Fact Check: ਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਦੀ ਇਹ ਤਸਵੀਰ ਹਾਲੀਆ ਨਹੀਂ 3 ਸਾਲ ਪੁਰਾਣੀ ਹੈ
ਵਿਸ਼ਵਾਸ ਟੀਮ ਦੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਸਾਬਿਤ ਹੋਈ। ਵਾਇਰਲ ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀ ਤਸਵੀਰ ਅਕਤੂਬਰ 2017 ਦੀ ਹੈ ਅਤੇ ਇਸਦਾ ਹਾਲੀਆ ਚਲ ਰਹੇ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
- By: Bhagwant Singh
- Published: Dec 9, 2020 at 06:51 PM
ਨਵੀਂ ਦਿੱਲੀ (Vishvas Team)। ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸਦੇ ਵਿਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਿਲਾਇੰਸ ਦੇ ਮਾਲਿਕ ਵਪਾਰੀ ਮੁਕੇਸ਼ ਅੰਬਾਨੀ ਨਾਲ ਹੱਥ ਮਿਲਾਉਂਦੇ ਵੇਖਿਆ ਜਾ ਸਕਦਾ ਹੈ। ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਭਾਰਤ ਬੰਦ ਤੋਂ ਇੱਕ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਸ਼ ਅੰਬਾਨੀ ਨਾਲ ਮੁਲਾਕਾਤ ਕੀਤੀ ਸੀ। ਵਿਸ਼ਵਾਸ ਟੀਮ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਇਹ ਪੋਸਟ ਫਰਜੀ ਹੈ। ਵਾਇਰਲ ਤਸਵੀਰ ਹਾਲੀਆ ਨਹੀਂ ਤਿੰਨ ਸਾਲ ਪੁਰਾਣੀ ਹੈ। ਹਾਲੀਆ ਕਿਸਾਨ ਸੰਘਰਸ਼ ਨਾਲ ਇਸ ਤਸਵੀਰ ਦਾ ਕੋਈ ਸਬੰਧ ਨਹੀਂ ਹੈ।
ਕੀ ਹੋ ਰਿਹਾ ਹੈ ਵਾਇਰਲ?
ਫੇਸਬੁੱਕ ਪੇਜ Bhindi Bazaar ਨੇ 7 ਦਿਸੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਦੀ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ: “Bandh se ek din pehle, aaj MUMBAI main Mukesh Ambani ki Punjab ke CM Capt. Amrinder Singh se mulaqat hui, Farmers agitation per Capt. Saheb pehle hi HM Amit Shah ki proposals ka support kar chuke hain. Punjab CM ne kaha keh Ambani ji se un ki Punjab main Industrial aur Investment projects per baat cheet hui. Ek taraf CONGRESS Farmers Agitation aur Bharat Bandh ka support ka r rehi hai aur isi period main Punjab ke CM ji bhi AMBANI JI se mulaqat kar rehe hain, Yeh Kaisi Politics Hai ?”
ਇਸ ਫੇਸਬੁੱਕ ਪੋਸਟ ਦਾ ਆਰਕਾਇਵਡ ਲਿੰਕ ਇਥੇ ਵੇਖਿਆ ਜਾ ਸਕਦਾ ਹੈ।
ਪੜਤਾਲ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਗੂਗਲ ਰਿਵਰਸ ਇਮੇਜ ਟੂਲ ਵਿਚ ਤਸਵੀਰ ਨੂੰ ਅਪਲੋਡ ਕਰ ਸਰਚ ਕੀਤਾ। ਸਰਚ ਦੇ ਨਤੀਜਿਆਂ ਤੋਂ ਇਹ ਸਾਫ ਹੋ ਗਿਆ ਕਿ ਤਸਵੀਰ ਹਾਲੀਆ ਨਹੀਂ, ਬਲਕਿ 3 ਸਾਲ ਪੁਰਾਣੀ ਹੈ। ਸਾਨੂੰ ਇਹ ਤਸਵੀਰ ਕੈਪਟਨ ਅਮਰਿੰਦਰ ਸਿੰਘ ਦੇ ਅਧਿਕਾਰਿਕ ਟਵਿੱਟਰ ਹੈਂਡਲ ‘ਤੇ ਅਪਲੋਡ ਮਿਲੀ। 31 ਅਕਤੂਬਰ 2017 ਨੂੰ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਗਿਆ: Happy to meet Mukesh Ambani Ji in Mumbai. Hope to discuss various investment and industrial development opportunities for Punjab.
ਅਕਤੂਬਰ 2017 ਵਿਚ ਹੋਈ ਕੈਪਟਨ ਅਮਰਿੰਦਰ ਸਿੰਘ ਅਤੇ ਮੁਕੇਸ਼ ਅੰਬਾਨੀ ਦੀ ਇਸ ਮੁਲਾਕਾਤ ਨੂੰ ਲੈ ਕੇ ਦੈਨਿਕ ਜਾਗਰਣ ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਪੜਤਾਲ ਦੇ ਅਗਲੇ ਚਰਣ ਵਿਚ ਅਸੀਂ ਇਹ ਸਰਚ ਕੀਤਾ ਕਿ ਕੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਭਾਰਤ ਬੰਦ ਤੋਂ ਪਹਿਲਾਂ ਮੁਕੇਸ਼ ਅੰਬਾਨੀ ਨਾਲ ਮਿਲੇ ਸਨ ਜਾਂ ਨਹੀਂ? ਸਾਨੂੰ ਆਪਣੀ ਪੜਤਾਲ ਵਿਚ ਅਜਿਹੀ ਕੋਈ ਖਬਰ ਨਹੀਂ ਮਿਲੀ, ਜਿਸਦੇ ਵਿਚ ਦਾਅਵਾ ਕੀਤਾ ਗਿਆ ਹੋਵੇ ਕਿ ਕੈਪਟਨ ਅਮਰਿੰਦਰ ਸਿੰਘ ਭਾਰਤ ਬੰਦ ਤੋਂ ਇੱਕ ਦਿਨ ਪਹਿਲਾਂ ਮੁਕੇਸ਼ ਅੰਬਾਨੀ ਨਾਲ ਮਿਲੇ ਸੀ।
ਹੁਣ ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਪੂਸ਼ਟੀ ਲਈ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਵਿਮਲ ਸਾਂਗਲੀ ਨਾਲ ਸੰਪਰਕ ਕੀਤਾ। ਵਿਮਲ ਨੇ ਵਿਸ਼ਵਾਸ ਨਿਊਜ਼ ਨਾਲ ਗੱਲ ਕਰਦੇ ਹੋਏ ਕਿਹਾ, “ਇਹ ਵਾਇਰਲ ਦਾਅਵਾ ਬਿਲਕੁਲ ਗਲਤ ਹੈ। ਇਹ ਤਸਵੀਰ ਹਾਲੀਆ ਨਹੀਂ ਪੁਰਾਣੀ ਹੈ।”
ਵਾਇਰਲ ਪੋਸਟ ਨੂੰ ਸ਼ੇਅਰ ਕਰਨ ਵਾਲੇ ਫੇਸਬੁੱਕ ਪੇਜ Bhindi Bazaar ਨੂੰ 556,078 ਲੋਕ ਫਾਲੋ ਕਰ ਰਹੇ ਹਨ। ਇਹ ਪੇਜ 31 ਅਗਸਤ 2012 ਨੂੰ ਬਣਾਇਆ ਗਿਆ ਸੀ। ਇੰਟਰੋ ਅਨੁਸਾਰ, ਇਹ ਇੱਕ ਮੀਡੀਆ ਵੈੱਬਸਾਈਟ ਪੇਜ ਹੈ।
ਨਤੀਜਾ: ਵਿਸ਼ਵਾਸ ਟੀਮ ਦੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਸਾਬਿਤ ਹੋਈ। ਵਾਇਰਲ ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀ ਤਸਵੀਰ ਅਕਤੂਬਰ 2017 ਦੀ ਹੈ ਅਤੇ ਇਸਦਾ ਹਾਲੀਆ ਚਲ ਰਹੇ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
- Claim Review : ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਭਾਰਤ ਬੰਦ ਤੋਂ ਇੱਕ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਸ਼ ਅੰਬਾਨੀ ਨਾਲ ਮੁਲਾਕਾਤ ਕੀਤੀ ਸੀ
- Claimed By : FB Page- Bhindi Bazaar
- Fact Check : ਫਰਜ਼ੀ
ਪੂਰਾ ਸੱਚ ਜਾਣੋ...ਕਿਸੇ ਸੂਚਨਾ ਜਾਂ ਅਫਵਾਹ 'ਤੇ ਸ਼ੱਕ ਹੋਵੇ ਤਾਂ ਸਾਨੂੰ ਦੱਸੋ
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਤੁਸੀਂ ਸਾਨੂੰ ਹੇਠਾਂ ਦਿੱਤੇ ਗਏ ਕਿਸੇ ਵੀ ਮਾਧਿਅਮ ਰਾਹੀਂ ਜਾਣਕਾਰੀ ਭੇਜ ਸਕਦੇ ਹੋ...