ਵਿਸ਼ਵਾਸ ਟੀਮ ਦੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਸਾਬਤ ਹੋਈ। ਇੱਕ ਸਾਲ ਪੁਰਾਣੇ ਕਪੂਰਥਲਾ ਦੇ ਵੀਡੀਓ ਨੂੰ ਕੁਝ ਲੋਕ ਹਾਲੀਆ ਦੱਸਦੇ ਹੋਏ ਵਾਇਰਲ ਕਰ ਰਹੇ ਹਨ।
ਨਵੀਂ ਦਿੱਲੀ (Vishvas News)। ਫੇਸਬੁੱਕ, ਟਵਿੱਟਰ ਅਤੇ ਵਹਟਸਐੱਪ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਇੱਕ ਰੈਲੀ ਦਾ ਵੀਡੀਓ ਹੈ। ਕੁਝ ਲੋਕ ਵੀਡੀਓ ਨੂੰ ਇਸ ਦਾਅਵੇ ਨਾਲ ਵਾਇਰਲ ਕਰ ਰਹੇ ਹਨ ਕਿ ਰੇਲਵੇ ਕਰਮਚਾਰੀ 7 ਦਿਨਾਂ ਦੇ ਧਰਨੇ ‘ਤੇ ਚਲੇ ਗਏ ਹਨ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ।
ਵਿਸ਼ਵਾਸ ਟੀਮ ਦੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਸਾਬਤ ਹੋਈ। ਇੱਕ ਸਾਲ ਪਹਿਲਾਂ ਕਪੂਰਥਲਾ ਵਿਚ ਰੇਲ ਕੋਚ ਫੈਕਟਰੀ ਦੇ ਪ੍ਰਦਰਸ਼ਨ ਦੇ ਵੀਡੀਓ ਨੂੰ ਹਾਲੀਆ ਦੱਸਦੇ ਹੋਏ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ “Adv Nand Sagar Paswan” ਨੇ ਇੱਕ ਪ੍ਰਦਰਸ਼ਨ ਦੇ ਵੀਡੀਓ ਨੂੰ ਅਪਲੋਡ ਕਰਦੇ ਹੋਏ ਲਿਖਿਆ: “पूरे देश मे लगातार 7 दिन से लाखों “रेलवे कर्मचारी” निजीकरण के खिलाफ आंदोलन कर रहे हैं 🤷 लेकिन दलाल गोदी मीडिया ने देश को पता चलने दिया क्या ???”
ਇਸ ਪੋਸਟ ਦਾ ਫੇਸਬੁੱਕ ਅਤੇ ਆਰਕਾਇਵਡ ਲਿੰਕ।
ਵਿਸ਼ਵਾਸ ਟੀਮ ਨੇ ਸਬਤੋਂ ਪਹਿਲਾਂ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ। ਇਸਦੇ ਵਿਚ ਹਜ਼ਾਰਾਂ ਦੀ ਭੀੜ ਸੜਕ ‘ਤੇ ਨਾਅਰੇ ਲਾਉਂਦੇ ਚਲਦੀ ਦਿੱਸ ਰਹੀ ਹੈ। ਇਸਦੇ ਬਾਅਦ ਅਸੀਂ ਵਾਇਰਲ ਵੀਡੀਓ ਨੂੰ InVID ਟੂਲ ਵਿਚ ਅਪਲੋਡ ਕਰਕੇ ਕਈ ਵੀਡੀਓ ਗਰੇਬ ਕੱਢੇ। ਫੇਰ ਇਨ੍ਹਾਂ ਨੂੰ ਰਿਵਰਸ ਇਮੇਜ ਵਿਚ ਸਰਚ ਕੀਤਾ।
ਵਾਇਰਲ ਵੀਡੀਓ ਸਾਨੂੰ The Tribune ਦੇ ਯੂਟਿਊਬ ਚੈੱਨਲ ‘ਤੇ ਮਿਲਿਆ। 9 ਜੁਲਾਈ 2019 ਨੂੰ ਅਪਲੋਡ ਇਸ ਵੀਡੀਓ ਦੇ ਬਾਰੇ ਵਿਚ ਦੱਸਿਆ ਗਿਆ ਕਿ ਕਪੂਰਥਲਾ ਵਿਚ ਨਿਜੀਕਰਨ ਖਿਲਾਫ ਰੇਲ ਕੋਚ ਫੈਕਟਰੀ ਦੇ ਕਰਮਚਾਰੀਆਂ ਨੇ ਰੈਲੀ ਕੱਢਕੇ ਵਿਰੋਧ ਜਾਹਰ ਕੀਤਾ। ਪੂਰਾ ਵੀਡੀਓ ਤੁਸੀਂ ਇਥੇ ਵੇਖ ਸਕਦੇ ਹੋ।
ਇਸਦੇ ਬਾਅਦ ਅਸੀਂ ਗੂਗਲ ਸਰਚ ਦੀ ਮਦਦ ਲਈ। ਵੱਖ-ਵੱਖ ਕੀਵਰਡ ਨਾਲ ਅਸੀਂ ਕਪੂਰਥਲਾ ਨਾਲ ਜੁੜੀ ਖਬਰਾਂ ਨੂੰ ਸਰਚ ਕਰਨਾ ਸ਼ੁਰੂ ਕੀਤਾ। ਸਾਨੂੰ ਦੈਨਿਕ ਜਾਗਰਣ ਦੀ ਵੈੱਬਸਾਈਟ jagran.com ‘ਤੇ ਇੱਕ ਖਬਰ ਮਿਲੀ। ਪੰਜ ਜੁਲਾਈ 2019 ਨੂੰ ਪ੍ਰਕਾਸ਼ਿਤ ਖਬਰ ਵਿਚ ਦੱਸਿਆ ਗਿਆ ਕਿ ਰੇਲ ਡੱਬਾ ਕਾਰਖਾਨੇ ਦੇ ਨਿਜੀਕਰਨ ਦੇ ਵਿਰੋਧ ਵਿਚ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਜਨਾ ਨੇ ਰੈਲੀ ਕੱਢੀ। ਉਨ੍ਹਾਂ ਨੇ ਸਰਕਾਰ ਖਿਲਾਫ ਜੱਮਕੇ ਨਾਅਰੇਬਾਜੀ ਕੀਤੀ। RCF ਬਚਾਓ ਸੰਘਰਸ਼ ਕਮੇਟੀ ਦੇ ਕਹਿਣ ‘ਤੇ ਸਾਰੀ ਰੇਡਿਕਾ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਰੈਲੀ ਵਿਚ ਭਾਗ ਲਿਆ। ਪੂਰੀ ਖਬਰ ਤੁਸੀਂ ਇਥੇ ਪੜ੍ਹ ਸਕਦੇ ਹੋ।
ਹੁਣ ਅਸੀਂ ਵੀਡੀਓ ਨੂੰ ਲੈ ਕੇ ਸਾਡੇ ਪੰਜਾਬੀ ਜਾਗਰਣ ਦੇ ਸਹਿਯੋਗੀ ਕਪੂਰਥਲਾ ਜਿਲ੍ਹਾ ਇੰਚਾਰਜ ਸੁਖਪਾਲ ਸਿੰਘ ਨਾਲ ਫੋਨ ‘ਤੇ ਗੱਲ ਕੀਤੀ। ਸੁਖਪਾਲ ਨੇ ਸਾਨੂੰ ਦੱਸਿਆ, “ਇਹ ਵੀਡੀਓ ਇੱਕ ਸਾਲ ਤੋਂ ਵੀ ਵੱਧ ਪੁਰਾਣਾ ਹੈ, ਜਦੋਂ ਰੇਲਵੇ ਕੋਚ ਫੈਕਟਰੀ ਦੇ ਨਿਜੀਕਰਨ ਨੂੰ ਲੈ ਕੇ ਓਥੇ ਕੰਮ ਕਰਨ ਵਾਲੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਸੀ। ਇਸ ਪ੍ਰਦਰਸ਼ਨ ਵਿਚ ਹਜਾਰਾਂ ਦੀ ਗਿਣਤੀ ਵਿਚ ਲੋਕ ਸ਼ਾਮਲ ਹੋਏ ਸਨ।”
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਈ ਲੋਕ ਵਾਇਰਲ ਕਰ ਰਹੇ ਹਨ ਅਤੇ ਇਨ੍ਹਾਂ ਵਿਚੋਂ ਦੀ ਹੀ ਇੱਕ ਹੈ Adv Nand Sagar Paswan ਨਾਂ ਦਾ ਫੇਸਬੁੱਕ ਯੂਜ਼ਰ।
ਨਤੀਜਾ: ਵਿਸ਼ਵਾਸ ਟੀਮ ਦੀ ਪੜਤਾਲ ਵਿਚ ਵਾਇਰਲ ਪੋਸਟ ਫਰਜੀ ਸਾਬਤ ਹੋਈ। ਇੱਕ ਸਾਲ ਪੁਰਾਣੇ ਕਪੂਰਥਲਾ ਦੇ ਵੀਡੀਓ ਨੂੰ ਕੁਝ ਲੋਕ ਹਾਲੀਆ ਦੱਸਦੇ ਹੋਏ ਵਾਇਰਲ ਕਰ ਰਹੇ ਹਨ।
ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।