ਵਾਇਰਲ ਹੋ ਰਹੀ ਤਸਵੀਰ 2016 ਦੀ ਹੈ ਜਦੋਂ ਇਮਰਾਨ ਖਾਨ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਹੀਂ ਸਨ ਅਤੇ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਘਰ ਵਿਚ ਮੁਲਾਕਾਤ ਕੀਤੀ ਸੀ।
ਨਵੀਂ ਦਿੱਲੀ (ਵਿਸ਼ਵਾਸ ਟੀਮ)। ਸੋਸ਼ਲ ਮੀਡੀਆ ‘ਤੇ ਅੱਜਕਲ੍ਹ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸਦੇ ਵਿਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ ਹੱਥ ਮਿਲਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਉਣ ਵਾਲੇ ਦਿੱਲੀ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨਾਲ ਮਿਲੇ। ਆਪਣੀ ਪੜਤਾਲ ਵਿਚ ਅਸੀਂ ਪਾਇਆ ਕਿ ਇਹ ਦਾਅਵਾ ਪੂਰੀ ਤਰ੍ਹਾਂ ਸਹੀ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ 2016 ਦੀ ਹੈ ਜਦੋਂ ਇਮਰਾਨ ਖਾਨ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਹੀਂ ਸਨ ਅਤੇ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਘਰ ਵਿਚ ਮੁਲਾਕਾਤ ਕੀਤੀ ਸੀ। ਹਾਲ ਦੇ ਦਿਨਾਂ ਵਿਚ ਇਮਰਾਨ ਖਾਨ ਨਾਲ ਅਰਵਿੰਦ ਕੇਜਰੀਵਾਲ ਨੇ ਕੋਈ ਮੁਲਾਕਾਤ ਨਹੀਂ ਕੀਤੀ ਹੈ।
ਵਾਇਰਲ ਤਸਵੀਰ ਵਿਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੂੰ ਹੱਥ ਮਿਲਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਪੋਸਟ ਨਾਲ ਡਿਸਕ੍ਰਿਪਸ਼ਨ ਲਿਖਿਆ ਗਿਆ ਹੈ: “केजरीवाल को दिल्ली चुनाव जीतने के लिये पाकिस्तान से क्यो हाथ मिलाना पड़ा ?”
ਇਸ ਤਸਵੀਰ ਨੂੰ ਧਿਆਨ ਨਾਲ ਦੇਖਣ ‘ਤੇ ਸਾਹਮਣੇ ਆਇਆ ਕਿ ਤਸਵੀਰ ਹੇਠਾਂ prokerala ਲਿਖਿਆ ਹੋਇਆ ਹੈ।
ਇਸਲਈ ਇਸ ਪੋਸਟ ਦੀ ਪੜਤਾਲ ਕਰਨ ਲਈ ਅਸੀਂ ਇਸ ਤਸਵੀਰ ਨੂੰ ਗੂਗਲ ਰਿਵਰਸ ਇਮੇਜ ‘ਤੇ ‘Arvind Kejriwal meets Imran Khan+Prokerala’ ਕੀਵਰਡ ਨਾਲ ਸਰਚ ਕੀਤਾ। ਸਾਡੇ ਹੱਥ prokerala.com/ ਨਾਂ ਦੀ ਵੈੱਬਸਾਈਟ ‘ਤੇ ਇੱਕ ਖਬਰ ਦਾ ਲਿੰਕ ਲੱਗਿਆ। ਖਬਰ ਵਿਚ ਵਾਇਰਲ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਖਬਰ ਨੂੰ ਮਾਰਚ 20, 2016 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਖਬਰ ਅਨੁਸਾਰ ਤਸਵੀਰ 20 ਮਾਰਚ 2016 ਦੀ ਹੈ ਜਦੋਂ ਇਮਰਾਨ ਖਾਨ ਨੇ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
ਸਾਨੂੰ ਇਹ ਖਬਰ ਹੋਰ ਵੀ ਨਿਊਜ਼ ਸਾਈਟਾਂ ‘ਤੇ ਮਿਲੀ। ਇਨ੍ਹਾਂ ਨੂੰ ਇਥੇ(telegraphindia) ਅਤੇ ਇਥੇ (Indian Express) ਪੜ੍ਹਿਆ ਜਾ ਸਕਦਾ ਹੈ।
ਹੁਣ ਅਸੀਂ ਅਰਵਿੰਦ ਕੇਜਰੀਵਾਲ ਦੇ ਸੋਸ਼ਲ ਮੀਡੀਆ ਨੂੰ ਵੀ ਖੰਗਾਲਿਆ ਅਤੇ ਪਾਇਆ ਕਿ ਉਨ੍ਹਾਂ ਨੇ ਵੀ 20 ਮਾਰਚ 2016 ਨੂੰ ਇਸ ਮੀਟਿੰਗ ਦੀ ਤਸਵੀਰਾਂ ਸ਼ੇਅਰ ਕੀਤੀਆਂ ਸਨ।
ਹੁਣ ਅਸੀਂ ਗੂਗਲ ਨਿਊਜ਼ ਸਰਚ ਕਰਕੇ ਲਭਿਆ ਕਿ ਕੀ ਕੇਜਰੀਵਾਲ ਨੇ ਹਾਲ ਫਿਲਹਾਲ ਵਿਚ ਇਮਰਾਨ ਖਾਨ ਨਾਲ ਕੋਈ ਮੁਲਾਕਾਤ ਕੀਤੀ ਹੈ ਜਾਂ ਨਹੀਂ। ਸਾਨੂੰ ਕਿਸੇ ਵੀ ਅਧਿਕਾਰਿਕ ਵੈੱਬਸਾਈਟ ‘ਤੇ ਅਜਿਹੀ ਕੋਈ ਖਬਰ ਨਹੀਂ ਮਿਲੀ।
ਇਸ ਵਿਸ਼ੇ ਵਿਚ ਵੱਧ ਪੁਸ਼ਟੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ “ਇਹ ਤਸਵੀਰ 2016 ਦੀ ਹੈ, ਉਸ ਸਮੇਂ ਇਮਰਾਨ ਖਾਨ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਹੀਂ ਸਨ ਅਤੇ ਕਾਫੀ ਸਮੇਂ ਬਾਅਦ ਉਨ੍ਹਾਂ ਨੂੰ ਅਪੋਇੰਟਮੈਂਟ ਦਿੱਤਾ ਗਿਆ ਸੀ। ਹਾਲ ਵਿਚ ਮੁੱਖਮੰਤਰੀ ਜੀ ਨੇ ਇਮਰਾਨ ਖਾਨ ਨਾਲ ਕੋਈ ਮੁਲਾਕਾਤ ਨਹੀਂ ਕੀਤੀ ਹੈ।”
ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਈ ਲੋਕ ਸ਼ੇਅਰ ਕਰ ਰਹੇ ਹਨ। ਇਨ੍ਹਾਂ ਵਿਚੋਂ ਦੀ ਹੀ ਇੱਕ ਹੈ
Ajay Sharma ਨਾਂ ਦੀ ਫੇਸਬੁੱਕ ਪ੍ਰੋਫ਼ਾਈਲ।
ਨਤੀਜਾ: ਵਾਇਰਲ ਹੋ ਰਹੀ ਤਸਵੀਰ 2016 ਦੀ ਹੈ ਜਦੋਂ ਇਮਰਾਨ ਖਾਨ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਹੀਂ ਸਨ ਅਤੇ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਘਰ ਵਿਚ ਮੁਲਾਕਾਤ ਕੀਤੀ ਸੀ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।