ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੇ ਨਾਂ ਤੇ ਵਾਇਰਲ ਹੋਈ ਪੋਸਟ ਗੁੰਮਰਾਹਕੁੰਨ ਹੈ। ਉਨ੍ਹਾਂ ਦੇ ਭਜਨ ਗਾਉਣ ਵਾਲੇ ਵੀਡੀਓ ਦਾ ਧਾਰਾ 370 ਨਾਲ ਕੋਈ ਸੰਬੰਧ ਨਹੀਂ ਹੈ। ਵਾਇਰਲ ਵੀਡੀਓ ਬਹੁਤ ਪੁਰਾਣਾ ਹੈ।
ਨਵੀਂ ਦਿੱਲੀ (ਵਿਸ਼ਵਾਸ ਨਿਊਜ਼ )। ਸੋਸ਼ਲ ਮੀਡੀਆ ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ‘ਚ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਭਜਨ ਗਾਉਂਦੇ ਦੇਖਿਆ ਜਾ ਸਕਦਾ ਹੈ। 45 ਸੈਕਿੰਡ ਦੇ ਇਸ ਵੀਡੀਓ ਨੂੰ ਇਸ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਤੋਂ ਬਾਅਦ ਫਾਰੂਕ ਅਬਦੁੱਲਾ ‘ਚ ਇਹ ਬਦਲਾਅ ਆਇਆ ਹੈ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਤੇ ਇਹ ਦਾਅਵਾ ਗੁੰਮਰਾਹਕੁੰਨ ਸਾਬਿਤ ਹੋਇਆ। ਦਰਅਸਲ ਫਾਰੂਕ ਅਬਦੁੱਲਾ ਦਾ ਵਾਇਰਲ ਵੀਡੀਓ ਕਾਫੀ ਪੁਰਾਣਾ ਹੈ। ਇਸ ਦਾ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਨਾਲ ਕੋਈ ਸੰਬੰਧ ਨਹੀਂ ਹੈ।
ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ ਉਹ ਚਾਰ ਲੋਕ ਨੇ 27 ਦਸੰਬਰ ਨੂੰ ਇੱਕ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ: ‘ਧਾਰਾ 370 ਹਟਣ ਤੋਂ ਬਾਅਦ ਫਾਰੂਕ ਅਬਦੁੱਲਾ ਵਿੱਚ ਅੱਧਭੂਤ ਪਰਿਵਰਤਨ …’
ਪੋਸਟ ਦੀ ਸਮੱਗਰੀ ਨੂੰ ਇਸ ਤਰ੍ਹਾਂ ਦੇਖਿਆ ਜਾ ਸਕਦਾ ਹੈ ਜਿਵੇਂ ਕਿ ਇੱਥੇ ਹੈ। ਇਸ ਨੂੰ ਸੱਚ ਮੰਨ ਕੇ ਦੂਜੇ ਯੂਜ਼ਰਸ ਵੀ ਇਸ ਨੂੰ ਵਾਇਰਲ ਕਰ ਰਹੇ ਹਨ। ਪੋਸਟ ਦੇ ਆਰਕਾਈਵ ਵਰਜਨ ਨੂੰ ਇੱਥੇ ਦੇਖੋ।
ਪੜਤਾਲ
ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਦੀ ਵਿਸਥਾਰ ਨਾਲ ਜਾਂਚ ਕਰਨ ਲਈ ਸਭ ਤੋਂ ਪਹਿਲਾਂ InVID ਟੂਲ ਦੀ ਵਰਤੋਂ ਕੀਤੀ। ਵਾਇਰਲ ਵੀਡੀਓ ਨੂੰ ਇਸ ਵਿੱਚ ਅਪਲੋਡ ਕਰਕੇ ਕਈ ਗ੍ਰੇਬਸ ਕੱਢੇ । ਫਿਰ ਇਹਨਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਤੇ ਅਪਲੋਡ ਕਰਕੇ ਖੋਜ ਕਰਨੀ ਸ਼ੁਰੂ ਕੀਤੀ । ਵਾਇਰਲ ਵੀਡੀਓ ਸਾਨੂੰ ਪਿਛਲੇ ਕਈ ਸਾਲਾਂ ਤੋਂ ਯੂਟਿਊਬ ਤੇ ਅਪਲੋਡ ਮਿਲਿਆ ।
ਸਭ ਤੋਂ ਪੁਰਾਣਾ ਵੀਡੀਓ ਸਾਨੂੰ satsangamrit ਨਾਮ ਦੇ ਇੱਕ ਯੂਟਿਊਬ ਚੈਨਲ ਤੇ ਮਿਲਿਆ । 12 ਸਾਲ ਪਹਿਲਾਂ ਅਪਲੋਡ ਇਸ ਵੀਡੀਓ ਵਿੱਚ ਆਸਾਰਾਮ ਵੀ ਦਿਖੇ । 21 ਸਤੰਬਰ 2009 ਨੂੰ ਅਪਲੋਡ ਇਸ ਵੀਡੀਓ ਵਿੱਚ ਦੱਸਿਆ ਗਿਆ ਕਿ ਇਹ ਜੰਮੂ ਦਾ ਵੀਡੀਓ ਹੈ। ਨਾਲ ਹੀ ਇਹ ਵੀ ਦੱਸਿਆ ਗਿਆ ਕਿ ਵੀਡੀਓ 28 ਅਪ੍ਰੈਲ 2001 ਦਾ ਹੈ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ, ਵਿਸ਼ਵਾਸ ਨਿਊਜ਼ ਨੇ ਦੈਨਿਕ ਜਾਗਰਣ, ਜੰਮੂ ਦੇ ਵਰਿਸ਼ਠ ਸੰਵਾਦਦਾਤਾ ਰਾਹੁਲ ਸ਼ਰਮਾ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਫਾਰੂਕ ਅਬਦੁੱਲਾ ਦਾ ਇਹ ਵੀਡੀਓ ਬਹੁਤ ਪੁਰਾਣਾ ਹੈ। ਇਸ ਦਾ ਧਾਰਾ 370 ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਤੋਂ 5 ਅਗਸਤ 2019 ਨੂੰ ਧਾਰਾ 370 ਹਟਾਈ ਗਈ , ਜਦਕਿ ਵਾਇਰਲ ਵੀਡੀਓ ਇਸ ਤੋਂ ਪਹਿਲਾਂ ਦੀ ਤਰੀਖ ਵਿੱਚ ਇੰਟਰਨੈੱਟ ਤੇ ਮੌਜੂਦ ਹੈ।
ਜਾਂਚ ਦੇ ਅੰਤ ‘ਚ ਵਿਸ਼ਵਾਸ ਨਿਊਜ਼ ਨੇ ਫਾਰੂਕ ਅਬਦੁੱਲਾ ਦੇ ਪੁਰਾਣੇ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ ਕਰਨ ਵਾਲੇ ਫੇਸਬੁੱਕ ਪੇਜ ਦੀ ਜਾਂਚ ਕੀਤੀ। ਫੇਸਬੁੱਕ ਪੇਜ ਉਹ ਚਾਰ ਲੋਕ ਦੀ ਸੋਸ਼ਲ ਸਕੈਨਿੰਗ ਵਿੱਚ ਸਾਨੂੰ ਪਤਾ ਲੱਗਾ ਕਿ ਇਸਨੂੰ 40 ਹਜ਼ਾਰ ਤੋਂ ਵੱਧ ਲੋਕ ਇਸਨੂੰ ਫੋਲੋ ਕਰਦੇ ਹਨ। ਇਹ ਪੇਜ 14 ਨਵੰਬਰ 2016 ਨੂੰ ਬਣਾਇਆ ਗਿਆ ਸੀ।
ਨਤੀਜਾ: ਵਿਸ਼ਵਾਸ ਨਿਊਜ਼ ਦੀ ਪੜਤਾਲ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੇ ਨਾਂ ਤੇ ਵਾਇਰਲ ਹੋਈ ਪੋਸਟ ਗੁੰਮਰਾਹਕੁੰਨ ਹੈ। ਉਨ੍ਹਾਂ ਦੇ ਭਜਨ ਗਾਉਣ ਵਾਲੇ ਵੀਡੀਓ ਦਾ ਧਾਰਾ 370 ਨਾਲ ਕੋਈ ਸੰਬੰਧ ਨਹੀਂ ਹੈ। ਵਾਇਰਲ ਵੀਡੀਓ ਬਹੁਤ ਪੁਰਾਣਾ ਹੈ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।