Fact Check : ਕੈਪਟਨ ਅਮਰਿੰਦਰ ਸਿੰਘ ਦੇ ਪੋਤੇ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਦੀ ਮੰਗਣੀ ਨੂੰ ਲੈ ਕੇ ਫਿਰ ਵਾਇਰਲ ਹੋਈ ਫਰਜੀ ਪੋਸਟ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ । ਸਾਨੂੰ ਪਤਾ ਚੱਲਿਆ ਕਿ ਵਾਇਰਲ ਹੋ ਰਹੀ ਤਸਵੀਰ 2016 ਦੀ ਹੈ। ਤਸਵੀਰ ਵਿੱਚ ਦਿੱਖ ਰਹੀ ਕੁੜੀ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨਹੀਂ , ਬਲਕਿ ਜੰਮੂ ਕਸ਼ਮੀਰ ਦੇ ਸੀਨੀਅਰ ਕਾਂਗਰਸ ਲੀਡਰ ਡਾ. ਕਰਨ ਸਿੰਘ ਦੀ ਪੋਤੀ ਮ੍ਰਿਗਾਂਕਾ ਸਿੰਘ ਹੈ।

ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ ) : ਕੈਪਟਨ ਅਮਰਿੰਦਰ ਦੇ ਪੋਤੇ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨੂੰ ਲੈ ਕੇ ਸੋਸ਼ਲ ਮੀਡਿਆ ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਵਿੱਚ ਇੱਕ ਤਸਵੀਰ ਨੂੰ ਵਾਇਰਲ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਦੇ ਪੋਤੇ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਦੀ ਮੰਗਣੀ ਹੋ ਗਈ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ , ਸਾਨੂੰ ਪਤਾ ਚੱਲਿਆ ਕਿ ਵਾਇਰਲ ਹੋ ਰਹੀ ਤਸਵੀਰ 2016 ਦੀ ਹੈ। ਤਸਵੀਰ ਵਿੱਚ ਦਿੱਖ ਰਹੀ ਕੁੜੀ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨਹੀਂ , ਬਲਕਿ ਜੰਮੂ ਕਸ਼ਮੀਰ ਦੇ ਸੀਨੀਅਰ ਕਾਂਗਰਸ ਲੀਡਰ ਡਾ. ਕਰਨ ਸਿੰਘ ਦੀ ਪੋਤੀ ਮ੍ਰਿਗਾਂਕਾ ਸਿੰਘ ਹੈ। ਵਾਇਰਲ ਪੋਸਟ ਪੂਰੀ ਤਰ੍ਹਾਂ ਤੋਂ ਫ਼ਰਜ਼ੀ ਹੈ।

ਕੀ ਹੈ ਵਾਇਰਲ ਪੋਸਟ ਵਿੱਚ ?

Bachittar Singh Khyali-sahib ਨਾਮ ਦੇ ਫੇਸਬੁੱਕ ਯੂਜ਼ਰ ਨੇ ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ ,’ਅਸਲੀਅਤ ਦੇਖੋ ਇਨ੍ਹਾਂ ਪੂੰਜੀਪਤੀਃ ਪਾਰਟੀਃ ਦੇ ਆਪਸੀ ਰਿਸ਼ਤੇ ਹਨ।

ਪੋਸਟ ਵਿੱਚ ਲਿਖਿਆ ਹੋਇਆ ਹੈ ,’ਅਮਰਿੰਦਰ ਦੇ ਪੋਤੇ ਅਤੇ ਬਾਦਲ ਦੀ ਦੋਹਤੀ ਦੀ ਮੰਗਣੀ ਦੀ ਤਸਵੀਰ । ਕਾਲੀ ਕਾਂਗਰਸ ਇੱਕੋ ਹੀ ਪਰਿਵਾਰ ਹੈ!!
ਪੰਜਾਬਿਯੋੰ ਦੇਵੋ ਵਿਧਾਈਆਂ ਦੋਵਾਂ ਪਰਿਵਾਰਾਂ ਨੂੰ । ਜਿਹੜੇ ਤੁਹਾਨੂੰ ਲੁੱਟਣ ਲਈ ਹੋਰ ਮਜ਼ਬੂਤ ਹੋ ਰਹੇ ਨੇ !!

ਪੋਸਟ ਅਤੇ ਉਸਦੇ ਆਰਕਾਈਵ ਲਿੰਕ ਨੂੰ ਇੱਥੇ ਵੇਖੋ । ਕਈ ਹੋਰ ਯੂਜ਼ਰਸ ਵੀ ਇਸਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸ਼ੇਅਰ ਕਰ ਰਹੇ ਹਨ ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਵਾਇਰਲ ਪੋਸਟ ਦੇ ਸਕ੍ਰੀਨਸ਼ਾਟ ਨੂੰ yandex ਟੂਲ ਵਿੱਚ ਪਾਇਆ , ਸਾਨੂੰ ਇਹ ਤਸਵੀਰ ਕਈ ਨਿਊਜ਼ ਵੈੱਬਸਾਈਟਾਂ ਦੀ ਖਬਰਾਂ ਵਿੱਚ ਲੱਗੀ ਮਿਲੀ। 16 ਮਾਰਚ 2017 ਨੂੰ ਅਮਰ ਉਜਾਲਾ ਦੀ ਵੈੱਬਸਾਈਟ ਤੇ ਪ੍ਰਕਾਸ਼ਿਤ ਇੱਕ ਖਬਰ ਵਿੱਚ ਸਾਨੂੰ ਇਹ ਤਸਵੀਰ ਮਿਲੀ। ਇਸ ਵਿੱਚ ਮ੍ਰਿਗਾਂਕਾ ਸਿੰਘ ਦੀਆ ਹੋਰ ਤਸਵੀਰਾਂ ਵੀ ਹਨ। ਜਿਸਦੇ ਨਾਲ ਲਿਖਿਆ ਗਿਆ ਹੈ ,’इनका नाम है मृगांका सिंह। ये जम्मू कश्मीर के शाही घराने की बेटी हैं। शनिवार को इनकी शादी पंजाब प्रदेश कांग्रेस प्रधान कैप्टन अमरिंदर सिंह के नाती निर्वाण सिंह के साथ हुई। “

indianrajputs.com ਦੀ ਵੈੱਬਸਾਈਟ ਤੇ ਵੀ ਸਾਨੂੰ ਵਾਇਰਲ ਫੋਟੋ ਮਿਲੀ ਜਿਸ ਵਿੱਚ ਲਿਖਿਆ ,’ ਮ੍ਰਿਗਾਂਕਾ ਸਿੰਘ ਦੀ ਸ਼ਾਦੀ , ਜੰਮੂ ਅਤੇ ਕਸ਼ਮੀਰ।

ਵਾਇਰਲ ਹੋ ਰਹੀ ਤਸਵੀਰ ਮੀਡਿਆ ਵੈੱਬਸਾਈਟ ‘Daily Excelsior’ ਦੁਆਰਾ 13 ਅਪ੍ਰੈਲ 2016 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਵੀ ਦੇਖੀ ਜਾ ਸਕਦੀ ਹੈ।

ਦੈਨਿਕ ਜਾਗਰਣ ਪੰਜਾਬ ਦੇ ਡਿਪਟੀ ਨਿਊਜ਼ ਐਡੀਟਰ ਕਮਲੇਸ਼ ਭੱਟ ਨਾਲ ਗੱਲ ਕੀਤੀ। ਅਸੀਂ ਉਨ੍ਹਾਂ ਦੇ ਨਾਲ ਵਾਇਰਲ ਤਸਵੀਰ ਨੂੰ ਸ਼ੇਅਰ ਕੀਤਾ , ਉਨ੍ਹਾਂ ਨੇ ਸਾਨੂੰ ਦੱਸਿਆ ਕਿ ਫੋਟੋ ਵਿੱਚ ਦਿੱਖ ਰਹੀ ਕੁੜੀ ਬਾਦਲ ਦੀ ਦੋਹਤੀ ਨਹੀਂ , ਬਲਕਿ ਸੀਨੀਅਰ ਕਾਂਗਰਸ ਲੀਡਰ ਕਰਨ ਸਿੰਘ ਦੀ ਪੋਤੀ ਹੈ।

ਇਹ ਫੋਟੋ ਪਹਿਲਾਂ ਵੀ ਸਮਾਨ ਦਾਅਵੇ ਨਾਲ ਵਾਇਰਲ ਹੋ ਚੁੱਕੀ ਹੈ , ਜਿਸਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਤੁਸੀਂ ਸਾਡੀ ਪਹਿਲੇ ਦੀ ਪੜਤਾਲ ਨੂੰ ਇੱਥੇ ਪੜ੍ਹ ਸਕਦੇ ਹੋ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਫੋਟੋ ਨੂੰ ਗ਼ਲਤ ਦਾਅਵੇ ਨਾਲ ਸਾਂਝਾ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕਿ ਯੂਜ਼ਰ ਨਵਾਂ ਸ਼ਹਿਰ ਦੋਆਬਾ ਦਾ ਰਹਿਣ ਵਾਲਾ ਹੈ ਅਤੇ ਯੂਜ਼ਰ ਦੇ 378 ਮਿੱਤਰ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਫਰਜੀ ਨਿਕਲਿਆ । ਸਾਨੂੰ ਪਤਾ ਚੱਲਿਆ ਕਿ ਵਾਇਰਲ ਹੋ ਰਹੀ ਤਸਵੀਰ 2016 ਦੀ ਹੈ। ਤਸਵੀਰ ਵਿੱਚ ਦਿੱਖ ਰਹੀ ਕੁੜੀ ਪ੍ਰਕਾਸ਼ ਸਿੰਘ ਬਾਦਲ ਦੀ ਦੋਹਤੀ ਨਹੀਂ , ਬਲਕਿ ਜੰਮੂ ਕਸ਼ਮੀਰ ਦੇ ਸੀਨੀਅਰ ਕਾਂਗਰਸ ਲੀਡਰ ਡਾ. ਕਰਨ ਸਿੰਘ ਦੀ ਪੋਤੀ ਮ੍ਰਿਗਾਂਕਾ ਸਿੰਘ ਹੈ।

False
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts