ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਇਹ ਦਾਅਵਾ ਗ਼ਲਤ ਹੈ। ਅਸਲ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਨਹੀਂ ਕੀਤੀ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। 8 ਸਕਿੰਟ ਦੀ ਵੀਡੀਓ ਵਿੱਚ ਅਰਵਿੰਦ ਕੇਜਰੀਵਾਲ ਨੂੰ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ’ਅਕਾਲੀ ਦਲ ਨੂੰ ਵੋਟ ਨਾ ਦੇਣਾ। ਇਸ ਚੁਣਾਵ ਵਿੱਚ ਬੀਜੇਪੀ ਨੂੰ ਵੋਟ ਨਾ ਦੇਣਾ। ਸਾਰੇ ਮਿਲ ਕੇ ਕਾਂਗਰਸ ਨੂੰ ਵੋਟ ਦੇਣਾ।’ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਵਿਸ਼ਵਾਸ ਨਿਊਜ਼ ਨੇ ਪੜਤਾਲ ਵਿੱਚ ਵਾਇਰਲ ਦਾਅਵੇ ਨੂੰ ਗ਼ਲਤ ਪਾਇਆ । ਅਸਲ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਅਸਲ ਵੀਡੀਓ 2017 ਦਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਨਹੀਂ ਕੀਤੀ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਯੂਜ਼ਰ ” Honey Virdi ” ਨੇ 14 ਜਨਵਰੀ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨਾਲ ਹੋਇਆ ਸਮਝੌਤਾ ਵੀਡੀਓ ਹੋਈ ਵਾਇਰਲ”
ਫੇਸਬੁੱਕ ਯੂਜ਼ਰ Sandeep Singh Sidhu ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ‘ਪੰਜਾਬ ਚ ਆਪ ਪਾਰਟੀ ਦੀ ਹਾਰ ਨੂੰ ਦੇਖਦਾ ਹੋਇਆ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰ ਰਿਹਾ ਹੈ’
ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਨੂੰ Invid ਟੂਲ ਵਿੱਚ ਪਾਇਆ ਅਤੇ ਇਸਦੇ ਕੀਫਰੇਮਸ ਕੱਢੇ। ਇਹਨਾਂ ਕੀਫਰੇਮਸ ਨੂੰ ਗੂਗਲ ਰਿਵਰਸ ਇਮੇਜ ਸਰਚ ਕਰਨ ਤੇ ਸਾਨੂੰ ਪਤਾ ਚੱਲਿਆ ਕਿ ਇਹ ਵੀਡੀਓ 2017 ਵਿੱਚ ਵੀ ਵਾਇਰਲ ਹੋਇਆ ਸੀ।
ਹੁਣ ਅਸੀਂ ਵੀਡੀਓ ਦੇ ਅਸਲ ਸਰੋਤ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਇਹ ਵੀਡੀਓ 30 ਜਨਵਰੀ 2017 ਨੂੰ ਅਰਵਿੰਦ ਕੇਜਰੀਵਾਲ ਦੁਆਰਾ ਉਨ੍ਹਾਂ ਦੇ ਫੇਸਬੁੱਕ ਪੇਜ ਤੇ ਅਪਲੋਡ ਮਿਲਿਆ। ਵੀਡੀਓ 1 ਮਿੰਟ 50 ਸੈਕਿੰਡ ਦਾ ਸੀ। ਜਿਸ ਵਿੱਚ ਕੇਜਰੀਵਾਲ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, “ਸਤਿ ਸ਼੍ਰੀ ਅਕਾਲ ਜੀ, ਸਾਰਿਆਂ ਨੂੰ ਨਮਸਕਾਰ , ਸਾਰਿਆਂ ਨੂੰ ਮੇਰਾ ਪ੍ਰਣਾਮ। ਇਹ ਦੋ ਦਿਨ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਆਰਐਸਐਸ ਦੇ ਲੋਕ ਅਤੇ ਅਕਾਲੀ ਦਲ ਦੇ ਲੋਕ ਘਰ-ਘਰ ਜਾ ਕੇ ਉਨ੍ਹਾਂ ਨੇ ਪ੍ਰਚਾਰ ਕਰਨਾ ਸ਼ੁਰੂ ਕੀਤਾ ਹੈ ਕਿ ਇਸ ਚੋਣ ਵਿੱਚ ਅਕਾਲੀ ਦਲ ਨੂੰ ਵੋਟ ਨਾ ਦਿਓ। ਚੋਣਾਂ ਵਿੱਚ ਬੀਜੇਪੀ ਨੂੰ ਵੋਟ ਨਾ ਦੇਣਾ। ਸਾਰੇ ਮਿਲ ਕੇ ਕਾਂਗਰਸ ਨੂੰ ਵੋਟ ਦੇਣਾ। ਚਾਰੇ ਪਾਸੇ ਤੋਂ ਖ਼ਬਰ ਆ ਰਹੀ ਹੈ ਕਿ ਅਕਾਲੀ ਦਲ ,ਆਰਐਸਐਸ ਅਤੇ ਬੀਜੇਪੀ ਵਾਲੇ ਵੱਡੀ ਗਿਣਤੀ ਵਿੱਚ ਆਪਣੇ ਵੋਟ ਕਾਂਗਰਸ ਵੱਲ ਸ਼ਿਫਟ ਕਰ ਰਹੇ ਹਨ। ………….” ਇਸ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਲੋਕ ਗ਼ਲਤ ਦਾਅਵੇ ਨਾਲ ਵਾਇਰਲ ਕਰ ਰਹੇ ਹਨ।
ਇੱਥੇ ਸਾਨੂੰ 2 ਫਰਵਰੀ 2017 ਨੂੰ ਸੀਐਮ ਅਰਵਿੰਦ ਕੇਜਰੀਵਾਲ ਦੁਆਰਾ ਇਸ ਨਾਲ ਜੁੜਿਆ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਹੋਇਆ ਮਿਲਿਆ। 1 ਮਿੰਟ 29 ਸੈਕਿੰਡ ਦੇ ਇਸ ਵੀਡੀਓ ਵਿੱਚ ਅਰਵਿੰਦ ਕੇਜਰੀਵਾਲ ਕਹਿ ਰਹੇ ਹਨ ਕਿ ਇਹ ਕਾਂਗਰਸ ਅਤੇ ਅਕਾਲੀ ਦਲ ਮਿਲ ਕੇ ਮੇਰੇ ਨਾਮ ਤੋਂ ਝੂਠਾ ਵੀਡੀਓ ਚਲਾ ਰਹੇ ਹੈਂ। ਮੇਰੇ ਪੁਰਾਣੇ ਵੀਡੀਓ ਨੂੰ ਕੱਟ – ਕੱਟ ਕੇ ਥੋੜਾ ਇੱਥੇ ਜੋੜ ਕੇ ਥੋੜਾ ਉੱਥੇ ਜੋੜ ਕੇ ਇਹ ਦਿਖਾ ਰਹੇ ਹਨ ਕਿ ਜਿਵੇਂ ਮੈਂ ਅਪੀਲ ਕਰ ਰਿਹਾ ਹਾਂ ਕਿ ਕਾਂਗਰਸ ਨੂੰ ਵੋਟ ਦੀਓ। ਅਜਿਹਾ ਕੁਝ ਨਹੀਂ ਹੈ। ਉਹ ਬਿਲਕੁਲ ਝੂਠਾ ਵੀਡੀਓ ਹੈ। ਵੀਡੀਓ ਤੇ ਯਕੀਨ ਨਾ ਕਰੋ। ਪੂਰੀ ਵੀਡੀਓ ਨੂੰ ਇੱਥੇ ਵੇਖੋ।
ਇੱਕ ਬਾਰ ਪਹਿਲਾਂ ਵੀ ਇਹ ਵੀਡੀਓ ਵਾਇਰਲ ਹੋਇਆ ਸੀ , ਜਿਸਦੀ ਜਾਂਚ ਵਿਸ਼ਵਾਸ ਨਿਊਜ਼ ਨੇ ਕੀਤੀ ਸੀ। ਤੁਸੀਂ ਸਾਡੀ ਪੁਰਾਣੀ ਪੜਤਾਲ ਨੂੰ ਇੱਥੇ ਪੜ੍ਹ ਸਕਦੇ ਹੋ।
ਮਾਮਲੇ ਵਿੱਚ ਵੱਧ ਜਾਣਕਾਰੀ ਲਈ ਅਸੀਂ ਵਾਇਰਲ ਵੀਡੀਓ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਮੀਡਿਆ ਕੋਆਰਡੀਨੇਟਰ ਮਨਜੀਤ ਸਿੱਧੂ ਨਾਲ ਵਹਟਸਐੱਪ ਤੇ ਸ਼ੇਅਰ ਕੀਤਾ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ ਅਤੇ ਵਾਇਰਲ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਵੀ ਗਲਤ ਹੈ। ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡਿਆ ਤੇ ਵਾਇਰਲ ਕੀਤਾ ਜਾ ਰਿਹਾ ਹੈ।
ਵਿਧਾਨ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਜੀਤ ਸਿੰਘ ਲਾਡੀ ਢੋਸ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਐਡੀਟੇਡ ਅਤੇ ਫਰਜੀ ਵੀਡੀਓ ਹੈ।
ਪੜਤਾਲ ਦੇ ਅੰਤਿਮ ਪੜਾਵ ਵਿੱਚ ਅਸੀਂ ਇਸ ਵੀਡੀਓ ਨੂੰ ਗ਼ਲਤ ਦਾਅਵੇ ਨਾਲ ਸ਼ੇਅਰ ਕਰਨ ਵਾਲੇ ਯੂਜ਼ਰ Honey Virdi ਦੀ ਸੋਸ਼ਲ ਸਕੈਨਿੰਗ ਕੀਤੀ। ਸਕੈਨਿੰਗ ਤੋਂ ਪਤਾ ਲੱਗਿਆ ਕਿ ਯੂਜ਼ਰ ਜਲੰਧਰ ਦਾ ਰਹਿਣ ਵਾਲਾ ਹੈ ਅਤੇ ਯੂਜ਼ਰ ਨੂੰ 1,596 ਲੋਕ ਫੋਲੋ ਕਰਦੇ ਹਨ।
ਨਤੀਜਾ: ਵਿਸ਼ਵਾਸ ਨਿਊਜ਼ ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਇਹ ਦਾਅਵਾ ਗ਼ਲਤ ਹੈ। ਅਸਲ ਵੀਡੀਓ ਦੇ ਇੱਕ ਹਿੱਸੇ ਨੂੰ ਕੱਟ ਕੇ ਗ਼ਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਨਹੀਂ ਕੀਤੀ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।