Fact Check: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭੰਗੜੇ ਵਾਲਾ ਇਹ ਵੀਡੀਓ ਹੈ ਪੁਰਾਣਾ , ਗੁੰਮਰਾਹਕੁਨ ਦਾਅਵੇ ਨਾਲ ਕੀਤਾ ਜਾ ਰਿਹਾ ਹੈ ਵਾਇਰਲ

ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਭ੍ਰਮਕ ਨਿਕਲਿਆ । ਵਾਇਰਲ ਵੀਡੀਓ 2019 ਦਾ ਹੈ ਜਦੋਂ ਸੁਲਤਾਨਪੁਰ ਲੋਧੀ ਵਿਖੇ 550ਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਪੱਧਰੀ ਸਮਾਗਮ ਕਰਵਾਇਆ ਗਿਆ ਸੀ ਅਤੇ ਸੀ.ਐਮ ਚਰਨਜੀਤ ਸਿੰਘ ਚੰਨੀ ਨੇ ਬੱਚਿਆਂ ਨਾਲ ਭੰਗੜਾ ਕੀਤਾ ਸੀ।

ਨਵੀਂ ਦਿੱਲੀ (ਵਿਸ਼ਵਾਸ ਨਿਊਜ਼ ): ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਭੰਗੜਾ ਕੀਤਾ। ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਇਸ ਵੀਡੀਓ ਨੂੰ ਇਸ ਹੀ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਪੋਸਟ ਦੀ ਵਿਸਥਾਰ ਨਾਲ ਜਾਂਚ ਕੀਤੀ ਅਤੇ ਇਹ ਦਾਅਵਾ ਗਲਤ ਪਾਇਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਹ ਵੀਡੀਓ 2019 ਦਾ ਹੈ, ਜਦੋਂ ਸੁਲਤਾਨਪੁਰ ਲੋਧੀ ਵਿਖੇ 550ਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਪੱਧਰੀ ਇੱਕ ਸਮਾਗਮ ਕਰਵਾਇਆ ਗਿਆ ਸੀ।

ਕੀ ਹੈ ਵਾਇਰਲ ਵੀਡੀਓ ਵਿੱਚ?

ਫੇਸਬੁੱਕ ਯੂਜ਼ਰ “ਸ਼ੈਲਫਿਸ਼ ਇੱਗਲ” 19 ਸਿਤੰਬਰ ਨੂੰ ਵਾਇਰਲ ਵੀਡੀਓ ਨੂੰ ਸ਼ੇਅਰ ਕਰੇ ਹੋਏ ਲਿਖਿਆ “ਨੀ ਮੈਂ ਕੈਪਟਨ ਭੰਗੜੇ ਦਾ , ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਜੀ ਨੇ ਭੰਗੜਾ ਪਾ ਕੇ ਮਨਾਈ ਖੁਸ਼ੀ 💙”

ਵੀਡੀਓ ਵਿੱਚ ਸੀ.ਐਮ ਚਰਨਜੀਤ ਸਿੰਘ ਚੰਨੀ ਨੂੰ ਭੰਗੜਾ ਪਾਉਂਦੇ ਹੋਏ ਵੇਖਿਆ ਜਾ ਸਕਦਾ ਹੈ ਅਤੇ ਇਸਦੇ ਨਾਲ ਹੀ ਵੀਡੀਓ ਵਿੱਚ ਲਿਖਿਆ ਹੈ “ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ”

ਪੋਸਟ ਅਤੇ ਇਸਦੇ ਆਰਕਾਇਵਡ ਵਰਜਨ ਨੂੰ ਇੱਥੇ ਵੇਖੋ।

ਸੋਸ਼ਲ ਮੀਡਿਆ ਤੇ ਕਈ ਯੂਜ਼ਰਸ ਵਲੋਂ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਪੜਤਾਲ

ਸਭ ਤੋਂ ਪਹਿਲਾਂ ਵਿਸ਼ਵਾਸ ਨਿਊਜ਼ ਨੇ ਵਾਇਰਲ ਵੀਡੀਓ ਨੂੰ ਧਿਆਨ ਨਾਲ ਵੇਖਿਆ। ਵੀਡੀਓ ਵਿੱਚ ਸਾਨੂੰ ਦੈਨਿਕ ਸਵੇਰਾ ਚੈਨਲ ਦਾ ਲੋਗੋ ਨਜ਼ਰ ਆਇਆ । ਫੇਰ ਅਸੀਂ ਇਸ ਵੀਡੀਓ ਨੂੰ ਦੈਨਿਕ ਸਵੇਰਾ ਦੇ ਯੂਟਿਊਬ ਚੈਨਲ ਤੇ ਸਰਚ ਕੀਤਾ ਤਾਂ ਉੱਥੇ ਇਹ ਵੀਡੀਓ 4 ਨਵੰਬਰ 2019 ਨੂੰ ਅਪਲੋਡ ਮਿਲਿਆ । ਵੀਡੀਓ ਨੂੰ ਅਪਲੋਡ ਕਰ ਲਿਖਿਆ ਗਿਆ ਸੀ “देखिए Sultanpur Lodhi में मंत्री Charanjit Singh Channi का Bhangra ”

ਖਬਰ ਅਨੁਸਾਰ 550ਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸੁਲਤਾਨਪੁਰ ਲੋਧੀ ਪਹੁੰਚੇ ਪੰਜਾਬ ਦੇ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭੰਗੜੇ ਵਾਲੇ ਨੌਜਵਾਨਾਂ ਨਾਲ ਮਿਲ ਕੇ ਭੰਗੜਾ ਪਾਇਆ ਸੀ। ਪੂਰੀ ਵੀਡੀਓ ਇੱਥੇ ਵੇਖੋ।

ਹੋਰ ਸਰਚ ਕਰਨ ਤੇ ਸਾਨੂੰ ਸੀ.ਐਮ ਚਰਨਜੀਤ ਸਿੰਘ ਚੰਨੀ ਦੇ ਫੇਸਬੁੱਕ ਤੇ ਇਹ ਵੀਡੀਓ 4 ਨਵੰਬਰ 2019 ਨੂੰ ਸਾਂਝਾ ਕੀਤਾ ਹੋਇਆ ਮਿਲਿਆ । ਵੀਡੀਓ ਨੂੰ ਸ਼ੇਅਰ ਕਰ ਲਿਖਿਆ ਹੋਇਆ ਸੀ ” Spent time with children doing rehearsals for Sri Guru Nanak Dev ji’s #550thParkashPurb celebrations at Sultanpur Lodhi ” ਵੀਡੀਓ ਨੂੰ ਹੇਂਠਾ ਕਲਿਕ ਕਰ ਵੇਖੋ।

https://www.facebook.com/watch/?extid=WA-UNK-UNK-UNK-AN_GK0T-GK1C&v=983876478632907

ਇੱਕ ਫੇਸਬੁੱਕ ਯੂਜ਼ਰ Naveen Jairth ਨੇ ਇਸ ਵੀਡੀਓ ਨੂੰ ਸ਼ੇਅਰ ਕਰ 21 ਸਿਤੰਬਰ ਨੂੰ ਆਪਣੇ ਅਕਾਊਂਟ ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ ਅਤੇ ਲਿਖਿਆ ਹੈ ” See old video of Punjab Chief Minister Charanjeet Singh Channi Doing भाँगड़ा”

ਸਾਡੀ ਇੱਥੇ ਤੱਕ ਦੀ ਜਾਂਚ ਵਿੱਚ ਇਹ ਸਾਫ ਹੋਇਆ ਕਿ ਇਹ ਵੀਡੀਓ ਪੁਰਾਣੀ ਹੈ ਅਤੇ ਹਾਲੀਆ ਦਿਨਾਂ ਨਾਲ ਇਸਦਾ ਕੋਈ ਲੈਣਾ-ਦੇਣਾ ਨਹੀਂ ਹੈ।

ਮਾਮਲੇ ਵਿੱਚ ਵੱਧ ਪੁਸ਼ਟੀ ਲਈ ਅਸੀਂ ਸਾਡੇ ਸਹਿਯੋਗੀ ਦੈਨਿਕ ਜਾਗਰਣ ਦੇ ਸੁਲਤਾਨਪੁਰ ਲੋਧੀ ਦੇ ਰਿਪੋਰਟਰ ਲਖਬੀਰ ਸਿੰਘ ਲੱਖੀ ਨਾਲ ਗੱਲ ਕੀਤੀ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਇਹ ਵੀਡੀਓ ਪੁਰਾਣਾ ਹੈ , ਜਦੋਂ ਸੁਲਤਾਨਪੁਰ ਲੋਧੀ ਵਿਖੇ 550ਵੇ ਪ੍ਰਕਾਸ਼ ਪੁਰਬ ਤੇ ਇੱਕ ਸਮਾਗਮ ਰੱਖਿਆ ਗਿਆ ਸੀ , ਉੱਥੇ ਸੀ.ਐਮ ਚਰਨਜੀਤ ਸਿੰਘ ਚੰਨੀ ਨੇ ਭੰਗੜਾ ਪਾਇਆ ਸੀ ਬੱਚਿਆਂ ਨਾਲ।

ਪੜਤਾਲ ਦੇ ਅੰਤ ਵਿੱਚ ਅਸੀਂ ਇਸ ਵੀਡੀਓ ਨੂੰ ਸ਼ੇਅਰ ਕਰਨ ਵਾਲੇ ਯੂਜ਼ਰ ਦੀ ਜਾਂਚ ਕੀਤੀ। ਜਾਂਚ ਤੋਂ ਪਤਾ ਲੱਗਿਆ ਕਿ ਯੂਜ਼ਰ ਟੋਰਾਂਟੋ ਦਾ ਰਹਿਣ ਵਾਲਾ ਹੈ ਅਤੇ ਯੂਜ਼ਰ ਨੂੰ 1,286 ਲੋਕ ਫੋਲੋ ਕਰਦੇ ਹਨ।

ਨਤੀਜਾ: ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਪੋਸਟ ਭ੍ਰਮਕ ਨਿਕਲਿਆ । ਵਾਇਰਲ ਵੀਡੀਓ 2019 ਦਾ ਹੈ ਜਦੋਂ ਸੁਲਤਾਨਪੁਰ ਲੋਧੀ ਵਿਖੇ 550ਵੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪੰਜਾਬ ਪੱਧਰੀ ਸਮਾਗਮ ਕਰਵਾਇਆ ਗਿਆ ਸੀ ਅਤੇ ਸੀ.ਐਮ ਚਰਨਜੀਤ ਸਿੰਘ ਚੰਨੀ ਨੇ ਬੱਚਿਆਂ ਨਾਲ ਭੰਗੜਾ ਕੀਤਾ ਸੀ।

Misleading
Symbols that define nature of fake news
ਪੂਰਾ ਸੱਚ ਜਾਣੋ...

ਸਭ ਨੂੰ ਦੱਸੋ, ਸੱਚ ਜਾਣਨਾ ਤੁਹਾਡਾ ਅਧਿਕਾਰ ਹੈ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ ‘ਤੇ ਸ਼ੱਕ ਹੈ ਜਿਸ ਦਾ ਅਸਰ ਤੁਹਾਡੇ, ਸਮਾਜ ਅਤੇ ਦੇਸ਼ ‘ਤੇ ਹੋ ਸਕਦਾ ਹੈ ਤਾਂ ਸਾਨੂੰ ਦੱਸੋ। ਅਸੀਂ ਉਹ ਜਾਣਕਾਰੀ ਇਸ ਵੈੱਬਸਾਈਟ ‘ਤੇ ਪਾ ਸਕਦੇ ਹਾਂ। ਸਾਨੂੰ contact@vishvasnews.com ‘ਤੇ ਈਮੇਲ ਕਰ ਸਕਦੇ ਹੋ। ਇਸ ਦੇ ਨਾਲ ਹੀ ਵੱਟਸਐਪ (Whatsapp) (ਨੰਬਰ -920527-0923) ਦੇ ਜ਼ਰੀਏ ਵੀ ਸੂਚਨਾ ਦੇ ਸਕਦੇ ਹੋ।

Related Posts
Recent Posts