ਵਿਸ਼ਵਾਸ ਟੀਮ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਪੁਰਾਣਾ ਹੈ। ਵੀਡੀਓ 2018 ਤੋਂ ਇੰਟਰਨੈੱਟ ‘ਤੇ ਮੌਜੂਦ ਹੈ। ਇਸ ਵੀਡੀਓ ਦਾ ਹਾਲੀਆ ਚਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
ਨਵੀਂ ਦਿੱਲੀ (Vishvas News)। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸਦੇ ਵਿਚ ਇੱਕ ਵਿਅਕਤੀ ਨੂੰ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਹ ਦਿਹਾੜੀ ਮਜਦੂਰ ਹਨ ਅਤੇ ਪੈਸੇ ਲੈ ਕੇ ਰੈਲੀ ਵਿਚ ਹਿੱਸਾ ਲੈਣ ਲਈ ਆਏ ਹਨ, ਪਰ ਉਨ੍ਹਾਂ ਨੂੰ ਪੈਸੇ ਨਹੀਂ ਮਿਲੇ। ਯੂਜ਼ਰ ਦਾਅਵਾ ਕਰ ਰਹੇ ਹਨ ਕਿ ਇਹ ਕਿਸਾਨ ਅੰਦੋਲਨ ਵਿਚ ਆਏ ਲੋਕਾਂ ਦਾ ਵੀਡੀਓ ਹੈ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਪੈਸੇ ਦੇ ਕੇ ਅੰਦੋਲਨ ਵਿਚ ਹਿੱਸਾ ਲੈਣ ਲਈ ਬੁਲਾਇਆ ਹੈ।
ਵਿਸ਼ਵਾਸ ਟੀਮ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਪੁਰਾਣਾ ਹੈ। ਵੀਡੀਓ 2018 ਤੋਂ ਇੰਟਰਨੈੱਟ ‘ਤੇ ਮੌਜੂਦ ਹੈ। ਇਸ ਵੀਡੀਓ ਦਾ ਹਾਲੀਆ ਚਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
ਫੇਸਬੁੱਕ ‘ਤੇ ਵਾਇਰਲ ਇਸ ਵੀਡੀਓ ਵਿਚ ਇੱਕ ਵਿਅਕਤੀ ਨੂੰ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਹ ਦਿਹਾੜੀ ਮਜਦੂਰ ਹਨ ਅਤੇ ਪੈਸੇ ਲੈ ਕੇ ਰੈਲੀ ਵਿਚ ਹਿੱਸਾ ਲੈਣ ਲਈ ਆਏ ਹਨ। ਵੀਡੀਓ ਨਾਲ ਡਿਸਕ੍ਰਿਪਸ਼ਨ ਵਿਚ ਲਿਖਿਆ ਹੈ, “आप पार्टी कि जिहादी मानसिकता👌🏻ग्राउंड रिपोर्ट देखिए और समझिए किसान आंदोलन की सच्चाई क्या हैं।✅”
ਫੇਸਬੁੱਕ ਪੋਸਟ ਦਾ ਆਰਕਾਇਵਡ ਲਿੰਕ ਇਥੇ ਵੇਖਿਆ ਜਾ ਸਕਦਾ ਹੈ।
ਵਿਸ਼ਵਾਸ ਨਿਊਜ਼ ਨੇ ਸਬਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ। ਵੀਡੀਓ ਵਿਚ ਦਿੱਸ ਰਹੇ ਵਿਅਕਤੀ ਨੇ ਮਾਸਕ ਨਹੀਂ ਪਾਇਆ ਹੈ। ਨਾ ਹੀ ਕਿਸੇ ਨੇ ਸਰਦੀਆਂ ਦੇ ਲੀੜੇ ਪਾਏ ਹੋਏ ਹਨ। ਵੀਡੀਓ ਵਿਚ ਲੋਕ ਰੈਲੀ ਦਾ ਵੀ ਜਿਕਰ ਕਰ ਰਹੇ ਹਨ, ਪਰ ਹਾਲੀਆ ਚਲ ਰਿਹਾ ਅੰਦੋਲਨ ਕੋਈ ਰੈਲੀ ਨਹੀਂ ਹੈ।
ਇਸਦੇ ਬਾਅਦ ਪੜਤਾਲ ਲਈ ਅਸੀਂ ਇਸ ਵੀਡੀਓ ਦੇ InVID ਟੂਲ ਦੀ ਮਦਦ ਨਾਲ ਕਈ ਗਰੇਬ ਕੱਢੇ। ਫੇਰ ਇਨ੍ਹਾਂ ਸਕ੍ਰੀਨਗਰੇਬ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰਕੇ ਸਰਚ ਕੀਤਾ। ਸਰਚ ਦੌਰਾਨ ਸਾਨੂੰ ਇਹ ਵੀਡੀਓ ਦਿੱਲੀ ਭਾਜਪਾ ਨੇਤਾ ਕਪਿਲ ਮਿਸ਼ਰਾ ਦੇ ਟਵਿੱਟਰ ਹੈਂਡਲ ‘ਤੇ 26 ਮਾਰਚ 2018 ਨੂੰ ਅਪਲੋਡ ਮਿਲਿਆ। ਵੀਡੀਓ ਨਾਲ ਡਿਸਕ੍ਰਿਪਸ਼ਨ ਲਿਖਿਆ ਗਿਆ ਸੀ, “ਕੇਜਰੀਵਾਲ ਦੀ ਹਰਿਆਣਾ ਰੈਲੀ। ਰੈਲੀ ਖਤਮ – ਪੈਸਾ ਹਜਮ।”
ਸਾਨੂੰ ਇਸ ਵੀਡੀਓ ਨੂੰ ਲੈ ਕੇ aajtak.in ਅਤੇ inkhabar.com ‘ਤੇ ਵੀ ਖਬਰਾਂ ਮਿਲੀਆਂ। ਖਬਰਾਂ ਅਨੁਸਾਰ, ਵੀਡੀਓ ਆਮ ਆਦਮੀ ਪਾਰਟੀ ਦੀ ਹਿਸਾਰ ਰੈਲੀ ਦੇ ਬਾਅਦ ਵਾਇਰਲ ਹੋਇਆ। ਆਮ ਆਦਮੀ ਪਾਰਟੀ ਨੇ ਉਸ ਸਮੇਂ ਇਨ੍ਹਾਂ ਆਰੋਪਾਂ ਨਾ ਖੰਡਨ ਕੀਤਾ ਸੀ।
ਸਾਨੂੰ ਇਸ ਵੀਡੀਓ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਨੇਤਾ ਆਰਤੀ ਦਾ ਵੀ ਇੱਕ ਟਵੀਟ ਮਿਲਿਆ, ਜਿਸਦੇ ਵਿਚ ਉਨ੍ਹਾਂ ਨੇ ਇਨ੍ਹਾਂ ਆਰੋਪਾਂ ਦਾ ਖੰਡਨ ਕਰਦੇ ਹੋਏ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਵਿਸ਼ਵਾਸ ਟੀਮ ਨੇ ਇਸ ਵਿਸ਼ੇ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਦੀਪਕ ਬਾਜਪਾਈ ਨਾਲ ਗੱਲ ਕੀਤੀ। ਉਨ੍ਹਾਂ ਨੇ ਕਿਹਾ “ਵੀਡੀਓ ਪੁਰਾਣਾ ਹੈ। ਇਹ ਆਰੋਪ ਗਲਤ ਹੈ। ਇਨ੍ਹਾਂ ਆਰੋਪਾਂ ਦਾ ਉਸ ਸਮੇਂ ਵੀ ਖੰਡਨ ਕੀਤਾ ਗਿਆ ਸੀ।”
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਈ ਲੋਕ ਵਾਇਰਲ ਕਰ ਰਹੇ ਹਨ ਅਤੇ ਇਨ੍ਹਾਂ ਵਿਚੋਂ ਦੀ ਹੀ ਇੱਕ ਹੈ Narendra Kumar Jain ਨਾਂ ਦਾ ਫੇਸਬੁੱਕ ਯੂਜ਼ਰ।
ਨਤੀਜਾ: ਵਿਸ਼ਵਾਸ ਟੀਮ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਪੁਰਾਣਾ ਹੈ। ਵੀਡੀਓ 2018 ਤੋਂ ਇੰਟਰਨੈੱਟ ‘ਤੇ ਮੌਜੂਦ ਹੈ। ਇਸ ਵੀਡੀਓ ਦਾ ਹਾਲੀਆ ਚਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।