Fact Check : NDA ਨੇ ਰੰਜਨ ਗੋਗੋਈ ਨੂੰ ਨਹੀਂ, ਜਗਦੀਪ ਧਨਖੜ ਨੂੰ ਬਣਾਇਆ ਹੈ ਉਪ ਰਾਸ਼ਟਰਪਤੀ ਉਮੀਦਵਾਰ

ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਐਨਡੀਏ ਦੁਆਰਾ ਰੰਜਨ ਗੋਗੋਈ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਘੋਸ਼ਿਤ ਕੀਤੇ ਜਾਣ ਦਾ ਵਾਇਰਲ ਦਾਅਵਾ ਗ਼ਲਤ ਨਿਕਲਿਆ ਹੈ। ਐਨਡੀਏ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਗਿਆ ਹੈ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਇੱਕ ਪੋਸਟ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਐਨਡੀਏ ਨੇ ਰੰਜਨ ਗੋਗੋਈ ਨੂੰ ਉਪ ਰਾਸ਼ਟਰਪਤੀ ਦਾ ਉਮੀਦਵਾਰ ਘੋਸ਼ਿਤ ਕੀਤਾ ਹੈ। ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਵਾਇਰਲ ਹੋਇਆ ਦਾਅਵਾ ਗ਼ਲਤ ਨਿਕਲਿਆ। ਐਨਡੀਏ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਦਾ ਉਮੀਦਵਾਰ ਬਣਾਇਆ ਗਿਆ ਹੈ।

ਕੀ ਹੈ ਵਾਇਰਲ ਪੋਸਟ ‘ਚ ?
ਫੇਸਬੁੱਕ ਯੂਜ਼ਰ Vijay Thakker ਨੇ ਰੰਜਨ ਗੰਗੋਈ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ”ਅਯੁੱਧਿਆ ਸ਼੍ਰੀ ਰਾਮ ਮੰਦਰ ਦਾ ਫੈਸਲਾ ਦੇਣ ਵਾਲੇ ਜੱਜ ਸ਼੍ਰੀ ਰੰਜਨ ਗੋਗੋਈ ਜੀ ਨੂੰ NDA ਦਾ ਉਪ ਰਾਸ਼ਟਰਪਤੀ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ * ਗੋਗੋਈ ਜੀ ਨੂੰ ਅਗਾਊਂ ਵਧਾਈਆਂ .. ਜੈ ਸ਼੍ਰੀ ਰਾਮ .. ਜਲੇ ਤੇ ਲੂਣ ਛਿੜਕਣਾ ਤਾਂ ਕੋਈ ਮੋਦੀਜੀ ਤੋਂ ਸਿੱਖਣ …ਚਮਚੋ ਬਰਨੋਲ ਖਰੀਦੋ ਲਿਓ।”

ਫੇਸਬੁੱਕ ਪੋਸਟ ਦੇ ਕੰਟੇੰਟ ਨੂੰ ਇੱਥੇ ਜਿਉਂ ਦਾ ਤਿਉਂ ਲਿਖਿਆ ਗਿਆ ਹੈ। ਪੋਸਟ ਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ।

ਪੜਤਾਲ
ਵਾਇਰਲ ਦਾਅਵੇ ਦੀ ਸੱਚਾਈ ਜਾਣਨ ਲਈ ਅਸੀਂ ਕਈ ਕੀਵਰਡਸ ਰਾਹੀਂ ਗੂਗਲ ਤੇ ਸਰਚ ਕੀਤਾ। ਇਸ ਦੌਰਾਨ ਸਾਨੂੰ 16 ਜੁਲਾਈ 2022 ਨੂੰ ਦੈਨਿਕ ਜਾਗਰਣ ਤੇ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਜਾਣਕਾਰੀ ਮੁਤਾਬਿਕ, ਐਨਡੀਏ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਸੰਸਦੀ ਬੋਰਡ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਸੀ। ਜਿਸ ਤੋਂ ਬਾਅਦ ਭਾਜਪਾ ਅਧਿਅਕਸ਼ ਜੇਪੀ ਨੱਡਾ ਨੇ ਜਗਦੀਪ ਧਨਖੜ ਦੇ ਨਾਂ ਦੀ ਘੋਸ਼ਣਾ ਕੀਤੀ ਸੀ। ਕਈ ਹੋਰ ਵੈੱਬਸਾਈਟਾਂ ਨੇ ਵੀ ਇਸ ਖਬਰ ਨੂੰ ਪ੍ਰਕਾਸ਼ਿਤ ਕੀਤਾ ਕੀਤਾ ਸੀ।

ਪੜਤਾਲ ਦੇ ਦੌਰਾਨ ਸਾਨੂੰ ਵਾਇਰਲ ਦਾਅਵੇ ਨਾਲ ਜੁੜਿਆ ਇੱਕ ਟਵੀਟ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਧਿਕਾਰਿਤ ਟਵਿੱਟਰ ਅਕਾਉਂਟ ਤੇ ਵੀ ਪ੍ਰਾਪਤ ਹੋਇਆ। 17 ਜੁਲਾਈ 2022 ਨੂੰ ਅਮਿਤ ਸ਼ਾਹ ਨੇ ਜਗਦੀਪ ਧਨਖੜ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਕੇ ਉਨ੍ਹਾਂ ਨੂੰ ਐਨਡੀਏ ਦੇ ਵੱਲੋਂ ਤੋਂ ਉਪ ਰਾਸ਼ਟਰਪਤੀ ਦਾ ਉਮੀਦਵਾਰ ਵਜੋਂ ਚੁਣੇ ਜਾਣ ਤੇ ਵਧਾਈ ਦਿੱਤੀ ਸੀ।

ਅੱਜ ਤਕ ਦੀ ਵੈੱਬਸਾਈਟ ਤੇ 18 ਜੁਲਾਈ 2022 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਅਨੁਸਾਰ NDA ਦੇ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜਗਦੀਪ ਧਨਖੜ ਨੇ ਅੱਜ ਨਾਮਜ਼ਦਗੀ ਦਾਖਲ ਕੀਤੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਵੀ ਨਾਮਜ਼ਦਗੀਆਂ ਦੀਆਂ ਤਸਵੀਰਾਂ ਆਪਣੇ ਅਧਿਕਾਰਿਤ ਟਵਿੱਟਰ ਹੈਂਡਲ ਤੇ ਸ਼ੇਅਰ ਕੀਤੀਆਂ ਹਨ।

ਜਾਂਚ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਨਿਊਜ਼ ਨੇ ਦੈਨਿਕ ਜਾਗਰਣ ਦੇ ਨੈਸ਼ਨਲ ਬਿਊਰੋ ਚੀਫ ਆਸ਼ੂਤੋਸ਼ ਝਾਅ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਵਾਇਰਲ ਦਾਅਵਾ ਗ਼ਲਤ ਹੈ। ਐਨਡੀਏ ਵੱਲੋਂ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਚੁਣਿਆ ਗਿਆ ਹੈ।

ਜਾਂਚ ਦੇ ਅੰਤ ਵਿੱਚ ਗੁੰਮਰਾਹਕੁੰਨ ਪੋਸਟ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ ਗਈ। ਫੇਸਬੁੱਕ ਯੂਜ਼ਰ Vijay Thakker ਦੀ ਸੋਸ਼ਲ ਸਕੈਨਿੰਗ ਤੋਂ ਪਤਾ ਲੱਗਾ ਕਿ ਯੂਜ਼ਰ ਗੁਜਰਾਤ ਦਾ ਰਹਿਣ ਵਾਲਾ ਹੈ। ਯੂਜ਼ਰ ਦੇ 1200 ਤੋਂ ਜ਼ਿਆਦਾ ਦੋਸਤ ਹਨ ਅਤੇ 129 ਲੋਕ ਫੇਸਬੁੱਕ ਤੇ ਯੂਜ਼ਰ ਨੂੰ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਐਨਡੀਏ ਦੁਆਰਾ ਰੰਜਨ ਗੋਗੋਈ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਘੋਸ਼ਿਤ ਕੀਤੇ ਜਾਣ ਦਾ ਵਾਇਰਲ ਦਾਅਵਾ ਗ਼ਲਤ ਨਿਕਲਿਆ ਹੈ। ਐਨਡੀਏ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਇਆ ਗਿਆ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts