Fact Check : ਕੇਜਰੀਵਾਲ ਅਤੇ ਭਗਵੰਤ ਮਾਨ ਦੀ ਤਸਵੀਰ ਨਾਲ ਛੇੜਛਾੜ ਕਰਕੇ ਕੀਤਾ ਗਿਆ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਵਾਇਰਲ ਤਸਵੀਰ ਐਡੀਟੇਡ ਸਾਬਿਤ ਹੋਈ। ਨਵੰਬਰ 2021 ਦੀ ਇੱਕ ਤਸਵੀਰ ਨਾਲ ਛੇੜਛਾੜ ਕਰਕੇ ਇਸਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ‘ਚ ਉਹ ਸ਼ਰਾਬ ਅਤੇ ਮੀਟ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸੱਚ ਮੰਨਦੇ ਹੋਏ ਸੋਸ਼ਲ ਮੀਡੀਆ ਯੂਜ਼ਰਸ ਦੋਵਾਂ ਨੇਤਾਵਾਂ ਦਾ ਮਜ਼ਾਕ ਉਡਾਉਣ ਦੇ ਮਕਸਦ ਨਾਲ ਇਸ ਨੂੰ ਵਾਇਰਲ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਇਸ ਤਸਵੀਰ ਦੀ ਜਾਂਚ ਕੀਤੀ। ਇਹ ਫਰਜ਼ੀ ਸਾਬਿਤ ਹੋਈ। ਦਰਅਸਲ ਨਵੰਬਰ 2021 ਦੀ ਇੱਕ ਤਸਵੀਰ ਨਾਲ ਛੇੜਛਾੜ ਕਰਕੇ , ਵਾਇਰਲ ਤਸਵੀਰ ਤਿਆਰ ਕੀਤੀ ਗਈ ਹੈ। ਅਸਲ ਤਸਵੀਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਇੱਕ ਆਟੋ ਚਾਲਕ ਦੇ ਘਰ ਸਾਦਾ ਖਾਣਾ ਖਾਂਦੇ ਹੋਏ ਦੇਖਿਆ ਜਾ ਸਕਦਾ ਹੈ।

ਕੀ ਹੋ ਰਿਹਾ ਹੈ ਵਾਇਰਲ
ਫੇਸਬੁੱਕ ਯੂਜ਼ਰ ਪ੍ਰੇਮ ਪ੍ਰਕਾਸ਼ ਮਿਸ਼ਰਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਐਡੀਟੇਡ ਤਸਵੀਰ ਨੂੰ ਅਪਲੋਡ ਕੀਤਾ ਹੈ। ਇਹ 20 ਸਤੰਬਰ ਨੂੰ ਪੋਸਟ ਕੀਤੀ ਗਈ ਹੈ। ਇਸਦੇ ਉਪਰ ਲਿਖਿਆ ਗਿਆ ਕਿ ਬੜੀ ਮੁਸ਼ਕਲ ਨਾਲ ਤਲਾਸ਼ੀ ਹੈ , ਉਡਤਾ ਪੰਜਾਬ ਨਾਲ ਝੁੱਮਤੀ ਦਿੱਲੀ ।

ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਪੋਸਟ ਨੂੰ ਸੱਚ ਮੰਨ ਕੇ ਦੂਜੇ ਯੂਜ਼ਰਸ ਵੀ ਇਸ ਨੂੰ ਵਾਇਰਲ ਕਰ ਰਹੇ ਹਨ।

ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਵਾਇਰਲ ਤਸਵੀਰ ਨੂੰ ਧਿਆਨ ਨਾਲ ਦੇਖਿਆ। ਇਸ ਨੂੰ ਦੇਖ ਕੇ ਅੰਦਾਜਾ ਹੋ ਗਿਆ ਕਿ ਇਹ ਫੋਟੋ ਐਡੀਟੇਡ ਹੈ। ਇਸ ਤੋਂ ਬਾਅਦ ਇਸ ਤਸਵੀਰ ਨੂੰ ਯਾਨਡੇਕਸ ਸਰਚ ਇਮੇਜ ਟੂਲ ‘ਤੇ ਅਪਲੋਡ ਕੀਤਾ ਅਤੇ ਖੋਜ ਕੀਤੀ। ਅਸਲ ਤਸਵੀਰ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦੇ ਟਵਿਟਰ ‘ਤੇ ਮਿਲੀ। 22 ਨਵੰਬਰ 2021 ਨੂੰ ਪੋਸਟ ਕੀਤੀਆਂ ਤਸਵੀਰਾਂ ਨੂੰ ਲੈ ਕੇ ਲਿਖਿਆ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਆਟੋ ਰਿਕਸ਼ਾ ਵਾਲੇ ਦਿਲੀਪ ਦੇ ਉੱਥੇ ਖਾਣਾ ਖਾਧਾ।

ਸਰਚ ਦੌਰਾਨ ਅਸਲ ਤਸਵੀਰ ਜਾਗਰਣ ਡਾਟ ਕਾਮ ਦੀ ਵੈੱਬਸਾਈਟ ‘ਤੇ ਵੀ ਮਿਲੀ। ਇਸਨੂੰ 30 ਨਵੰਬਰ 2021 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਇਸ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਚੋਣ ਸਰਗਰਮੀਆਂ ਦੌਰਾਨ ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਦੌਰਾਨ ਕੇਜਰੀਵਾਲ ਰਾਤ ਨੂੰ ਇੱਕ ਆਟੋ ਚਾਲਕ ਨਾਲ ਉਨ੍ਹਾਂ ਦੇ ਘਰ ਖਾਣਾ ਖਾਣ ਚਲੇ ਗਏ। ਇੱਥੇ ਪੂਰੀ ਖ਼ਬਰ ਪੜ੍ਹੋ।

ਜਾਂਚ ਦੌਰਾਨ ਸਾਨੂੰ ਟਾਈਮਜ਼ ਆਫ ਇੰਡੀਆ ਚੰਡੀਗੜ੍ਹ ਦੇ ਟਵਿੱਟਰ ਹੈਂਡਲ ‘ਤੇ ਤਸਵੀਰ ਨਾਲ ਜੁੜਿਆ ਵੀਡੀਓ ਮਿਲਿਆ। ਇਸਨੂੰ 22 ਨਵੰਬਰ 2021 ਨੂੰ ਅਪਲੋਡ ਕੀਤਾ ਗਿਆ ਸੀ। ਇਸ ਵਿੱਚ ਦੱਸਿਆ ਗਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਲੁਧਿਆਣਾ ‘ਚ ਇੱਕ ਆਟੋ ਰਿਕਸ਼ਾ ਚਾਲਕ ਦੇ ਘਰ ਖਾਣਾ ਖਾਣ ਪਹੁੰਚੇ। ਇਸ ਵੀਡੀਓ ‘ਚ ਕੇਜਰੀਵਾਲ ਸਮੇਤ ਸਾਰੇ ਨੇਤਾਵਾਂ ਨੂੰ ਸਾਦੇ ਤਰੀਕੇ ਨਾਲ ਖਾਣਾ ਖਾਂਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਵਿੱਚ ਕਿਤੇ ਵੀ ਸ਼ਰਾਬ ਜਾਂ ਮੀਟ ਨਹੀਂ ਸੀ।

ਵਿਸ਼ਵਾਸ ਨਿਊਜ਼ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਨੂੰ ਖੰਗਾਲਣਾ ਸ਼ੁਰੂ ਕੀਤਾ। ਐਡਵਾਂਸ ਸਰਚ ਰਾਹੀਂ ਸਾਨੂੰ 22 ਨਵੰਬਰ 2021 ਦੀ ਇੱਕ ਪੋਸਟ ਮਿਲੀ। ਇਸ ਵਿੱਚ ਅਸਲੀ ਤਸਵੀਰ ਵੀ ਵੇਖੀ ਜਾ ਸਕਦੀ ਹੈ।

ਵਿਸ਼ਵਾਸ ਨਿਊਜ਼ ਨੇ ਜਾਂਚ ਦੇ ਅਗਲੇ ਪੜਾਅ ਵਿੱਚ ਦੈਨਿਕ ਜਾਗਰਣ , ਲੁਧਿਆਣਾ ਦੇ ਸੀਨੀਅਰ ਸੰਵਾਦਦਾਤਾ ਦਿਲਬਾਗ ਦਾਨਿਸ਼ ਨਾਲ ਸੰਪਰਕ ਕੀਤਾ। ਵਿਸ਼ਵਾਸ ਨਿਊਜ਼ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਾਇਰਲ ਤਸਵੀਰ ਫਰਜ਼ੀ ਹੈ। ਅਸਲੀ ਤਸਵੀਰ ਨੂੰ ਐਡਿਟ ਕਰਕੇ ਇਹ ਤਸਵੀਰ ਤਿਆਰ ਕੀਤੀ ਗਈ ਹੈ। ਪੰਜਾਬ ਚੋਣਾਂ ਦੌਰਾਨ ਦੋਵੇਂ ਨੇਤਾ ਇੱਕ ਆਟੋ ਚਾਲਕ ਦੇ ਘਰ ਖਾਣਾ ਖਾਣ ਗਏ ਸਨ। ਸ਼ਰਾਬ ਅਤੇ ਨੋਨਵੇਜ ਦੀ ਗੱਲ ਬਿਲਕੁਲ ਗਲਤ ਹੈ।

ਜਾਂਚ ਦੇ ਅੰਤ ਵਿੱਚ ਅਸੀਂ ਫਰਜ਼ੀ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਪਤਾ ਲੱਗਾ ਕਿ ਫੇਸਬੁੱਕ ਯੂਜ਼ਰ ਪ੍ਰੇਮ ਪ੍ਰਕਾਸ਼ ਮਿਸ਼ਰਾ ਭਾਗਲਪੁਰ ਦੇ ਰਹਿਣ ਵਾਲੇ ਹੈ। ਫੇਸਬੁੱਕ ‘ਤੇ ਉਨ੍ਹਾਂ ਦੇ 619 ਦੋਸਤ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਵਾਇਰਲ ਤਸਵੀਰ ਐਡੀਟੇਡ ਸਾਬਿਤ ਹੋਈ। ਨਵੰਬਰ 2021 ਦੀ ਇੱਕ ਤਸਵੀਰ ਨਾਲ ਛੇੜਛਾੜ ਕਰਕੇ ਇਸਨੂੰ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts