Fact Check: ਸੀਐਮ ਭਗਵੰਤ ਮਾਨ ਦੇ ਵਿਰੋਧ ਦਾ ਪੁਰਾਣਾ ਵੀਡੀਓ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਪੁਰਾਣੇ ਵੀਡੀਓ ਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

ਵਿਸ਼ਵਾਸ ਨਿਊਜ਼ ( ਨਵੀਂ ਦਿੱਲੀ )। ਸੋਸ਼ਲ ਮੀਡਿਆ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। 1 ਮਿੰਟ 26 ਸੈਕੰਡ ਦੇ ਇਸ ਵੀਡੀਓ ਵਿੱਚ ਭਗਵੰਤ ਮਾਨ ਦਾ ਕੁਝ ਲੋਕਾਂ ਵੱਲੋਂ ਵਿਰੋਧ ਕਰਦੇ ਹੋਏ ਵੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਯੂਜ਼ਰਸ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਵਾਇਰਲ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਵਾਇਰਲ ਵੀਡੀਓ ਦੀ ਜਾਂਚ ਕੀਤੀ ਅਤੇ ਇਸਨੂੰ ਭ੍ਰਮਕ ਪਾਇਆ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਹੁਣ ਪੁਰਾਣੇ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਕੀ ਹੋ ਰਿਹਾ ਹੈ ਵਾਇਰਲ ?

ਫੇਸਬੁੱਕ ਯੂਜ਼ਰ Yashmaan Singh ਨੇ 7 ਅਪ੍ਰੈਲ ਨੂੰ ਇਹ ਵੀਡੀਓ ਸ਼ੇਅਰ ਕੀਤਾ ਹੈ ਅਤੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ ,’ਭਗਵੰਤ ਮਾਨ ਦਾ ਜਬਰਦਸਤ ਵਿਰੋਧ’

ਪੋਸਟ ਦੇ ਕੰਟੇੰਟ ਨੂੰ ਹੂਬਹੂ ਲਿਖਿਆ ਗਿਆ ਹੈ। ਇਸਦਾ ਆਰਕਾਈਵ ਵਰਜਨ ਇੱਥੇ ਦੇਖਿਆ ਜਾ ਸਕਦਾ ਹੈ। ਫੇਸਬੁੱਕ ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਸਮਾਨ ਅਤੇ ਮਿਲਦੇ – ਜੁਲਦੇ ਦਾਅਵਿਆਂ ਨਾਲ ਸਾਂਝਾ ਕਰ ਰਹੇ ਹਨ।

ਪੜਤਾਲ

ਵਿਸ਼ਵਾਸ ਨਿਊਜ਼ ਨੇ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਗੌਰ ਨਾਲ ਦੇਖਿਆ ਅਤੇ ਸੁਣਿਆ। ਵੀਡੀਓ ਵਿੱਚ ਅਸੀਂ ਭਗਵੰਤ ਮਾਨ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਕਿਸੇ ਦੀ ਰਿਹਾਈ ਦੇ ਨਾਅਰੇ ਲਾਉਂਦੇ ਸੁਣਿਆ ਜਾ ਸਕਦਾ ਹੈ। ਇੱਥੋਂ ਅਸੀਂ ਆਪਣੀ ਜਾਂਚ ਨੂੰ ਅੱਗੇ ਵਧਾਇਆ ਅਤੇ ਸੰਬੰਧਿਤ ਕੀਵਰਡ ਨਾਲ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ JagBani ਦੇ ਫੇਸਬੁੱਕ ਪੇਜ ਤੇ 17 ਫਰਵਰੀ ਨੂੰ ਇੱਕ ਵੀਡੀਓ ਰਿਪੋਰਟ ਵਿੱਚ ਇਹ ਵੀਡੀਓ ਮਿਲਿਆ। ਵੀਡੀਓ ਨਾਲ ਲਿਖਿਆ ਹੋਇਆ ਸੀ ,’ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ ਮਾਨ ਦਾ ਵਿਰੋਧ”

Babushahi Times ਦੇ ਫੇਸਬੁੱਕ ਪੇਜ ਤੇ ਵੀ 17 ਫਰਵਰੀ ਨੂੰ ਇਹ ਵੀਡੀਓ ਅਪਲੋਡ ਮਿਲਿਆ। ਵੀਡੀਓ ਨਾਲ ਕੈਪਸ਼ਨ ਲਿਖਿਆ ਗਿਆ ਸੀ ,’Dirba: Bhagwant Mann ਭਗਵੰਤ ਮਾਨ ਦਾ ਹੋਇਆ ਜਬਰਦਸਤ ਵਿਰੋਧ- ਗੱਡੀਆਂ ਰੋਕੀਆਂ , ਕੀਤਾ ਘੇਰਾਓ -ਦਿਖਾਏ ਕਾਲੇ ਝੰਡੇ’

ਜਗ ਬਾਣੀ ਦੀ ਵੈੱਬਸਾਈਟ ਤੇ ਵੀ ਇਸ ਨਾਲ ਜੁੜੀਆ ਖਬਰ ਨੂੰ ਪੜਿਆ ਜਾ ਸਕਦਾ ਹੈ।18 ਫਰਵਰੀ ਨੂੰ ਪ੍ਰਕਾਸ਼ਿਤ ਖਬਰ ਵਿੱਚ ਵਾਇਰਲ ਵੀਡੀਓ ਦੇ ਸਕ੍ਰੀਨਸਾਟ ਦੀ ਵਰਤੋਂ ਕਰਦੇ ਹੋਏ ਲਿਖਿਆ ਗਿਆ ਸੀ,’ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਸੰਸਦ ਮੈਂਬਰ ਅਤੇ ‘ਆਪ’ ਦੇ ਪ੍ਰਧਾਨ ਤੇ ‘ਆਪ’ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਸਿੰਘ ਮਾਨ ਨੂੰ ਦਿੜ੍ਹਬਾ ਵਿਖੇ ਰੋਡ ਸ਼ੋਅ ਨੂੰ ਕੁਝ ਲੋਕਾਂ ਵੱਲੋਂ ਗੱਡੀਆਂ ਅੱਗੇ ਲੇਟ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਮਾਨ ਦਿੜ੍ਹਬਾ ਵਿਖੇ ਪਾਰਟੀ ਉਮੀਦਵਾਰ ਹਰਪਾਲ ਸਿੰਘ ਚੀਮਾ ਦੇ ਚੋਣ ਪ੍ਰਚਾਰ ਲਈ ਆਪਣਾ ਰੋਡ ਸ਼ੋਅ ਲੈ ਕੇ ਪੁੱਜੇ ਸਨ ਤਾਂ ਕੁਝ ਜਥੇਬੰਦੀਆਂ ਵੱਲੋਂ ਕਾਲੇ ਝੰਡੇ ਲੈ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ।’

ਵਾਇਰਲ ਵੀਡੀਓ ਦੀ ਸੱਚਾਈ ਜਾਨਣ ਦੇ ਲਈ ਅਸੀਂ ਪੰਜਾਬੀ ਜਾਗਰਣ ਦੇ ਸੰਗਰੂਰ ਜ਼ਿਲ੍ਹਾ ਇੰਨਚਾਰਜ ਬਲਜੀਤ ਸਿੰਘ ਟਿੱਬਾ ਨਾਲ ਸੰਪਰਕ ਕੀਤਾ। ਅਸੀਂ ਉਨ੍ਹਾਂ ਦੇ ਨਾਲ ਵਾਇਰਲ ਪੋਸਟ ਦੇ ਲਿੰਕ ਨੂੰ ਵੀ ਸ਼ੇਅਰ ਕੀਤਾ । ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਇਲੈਕਸ਼ਨ ਦੇ ਪਹਿਲੇ ਦਾ ਵੀਡੀਓ ਹੈ। ਇਹ ਮਾਮਲਾ ਦਿੜ੍ਹਬਾ ਦਾ ਹੈ ਅਤੇ ਇਸ ਵਿੱਚ ਕੁਝ ਲੋਕਾਂ ਤੇ ਐਫ ਆਈ ਆਰ ਵੀ ਹੋਈ ਹੈ, ਜਿਨ੍ਹਾਂ ਨੂੰ ਰਿਜ਼ਲਟ ਆਉਣ ਤੋਂ ਬਾਅਦ ਗਿਰਫ਼ਤਾਰ ਵੀ ਕਰ ਲਿਆ ਗਿਆ ਹੈ। ਇਹ ਹਾਲੀਆ ਵੀਡੀਓ ਨਹੀਂ ਹੈ।

ਅਸੀਂ ਤੁਹਾਨੂੰ ਦੱਸ ਦੇਈਏ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ 16 ਮਾਰਚ ਨੂੰ ਸਹੁੰ ਚੁੱਕੀ ਸੀ ਅਤੇ ਵਾਇਰਲ ਵੀਡੀਓ ਫਰਵਰੀ ਦਾ ਹੈ। ਇਸ ਤੋਂ ਸਾਫ ਹੈ ਕਿ ਇਹ ਵੀਡੀਓ ਪਹਿਲਾਂ ਦਾ ਹੈ ਹਾਲ ਦਾ ਨਹੀਂ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਸਾਨੂੰ ਪਤਾ ਲੱਗਿਆ ਕੀ ਯੂਜ਼ਰ ਨਵੀਂ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਯੂਜ਼ਰ ਦੇ ਫੇਸਬੁੱਕ ਤੇ 491 ਮਿੱਤਰ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਭ੍ਰਮਕ ਨਿਕਲਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ ਫਰਵਰੀ 2022 ਦਾ ਹੈ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸਨ। ਪੁਰਾਣੇ ਵੀਡੀਓ ਨੂੰ ਹੁਣ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts