Fact Check: ਪ੍ਰੇਮ ਸਿੰਘ ਚੰਦੂਮਾਜਰਾ ਨੇ ਨਹੀਂ ਦਿੱਤਾ ਇਹ ਬਿਆਨ, ਫਰਜੀ ਪੋਸਟ ਹੋ ਰਹੀ ਵਾਇਰਲ

ਵਿਸ਼ਵਾਸ ਟੀਮ ਦੀ ਪੜਤਾਲ ਵਿਚ ਇਹ ਵਾਇਰਲ ਪੋਸਟ ਫਰਜੀ ਸਾਬਿਤ ਹੋਈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

Fact Check: ਪ੍ਰੇਮ ਸਿੰਘ ਚੰਦੂਮਾਜਰਾ ਨੇ ਨਹੀਂ ਦਿੱਤਾ ਇਹ ਬਿਆਨ, ਫਰਜੀ ਪੋਸਟ ਹੋ ਰਹੀ ਵਾਇਰਲ

ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਸਾਬਕਾ ਸੰਸਦ ਮੇਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਂ ਤੋਂ ਇੱਕ ਫਰਜੀ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿਚ ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਂ ਤੋਂ ਇੱਕ ਬਿਆਨ ਦਿਖਾਇਆ ਗਿਆ ਹੈ। ਇਹ ਬਿਆਨ ਡੇਰਾ ਸੋਧਾ ਸਾਧ ਗੁਰਮੀਤ ਰਾਮ ਰਹੀਮ ਪੋਸ਼ਾਕ ਮਾਮਲੇ ਨੂੰ ਲੈ ਕੇ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਸਮੇਂ ਪੰਜਾਬ ਵਿਚ ਡੇਰਾ ਸੋਧਾ ਸਾਧ ਗੁਰਮੀਤ ਰਾਮ ਰਹੀਮ ਪੋਸ਼ਾਕ ਮਾਮਲੇ ਕਰਕੇ ਰਾਜਨੀਤੀ ਗਰਮ ਹੈ ਅਤੇ ਵਿਪਕਸ਼ੀ ਧਿਰਾਂ ਵੱਲੋਂ ਸੁਖਬੀਰ ਬਾਦਲ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਾ ਜਾ ਰਿਹਾ ਹੈ।

ਵਿਸ਼ਵਾਸ ਟੀਮ ਦੀ ਪੜਤਾਲ ਵਿਚ ਇਹ ਪੋਸਟ ਫਰਜੀ ਸਾਬਿਤ ਹੋਈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

ਕੀ ਹੋ ਰਿਹਾ ਹੈ ਵਾਇਰਲ?

ਫੇਸਬੁੱਕ ਯੂਜ਼ਰ “Kulwinder Singh Flora” ਨੇ ਇਸ ਪੋਸਟ ਨੂੰ ਅਪਲੋਡ ਕਰਦੇ ਹੋਏ ਲਿਖਿਆ: ਲਾਹਣਤ ਇਹੋ ਜਿਹੇ ਖੋਤੇ ਚੰਦੂਆਂ ਤੇ ..ਮੇਰੇ ਵੱਲੋਂ ਬੱਠਲ਼ ਵਾਲੀ ਹੜਦੂ ਲਾਹਨਤ ..

ਇਸ ਪੋਸਟ ਦਾ ਆਰਕਾਇਵਡ ਲਿੰਕ।

ਪੜਤਾਲ

ਪੜਤਾਲ ਦੀ ਸ਼ੁਰੂਆਤ ਅਸੀਂ ਨਿਊਜ਼ ਸਰਚ ਤੋਂ ਕੀਤੀ ਅਤੇ ਇਸ ਬਿਆਨ ਸਬੰਧਿਤ ਕੀਵਰਡ ਨਾਲ ਖਬਰਾਂ ਲੱਭਣੀਆਂ ਸ਼ੁਰੂ ਕੀਤੀ। ਗੋਰ ਕਰਨ ਵਾਲੀ ਗੱਲ ਹੈ ਕਿ ਇਸ ਮਾਮਲੇ ਨਾਲ ਜੁੜਿਆ ਸਾਨੂੰ ਕੋਈ ਠੋਸ ਸਬੂਤ ਨਹੀਂ ਮਿਲਿਆ। ਦੱਸ ਦਈਏ ਕਿ ਜੇਕਰ ਅਜਿਹਾ ਕੋਈ ਬਿਆਨ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਦਿੱਤਾ ਗਿਆ ਹੁੰਦਾ ਤਾਂ ਉਸਨੇ ਸੁਰਖੀ ਜ਼ਰੂਰ ਬਣਨਾ ਸੀ ਪਰ ਇਸ ਬਿਆਨ ਨੂੰ ਲੈ ਕੇ ਸਾਨੂੰ ਕੋਈ ਖਬਰ ਨਹੀਂ ਮਿਲੀ।

ਹੁਣ ਅਸੀਂ ਸਿੱਧਾ ਪ੍ਰੇਮ ਸਿੰਘ ਚੰਦੁ ਮਾਜਰਾ ਦੇ ਫੇਸਬੁੱਕ ਪ੍ਰੋਫ਼ਾਈਲ ਵੱਲ ਰੁੱਖ ਕੀਤਾ। ਸਾਨੂੰ 20 ਜੁਲਾਈ 2020 ਨੂੰ ਅਪਲੋਡ ਇੱਕ ਵੀਡੀਓ ਮਿਲਿਆ ਜਿਸਦੇ ਵਿਚ ਪ੍ਰੇਮ ਸਿੰਘ ਚੰਦੂਮਾਜਰਾ ਅਜਿਹੇ ਫਰਜੀ ਪੋਸਟਾਂ ਬਾਰੇ ਸਪਸ਼ਟੀਕਰਣ ਦੇ ਰਹੇ ਹਨ। ਉਨ੍ਹਾਂ ਨੇ ਇਸ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ ਹੈ: “ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਜੀ ਦੇ ਅਕਸ ਨੂੰ ਬਦਨਾਮ ਕਰਨ ਲਈ ਉਨ੍ਹਾਂ ਖਿਲਾਫ ਝੂਠੀਆਂ ਖ਼ਬਰਾਂ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਵਾਲਿਆਂ ਤੇ ਹੋਵੇਗੀ ਸਖ਼ਤ ਕਾਰਵਾਈ। #BewareOfLiars”

ਹੁਣ ਅਸੀਂ ਸਿੱਧਾ ਇਸ ਪੋਸਟ ਨੂੰ ਲੈ ਕੇ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ, “ਇਹ ਪੋਸਟ ਫਰਜੀ ਹੈ ਅਤੇ ਮੈਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ। ਵਿਪਕ੍ਸ਼ੀ ਧਿਰਾਂ ਮੇਰੇ ਖਿਲਾਫ ਅਜਿਹੇ ਫਰਜੀ ਬਿਆਨ ਵਾਇਰਲ ਕਰ ਰਹੀ ਹੈ।”

ਇਸ ਬਿਆਨ ਨੂੰ ਸੋਸ਼ਲ ਮੀਡੀਆ ‘ਤੇ ਕਈ ਲੋਕਾਂ ਨੇ ਸ਼ੇਅਰ ਕੀਤਾ ਹੈ ਅਤੇ ਇਨ੍ਹਾਂ ਵਿਚੋਂ ਦੀ ਹੀ ਇੱਕ ਹੈ Kulwinder Singh Flora ਨਾਂ ਦਾ ਫੇਸਬੁੱਕ ਯੂਜ਼ਰ। ਇਹ ਅਕਾਊਂਟ ਜੂਨ 2007 ਵਿਚ ਬਣਾਇਆ ਗਿਆ ਸੀ ਅਤੇ ਇਹ ਯੂਜ਼ਰ ਪੰਜਾਬ ਨਾਲ ਜੁੜੀਆਂ ਖਬਰਾਂ ਨੂੰ ਵੱਧ ਸ਼ੇਅਰ ਕਰਦਾ ਹੈ।

ਨਤੀਜਾ: ਵਿਸ਼ਵਾਸ ਟੀਮ ਦੀ ਪੜਤਾਲ ਵਿਚ ਇਹ ਵਾਇਰਲ ਪੋਸਟ ਫਰਜੀ ਸਾਬਿਤ ਹੋਈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts