ਵਿਸ਼ਵਾਸ ਨਿਊਜ਼ ਨੇ ਇਸ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਦਾਅਵਾ ਫਰਜ਼ੀ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਿਜ਼ਨੈੱਸਮੈਨ ਮੁਕੇਸ਼ ਅੰਬਾਨੀ ਦੀ ਮੁਲਾਕਾਤ ਦਾ ਇਹ ਵੀਡੀਓ ਹਾਲ ਦਾ ਨਹੀਂ ਸਗੋਂ 2017 ਦਾ ਹੈ।
ਵਿਸ਼ਵਾਸ ਨਿਊਜ਼ (ਨਵੀਂ ਦਿੱਲੀ)। ਇੱਕ ਵੀਡੀਓ ਪੋਸਟ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਿਜ਼ਨੈੱਸਮੈਨ ਮੁਕੇਸ਼ ਅੰਬਾਨੀ ਨੂੰ ਮੀਟਿੰਗ ਕਰਦੇ ਦੇਖਿਆ ਜਾ ਸਕਦਾ। ਕਿਸਾਨ ਅੰਦੋਲਨ ਦੇ ਵਿਚਕਾਰ, ਪੋਸਟ ਨੂੰ ਸ਼ੇਅਰ ਕਰਦੇ ਹੋਏ ਦਾਅਵਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿ ਇਹ ਵੀਡੀਓ ਤਾਜ਼ਾ ਹੈ ਅਤੇ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਮੁਕੇਸ਼ ਅੰਬਾਨੀ ਨਾਲ ਮੁਲਾਕਾਤ ਕੀਤੀ ਸੀ।
ਵਿਸ਼ਵਾਸ ਟੀਮ ਨੇ ਇਸ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਦਾਅਵਾ ਫਰਜ਼ੀ ਹੈ। ਇਹ ਵੀਡੀਓ 2017 ਦਾ ਹੈ।
ਕੀ ਹੈ ਵਾਇਰਲ ਪੋਸਟ ਵਿਚ
ਇਸ ਪੋਸਟ ਨੂੰ Manwinder Singh Giaspura ਨਾਮ ਦੇ ਇੱਕ ਫੇਸਬੁੱਕ ਯੂਜ਼ਰ ਨੇ ਸਾਂਝਾ ਕੀਤਾ ਅਤੇ ਲਿਖਿਆ ਸੀ, “ਆਹ ਚੱਕੋ ਸਬੂਤ ਤਿੰਨੋ ਕਾਲਾ ਕਾਨੂੰਨ ਕੈਪਟਨ ਦੀ ਸਹਿਮਤੀ ਨਾਲ ਬਣੇ ਨੇ।
ਪੋਸਟ ਦਾ ਅਰਕਾਈਵਡ ਲਿੰਕ ਇੱਥੇ ਦੇਖੋ ।
ਪੜਤਾਲ
ਆਪਣੀ ਜਾਂਚ ਸ਼ੁਰੂ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ InVID ਟੂਲ ਵਿੱਚ ਪਾਇਆ ਅਤੇ ਇਸਦੇ ਕੀਫ੍ਰੇਮਸ ਕੱਢੇ, ਫੇਰ ਇਨ੍ਹਾਂ ਕੀਫ੍ਰੇਮਸ ਨੂੰ ਗੂਗਲ ਰਿਵਰਸ ਇਮੇਜ ਟੂਲ ਦੇ ਜਰੀਏ ਸਰਚ ਕੀਤਾ । ਸਾਨੂੰ 31 ਅਕਤੂਬਰ, 2017 ਨੂੰ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੁਆਰਾ YouTube ਤੇ ਅਪਲੋਡ ਕੀਤੀ ਗਈ ਇੱਕ ਵੀਡੀਓ ਰਿਪੋਰਟ ਵਿੱਚ ਵਾਇਰਲ ਕਲਿੱਪ ਦੀ ਝਲਕ ਮਿਲੀ। ਵੀਡੀਓ ਦੇ ਨਾਲ ਡਿਸਕ੍ਰਿਪਸ਼ਨ ਵਿੱਚ ਲਿਖਿਆ ਸੀ , ” ਮੁਕੇਸ਼ ਅੰਬਾਨੀ ਨੂੰ ਮਿਲੇ ਪੰਜਾਬ ਦੇ ਮੁੱਖ ਮੰਤਰੀ ।”
ਸਾਨੂੰ ਇਸ ਮੀਟਿੰਗ ਨੂੰ ਲੈ ਕੇ ਰਿਪੋਰਟ hindustantimes.com‘ਤੇ ਮਿਲੀ, ਜਿਸਨੂੰ 31 ਅਕਤੂਬਰ 2017 ਨੂੰ ਪਬਲਿਸ਼ ਕੀਤਾ ਗਿਆ ਸੀ।
ਵਾਇਰਲ ਪੋਸਟ ਬਾਰੇ ਅਸੀਂ ਰਿਲਾਇੰਸ ਕੰਪਨੀ ਦੇ ਪ੍ਰਵਕਤਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ, “ਇਹ ਵੀਡੀਓ ਪੁਰਾਣਾ ਹੈ। ਇਹ ਮੀਟਿੰਗ ਸਾਲ 2017 ਵਿੱਚ ਮੁੰਬਈ ਵਿੱਚ ਹੋਈ ਸੀ। ”
ਅੰਤ ਵਿੱਚ ਵਿਸ਼ਵਾਸ ਨਿਊਜ਼ ਨੇ Manwinder Singh Giaspura ਨਾਮ ਦੇ ਫੇਸਬੁੱਕ ਯੂਜ਼ਰ ਦੀ ਪ੍ਰੋਫਾਈਲ ਦੀ ਸ਼ੋਸ਼ਲ ਸਕੈਨਿੰਗ ਕੀਤੀ। ਫੇਸਬੁੱਕ ਅਕਾਊਂਟ ਨੂੰ ਸਕੈਨ ਕਰਨ ਤੇ ਅਸੀਂ ਪਾਇਆ ਕਿ ਯੂਜ਼ਰ ਪੰਜਾਬ ਦਾ ਰਹਿਣ ਵਾਲਾ ਹੈ ਅਤੇ ਇਹਨਾਂ ਨੂੰ 37,370 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਇਸ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਦਾਅਵਾ ਫਰਜ਼ੀ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਿਜ਼ਨੈੱਸਮੈਨ ਮੁਕੇਸ਼ ਅੰਬਾਨੀ ਦੀ ਮੁਲਾਕਾਤ ਦਾ ਇਹ ਵੀਡੀਓ ਹਾਲ ਦਾ ਨਹੀਂ ਸਗੋਂ 2017 ਦਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।