇ ਵੀ ਇਸ ਤਰ੍ਹਾਂ ਦੀ ਕੋਈ ਪੋਸਟ ਨਹੀਂ ਮਿਲਿਆ।
ਮਾਮਲੇ ਵਿੱਚ ਵੱਧ ਜਾਣਕਰੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਪੰਜਾਬ ਮੀਡਿਆ ਕੋਆਰਡੀਨੇਟਰ ਮਨਜੀਤ ਸਿੱਧੂ ਨਾਲ ਸੰਪਰਕ ਕੀਤਾ ਅਤੇ ਵਾਇਰਲ ਪੋਸਟ ਦਾ ਲਿੰਕ ਵੀ ਵਹਟਸਐੱਪ ਤੇ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਫੇਕ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਯੂਜ਼ਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਫੇਸਬੁੱਕ ਤੇ ਯੂਜ਼ਰ ਨੂੰ 942 ਲੋਕ ਫੋਲੋ ਕਰਦੇ ਹਨ।
ਤੁਹਾਨੂੰ ਦਸ ਦੇਈਏ ਕਿ ਕੁਝ ਦਿਨਾਂ ਪਹਿਲਾਂ ਇਹ ਪੋਸਟ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਦੇ ਨਾਂਅ ਤੋਂ ਵੀ ਵਾਇਰਲ ਹੋਈ ਸੀ, ਜਿਸਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਤੁਸੀਂ ਸਾਡੀ ਇਸ ਪੜਤਾਲ ਨੂੰ ਇੱਥੇ ਪੜ੍ਹ ਸਕਦੇ ਹੋ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਵਾਇਰਲ ਪੋਸਟ ਨੂੰ ਫਰਜ਼ੀ ਪਾਇਆ ਹੈ। ਭਗਵੰਤ ਮਾਨ ਨੇ ਅਜਿਹੀ ਕੋਈ ਪੋਸਟ ਨਹੀਂ ਕੀਤੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।