ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੋਈ ਅਸਤੀਫਾ ਨਹੀਂ ਦਿੱਤਾ ਹੈ, ਉਹ ਅਪਣੇ ਅਹੁਦੇ ਤੇ ਕੰਮ ਕਰ ਰਹੇ ਹਨ। ।
ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ ) । ਨਵਜੋਤ ਸਿੰਘ ਸਿੱਧੂ ਨੇ 28 ਸਿਤੰਬਰ 2021 ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਦੇ ਇਸ ਕਦਮ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ । ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਹੀ ਪੰਜਾਬ ਕਾਂਗਰਸ ‘ਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ । ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ,ਜਨਰਲ ਸਕੱਤਰ ਗੌਤਮ ਸੇਠ ਤੇ ਯੋਗਿੰਦਰ ਢੀਂਗਰਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਗੁਲਜ਼ਾਰ ਇੰਦਰ ਚਹਿਲ ਨੇ ਪੰਜਾਬ ਖਜ਼ਾਨਚੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹੁਣ ਸੋਸ਼ਲ ਮੀਡੀਆ ਤੇ ਇਸ ਨੂੰ ਹੀ ਲੈ ਕੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜੋ ਅਸਤੀਫੇ ਦਾ ਇੱਕ ਲੈਟਰ ਹੈ ਜਿਸ ਵਿੱਚ ਰਾਜਾ ਵੜਿੰਗ ਦਾ ਨਾਮ ਲਿਖਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੇਂ ਨਿਯੁਕਤ ਕੈਬਿਨੇਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਅਸਤੀਫਾ ਦੇ ਦਿੱਤਾ ਹੈ।
ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਜਾਂਚ ਵਿੱਚ ਪਾਇਆ ਕਿ ਇਹ ਅਸਤੀਫੇ ਵਾਲਾ ਲੈਟਰ ਫਰਜ਼ੀ ਹੈ। ਹਾਲੇ ਤਕ ਰਾਜਾ ਵੜਿੰਗ ਨੇ ਕੋਈ ਅਸਤੀਫਾ ਨਹੀਂ ਦਿੱਤਾ ਹੈ।
ਕੀ ਹੋ ਰਿਹਾ ਹੈ ਵਾਇਰਲ?
ਫੇਸਬੁੱਕ ਯੂਜ਼ਰ Sukhpal Dhalio ਨੇ 29 ਸਤੰਬਰ ਨੂੰ ਇੱਕ ਪੋਸਟ ਕਿ ਹੈ ਅਤੇ ਪੋਸਟ ਦੇ ਨਾਲ ਲਿਖਿਆ ਹੈ ” ਰਾਜਾ ਵੜਿੰਗ ਨੇ ਕੈਬਨਿਟ ਮੰਤਰੀ ਪਦ ਤੋ ਦਿੱਤਾ ਅਸਤੀਫਾ”
ਪੋਸਟ ਅਤੇ ਉਸਦੇ ਆਰਕਾਈਵ ਵਰਜਨ ਨੂੰ ਇੱਥੇ ਵੇਖੋ।
ਅਜਿਹਾ ਹੀ ਇੱਕ ਪੋਸਟ ਕੱਟੜ ਅਕਾਲੀ ਯੋਧਾ ਨਾਮ ਦੇ ਫੇਸਬੁੱਕ ਪੇਜ ਨੇ ਵੀ ਕੀਤੀ ਹੈ, ਜਿਸ ਵਿੱਚ ਲਿਖਿਆ ਹੈ “ਇੱਕ ਹੋਰ ਕੈਬਨਿਟ ਮੰਤਰੀ ਵੱਲੋਂ ਸਿੱਧੂ ਦੇ ਹੱਕ ਵਿੱਚ ਅਸਤੀਫਾ,,ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਸਤੀਫਾ।”
ਪੜਤਾਲ
ਵਿਸ਼ਵਾਸ ਨਿਊਜ਼ ਨੇ ਪੜਤਾਲ ਦੀ ਸ਼ੁਰੂਆਤ ਨਿਊਜ਼ ਸਰਚ ਨਾਲ ਕੀਤੀ। ਅਸੀਂ ਸਭ ਤੋਂ ਪਹਿਲਾ ਵਾਇਰਲ ਦਾਅਵੇ ਨੂੰ ਲੈ ਕੇ ਸੰਬੰਧਿਤ ਕੀਵਰਡ ਨਾਲ ਖਬਰਾ ਲੱਭਣੀਆਂ ਸ਼ੁਰੂ ਕੀਤੀਆਂ , ਸਾਨੂੰ ਇਸ ਮਾਮਲੇ ਨਾਲ ਜੁੜੀ ਕੋਈ ਮੀਡਿਆ ਰਿਪੋਰਟ ਕਿਸੇ ਵੀ ਮੀਡਿਆ ਸੰਸਥਾਨ ਦੁਆਰਾ ਪਬਲਿਸ਼ ਨਹੀਂ ਮਿਲੀ। ਗੌਰ ਕਰਨ ਵਾਲੀ ਗੱਲ ਇਹ ਹੈ ਕਿ ਜੇਕਰ ਰਾਜਾ ਵੜਿੰਗ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੁੰਦਾ ਤਾਂ ਇਹ ਖਬਰ ਦੀ ਸੁਰਖੀਆਂ ਵਿੱਚ ਜ਼ਰੂਰ ਹੁੰਦੀ ਪਰ ਸਾਨੂੰ ਕਿਤੇ ਵੀ ਇਸ ਨਾਲ ਜੁੜੀ ਕੋਈ ਖਬਰ ਨਹੀਂ ਮਿਲੀ।
ਅਸੀਂ ਆਉਣੀ ਜਾਂਚ ਨੂੰ ਅੱਗੇ ਵਧਾਇਆ ਅਤੇ ਇਸ ਮਾਮਲੇ ਵਿੱਚ ਵੱਧ ਜਾਣਕਾਰੀ ਲੈਣ ਲਈ ਰਾਜਾ ਵੜਿੰਗ ਦੇ ਸੋਸ਼ਲ ਮੀਡਿਆ ਹੈਂਡਲਸ ਨੂੰ ਖੰਗਲਾਣਾ ਸ਼ੁਰੂ ਕੀਤਾ। ਅਸੀਂ ਸਭ ਤੋਂ ਪਹਿਲਾ ਰਾਜਾ ਵੜਿੰਗ ਦੇ ਫੇਸਬੁੱਕ ਅਕਾਊਂਟ ਤੇ ਖੋਜ ਕੀਤੀ , ਸਾਨੂੰ ਰਾਜਾ ਵੜਿੰਗ ਦੁਆਰਾ 30 ਸਤੰਬਰ ਨੂੰ 7 :03 ਤੇ ਕੀਤਾ ਗਿਆ ਇੱਕ ਪੋਸਟ ਮਿਲਿਆ , ਜਿਸ ਵਿੱਚ ਉਹ ਬਸ ਤੇ ਬੈਠੇ ਨਜ਼ਰ ਆ ਰਹੇ ਹਨ। ਫੋਟੋਆਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ” ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅੱਜ ਗਿੱਦੜਬਾਹਾ ਜਾ ਰਿਹਾ ਸੀ ਅਤੇ ਸੋਚਿਆ ਕਿਓਂ ਨਾ PRTC ਦੀ ਬੱਸ ਵਿੱਚ ਸਫਰ ਕਰਕੇ ਲੋਕਾਂ ਨੂੰ ਸਰਕਾਰੀ ਬੱਸਾਂ ਵਿੱਚ ਆਉਂਦੀਆਂ ਮੁਸਕਿਲਾਂ ਜਾਣ ਲਵਾਂ। ਰਾਜਪੁਰੇ ਤੋਂ ਪਟਿਆਲ਼ਾ ਦਾ ਸਫਰ ਸਰਕਾਰੀ ਬੱਸ ਵਿੱਚ ਕਰਕੇ ਲੋਕਾਂ ਨਾਲ ਗੱਲ-ਬਾਤ ਕੀਤੀ । ਮੇਰੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਆ ਰਹੀਆਂ ਮੁਸਕਿਲਾਂ ਨੂੰ ਸਮਝ ਕਿ ਉਨ੍ਹਾਂ ਦਾ ਹੱਲ ਜਲਦੀ ਤੋਂ ਜਲਦੀ ਕਰਵਾ ਸਕਾਂ ।”
ਸਾਨੂੰ ਇਸੇ ਨਾਲ ਜੁੜਿਆ ਇੱਕ ਹੋਰ ਪੋਸਟ 29 ਸਤੰਬਰ ਨੂੰ 6 :07 ਮਿੰਟ ਤੇ ਕੀਤਾ ਹੋਇਆ ਮਿਲਿਆ , ਜਿਸ ਵਿੱਚ ਰਾਜਾ ਵੜਿੰਗ ਟਰਾਂਸਪੋਰਟ ਵਿਭਾਗ ਦੇ ਨਾਲ ਪਹਿਲੀ ਮੀਟਿੰਗ ਕਰ ਰਹੇ ਹਨ । ਪੋਸਟ ਨੂੰ ਇੱਥੇ ਵੇਖ ਸਕਦੇ ਹੋ ।
ਸਾਨੂੰ ਐਦਾਂ ਦੀ ਹੀ ਪੋਸਟ ਅਤੇ ਫੋਟੋਆਂ ਉਨ੍ਹਾਂ ਦੇ ਟਵੀਟਰ ਹੈਂਡਲ ਤੇ ਵੀ ਸਾਂਝਾ ਕੀਤੀ ਹੋਈ ਮਿਲੀ।
ਇਸ ਤੋਂ ਇਹ ਸਾਫ ਹੈ ਕਿ ਰਾਜਾ ਵੜਿੰਗ ਨੂੰ ਲੈ ਕੇ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਅਸਤੀਫੇ ਵਾਲਾ ਲੈੱਟਰ ਫਰਜੀ ਹੈ। ਰਾਜਾ ਵੜਿੰਗ ਨੇ ਕੋਈ ਅਸਤੀਫਾ ਨਹੀਂ ਦਿੱਤਾ ਹੈ ਅਤੇ ਉਹ ਅਪਣੇ ਅਹੁਦੇ ਤੇ ਕੰਮ ਕਰ ਰਹੇ ਹਨ।
ਮਾਮਲੇ ਵਿੱਚ ਵੱਧ ਪੁਸ਼ਟੀ ਲਈ ਅਸੀਂ ਸਾਡੇ ਸਹਿਯੋਗੀ ਦੈਨਿਕ ਜਾਗਰਣ ਦੇ ਮੁਕਤਸਰ ਰਿਪੋਰਟਰ ਜਤਿੰਦਰ ਸਿੰਘ ਭਵਰਾ ਨਾਲ ਸੰਪਰਕ ਕੀਤਾ। ਅਸੀਂ ਉਨ੍ਹਾਂ ਦੇ ਨਾਲ ਇਹ ਪੋਸਟ ਵੀ ਸ਼ੇਅਰ ਕੀਤੀ , ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਫਰਜੀ ਖਬਰ ਹੈ । ਉਨ੍ਹਾਂ ਨੇ ਅਸਤੀਫਾ ਨਹੀਂ ਦਿੱਤਾ ਹੈ ਅਤੇ ਉਨ੍ਹਾਂ ਦਾ ਮੁਕਤਸਰ ਅਤੇ ਦਿੜ੍ਹਬਾ ਵਿੱਚ ਪ੍ਰੋਗਰਾਮ ਵੀ ਹਨ। ਉਨ੍ਹਾਂ ਨੇ ਕਿਹਾ ਕਿ ਪੋਸਟ ਅਤੇ ਵਾਇਰਲ ਲੈਟਰ ਦੋਨੋ ਫਰਜੀ ਹੈ।
ਪੜਤਾਲ ਦੇ ਅੰਤ ਵਿੱਚ ਅਸੀਂ ਇਸ ਪੋਸਟ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਯੂਜ਼ਰ ਦੀ ਸੋਸ਼ਲ ਸਕੈਨਿੰਗ ਕੀਤੀ। ਸੋਸ਼ਲ ਸਕੈਨਿੰਗ ਤੋਂ ਪਤਾ ਲੱਗਿਆ ਕਿ ਯੂਜ਼ਰ ਮਾਨਸਾ ਦਾ ਰਹਿਣ ਵਾਲਾ ਹੈ ਅਤੇ ਫੇਸਬੁੱਕ ਤੇ ਯੂਜ਼ਰ ਦੇ 2,088 ਮਿੱਤਰ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੋਈ ਅਸਤੀਫਾ ਨਹੀਂ ਦਿੱਤਾ ਹੈ, ਉਹ ਅਪਣੇ ਅਹੁਦੇ ਤੇ ਕੰਮ ਕਰ ਰਹੇ ਹਨ। ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।