ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ। ਅਸਲ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਤਸਵੀਰ ਹਾਲੀਆ ਨਹੀਂ ਹੈ, ਸੰਗੋ 2018 ਦੀ ਹੈ। ਜਦੋਂ ਸੀਐਮ ਭਗਵੰਤ ਮਾਨ ਨੂੰ ਪਥਰੀ ਦੀ ਸ਼ਿਕਾਇਤ ਹੋਣ ਕਾਰਨ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਲੋਕ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼)। ਪਿਛਲੇ ਦਿਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ, ਤਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹੁਣ ਇਸ ਨਾਲ ਜੋੜਦੇ ਹੋਏ ਸੋਸ਼ਲ ਮੀਡਿਆ ‘ਤੇ ਇੱਕ ਤਸਵੀਰ ਵਾਇਰਲ ਕੀਤੀ ਜਾ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਹਸਪਤਾਲ ਦੇ ਬੈਡ ‘ਤੇ ਦੇਖਿਆ ਜਾ ਸਕਦਾ ਹੈ। ਕੁਝ ਯੂਜ਼ਰਸ ਇਸ ਤਸਵੀਰ ਨੂੰ ਹਾਲੀਆ ਦੱਸਕੇ ਸ਼ੇਅਰ ਕਰ ਰਹੇ ਹਨ।
ਵਿਸ਼ਵਾਸ ਨਿਊਜ਼ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ। ਅਸਲ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਤਸਵੀਰ ਹਾਲੀਆ ਨਹੀਂ ਹੈ, ਸੰਗੋ 2018 ਦੀ ਹੈ। ਜਦੋਂ ਸੀਐਮ ਭਗਵੰਤ ਮਾਨ ਨੂੰ ਪਥਰੀ ਦੀ ਸ਼ਿਕਾਇਤ ਹੋਣ ਕਾਰਨ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਲੋਕ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
ਫੇਸਬੁੱਕ ਪੇਜ Sanjhi Soch TV NRI ਨੇ 18 ਸਤੰਬਰ ਨੂੰ ਇਸ ਫੋਟੋ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ, “ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ ‘ਚ ਦਾਖਲ CMMann #BhagwantMann #badhealth #ApolloHospitals #sanjhisochtv “
ਫੋਟੋ ‘ਤੇ ਲਿਖਿਆ ਹੋਇਆ ਹੈ: ਵੱਡੀ ਖਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਅਪੋਲੋ ਹਸਪਤਾਲ ‘ਚ ਦਾਖਲ।
ਸੋਸ਼ਲ ਮੀਡਿਆ ਉੱਤੇ ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਹਾਲੀਆ ਦੱਸ ਕੇ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਦੇਖੋ।
ਵਾਇਰਲ ਤਸਵੀਰ ਦੀ ਜਾਂਚ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਤਸਵੀਰ ਨਾਲ ਜੁੜੀ ਖਬਰ ਪੀਟੀਸੀ ਨਿਊਜ ਦੀ ਵੈਬਸਾਈਟ ‘ਤੇ ਮਿਲੀ। 1 ਅਗਸਤ 2018 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ, ਭਗਵੰਤ ਮਾਨ ਨੂੰ ਗੁਰਦੇ ‘ਚ ਪਥਰੀ ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਸਰਚ ਦੌਰਾਨ ਸਾਨੂੰ ਤਸਵੀਰ ਨਾਲ ਜੁੜੀ ਖਬਰ babushahi.com ਦੀ ਵੈਬਸਾਈਟ ‘ਤੇ ਮਿਲੀ। 31 ਜੁਲਾਈ 2018 ਨੂੰ ਪ੍ਰਕਾਸ਼ਿਤ ਖਬਰ ਵਿੱਚ ਦੱਸਿਆ ਗਿਆ, ਇਹ ਤਸਵੀਰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਦੀ ਹੈ।
ਵਾਇਰਲ ਤਸਵੀਰ ਨਾਲ ਜੁੜੀ ਹੋਰ ਖਬਰਾਂ ਇੱਥੇ ਪੜ੍ਹੀ ਜਾ ਸਕਦੀ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਮੌਕਿਆਂ ‘ਤੇ ਇਹ ਫੋਟੋ ਵਾਇਰਲ ਹੁੰਦੀ ਰਹੀ ਹੈ, ਜਿਸ ਦੀ ਫੈਕਟ ਚੈੱਕ ਰਿਪੋਰਟ ਇੱਥੇ ਪੜ੍ਹੀ ਜਾ ਸਕਦੀ ਹੈ। ਅਸੀਂ ਫੋਟੋ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਵਕਤਾ ਨੀਲ ਗਰਗ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਨੇ ਵਾਇਰਲ ਤਸਵੀਰ ਨੂੰ ਪੁਰਾਣੀ ਦੱਸਿਆ ਸੀ।
ਅੰਤ ਵਿੱਚ ਅਸੀਂ ਪੁਰਾਣੀ ਤਸਵੀਰ ਨੂੰ ਸ਼ੇਅਰ ਕਰਨ ਵਾਲੇ ਪੇਜ ਨੂੰ ਸਕੈਨ ਕੀਤਾ। ਪਤਾ ਲੱਗਿਆ ਕਿ ਇਸ ਪੇਜ ਨੂੰ 143K ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ ਨੇ ਆਪਣੀ ਜਾਂਚ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ। ਅਸਲ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਤਸਵੀਰ ਹਾਲੀਆ ਨਹੀਂ ਹੈ, ਸੰਗੋ 2018 ਦੀ ਹੈ। ਜਦੋਂ ਸੀਐਮ ਭਗਵੰਤ ਮਾਨ ਨੂੰ ਪਥਰੀ ਦੀ ਸ਼ਿਕਾਇਤ ਹੋਣ ਕਾਰਨ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਲੋਕ ਪੁਰਾਣੀ ਤਸਵੀਰ ਨੂੰ ਹਾਲੀਆ ਦੱਸਕੇ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।